ਕਾਮੇਡੀਅਨ ਕਪਿਲ ਸ਼ਰਮਾ ਨੂੰ ਪਰੋਠੇ ਪਰੋਸਣ ਵਾਲੇ ਵਿਅਕਤੀ ਖਿਲਾਫ FIR

ਕਾਮੇਡੀਅਨ ਕਪਿਲ ਸ਼ਰਮਾ ਨੂੰ ਪਰੋਠੇ ਪਰੋਸਣ ਵਾਲੇ ਵਿਅਕਤੀ ਖਿਲਾਫ FIR

ਜਲੰਧਰ ਪੁਲਿਸ ਨੇ ਕੀਤਾ ਗ੍ਰਿਫਤਾਰ
ਇਲਜ਼ਾਮ : ਕਮਰੇ ਵਿੱਚ ਬੰਦ ਕਰਕੇ ਕੁੱਟਿਆ

ਜਲੰਧਰ : ਪੰਜਾਬ ਦੇ ਮਾਡਲ ਟਾਊਨ ਜਲੰਧਰ ‘ਚ ਹਾਰਟ ਅਟੈਕ ਦੇ ਪਰਾਠੇ ਬਣਾਉਣ ਵਾਲੇ ਵੀਰ ਦਵਿੰਦਰ ਸਿੰਘ ਨੂੰ ਕਾਮੇਡੀਅਨ ਕਪਿਲ ਸ਼ਰਮਾ ਨੂੰ ਪਰਾਠੇ ਖੁਆਉਣੇ ਔਖੇ ਹੋ ਗਏ। ਡਿਪਟੀ ਕਮਿਸ਼ਨਰ ਦੇ ਹੁਕਮਾਂ ਦੀ ਉਲੰਘਣਾ ਕਰਨ ‘ਤੇ ਜਲੰਧਰ ਪੁਲਿਸ ਨੇ ਵੀਰ ਦਵਿੰਦਰ ਸਿੰਘ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਅਤੇ ਬਾਅਦ ਵਿਚ ਜ਼ਮਾਨਤ ‘ਤੇ ਰਿਹਾਅ ਕਰ ਦਿੱਤਾ ਗਿਆ। ਇਸ ਦੌਰਾਨ ਵੀਰ ਦਵਿੰਦਰ ਸਿੰਘ ਨੇ ਦੋਸ਼ ਲਾਇਆ ਹੈ ਕਿ ਥਾਣਾ 6 ਦੀ ਪੁਲਸ ਨੇ ਉਸ ਦੀ ਕੁੱਟਮਾਰ ਕੀਤੀ ਹੈ।

ਜਾਣਕਾਰੀ ਅਨੁਸਾਰ ਥਾਣਾ ਸਦਰ-6 ਦੀ ਪੁਲਸ ਨੇ ਵੀਰ ਦਵਿੰਦਰ ਸਿੰਘ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਮਾਮਲੇ ਵਿੱਚ ਆਈਪੀਸੀ ਦੀ ਧਾਰਾ 188 ਲਗਾਈ ਗਈ ਹੈ। ਕੇਸ ਵਿੱਚ ਕਿਹਾ ਗਿਆ ਹੈ ਕਿ ਵੀਰ ਦਵਿੰਦਰ ਨੇ ਡਿਪਟੀ ਕਮਿਸ਼ਨਰ ਦੇ ਹੁਕਮਾਂ ਦੀ ਉਲੰਘਣਾ ਕਰਕੇ ਰਾਤ ਨੂੰ ਪਰਾਂਠੇ ਵੇਚ ਕੇ ਆਪਣਾ ਸਟਾਲ ਲਗਾ ਦਿੱਤਾ।

ਸ਼ਨੀਵਾਰ ਦੇਰ ਸ਼ਾਮ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਵੀਰ ਦਵਿੰਦਰ ਨੇ ਦੱਸਿਆ ਕਿ ਐੱਸਐੱਚਓ ਨੇ ਆਪਣੀ ਟੀਮ ਨਾਲ ਮਿਲ ਕੇ ਉਸ ਦੀ ਕੁੱਟਮਾਰ ਕੀਤੀ ਅਤੇ ਬੰਦ ਕਮਰੇ ਵਿੱਚ ਰੱਖ ਕੇ ਉਸ ਨਾਲ ਦੁਰਵਿਵਹਾਰ ਕੀਤਾ। ਵੀਰ ਦਵਿੰਦਰ ਨੇ ਦੱਸਿਆ ਕਿ ਕਪਿਲ ਸ਼ਰਮਾ ਦੀ ਫੋਟੋ ਵਾਇਰਲ ਹੋਣ ਤੋਂ ