Begin typing your search above and press return to search.

10 ਮਾਰਚ ਨੂੰ ਟਰੇਨਾਂ ਰੋਕਣਗੇ ਕਿਸਾਨ

ਚੰਡੀਗੜ੍ਹ, 4 ਮਾਰਚ, ਨਿਰਮਲ : ਪੰਜਾਬ ਦੇ ਕਿਸਾਨਾਂ ਨੇ ਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ 13 ਫਰਵਰੀ ਨੂੰ ਦਿੱਲੀ ਵੱਲ ਮਾਰਚ ਸ਼ੁਰੂ ਕੀਤਾ ਸੀ। ਹਰਿਆਣਾ ’ਚ ਪੁਲਿਸ ਨੇ ਸ਼ੰਭੂ ਸਮੇਤ ਸਾਰੀਆਂ ਸਰਹੱਦਾਂ ’ਤੇ ਭਾਰੀ ਬੈਰੀਕੇਡ ਲਗਾ ਕੇ ਰੋਕ ਲਿਆ ਸੀ. ਕੇਂਦਰ ਨਾਲ ਗੱਲਬਾਤ ਦਾ ਕੋਈ ਹੱਲ ਨਹੀਂ ਨਿਕਲਿਆ। ਇਸ ਦੌਰਾਨ ਖਨੌਰੀ ਸਰਹੱਦ ’ਤੇ ਕਿਸਾਨ ਸ਼ੁਭਕਰਨ […]

10 ਮਾਰਚ ਨੂੰ ਟਰੇਨਾਂ ਰੋਕਣਗੇ ਕਿਸਾਨ
X

Editor EditorBy : Editor Editor

  |  4 March 2024 5:30 AM IST

  • whatsapp
  • Telegram


ਚੰਡੀਗੜ੍ਹ, 4 ਮਾਰਚ, ਨਿਰਮਲ : ਪੰਜਾਬ ਦੇ ਕਿਸਾਨਾਂ ਨੇ ਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ 13 ਫਰਵਰੀ ਨੂੰ ਦਿੱਲੀ ਵੱਲ ਮਾਰਚ ਸ਼ੁਰੂ ਕੀਤਾ ਸੀ। ਹਰਿਆਣਾ ’ਚ ਪੁਲਿਸ ਨੇ ਸ਼ੰਭੂ ਸਮੇਤ ਸਾਰੀਆਂ ਸਰਹੱਦਾਂ ’ਤੇ ਭਾਰੀ ਬੈਰੀਕੇਡ ਲਗਾ ਕੇ ਰੋਕ ਲਿਆ ਸੀ. ਕੇਂਦਰ ਨਾਲ ਗੱਲਬਾਤ ਦਾ ਕੋਈ ਹੱਲ ਨਹੀਂ ਨਿਕਲਿਆ। ਇਸ ਦੌਰਾਨ ਖਨੌਰੀ ਸਰਹੱਦ ’ਤੇ ਕਿਸਾਨ ਸ਼ੁਭਕਰਨ ਦੀ ਮੌਤ ਤੋਂ ਬਾਅਦ ਕਿਸਾਨ ਰਣਨੀਤੀ ’ਤੇ ਬਹਿਸ ਕਰਨ ’ਚ ਲੱਗੇ ਹੋਏ ਸਨ। ਐਮਐਸਪੀ ਦੀ ਕਾਨੂੰਨੀ ਗਾਰੰਟੀ ਸਮੇਤ ਹੋਰ ਮੰਗਾਂ ਨੂੰ ਲੈ ਕੇ ਸ਼ੰਭੂ ਅਤੇ ਖਨੌਰੀ ਬਾਰਡਰ ’ਤੇ ਬੈਠੇ ਪੰਜਾਬ ਦੇ ਕਿਸਾਨ ਹੁਣ ਦਿੱਲੀ ਕੂਚ ਨਹੀਂ ਕਰਨਗੇ। ਉਹ ਹਰਿਆਣਾ ਦੇ ਬਾਰਡਰ ’ਤੇ ਹੀ ਡਟੇ ਰਹਿਣਗੇ। ਹਾਲਾਂਕਿ ਕਿਸਾਨ ਸੰਗਠਨਾਂ ਨੇ ਹੋਰ ਰਾਜਾਂ ਦੇ ਕਿਸਾਂਨਾਂ ਨੂੰ ਛੇ ਮਾਰਚ ਨੂੰ ਦਿੱਲੀ ਵਿਚ ਇਕੱਠੇ ਹੋਣ ਦੀ ਅਪੀਲ ਕੀਤੀ ਹੈ। ਇਸ ਦੇ ਨਾਲ ਹੀ ਕਿਸਾਨ 10 ਮਾਰਚ ਨੂੰ ਦੇਸ਼ ਭਰ ਵਿਚ ਦੁਪਹਿਰ 12 ਵਜੇ ਤੋਂ ਸ਼ਾਮ ਚਾਰ ਵਜੇ ਤੱਕ ਟਰੇਨਾਂ ਵੀ ਰੋਕਣਗੇ।

