Begin typing your search above and press return to search.

ਚੰਡੀਗੜ੍ਹ ਤੋਂ ਫਿਲਮੀ ਸਿਤਾਰੇ ਚੋਣ ਲੜਨ ਦੀ ਦੌੜ ’ਚ

ਚੰਡੀਗੜ੍ਹ, 2 ਮਾਰਚ, ਨਿਰਮਲ : ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਵਿਚ ਦੌੜ ਸ਼ੁਰੂ ਹੋ ਗਈ ਹੈ। ਇਸੇ ਤਰ੍ਹਾਂ ਚੰਡੀਗੜ੍ਹ ਲੋਕ ਸਭਾ ਸੀਟ ’ਤੇ ਬੀਜੇਪੀ ਉਮੀਦਵਾਰ ਦੀ ਦੌੜ ਵਿਚ ਕਈ ਸਟਾਰ ਸ਼ਾਮਲ ਹਨ। ਇਸ ਵਿਚ ਅਕਸ਼ੇ ਕੁਮਾਰ, ਸੰਨੀ ਦਿਓਲ ਅਤੇ ਕੰਗਨਾ ਰਣੌਤ ਦਾ ਨਾਂ ਸਾਹਮਣੇ ਆ ਰਿਹਾ ਹੈ। ਬੀਜੇਪੀ ਇਸ ਸੀਟ ਨੂੰ ਹਰ ਹਾਲ ਵਿਚ ਜਿੱਤਣਾ […]

ਚੰਡੀਗੜ੍ਹ ਤੋਂ ਫਿਲਮੀ ਸਿਤਾਰੇ ਚੋਣ ਲੜਨ ਦੀ ਦੌੜ ’ਚ
X

Editor EditorBy : Editor Editor

  |  1 March 2024 11:35 PM GMT

  • whatsapp
  • Telegram


ਚੰਡੀਗੜ੍ਹ, 2 ਮਾਰਚ, ਨਿਰਮਲ : ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਵਿਚ ਦੌੜ ਸ਼ੁਰੂ ਹੋ ਗਈ ਹੈ। ਇਸੇ ਤਰ੍ਹਾਂ ਚੰਡੀਗੜ੍ਹ ਲੋਕ ਸਭਾ ਸੀਟ ’ਤੇ ਬੀਜੇਪੀ ਉਮੀਦਵਾਰ ਦੀ ਦੌੜ ਵਿਚ ਕਈ ਸਟਾਰ ਸ਼ਾਮਲ ਹਨ। ਇਸ ਵਿਚ ਅਕਸ਼ੇ ਕੁਮਾਰ, ਸੰਨੀ ਦਿਓਲ ਅਤੇ ਕੰਗਨਾ ਰਣੌਤ ਦਾ ਨਾਂ ਸਾਹਮਣੇ ਆ ਰਿਹਾ ਹੈ। ਬੀਜੇਪੀ ਇਸ ਸੀਟ ਨੂੰ ਹਰ ਹਾਲ ਵਿਚ ਜਿੱਤਣਾ ਚਾਹੁੰਦੀ ਹੈ। ਕਿਉਂਕਿ ਚੰਡੀਗੜ੍ਹ ਦੀ ਰਾਜਨੀਤੀ ਦਾ ਅਸਰ ਪੰਜਾਬ, ਹਰਿਆਣਾ ਸਮੇਤ ਹਿਮਾਚਲ ਪ੍ਰਦੇਸ਼ ਦੀ ਰਾਜਨੀਤੀ ’ਤੇ ਵੀ ਦੇਖਣ ਨੂੰ ਮਿਲਦਾ ਹੈ। ਜੇਕਰ ਬੀਜੇਪੀ ਕਿਸੇ ਲੋਕਲ ਉਮੀਦਵਾਰ ਨੂੰ ਟਿਕਟ ਦਿੰਦੀ ਹੈ ਤਾਂ ਉਸ ਨਾਲ ਭਾਜਪਾ ਨੂੰ ਅੰਦਰੂਨੀ ਗੁੱਟਬਾਜ਼ੀ ਦਾ ਖ਼ਤਰਾ ਹੈ।ਅਕਸ਼ੇ ਕੁਮਾਰ ਬਾਲੀਵੁਡ ਵਿਚ ਜਾਣਿਆ ਪਛਾਣਿਆ ਨਾਂ ਹੈ ਉਹ ਮੂਲ ਤੌਰ ’ਤੇ ਪੰਜਾਬੀ ਹੈ। ਜਿਸ ਦਾ ਫਾਇਦਾ ਬੀਜੇਪੀ ਲੈਣਾ ਚਾਹੁੰਦੀ ਹੈ। ਅਕਸ਼ੇ ਕੁਮਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕਰੀਬ ਵੀ ਦੇਖਿਆ ਗਿਆ ਹੈ। ਜੋ ਭਾਜਪਾ ਦੀ ਕਈ ਯੋਜਨਾਵਾਂ ਨੂੰ ਵੱਡੇ ਪਰਦੇ ਦੇ ਜ਼ਰੀਏ ਫਿਲਮ ਦੇ ਰੂਪ ਵਿਚ ਦਰਸ਼ਕਾਂ ਤੱਕ ਪਹੁੰਚਾ ਚੁੱਕੇ ਹਨ। ਇਸ ਲਈ ਕਿਆਸ ਲਗਾਏ ਜਾ ਰਹੇ ਹਨ ਕਿ ਉਨ੍ਹਾਂ ਚੰਡੀਗੜ੍ਹ ਤੋਂ ਉਮੀਦਵਾਰ ਬਣਾਇਆ ਜਾ ਸਕਦਾ ਹੈ।
