ਕਰਮਜੀਤ ਅਨੋਮਲ ਦੇ ਚੋਣ ਪ੍ਰਚਾਰ ’ਚ ਲੱਗੇ ਫ਼ਿਲਮੀ ਸਿਤਾਰੇ
ਮੋਗਾ, 8 ਮਈ, ਨਿਰਮਲ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਕਰੀਬੀ ਦੋਸਤ ਕਰਮਜੀਤ ਸਿੰਘ ਅਨਮੋਲ ਲੋਕ ਸਭਾ ਦੇ ਚੁਣਾਵੀ ਮੁਕਾਬਲੇ ਵਿਚ ਘੇਰਨ ਲੱਗੇ ਹਨ। ਵਿਰੋਧੀ ਪਾਰਟੀਆਂ ਵੱਲੋਂ ਆਪਣੀ ਮੁਹਿੰਮ ਤੇਜ਼ ਕਰਨ ਨਾਲ ਫਰੀਦਕੋਟ ਵਿੱਚ ਚੁਣੌਤੀਆਂ ਵਧਣੀਆਂ ਸ਼ੁਰੂ ਹੋ ਗਈਆਂ ਹਨ। ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਕਰਮਜੀਤ ਅਨਮੋਲ, ਜੋ ਕਿ ਖੁਦ ਸਟਾਰ ਪ੍ਰਚਾਰਕ […]
By : Editor Editor
ਮੋਗਾ, 8 ਮਈ, ਨਿਰਮਲ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਕਰੀਬੀ ਦੋਸਤ ਕਰਮਜੀਤ ਸਿੰਘ ਅਨਮੋਲ ਲੋਕ ਸਭਾ ਦੇ ਚੁਣਾਵੀ ਮੁਕਾਬਲੇ ਵਿਚ ਘੇਰਨ ਲੱਗੇ ਹਨ। ਵਿਰੋਧੀ ਪਾਰਟੀਆਂ ਵੱਲੋਂ ਆਪਣੀ ਮੁਹਿੰਮ ਤੇਜ਼ ਕਰਨ ਨਾਲ ਫਰੀਦਕੋਟ ਵਿੱਚ ਚੁਣੌਤੀਆਂ ਵਧਣੀਆਂ ਸ਼ੁਰੂ ਹੋ ਗਈਆਂ ਹਨ। ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਕਰਮਜੀਤ ਅਨਮੋਲ, ਜੋ ਕਿ ਖੁਦ ਸਟਾਰ ਪ੍ਰਚਾਰਕ ਹਨ, ਨੂੰ ਪੰਜਾਬੀ ਫਿਲਮ ਇੰਡਸਟਰੀ ਦੇ ਦਿੱਗਜ ਲੋਕਾਂ ਨੂੰ ਬੁਲਾਉਣਾ ਪੈ ਰਿਹਾ।
ਹਾਲ ਹੀ ਵਿੱਚ ਕਰਮਜੀਤ ਅਨਮੋਲ ਲਈ ਅਦਾਕਾਰਾ ਅਤੇ ਗਾਇਕਾ ਨਿਸ਼ਾ ਬਾਨੋ, ਸਿੱਪੀ ਗਿੱਲ, ਅਦਾਕਾਰ ਬੀਐਨ ਸ਼ਰਮਾ ਅਤੇ ਰੁਪਿੰਦਰ ਰੂਪੀ ਲਈ ਮੋਗਾ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ ’ਤੇ ਪ੍ਰਚਾਰ ਕੀਤਾ। ਇਮਤਿਆਜ਼ ਅਲੀ ਦੀ ਚਮਕੀਲਾ ਵਿੱਚ ਨਿਸ਼ਾ ਬਾਨੋ ਵੀ ਸੀ। ਇੱਕ ਦਿਨ ਪਹਿਲਾਂ, ਕਰਮਜੀਤ ਅਨਮੋਲ ਨੇ ਮੈਂਡੀ ਤੱਖਰ ਅਤੇ ਨਰੇਸ਼ ਕਥੂਰੀਆ ਨਾਲ ਪ੍ਰਚਾਰ ਕੀਤਾ।
ਇੰਨਾ ਹੀ ਨਹੀਂ ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਆਪਣੇ ਦੋਸਤ ਕਰਮਜੀਤ ਅਨਮੋਲ ਲਈ ਚੋਣ ਪ੍ਰਚਾਰ ਕੀਤਾ ਅਤੇ ਫਰੀਦਕੋਟ ਲੋਕ ਸਭਾ ਹਲਕੇ ਵਿੱਚ ਰੈਲੀ ਵੀ ਕੀਤੀ।
ਇਨ੍ਹਾਂ ਤੋਂ ਇਲਾਵਾ ਅਦਾਕਾਰ ਤੇ ਗਾਇਕ ਰੋਸ਼ਨ ਪ੍ਰਿੰਸ ਮੋਗਾ ਦੇ ਪਿੰਡਾਂ ਵਿੱਚ ਕਰਮਜੀਤ ਅਨਮੋਲ ਲਈ ਚੋਣ ਪ੍ਰਚਾਰ ਕਰਦੇ ਨਜ਼ਰ ਆਏ। ਇਸ ਪ੍ਰੋਗਰਾਮ ਦਾ ਆਯੋਜਨ ਮੋਗਾ ਦੀ ਐਮਐਲਏ ਅਮਨਦੀਪ ਕੌਰ ਨੇ ਕੀਤਾ। ਪੰਜਾਬੀ ਇੰਡਸਟਰੀ ਦੇ ਸਿਤਾਰਿਆਂ ਨੇ ਮੋਗਾ ਦੇ ਵਿਧਾਨ ਸਭਾ ਹਲਕਾ ਧਰਮਕੋਟ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ। ਉਨ੍ਹਾਂ ਵੋਟਰਾਂ ਨਾਲ ਗੱਲਬਾਤ ਕੀਤੀ ਅਤੇ ਵੋਟਰਾਂ ਨਾਲ ਸੈਲਫੀ ਵੀ ਲਈਆਂ।
ਪੰਜਾਬੀ ਫਿਲਮ ਇੰਡਸਟਰੀ ਦੇ ਕਾਮੇਡੀਅਨ ਬਿੰਨੂ ਢਿੱਲੋਂ ਪ੍ਰਮੋਸ਼ਨ ਦੀ ਸ਼ੁਰੂਆਤ ਤੋਂ ਹੀ ਕਰਮਜੀਤ ਅਨਮੋਲ ਨਾਲ ਨਜ਼ਰ ਆ ਰਹੇ ਹਨ। ਬਿੰਨੂ ਢਿੱਲੋਂ ਆਪਣੀ ਕਾਰ ਵਿੱਚ ਕਰਮਜੀਤ ਅਨਮੋਲ ਨਾਲ ਘੁੰਮਦੇ ਨਜ਼ਰ ਆ ਰਹੇ ਹਨ। ਇਸ ਦੇ ਨਾਲ ਹੀ ਉਹ ਸਟੇਜ ਤੋਂ ਜਨਤਾ ਨੂੰ ਸੰਬੋਧਨ ਕਰਦੇ ਹਨ। ਫਰੀਦਕੋਟ ’ਚ ਰੋਡ ਸ਼ੋਅ ਦੌਰਾਨ ਉਹ ਅਨਮੋਲ ਨਾਲ ਕਾਰ ਦੀ ਛੱਤ ’ਤੇ ਬੈਠੇ ਵੀ ਨਜ਼ਰ ਆਏ।