ਪੰਧੇਰ ਨੇ ਸਪੱਸ਼ਟ ਕੀਤਾ ਕਿ ਜਦੋਂ ਤੱਕ ਕਿਸਾਨਾਂ ਦੀਆਂ ਜਾਇਜ਼ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਉਦੋਂ ਤੱਕ ਸਰਹੱਦਾਂ ’ਤੇ ਅੰਦੋਲਨ ਜਾਰੀ ਰਹੇਗਾ। ਪੰਧੇਰ ਨੇ ਕੇਂਦਰ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਕਿਸਾਨ 6 ਮਾਰਚ ਨੂੰ ਬਿਨਾਂ ਟਰੈਕਟਰ-ਟਰਾਲੀਆਂ ਤੋਂ ਦਿੱਲੀ ਜਾ ਰਹੇ ਹਨ। ਉਮੀਦ ਹੈ ਕਿ ਕੇਂਦਰ ਸਰਕਾਰ ਇਨ੍ਹਾਂ ਕਿਸਾਨਾਂ ਨੂੰ ਰਾਹ ਵਿੱਚ ਨਹੀਂ ਰੋਕੇਗੀ। ਉਨ੍ਹਾਂ ਨੂੰ ਜੰਤਰ-ਮੰਤਰ ’ਤੇ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰਨ ਦਿੱਤਾ ਜਾਵੇਗਾ।

ਇਹ ਐਲਾਨ ਖਨੌਰੀ ਸਰਹੱਦ ’ਤੇ ਹਰਿਆਣਾ ਪੁਲਿਸ ਦੀ ਗੋਲੀਬਾਰੀ ’ਚ ਸ਼ਹੀਦ ਹੋਏ ਸ਼ੁਭਕਰਨ ਸਿੰਘ ਦੀ ਅੰਤਿਮ ਅਰਦਾਸ ਦੌਰਾਨ ਉਨ੍ਹਾਂ ਦੇ ਜੱਦੀ ਪਿੰਡ ਬੱਲੋ ਵਿਖੇ ਹੋਈ ਮੀਟਿੰਗ ਦੌਰਾਨ ਕੀਤਾ. ਇਸ ਮੌਕੇ ਹਰਿਆਣਾ ਤੋਂ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ, ਉੱਤਰ ਪ੍ਰਦੇਸ਼ ਤੋਂ ਰਾਕੇਸ਼ ਟਿਕੈਤ ਦੇ ਪੁੱਤਰ ਗੌਰਵ ਟਿਕੈਤ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਤੋਂ ਇਲਾਵਾ ਮਨਜੀਤ ਸਿੰਘ ਧਨੇਰ, ਬੁਰਜ ਸਿੰਘ ਗਿੱਲ ਆਦਿ ਹਾਜ਼ਰ ਸਨ। 14 ਮਾਰਚ ਨੂੰ ਸੰਯੁਕਤ ਕਿਸਾਨ ਮੋਰਚਾ ਦੇਸ਼ ਭਰ ਦੇ ਕਿਸਾਨਾਂ ਨਾਲ ਮਿਲ ਕੇ ਦਿੱਲੀ ਦੇ ਰਾਮ ਲੀਲਾ ਮੈਦਾਨ ਜਾਂ ਜੰਤਰ-ਮੰਤਰ ’ਤੇ ਮਹਾਪੰਚਾਇਤ ਦਾ ਆਯੋਜਨ ਕਰੇਗਾ।