ਕੰਗਨਾ ਰਣੌਤ ਮੂਲ ਤੌਰ ’ਤੇ ਹਿਮਾਚਲ ਪ੍ਰਦੇਸ਼ ਦੀ ਰਹਿਣ ਵਾਲੀ ਹੈ। ਕਈ ਵਾਰ ਉਨ੍ਹਾਂ ਦਾ ਨਾਂ ਚੰਡੀਗੜ੍ਹ ਲੋਕ ਸਭਾ ਸੀਟ ਦੇ ਲਈ ਚਰਚਾ ਵਿਚ ਰਿਹਾ ਹੈ। ਕਿਉਂਕਿ ਉਨ੍ਹਾਂ ਦੀ ਬੇਸਿਕ ਪੜ੍ਹਾਈ ਚੰਡੀਗੜ੍ਹ ਨਾਲ ਜੁੜੀ ਹੋਈ ਹੈ। ਉਹ ਚੰਡੀਗੜ੍ਹ ਨੂੰ ਚੰਗੀ ਤਰ੍ਹਾਂ ਸਮਝਦੀ ਹੈ ਅਤੇ ਉਨ੍ਹਾਂ ਦੇ ਚੋਣ ਲੜਨ ’ਤੇ ਬੀਜੇਪੀ ਲਈ ਹਿਮਾਚਲ ਦੀ ਵੋਟਾਂ ’ਤੇ ਵੀ ਅਸਰ ਪਵੇਗਾ। ਇਸ ਲਈ ਉਨ੍ਹਾਂ ਦੀ ਦਾਅਵੇਦਾਰੀ ਮੰਨੀ ਜਾ ਰਹੀ ਹੈ। ਸੰਨੀ ਦਿਓਲ ਗੁਰਦਾਸਪੁਰ ਤੋਂ ਭਾਜਪਾ ਦੇ ਸਾਂਸਦ ਰਹਿ ਚੁੱਕੇ ਹਨ। ਉਹ ਵੀ ਪੰਜਾਬ ਦੇ ਨਾਲ ਜੁੜੇ ਹੋਏ ਹਨ ਲੇਕਿਨ ਲੋਕ ਸਭਾ ਖੇਤਰ ਵਿਚ ਉਨ੍ਹਾਂ ਦੀ ਹਾਜ਼ਰੀ ਨਾ ਹੋਣ ਦੇ ਕਾਰਨ ਉਥੇ ਉਨ੍ਹਾਂ ਦਾ ਵਿਰੋਧ ਹੋ ਰਿਹਾ ਹੈ। ਅਜਿਹੇ ਵਿਚ ਬੀਜੇਪੀ ਚੰਡੀਗੜ੍ਹ ਤੋਂ ਉਨ੍ਹਾਂ ਦੇ ਨਾਂ ’ਤੇ ਦਾਅ ਲਗਾ ਸਕਦੀ ਹੈ। ਬੀਜੇਪੀ ਪਿਛਲੀ ਦੋ ਵਾਰ ਤੋਂ ਬਾਲੀਵੁਡ ਸਟਾਰ ਕਿਰਣ ਖੇਰ ਦੇ ਨਾਂ ’ਤੇ ਚੰਡੀਗੜ੍ਹ ਦੀ ਸੀਟ ਜਿੱਤ ਰਹੀ ਸੀ। ਲੇਕਿਨ ਹੁਣ ਉਨ੍ਹਾਂ ਨੇ ਸਿਹਤ ਦਾ ਹਵਾਲਾ ਦਿੰਦੇ ਹੋਏ ਚੋਣ ਲੜਨ ਤੋਂ ਇਨਕਾਰ ਕਰ ਦਿੱਤਾ ਹੈ। ਇਸ ਲਈ ਹੁਣ ਨਵੇਂ ਉਮੀਦਵਾਰ ਨੂੰ ਮੌਕਾ ਦਿੱਤਾ ਜਾਵੇਗਾ।
ਬੀਜੇਪੀ ਸੂਤਰਾਂ ਦੀ ਮੰਨੀਏ ਤਾਂ ਭਾਜਪਾ ਕੋਲ ਹਾਲੇ ਸਭ ਤੋਂ ਦਾਅਵੇਦਾਰ ਦੋ ਉਮੀਦਵਾਰ ਹਨ। ਇਨ੍ਹਾਂ ਵਿਚ ਸੰਜੇ ਟੰਡਨ ਅਤੇ ਅਰੁਣ ਸੂਦ ਦਾ ਨਾਂ ਸਾਹਮਣੇ ਹੈ। ਸੰਜੇ ਟੰਡਨ ਨੂੰ ਹਿਮਾਚਲ ਪ੍ਰਦੇਸ਼ ਦਾ ਇੰਚਾਰਜ ਲਗਾਇਆ ਗਿਆ ਹੈ। ਅਜਿਹੇ ਵਿਚ ਮੰਨਿਆ ਜਾ ਰਿਹਾ ਕਿ ਉਹ ਚੋਣ ਨਹੀਂ ਲੜ ਸਕਣਗੇ। ਇਸ ਨਾਲ ਅਰੁਣ ਸੂਦ ਦੀ ਦਾਅਵੇਦਾਰੀ ਮਜ਼ਬੂਤ ਹੋਈ ਹੈ।
ਚੰਡੀਗੜ੍ਹ ਨਗਰ ਨਿਗਮ ਵਿਚ ਵੀ ਆਮ ਆਦਮੀ ਪਾਰਟੀ ਦੇ 3 ਕੌਂਸਲਰਾਂ ਨੂੰ ਤੋੜਨ ਵਿਚ ਉਨ੍ਹਾਂ ਨੇ ਅਹਿਮ ਭੂਮਿਕਾ ਨਿਭਾਈ ਸੀ। ਲੇਕਿਨ ਗੁੱਟਬਾਜ਼ੀ ਦੇ ਕਾਰਨ ਹਾਲੇ ਵੀ ਉਨ੍ਹਾਂ ਦੀ ਉਮੀਦਵਾਰੀ ਪੱਕੀ ਨਹੀਂ ਹੋਈ ਹੈ ਅਤੇ ਚੰਡੀਗੜ੍ਹ ਵਿਚ ਸ਼ਹਿਰੀ ਵੋਟ ਜ਼ਿਆਦਾ ਹੋਣ ਕਾਰਨ ਇੱਥੇ ਬਾਲੀਵੁਡ ਸਟਾਰ ਨੂੰ ਪਸੰਦ ਕੀਤਾ ਜਾਂਦਾ ਹੈ।