ਕਰਮਜੀਤ ਅਨਮੋਲ ਦੇ ਵਿਰੋਧੀ ਭਾਜਪਾ ਉਮੀਦਵਾਰ ਹੰਸ ਰਾਜ ਹੰਸ ਹਨ, ਜੋ ਖੁਦ ਪੰਜਾਬੀ ਫਿਲਮ ਅਤੇ ਸੰਗੀਤ ਉਦਯੋਗ ਦਾ ਹਿੱਸਾ ਹਨ। ਜਿਸ ਤਰ੍ਹਾਂ ਵੱਡੇ-ਵੱਡੇ ਕਲਾਕਾਰ ਕਰਮਜੀਤ ਅਨਮੋਲ ਦੇ ਸਮਰਥਨ ’ਚ ਆ ਰਹੇ ਹਨ, ਉਸੇ ਤਰ੍ਹਾਂ ਹੰਸ ਰਾਜ ਹੰਸ ਖੁਦ ਇਕੱਲੇ ਮੈਦਾਨ ’ਚ ਹਨ। ਦੂਜੇ ਪਾਸੇ ਕਾਂਗਰਸ ਵੱਲੋਂ ਅਮਰਜੀਤ ਕੌਰ ਸਾਹੋਕੇ ਨੂੰ ਮੌਜੂਦਾ ਸੰਸਦ ਮੈਂਬਰ ਅਤੇ ਸੰਗੀਤ ਜਗਤ ਦਾ ਹਿੱਸਾ ਮੁਹੰਮਦ ਸਦੀਕ ਦੀ ਟਿਕਟ ਕੱਟ ਕੇ ਉਮੀਦਵਾਰ ਬਣਾਇਆ ਗਿਆ ਹੈ। ਗੁਰਜਿੰਦਰ ਸਿੰਘ ਅਕਾਲੀ ਦਲ ਵੱਲੋਂ ਚੋਣ ਮੈਦਾਨ ਵਿੱਚ ਹਨ।
ਇਹ ਵੀ ਪੜ੍ਹੋ
ਲੋਕ ਸਭਾ ਚੋਣਾਂ ਵਿਚ ਸਿਆਸੀ ਉਥਲ ਪੁਥਲ ਹੋਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸੇ ਤਰ੍ਹਾਂ ਹੁਣ ਬੀਜੇਪੀ ਦੀ ਪੰਜਾਬ ਦੇ ਬਠਿੰਡਾ ਤੋਂ ਉਮੀਦਵਾਰ ਪਰਮਪਾਲ ਕੌਰ ਦੀ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਪੰਜਾਬ ਸਰਕਾਰ ਦੇ ਆਦੇਸ਼ਾਂ ਦੇ ਬਾਵਜੂਦ ਕੇਂਦਰ ਤੋਂ ਵੀਆਰਐਸ ਐਪਲੀਕੇਸ਼ਨ ਅਪਰੂਵ ਕਰਵਾ ਕੇ ਭਾਜਪਾ ਦੀ ਉਮੀਦਵਾਰ ਬਣੀ ਪਰਮਪਾਲ ਕੌਰ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਤੁਰੰਤ ਡਿਊਟੀ ਜੁਆਇਨ ਕਰਨ ਲਈ ਕਿਹਾ ਹੈ। ਸਰਕਾਰ ਇਸ ਮਾਮਲੇ ਵਿਚ ਜਲਦ ਹੀ ਕੇਂਦਰ ਨੂੰ ਵੀ ਪੱਤਰ ਲਿਖੇਗੀ। ਪੰਜਾਬ ਸਰਕਾਰ ਨੇ ਨੋਟਿਸ ਮਿਆਦ ਨੂੰ ਆਧਾਰ ਬਣਾਇਆ ਹੈ।