ਇਹ ਵੀ ਪੜ੍ਹੋ

ਬੁਲੰਦਸ਼ਹਿਰ ਵਿਚ ਕਾਰ ਨਹਿਰ ਵਿਚ ਡਿੱਗਣ ਕਾਰਨ 6 ਲੋਕ ਡੁੱਬ ਗਏ ਹਨ। ਬੁਲੰਦਸ਼ਹਿਰ ਵਿਚ ਸੋਮਵਾਰ ਸਵੇਰੇ ਬਰਾਤੀਆਂ ਨਾਲ ਭਰੀ ਇਕ ਕਾਰ ਨਹਿਰ ’ਚ ਡਿੱਗ ਗਈ। ਹਾਦਸੇ ’ਚ 3 ਦੀ ਮੌਤ ਹੋ ਗਈ, ਜਦਕਿ 3 ਦੀ ਭਾਲ ਜਾਰੀ ਹੈ। ਐਸਡੀਆਰਐਫ ਦੀ ਟੀਮ ਨੇ 2 ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਹੈ। ਕਾਰ ’ਚ 8 ਲੋਕ ਸਵਾਰ ਸਨ। ਹਾਦਸਾ ਸਵੇਰੇ ਕਰੀਬ 4 ਵਜੇ ਵਾਪਰਿਆ।

ਕਾਕੋੜ ਇਲਾਕੇ ਦੇ ਸ਼ੇਰਪੁਰ ਪਿੰਡ ਨਿਵਾਸੀ ਰੌਬਿਨ ਦਾ ਅਲੀਗੜ੍ਹ ਪਿਸਾਵਾ ਵਿਚ ਵਿਆਹ ਸੀ। ਇਸੇ ਵਿਆਹ ਵਿਚ ਸ਼ਾਮਲ ਹੋਣ ਲਈ ਰੌਬਿਨ ਦਾ ਭਤੀਜਾ ਮਨੀਸ਼ ਅਪਣੇ ਪਰਵਾਰ ਦੇ ਨਾਲ ਈਕੋ ਕਾਰ ਵਿਚ ਜਾ ਰਿਹਾ ਸੀ। ਉਸ ਦੇ ਨਾਲ ਉਸ ਦੀ ਭੈਣ ਕਾਂਤਾ, ਅੰਜਲੀ, ਭੂਆ ਦਾ ਮੁੰਡਾ ਪ੍ਰਸ਼ਾਂਤ, ਭਾਣਜੀ ਅਤੇ ਕੈਲਾਸ਼ ਸੀ। ਜਦ ਕਾਰ ਜਹਾਂਗੀਰਪੁਰ ਦੀ ਕਪਨਾ ਨਹਿਰ ਦੇ ਕੋਲ ਪਹੁੰਚੀ ਤਾਂ ਬੇਕਾਬੂ ਹੋ ਕੇ ਕਾਰ ਨਹਿਰ ਵਿਚ ਜਾ ਡਿੱਗੀ।

ਜਦੋਂ ਉੱਥੋਂ ਲੰਘ ਰਹੇ ਰਾਹਗੀਰਾਂ ਨੂੰ ਸੂਚਨਾ ਮਿਲੀ ਤਾਂ ਦਹਿਸ਼ਤ ਦਾ ਮਾਹੌਲ ਬਣ ਗਿਆ। ਆਸਪਾਸ ਦੇ ਲੋਕ ਉਥੇ ਇਕੱਠੇ ਹੋ ਗਏ। ਸਥਾਨਕ ਲੋਕਾਂ ਨੇ ਪੁਲਸ ਨੂੰ ਸੂਚਨਾ ਦਿੱਤੀ ਅਤੇ ਕਾਰ ’ਚ ਸਵਾਰ ਲੋਕਾਂ ਨੂੰ ਬਚਾਉਣ ਦੀ ਕੋਸ਼ਿਸ਼ ਸ਼ੁਰੂ ਕਰ ਦਿੱਤੀ।