ਇਹ ਖ਼ਬਰ ਵੀ ਪੜ੍ਹੋ

ਕਾਂਗਰਸੀ ਨੇਤਾਵਾਂ ਦੀ ਮੀਟਿੰਗ ਵਿਚ ਰੌਲਾ-ਰੱਪਾ ਪੈ ਗਿਆ। ਜੀ ਹਾਂ, ਦੱਸਦੇ ਚਲੀਏ ਕਿ ਲੁਧਿਆਣਾ ਵਿੱਚ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਦੀ ਅਗਵਾਈ ਵਿੱਚ ਕਾਂਗਰਸੀ ਆਗੂਆਂ ਦੀ ਮੀਟਿੰਗ ਵਿੱਚ ਹੰਗਾਮਾ ਹੋਇਆ। ਇਸ ਦੌਰਾਨ ਸਾਬਕਾ ਮੰਤਰੀ ਆਸ਼ੂ ਕਾਫੀ ਨਾਰਾਜ਼ ਹੋ ਗਏ ਅਤੇ ਮੀਟਿੰਗ ਅਧੂਰੀ ਛੱਡ ਕੇ ਚਲੇ ਗਏ। ਮੰਨਿਆ ਜਾ ਰਿਹਾ ਸੀ ਕਿ ਨਗਰ ਨਿਗਮ ਮਾਮਲੇ ਵਿੱਚ ਅੱਜ ਸੀਨੀਅਰ ਕਾਂਗਰਸੀ ਆਗੂਆਂ ਦੀ ਗ੍ਰਿਫ਼ਤਾਰੀ ਹੋ ਸਕਦੀ ਹੈ।

ਨਗਰ ਨਿਗਮ ਦੇ ਕੰਮ ਵਿੱਚ ਅੜਿੱਕਾ ਪਾਉਣ ਦੇ ਦੋਸ਼ ਵਿੱਚ ਥਾਣਾ ਕੋਤਵਾਲੀ ਪੁਲਸ ਨੇ ਐਫ.ਆਈ.ਆਰ. ਦਰਜ ਕੀਤੀ ਹੈ। ਇਸ ਕੇਸ ਵਿੱਚ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ, ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ, ਲੁਧਿਆਣਾ ਕਾਂਗਰਸ ਦੇ ਪ੍ਰਧਾਨ ਸੰਜੇ ਤਲਵਾਰ, ਸਾਬਕਾ ਡਿਪਟੀ ਮੇਅਰ ਸ਼ਾਮ ਸੁੰਦਰ ਮਲਹੋਤਰਾ ਸਮੇਤ 60 ਕਾਂਗਰਸੀਆਂ ਨੂੰ ਨਾਮਜ਼ਦ ਕੀਤਾ ਗਿਆ ਹੈ।

ਸੰਸਦ ਮੈਂਬਰ ਬਿੱਟੂ ਨੇ ਕਿਹਾ ਕਿ ਪੁਲਸ ਵੱਲੋਂ ਦਰਜ ਕੀਤੇ ਗਏ ਗਲਤ ਕੇਸ ਖ਼ਿਲਾਫ਼ ਅਗਲੀ ਰਣਨੀਤੀ ਬਣਾਈ ਜਾ ਰਹੀ ਹੈ। ਲੋਕਾਂ ਦੇ ਹੱਕਾਂ ਦੀ ਗੱਲ ਕਰਨ ’ਤੇ ਐਫਆਈਆਰ ਦਰਜ ਕੀਤੀ ਗਈ ਹੈ। ਤੁਹਾਡੀ ਸਰਕਾਰ ਘਬਰਾਹਟ ਵਿੱਚ ਹੈ। ਬਿੱਟੂ ਨੇ ਕਿਹਾ ਕਿ ਵਰਕਰਾਂ ਦੇ ਕਹਿਣ ’ਤੇ ਹੀ ਗ੍ਰਿਫ਼ਤਾਰੀਆਂ ਕੀਤੀਆਂ ਜਾਣਗੀਆਂ। ਕਾਂਗਰਸੀ ਵਰਕਰ ਸਾਰੀਆਂ ਗ੍ਰਿਫਤਾਰੀਆਂ ਕਰਨ ਲਈ ਤਿਆਰ ਹਨ।

