ਫ਼ਿਰੋਜ਼ਪੁਰ : ਪਾਕਿਸਤਾਨ ਤੋਂ ਆਈ 84 ਕਰੋੜ ਦੀ ਹੈਰੋਇਨ
ਫ਼ਿਰੋਜ਼ਪੁਰ : ਪੰਜਾਬ ਪੁਲਿਸ ਨੇ ਪਾਕਿਸਤਾਨ ਵਿੱਚ ਲੁਕੇ ਤਸਕਰਾਂ ਨੂੰ ਵੱਡਾ ਝਟਕਾ ਦਿੱਤਾ ਹੈ। ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਭੇਜੀ ਗਈ 12 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਇੰਨਾ ਹੀ ਨਹੀਂ ਫ਼ਿਰੋਜ਼ਪੁਰ ਦੀ ਕਾਊਂਟਰ ਇੰਟੈਲੀਜੈਂਸ (ਸੀਆਈ) ਦੀ ਟੀਮ ਨੇ ਦੋ ਭਾਰਤੀ ਤਸਕਰਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਵੀ ਸਫ਼ਲਤਾ ਹਾਸਲ ਕੀਤੀ ਹੈ। ਇਹ ਤਸਕਰ ਸਰਹੱਦ ਪਾਰ ਤੋਂ […]
By : Editor (BS)
ਫ਼ਿਰੋਜ਼ਪੁਰ : ਪੰਜਾਬ ਪੁਲਿਸ ਨੇ ਪਾਕਿਸਤਾਨ ਵਿੱਚ ਲੁਕੇ ਤਸਕਰਾਂ ਨੂੰ ਵੱਡਾ ਝਟਕਾ ਦਿੱਤਾ ਹੈ। ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਭੇਜੀ ਗਈ 12 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਇੰਨਾ ਹੀ ਨਹੀਂ ਫ਼ਿਰੋਜ਼ਪੁਰ ਦੀ ਕਾਊਂਟਰ ਇੰਟੈਲੀਜੈਂਸ (ਸੀਆਈ) ਦੀ ਟੀਮ ਨੇ ਦੋ ਭਾਰਤੀ ਤਸਕਰਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਵੀ ਸਫ਼ਲਤਾ ਹਾਸਲ ਕੀਤੀ ਹੈ। ਇਹ ਤਸਕਰ ਸਰਹੱਦ ਪਾਰ ਤੋਂ ਇਸ ਖੇਪ ਨੂੰ ਸੁਰੱਖਿਅਤ ਥਾਂ 'ਤੇ ਲਿਜਾ ਰਹੇ ਸਨ।
ਇਹ ਜਾਣਕਾਰੀ ਸਾਂਝੀ ਕਰਦੇ ਹੋਏ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਖੁਫੀਆ ਸੂਚਨਾ ਤੋਂ ਬਾਅਦ ਸ਼ੁਰੂ ਕੀਤੀ ਗਈ ਇਹ ਕਾਰਵਾਈ ਸੀ। ਸੀਆਈ ਫ਼ਿਰੋਜ਼ਪੁਰ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਦੋ ਤਸਕਰ ਸਰਹੱਦ ਪਾਰ ਤੋਂ ਹੈਰੋਇਨ ਦੀ ਖੇਪ ਲੈ ਕੇ ਆ ਰਹੇ ਹਨ। ਸੀਆਈ ਫ਼ਿਰੋਜ਼ਪੁਰ ਨੇ ਵਿਉਂਤਬੰਦੀ ਕਰਕੇ ਜਾਲ ਵਿਛਾਇਆ।
ਸੀ.ਆਈ ਫ਼ਿਰੋਜ਼ਪੁਰ ਨੇ ਰਾਤ ਦੇ ਹਨੇਰੇ 'ਚ ਹੈਰੋਇਨ ਦੀ ਖੇਪ ਨੂੰ ਸੁਰੱਖਿਅਤ ਥਾਂ 'ਤੇ ਲਿਜਾ ਰਹੇ ਦੋਵੇਂ ਤਸਕਰਾਂ ਨੂੰ ਕਾਬੂ ਕੀਤਾ। ਖੇਪ ਕਿੱਥੇ ਜਾਣੀ ਸੀ, ਇਸ ਬਾਰੇ ਜਾਣਕਾਰੀ ਇਕੱਠੀ ਕਰਨ ਵਿੱਚ ਪੁਲੀਸ ਜੁਟੀ ਹੋਈ ਹੈ, ਇਹ ਖੇਪ ਭਾਰਤੀ ਸਮੱਗਲਰਾਂ ਵੱਲੋਂ ਅੱਗੇ ਪਹੁੰਚਾਈ ਜਾਣੀ ਸੀ ਅਤੇ ਇਹ ਖੇਪ ਪੰਜਾਬ ਅਤੇ ਆਸ-ਪਾਸ ਦੇ ਰਾਜਾਂ ਵਿੱਚ ਪੁੱਜਣੀ ਸੀ। ਡੀਜੀਪੀ ਯਾਦਵ ਨੇ ਦੱਸਿਆ ਕਿ ਫੜੇ ਗਏ ਸਮੱਗਲਰਾਂ ਤੋਂ ਪੁੱਛਗਿੱਛ ਸ਼ੁਰੂ ਕਰ ਦਿੱਤੀ ਗਈ ਹੈ ਕਿ ਇਹ ਖੇਪ ਕਿਸ ਪਾਕਿਸਤਾਨੀ ਸਮੱਗਲਰ ਤੋਂ ਮਿਲੀ ਸੀ ਅਤੇ ਅੱਗੇ ਕਿਹੜੇ ਭਾਰਤੀ ਸਮੱਗਲਰਾਂ ਤੱਕ ਪਹੁੰਚਣਾ ਸੀ।
ਸੀ.ਆਈ ਫ਼ਿਰੋਜ਼ਪੁਰ ਦੀ ਅਗਵਾਈ ਹੇਠ ਚਲਾਈ ਗਈ ਕਾਰਵਾਈ ਦੌਰਾਨ 2 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ 12 ਕਿਲੋ ਹੈਰੋਇਨ ਬਰਾਮਦ ਕੀਤੀ ਗਈ ਹੈ। ਐਨਡੀਪੀਐਸ ਐਕਟ ਤਹਿਤ ਐਫਆਈਆਰ ਦਰਜ ਕੀਤੀ ਗਈ ਹੈ।