ਵਿਧਾਇਕਾਂ ਦੇ ਸਮੇਂ ’ਤੇ ਨਾ ਪੁੱਜਣ ’ਤੇ ਭੜਕੇ ਵਿੱਤ ਮੰਤਰੀ
ਚੰਡੀਗੜ੍ਹ, 12 ਮਾਰਚ, ਨਿਰਮਲ : ਪੰਜਾਬ ਵਿਧਾਨ ਸਭਾ ਵਿਚ ਬਜਟ ਸੈਸ਼ਨ ਦਾ ਅੱਜ 7ਵਾਂ ਦਿਨ ਹੈ। ਵਿਧਾਇਕਾਂ ਦੇ ਸਮੇਂ ’ਤੇ ਨਾ ਪੁੱਜਣ ’ਤੇ ਵਿੱਤ ਮੰਤਰੀ ਹਰਪਾਲ ਚੀਮਾ ਭੜਕ ਗਏ। ਬਜਟ ਸੈਸ਼ਨ ਦੇ 7ਵੇਂ ਦਿਨ ਦੀ ਸ਼ੁਰੂਆਤ ਪ੍ਰਸ਼ਨ ਉਤਰ ਰਾਊਂਡ ਨਾਲ ਹੋਈ। ਪ੍ਰਸ਼ਨ ਉਤਰ ਰਾਊਂਡ ਦੇ ਖਤਮ ਹੁੰਦੇ ਹੀ ਵਿੱਤ ਮੰਤਰੀ ਹਰਪਾਲ ਚੀਮਾ ਨੇ ਸੰਬੋਧਨ ਕੀਤਾ। […]
By : Editor Editor
ਚੰਡੀਗੜ੍ਹ, 12 ਮਾਰਚ, ਨਿਰਮਲ : ਪੰਜਾਬ ਵਿਧਾਨ ਸਭਾ ਵਿਚ ਬਜਟ ਸੈਸ਼ਨ ਦਾ ਅੱਜ 7ਵਾਂ ਦਿਨ ਹੈ। ਵਿਧਾਇਕਾਂ ਦੇ ਸਮੇਂ ’ਤੇ ਨਾ ਪੁੱਜਣ ’ਤੇ ਵਿੱਤ ਮੰਤਰੀ ਹਰਪਾਲ ਚੀਮਾ ਭੜਕ ਗਏ।
ਬਜਟ ਸੈਸ਼ਨ ਦੇ 7ਵੇਂ ਦਿਨ ਦੀ ਸ਼ੁਰੂਆਤ ਪ੍ਰਸ਼ਨ ਉਤਰ ਰਾਊਂਡ ਨਾਲ ਹੋਈ। ਪ੍ਰਸ਼ਨ ਉਤਰ ਰਾਊਂਡ ਦੇ ਖਤਮ ਹੁੰਦੇ ਹੀ ਵਿੱਤ ਮੰਤਰੀ ਹਰਪਾਲ ਚੀਮਾ ਨੇ ਸੰਬੋਧਨ ਕੀਤਾ। ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਕਈ ਮੈਂਬਰਾਂ ਦੇ ਸਵਾਲ ਲੱਗੇ ਹੁੰਦੇ ਹਨ ਅਤੇ ਉਹ ਵਿਧਾਨ ਸਭਾ ਵਿਚ ਪੁੱਜਦੇ ਹੀ ਨਹੀਂ ਹਨ। ਜਿਸ ਦੇ ਚਲਦਿਆਂ ਸਵਾਲ ’ਤੇ ਪੂਰੀ ਤਰ੍ਹਾਂ ਨਾਲ ਚਰਚਾ ਨਹੀਂ ਹੁੰਦੀ। ਬਾਹਰ ਜਾ ਕੇ ਇਹੀ ਮੈਂਬਰ ਕਹਿੰਦੇ ਹਨ ਕਿ ਉਨ੍ਹਾਂ ਬੋਲਣ ਦਾ ਸਮਾਂ ਨਹੀਂ ਦਿੱਤਾ ਜਾਂਦਾ।
ਮੈਂਬਰਾਂ ਨੂੰ ਬੇਨਤੀ ਹੈ ਕਿ ਉਹ ਸਮੇਂ ਸਿਰ ਪੁੱਜਣ। ਅਜਿਹਾ ਨਾ ਕਰਕੇ ਰਾਜ ਦੇ ਟੈਕਸ ਦਾਤਿਆਂ ਦਾ ਪੈਸਾ ਵੀ ਬਰਬਾਦ ਕਰ ਰਹੇ ਹਾਂ। ਸਦਨ ਆਯੋਜਕਾ ਨੂੰ ਵੀ ਬੇਨਤੀ ਹੈ ਕਿ ਅਜਿਹੀ ਪ੍ਰਣਾਲੀ ਬਣਾਇਆ ਜਾਵੇ ਜਿਸ ਨਾਲ ਹਰ ਵਿਧਾਇਕ ਨੂੰ ਪਿਛਲੇ ਦਿਨ ਹੀ ਪਤਾ ਚਲ ਜਾਵੇ ਕਿ ਅੱਜ ਉਨ੍ਹਾਂ ਦੇ ਸਵਾਲ ’ਤੇ ਸਦਨ ਵਿਚ ਚਰਚਾ ਹੋਣ ਵਾਲੀ ਹੈ। ਤਾਕਿ ਮੈਂਬਰ ਸਹੀ ਸਮੇਂ ’ਤੇ ਵਿਧਾਨ ਸਭਾ ਵਿਚ ਪਹੁੰਚ ਜਾਣ ਅਤੇ ਅਪਣੀ ਗੱਲ ਰੱਖ ਸਕਣ।
