Begin typing your search above and press return to search.

ਫਿਰੋਜ਼ਪੁਰ : ਰਿਸ਼ਵਤਖੋਰ ਡੀਐਸਪੀ ਗ੍ਰਿਫ਼ਤਾਰ

ਫਿਰੋਜ਼ਪੁਰ, 12 ਦਸੰਬਰ, ਨਿਰਮਲ : ਰਿਸ਼ਵਤਖੋਰ ਡੀਐਸਪੀ ਨੂੰ ਫਿਰੋਜ਼ਪੁਰ ਤੋਂ ਕਾਬੂ ਕਰ ਲਿਆ ਗਿਆ ਹੈ। ਫ਼ਿਰੋਜ਼ਪੁਰ ਸਬ-ਡਵੀਜ਼ਨ ਦੇ ਡੀਐਸਪੀ ਸੁਰਿੰਦਰਪਾਲ ਬਾਂਸਲ ਨੂੰ ਪੁਲਸ ਨੇ ਸੋਮਵਾਰ ਰਾਤ ਗ੍ਰਿਫ਼ਤਾਰ ਕਰ ਲਿਆ। ਉਸ ਨੂੰ ਕੈਂਟ ਥਾਣੇ ਵਿੱਚ ਰੱਖਿਆ ਗਿਆ ਹੈ। ਉਸ ਨੂੰ ਮੰਗਲਵਾਰ ਨੂੰ ਅਦਾਲਤ ’ਚ ਪੇਸ਼ ਕੀਤਾ ਜਾਵੇਗਾ। ਇਹ ਗ੍ਰਿਫਤਾਰੀ 5 ਲੱਖ ਰੁਪਏ ਦੀ ਰਿਸ਼ਵਤ ਅਤੇ ਅਹੁਦੇ […]

ਫਿਰੋਜ਼ਪੁਰ : ਰਿਸ਼ਵਤਖੋਰ ਡੀਐਸਪੀ ਗ੍ਰਿਫ਼ਤਾਰ
X

Editor EditorBy : Editor Editor

  |  12 Dec 2023 5:11 AM IST

  • whatsapp
  • Telegram


ਫਿਰੋਜ਼ਪੁਰ, 12 ਦਸੰਬਰ, ਨਿਰਮਲ : ਰਿਸ਼ਵਤਖੋਰ ਡੀਐਸਪੀ ਨੂੰ ਫਿਰੋਜ਼ਪੁਰ ਤੋਂ ਕਾਬੂ ਕਰ ਲਿਆ ਗਿਆ ਹੈ। ਫ਼ਿਰੋਜ਼ਪੁਰ ਸਬ-ਡਵੀਜ਼ਨ ਦੇ ਡੀਐਸਪੀ ਸੁਰਿੰਦਰਪਾਲ ਬਾਂਸਲ ਨੂੰ ਪੁਲਸ ਨੇ ਸੋਮਵਾਰ ਰਾਤ ਗ੍ਰਿਫ਼ਤਾਰ ਕਰ ਲਿਆ। ਉਸ ਨੂੰ ਕੈਂਟ ਥਾਣੇ ਵਿੱਚ ਰੱਖਿਆ ਗਿਆ ਹੈ। ਉਸ ਨੂੰ ਮੰਗਲਵਾਰ ਨੂੰ ਅਦਾਲਤ ’ਚ ਪੇਸ਼ ਕੀਤਾ ਜਾਵੇਗਾ। ਇਹ ਗ੍ਰਿਫਤਾਰੀ 5 ਲੱਖ ਰੁਪਏ ਦੀ ਰਿਸ਼ਵਤ ਅਤੇ ਅਹੁਦੇ ਦੀ ਦੁਰਵਰਤੋਂ ਦੇ ਮਾਮਲੇ ਨਾਲ ਸਬੰਧਤ ਹੈ।