ਪੰਜਾਬ ਸਰਕਾਰ ਨੇ ਆਦੇਸ਼ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਸੇਵਾ ਮੁਕਤੀ ਜਾਂ ਸੇਵਾ ਤੋਂ ਮੁਕਤ ਨਹੀਂ ਮੰਨਿਆ ਜਾ ਸਕਦਾ ਹੈ। ਆਪ ਸਰਕਾਰ ਦੇ ਅਧਿਕਾਰੀਆਂ ਨੇ ਵੀਆਰਐਸ ਲੈਣ ਲਈ ਝੂਠੇ ਆਧਾਰ ਦੇਣ ਦਾ ਵੀ ਦੋਸ਼ ਲਗਾਇਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਉਹ ਸਿਆਸੀ ਸਰਗਰਮੀਆਂ ਵਿਚ ਰੁੱਝੀ ਸੀ।
ਗੌਰਤਲਬ ਹੈ ਕਿ ਪਰਮਪਾਲ ਕੌਰ ਸਿੱਧੂ ਅਕਾਲੀ ਦਲ ਦੇ ਨੇਤਾ ਸਿਕੰਦਰ ਸਿੰਘ ਮਲੂਕਾ ਦੀ ਨੂੰਹ ਹੈ। ਸਰਕਾਰ ਵਲੋਂ ਉਨ੍ਹਾਂ ਨੂੰ ਲਿਖੇ ਪੱਤਰ ਵਿਚ ਕਿਹਾ ਗਿਆ ਕਿ ਪੰਜਾਬ ਪਰਸੋਨਲ ਵਿਭਾਗ ਦੇ ਅਨੁਸਾਰ ਨੌਕਰੀ ਛੱਡਣ ਲਈ ਉਨ੍ਹਾਂ ਦੀ ਤਿੰਨ ਮਹੀਨੇ ਦੀ ਨੋਟਿਸ ਮਿਆਦ ਮਾਫ ਨਹੀਂ ਕੀਤੀ ਗਈ।
ਪੰਜਾਬ ਦੀ ਆਪ ਸਰਕਾਰ ਨੇ ਸੇਵਾ ਤੋਂ ਪਰਮਪਾਲ ਕੌਰ ਦੀ ਵੀਆਰਐਸ ਦੀ ਮਨਜ਼ੂਰੀ ਦੇ ਲਈ ਕੋਈ ਆਦੇਸ਼ ਪਾਸ ਨਹੀਂ ਕੀਤਾ ਹੈ। ਉਨ੍ਹਾਂ ’ਤੇ ਅਣਅਧਿਕਾਰਤ ਤਰੀਕੇ ਨਾਲ ਐਮਡੀ ਦੇ ਅਹੁਦੇ ਦਾ ਚਾਰਜ ਅਪਣੇ ਕੋਲ ਰੱਖਣ ਦਾ ਵੀ ਇਲਜ਼ਾਮ ਲਗਾਇਆ ਹੈ। ਪਰਮਪਾਲ ਕੌਰ ਕਰੀਬ ਇੱਕ ਮਹੀਨੇ ਤੋਂ ਬਠਿੰਡਾ ਵਿਚ ਚੋਣ ਪ੍ਰਚਾਰ ਕਰ ਰਹੀ ਹੈ। ਜਦ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ 11 ਅਪ੍ਰੈਲ ਨੂੰ ਦਾਅਵਾ ਕੀਤਾ ਸੀ ਕਿ ਉਨ੍ਹਾਂ ਦਾ ਅਸਤੀਫ਼ਾ ਸਵੀਕਾਰ ਨਹੀਂ ਕੀਤਾ ਗਿਆ। ਬੀਜੇਪੀ ਦਾ ਦਾਅਵਾ ਸੀ ਕਿ ਭਾਜਪਾ ਵਿਚ ਸ਼ਾਮਲ ਹੋਣ ਤੋਂ ਪਹਿਲਾਂ 10 ਅਪੈ੍ਰਲ ਨੂੰ ਭਾਰਤ ਸਰਕਾਰ ਦੇ ਪਰਸੋਨਲ ਅਤੇ ਟਰੇਨਿੰਗ ਵਿਭਾਗ ਨੇ ਇਸ ਨੂੰ ਸਵੀਕਾਰ ਕਰ ਲਿਆ ਸੀ।