ਲੁਧਿਆਣਾ 'ਚ ਸਕੂਲ ਦੀ ਛੱਤ ਡਿੱਗਣ ਦੇ ਮਾਮਲੇ ਵਿਚ ਭਾਜਪਾ ਆਗੂ 'ਤੇ FIR
ਲੁਧਿਆਣਾ : ਲੁਧਿਆਣਾ ਦੀ ਡਿਪਟੀ ਕਮਿਸ਼ਨਰ ਸੁਰਭੀ ਮਲਿਕ ਨੇ ਸਕੂਲ ਦੀ ਛੱਤ ਡਿੱਗਣ ਦੇ ਮਾਮਲੇ ਦੀ ਮੈਜਿਸਟ੍ਰੇਟ ਜਾਂਚ ਦੇ ਹੁਕਮ ਦਿੱਤੇ ਹਨ। ਸਿੱਖਿਆ ਵਿਭਾਗ ਵੀ ਆਪਣੇ ਪੱਧਰ ’ਤੇ ਜਾਂਚ ਕਰੇਗਾ। ਠੇਕੇਦਾਰ ਅਨਮੋਲ ਕਤਿਆਲ ਦੇ ਪਿਤਾ ਸ. ਕਾਲਾ ਕਤਿਆਲ ਜਗਰਾਉਂ ਵਿੱਚ ਭਾਜਪਾ ਦੇ ਸਾਬਕਾ ਕੌਂਸਲਰ ਰਹਿ ਚੁੱਕੇ ਹਨ। ਅਕਾਲੀ-ਭਾਜਪਾ ਸਰਕਾਰ ਦੌਰਾਨ ਜਗਰਾਉਂ ਦੀਆਂ ਮੁੱਖ ਸੜਕਾਂ ਦੇ […]
By : Editor (BS)
ਲੁਧਿਆਣਾ : ਲੁਧਿਆਣਾ ਦੀ ਡਿਪਟੀ ਕਮਿਸ਼ਨਰ ਸੁਰਭੀ ਮਲਿਕ ਨੇ ਸਕੂਲ ਦੀ ਛੱਤ ਡਿੱਗਣ ਦੇ ਮਾਮਲੇ ਦੀ ਮੈਜਿਸਟ੍ਰੇਟ ਜਾਂਚ ਦੇ ਹੁਕਮ ਦਿੱਤੇ ਹਨ। ਸਿੱਖਿਆ ਵਿਭਾਗ ਵੀ ਆਪਣੇ ਪੱਧਰ ’ਤੇ ਜਾਂਚ ਕਰੇਗਾ। ਠੇਕੇਦਾਰ ਅਨਮੋਲ ਕਤਿਆਲ ਦੇ ਪਿਤਾ ਸ. ਕਾਲਾ ਕਤਿਆਲ ਜਗਰਾਉਂ ਵਿੱਚ ਭਾਜਪਾ ਦੇ ਸਾਬਕਾ ਕੌਂਸਲਰ ਰਹਿ ਚੁੱਕੇ ਹਨ। ਅਕਾਲੀ-ਭਾਜਪਾ ਸਰਕਾਰ ਦੌਰਾਨ ਜਗਰਾਉਂ ਦੀਆਂ ਮੁੱਖ ਸੜਕਾਂ ਦੇ ਨਿਰਮਾਣ ਕਾਰਜਾਂ ਦੇ ਠੇਕੇ ਉਨ੍ਹਾਂ ਨੂੰ ਮਿਲਦੇ ਰਹੇ ਹਨ।
ਅਸਲ ਵਿਚ ਲੁਧਿਆਣਾ ਜ਼ਿਲ੍ਹੇ ਦੇ ਬੱਦੋਵਾਲ ਐਮੀਨੈਂਸ ਸਰਕਾਰੀ ਸਕੂਲ ਵਿੱਚ ਲੈਂਟਰ ਡਿੱਗਣ ਦੇ ਮਾਮਲੇ ਵਿੱਚ ਮੁਲਜ਼ਮ ਠੇਕੇਦਾਰ ਭਾਜਪਾ ਆਗੂ ਅਨਮੋਲ ਕਤਿਆਲ ਖ਼ਿਲਾਫ਼ ਕਾਰਵਾਈ ਕੀਤੀ ਗਈ ਹੈ। ਅਨਮੋਲ ਖ਼ਿਲਾਫ਼ ਥਾਣਾ ਮੁੱਲਾਂਪੁਰ ਦਾਖਾ ਵਿਖੇ ਧਾਰਾ 304 ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਅਨਮੋਲ ਅਜੇ ਫਰਾਰ ਹੈ।
ਪੁਲਿਸ ਉਸ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕਰ ਰਹੀ ਹੈ। ਅਨਮੋਲ ਦੀ ਪੰਜਾਬ ਭਾਜਪਾ ਦੇ ਸੀਨੀਅਰ ਆਗੂਆਂ ਨਾਲ ਚੰਗੀ ਜਾਣ-ਪਛਾਣ ਹੈ। ਇਸ ਦੇ ਨਾਲ ਹੀ ਸਕੂਲ ਦਾ ਲੈਂਟਰ ਡਿੱਗਣ ਕਾਰਨ ਇਸ ਹਾਦਸੇ ਵਿੱਚ ਇੱਕ ਅਧਿਆਪਕਾ ਰਵਿੰਦਰ ਕੌਰ ਦੀ ਮੌਤ ਹੋ ਗਈ ਹੈ, ਜਦਕਿ ਨਰਿੰਦਰਜੀਤ ਕੌਰ, ਸੁਖਜੀਤ ਕੌਰ ਅਤੇ ਇੰਦੂ ਰਾਣੀ ਜ਼ਖ਼ਮੀ ਹੋ ਗਏ ਹਨ।
ਰਵਿੰਦਰ ਕੌਰ ਦੀ ਲਾਸ਼ ਅੱਜ ਪੋਸਟਮਾਰਟਮ ਕਰਵਾ ਕੇ ਵਾਰਸਾਂ ਨੂੰ ਸੌਂਪ ਦਿੱਤੀ ਜਾਵੇਗੀ। ਅਧਿਆਪਕ ਦਾ ਅੰਤਿਮ ਸੰਸਕਾਰ ਭਲਕੇ ਬਾਅਦ ਦੁਪਹਿਰ ਕੀਤਾ ਜਾਵੇਗਾ। ਰਵਿੰਦਰ ਕੌਰ ਦੇ ਸਿਰ 'ਤੇ ਗੰਭੀਰ ਸੱਟ ਲੱਗੀ ਸੀ। ਸਾਹ ਲੈਣ ਵਾਲੀ ਨਲੀ ਵਿੱਚ ਮਿੱਟੀ ਫਸ ਗਈ ਸੀ। ਰਵਿੰਦਰ ਕੌਰ 2014 ਵਿੱਚ ਮਾਸਟਰ ਕੇਡਰ ਵਜੋਂ ਭਰਤੀ ਹੋਈ ਸੀ। ਹਾਦਸੇ ਤੋਂ ਬਾਅਦ ਸਕੂਲ ਦੇ ਵਿਦਿਆਰਥੀਆਂ ਵਿੱਚ ਸੋਗ ਦੀ ਲਹਿਰ ਹੈ। ਹਾਦਸੇ ਦੇ ਸਮੇਂ 600 ਤੋਂ ਵੱਧ ਵਿਦਿਆਰਥੀ ਪੜ੍ਹ ਰਹੇ ਸਨ।