ਡੀਐਸਪੀ ਸੁਰਿੰਦਰਪਾਲ ਬਾਂਸਲ ਵੱਲੋਂ ਰਿਸ਼ਵਤ ਲੈਣ ਦੀਆਂ ਸ਼ਿਕਾਇਤਾਂ ਤੋਂ ਬਾਅਦ ਵਿਭਾਗ ਦੇ ਐਸਪੀ-ਡੀ ਰਣਧੀਰ ਕੁਮਾਰ ਵੱਲੋਂ ਮਾਮਲੇ ਦੀ ਜਾਂਚ ਕੀਤੀ ਗਈ ਸੀ। ਜਿਸ ’ਚ ਖੁਲਾਸਾ ਹੋਇਆ ਸੀ ਕਿ ਬਾਂਸਲ ਨੇ ਸਾਬਕਾ ਸਰਪੰਚ ਗੁਰਮੇਜ ਸਿੰਘ ਤੋਂ ਗੂਗਲ ਪੇਅ ਰਾਹੀਂ ਆਪਣੇ ਖਾਤੇ ’ਚ ਕਰੀਬ 5 ਲੱਖ ਰੁਪਏ ਲਏ ਸਨ। ਇਸ ਤੋਂ ਇਲਾਵਾ ਦੋਸ਼ ਹੈ ਕਿ ਗੁਰਮੇਜ ਸਿੰਘ ਜੋ ਕਿ ਇੱਕ ਗੰਭੀਰ ਮਾਮਲੇ ਵਿੱਚ ਲੋੜੀਂਦਾ ਸੀ, ਨੂੰ ਬਾਂਸਲ ਨੇ ਆਪਣੀ ਜਾਂਚ ਵਿੱਚ ਬੇਕਸੂਰ ਕਰਾਰ ਦਿੱਤਾ ਸੀ।

ਪੁਲਸ ਸੂਤਰਾਂ ਅਨੁਸਾਰ ਸਥਾਨਕ ਸੱਤਾਧਾਰੀ ਧਿਰ ਦੇ ਇੱਕ ਸੀਨੀਅਰ ਆਗੂ ਦੀ ਸ਼ਮੂਲੀਅਤ ਕਾਰਨ ਪੁਲਸ ਦੇ ਉੱਚ ਅਧਿਕਾਰੀ ਬਿਨਾਂ ਠੋਸ ਸਬੂਤਾਂ ਦੇ ਬਾਂਸਲ ਨੂੰ ਗ੍ਰਿਫ਼ਤਾਰ ਕਰਨ ਤੋਂ ਡਰਦੇ ਸਨ। ਜਿਵੇਂ ਹੀ ਠੋਸ ਸਬੂਤ ਇਕੱਠੇ ਕੀਤੇ ਗਏ, 6 ਦਸੰਬਰ 2023 ਨੂੰ ਤਫ਼ਤੀਸ਼ੀ ਅਫ਼ਸਰ ਐਸਪੀ-ਡੀ ਰਣਧੀਰ ਕੁਮਾਰ ਦੀ ਸ਼ਿਕਾਇਤ ’ਤੇ ਫ਼ਿਰੋਜ਼ਪੁਰ ਕੈਂਟ ਥਾਣੇ ਵਿੱਚ ਆਈਪੀਸੀ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਸੀ।

ਨਿਯਮਾਂ ਤਹਿਤ ਬਾਂਸਲ ਨੂੰ ਗ੍ਰਿਫਤਾਰੀ ਤੋਂ ਪਹਿਲਾਂ ਆਪਣਾ ਪੱਖ ਪੇਸ਼ ਕਰਨ ਦਾ ਨੋਟਿਸ ਵੀ ਦਿੱਤਾ ਗਿਆ ਸੀ। ਇਸ ਦੌਰਾਨ ਅਦਾਲਤ ਤੋਂ ਇਜਾਜ਼ਤ ਲੈ ਕੇ ਪੁਲਸ ਨੇ ਬਾਂਸਲ ਦੇ ਫਿਰੋਜ਼ਪੁਰ ਅਤੇ ਲੁਧਿਆਣਾ ਦੇ ਟਿਕਾਣਿਆਂ ਦੀ ਵੀ ਤਲਾਸ਼ੀ ਲਈ।

ਇਸ ਤੋਂ ਪਹਿਲਾਂ ਬਾਂਸਲ ਨੇ ਆਪਣੇ ਅਧੀਨ ਇਕ ਇੰਸਪੈਕਟਰ ਸਮੇਤ 10 ਪੁਲਿਸ ਮੁਲਾਜ਼ਮਾਂ ’ਤੇ ਗੈਂਗਸਟਰਾਂ ਅਤੇ ਨਸ਼ਾ ਤਸਕਰਾਂ ਨਾਲ ਸਬੰਧ ਰੱਖਣ ਦੇ ਦੋਸ਼ ਲਾਏ ਸਨ। ਇਸ ਮਾਮਲੇ ਦੀ ਜਾਂਚ ਅਜੇ ਬਾਕੀ ਹੈ। ਇਸ ਤੋਂ ਪਹਿਲਾਂ ਬਾਂਸਲ ਰਿਸ਼ਵਤ ਦੇ ਕੇਸ ਵਿੱਚ ਫਸ ਗਏ।

Next Story
ਤਾਜ਼ਾ ਖਬਰਾਂ
Share it