ਇਹ ਖ਼ਬਰ ਵੀ ਪੜ੍ਹੋ
ਕੋਟਕਪੂਰਾ ਵਿਚ ਚੱਕੀ ਚਲਾਉਣ ਵਾਲੇ ਕਾਰੋਬਾਰੀ ਦੇ ਘਰ ਐਨਆਈਏ ਨੇ ਰੇਡ ਮਾਰੀ ਹੈ। ਐਨਆਈਏ ਨੇ ਮੋਗਾ ਵਿਚ ਵੀ ਕਈ ਥਾਵਾਂ ’ਤੇ ਛਾਪੇਮਾਰੀ ਕੀਤੀ।
ਫਰੀਦਕੋਟ ਦੇ ਕੋਟਕਪੂਰਾ ਵਿਚ ਮੰਗਲਵਾਰ ਸਵੇਰੇ ਐਨਆਈਏ ਦੀ ਟੀਮ ਨੇ ਕਾਰੋਬਾਰੀ ਦੇ ਘਰ ’ਤੇ ਛਾਪਾਮਾਰੀ ਕੀਤੀ। ਇਹ ਜਾਂਚ ਪਿਛਲੇ ਕਈ ਘੰਟੇ ਤੋਂ ਜਾਰੀ ਹੈ ਅਤੇ ਅਧਿਕਾਰੀਆਂ ਵਲੋਂ ਇਸ ਸਬੰਧੀ ਕੋਈ ਜਾਣਕਾਰੀ ਨਹੀਂ ਦਿੱਤੀ ਜਾ ਰਹੀ।
ਦੱਸਦੇ ਚਲੀਏ ਕਿ ਮੰਗਲਵਾਰ ਸਵੇਰੇ ਲਗਭਗ ਛੇ ਵਜੇ ਐਨਆਈਏ ਦੀ ਟੀਮ ਵਲੋਂ ਕੋਟਕਪੂਰਾ ਦੇ ਕਾਰੋਬਾਰੀ ਨਰੇਸ਼ ਕੁਮਾਰ ਉਰਫ ਗੋਲਡੀ ਦੇ ਘਰ ਛਾਪੇਮਾਰੀ ਕੀਤੀ। ਜਾਣਕਾਰੀ ਅਨੁਸਾਰ ਨਰੇਸ਼ ਕੁਮਾਰ ਉਰਫ ਗੋਲਡੀ ਆਟਾ ਚੱਕੀ ਚਲਾਉਂਦਾ ਹੈ। ਹਾਲਾਂਕਿ ਅਧਿਕਾਰੀਆਂ ਦੁਆਰਾ ਇਸ ਦੇ ਬਾਰੇ ਵਿਚ ਕੋਈ ਜਾਣਕਾਰੀ ਨਹੀਂ ਦਿੱਤੀ ਗਈ। ਲੇਕਿਨ ਸੂਤਰਾਂ ਅਨੁਸਾਰ ਨਰੇਸ਼ ਕੁਮਾਰ ਦੇ ਰਿਸ਼ਤੇਦਾਰ ਦੇ ਨਾਲ Çਲੰਕ ਨਿਕਲਣ ਦੇ ਚਲਦਿਆਂ ਐਨਆਈਏ ਨੇ ਉਸ ਦੇ ਘਰ ਰੇਡ ਮਾਰੀ।
ਫਿਲਹਾਲ ਐਨਆਈਏ ਟੀਮ ਜਾਂਚ ਵਿਚ ਲੱਗੀ ਹੋਈ ਹੈ। ਦੂਜੇ ਪਾਸੇ ਮੋਗਾ ਦੇ ਨਿਹਾਲ ਸਿੰਘ ਵਾਲਾ ਦੇ ਵਿਲਾਸਪੁਰ ਵਿਚ ਰਵਿੰਦਰ ਸਿੰਘ ਨਾਂ ਦੇ ਨੌਜਵਾਨ ਦੇ ਘਰ ਐਨਆਈਏ ਨੇ ਰੇਡ ਮਾਰੀ। ਟੀਮ ਰਵਿੰਦਰ ਦੇ ਨਾਂ ’ਤੇ ਚਲ ਰਹੇ ਮੋਬਾਈਲ ਨੰਬਰ ਦੇ ਬਾਰੇ ਵਿਚ ਜਾਣਕਾਰੀ ਲੈਣ ਪਹੁੰਚੀ ਸੀ। ਮੋਗਾ ਦੇ ਚੌਗਾਵਾਂ ਵਿਚ ਵੀ ਟੀਮ ਨੇ ਇੱਕ ਘਰ ਵਿਚ ਰੇਡ ਮਾਰੀ।
ਹਰਿਆਣਾ ਦੇ ਹਿਸਾਰ ਵਿਚ ਐਨਆਈਏ ਦੀ ਟੀਮ ਪਹੁੰਚੀ ਹੈ। ਜਾਣਕਾਰੀ ਅਨੁਸਾਰ ਟੀਮ ਨੇ ਸਿਵਾਨੀ ਦੇ ਦਰਿਆਪੁਰ ਢਾਣੀ ਵਿਚ ਟਰਾਂਸਪੋਰਟਰ ਦੇ ਘਰ ਛਾਪੇਮਾਰੀ ਕੀਤੀ। ਅਧਿਕਾਰੀਆਂ ਦੁਆਰਾ ਇਸ ਸਬੰਧ ਵਿਚ ਕੋਈ ਜਾਣਕਾਰੀ ਨਹੀਂ ਦਿੱਤੀ ਜਾ ਰਹੀ।