ਐਸਡੀਆਰਐਫ ਦੀ ਟੀਮ ਦੇ ਨਾਲ-ਨਾਲ ਸਥਾਨਕ ਗੋਤਾਖੋਰਾਂ ਨੇ ਵੀ ਲੋਕਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਸੋਮਵਾਰ ਸਵੇਰੇ ਕਰੀਬ 6 ਵਜੇ ਤੱਕ ਮਨੀਸ਼, ਕਾਂਤਾ ਅਤੇ ਅੰਜਲੀ ਦੀਆਂ ਲਾਸ਼ਾਂ ਨੂੰ ਬਾਹਰ ਕੱਢਿਆ ਗਿਆ। ਜਦਕਿ ਬਾਕੀਆਂ ਦੀ ਭਾਲ ਜਾਰੀ ਹੈ। ਮ੍ਰਿਤਕ ਦੇ ਭਰਾ ਰਾਹੁਲ ਨੇ ਦੱਸਿਆ ਕਿ 8 ਲੋਕ ਸ਼ੇਖਪੁਰਾ ਤੋਂ ਅਲੀਗੜ੍ਹ ਪਿਸਾਵਾ ਵਿਆਹ ਸਮਾਗਮ ਤੋਂ ਵਾਪਸ ਆ ਰਹੇ ਸਨ। ਰਸਤੇ ਵਿੱਚ ਮੀਂਹ ਵੀ ਪੈ ਰਿਹਾ ਸੀ, ਜਿਸ ਦੇ ਚਲਦਿਆਂ ਕਾਰ ਨਹਿਰ ਵਿੱਚ ਡਿੱਗ ਗਈ।

ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਹਾਦਸੇ ’ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 4-4 ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਡੀਐਮ ਅਤੇ ਐਸਐਸਪੀ ਭਾਰੀ ਪੁਲਸ ਫੋਰਸ ਨਾਲ ਮੌਕੇ ’ਤੇ ਪੁੱਜੇ।

ਬੁਲੰਦਸ਼ਹਿਰ ਦੇ ਏਡੀਐਮ ਪ੍ਰਸ਼ਾਂਤ ਕੁਮਾਰ ਨੇ ਕਿਹਾ ਕਿ ਸ਼ੇਰਪੁਰ ਪਿੰਡ ਦੇ ਵਾਸੀ ਇੱਕ ਵਿਆਹ ਸਮਾਗਮ ਲਈ ਜਾ ਰਹੇ ਸਨ। ਪਰ ਉਨ੍ਹਾਂ ਦੀ ਗੱਡੀ ਨਹਿਰ ਵਿੱਚ ਡਿੱਗ ਗਈ। ਸਾਨੂੰ ਰਾਤ ਨੂੰ 3 ਲੋਕਾਂ ਦੀਆਂ ਲਾਸ਼ਾਂ ਮਿਲੀਆਂ ਸਨ। ਬਾਕੀ ਲੋਕਾਂ ਦੀ ਭਾਲ ਜਾਰੀ ਹੈ। ਐਸ.ਡੀ.ਆਰ.ਐਫ. ਅਤੇ ਹੋਰ ਟੀਮਾਂ ਖੋਜ ਵਿੱਚ ਰੁੱਝੀਆਂ ਹੋਈਆਂ ਹਨ। ਦੱਸਿਆ ਜਾ ਰਿਹਾ ਹੈ ਕਿ 3 ਲੋਕ ਅਜੇ ਵੀ ਲਾਪਤਾ ਹਨ।

Next Story
ਤਾਜ਼ਾ ਖਬਰਾਂ
Share it