ਪੁਲਸ ਨੂੰ ਦਿੱਤੇ ਆਪਣੇ ਬਿਆਨ ਵਿੱਚ ਅਮਿਤ ਕੁਮਾਰ ਵਾਸੀ ਸ਼ਾਹੀ ਮੁਹੱਲਾ (ਡੋਮੋਰੀਆ ਪੁਲ) ਲੁਧਿਆਣਾ ਨੇ ਦੱਸਿਆ ਕਿ ਮੈਂ ਨਗਰ ਨਿਗਮ ਜ਼ੋਨ-ਈ ਵਿੱਚ ਚੌਕੀਦਾਰ ਵਜੋਂ ਕੰਮ ਕਰਦਾ ਹਾਂ। ਬੀਤੇ ਮੰਗਲਵਾਰ ਸਵੇਰੇ ਸਾਢੇ 11 ਵਜੇ ਮੈਂ ਨਗਰ ਨਿਗਮ ਦੇ ਗੇਟ ’ਤੇ ਤਾਇਨਾਤ ਸੀ। ਇਸ ਦੌਰਾਨ ਕਾਂਗਰਸੀ ਆਗੂਆਂ ਨੇ ਨਿਗਮ ਦਫ਼ਤਰ ਵਿੱਚ ਦਾਖ਼ਲ ਹੋਣ ਦੀ ਕੋਸ਼ਿਸ਼ ਕੀਤੀ ਅਤੇ ਮੇਰੀ ਕੁੱਟਮਾਰ ਕੀਤੀ।

ਜਦੋਂ ਮੈਂ ਉਨ੍ਹਾਂ ਨੂੰ ਰੋਕਿਆ ਤਾਂ ਸਾਰਿਆਂ ਨੇ ਮੈਨੂੰ ਘੇਰ ਲਿਆ। ਜਿਸ ਤੋਂ ਬਾਅਦ ਕਾਂਗਰਸੀਆਂ ਵੱਲੋਂ ਦਫਤਰ ਨੂੰ ਤਾਲਾ ਲਗਾ ਦਿੱਤਾ ਗਿਆ। ਜਿਸ ਕਾਰਨ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਪੁਲਸ ਨੇ ਚੌਕੀਦਾਰ ਦੇ ਬਿਆਨਾਂ ਦੇ ਆਧਾਰ ’ਤੇ ਮਾਮਲਾ ਦਰਜ ਕਰ ਲਿਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਨਗਰ ਨਿਗਮ ਜ਼ੋਨ ਏ ਨੂੰ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ, ਭਾਰਤ ਭੂਸ਼ਣ ਆਸ਼ੂ ਅਤੇ ਲੁਧਿਆਣਾ ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਸੰਜੇ ਤਲਵਾੜ ਵੱਲੋਂ ਤਾਲਾ ਲਾਇਆ ਗਿਆ। ਸਰਕਾਰੀ ਕੰਮ ਵਿੱਚ ਅੜਿੱਕਾ ਪਾਉਣ ਦੇ ਦੋਸ਼ ਹੇਠ ਸਾਰਿਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਉਧਰ, ਐਸਐਚਓ ਗਗਨਦੀਪ ਸਿੰਘ ਨੇ ਕਿਹਾ ਕਿ ਫਿਲਹਾਲ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Next Story
ਤਾਜ਼ਾ ਖਬਰਾਂ
Share it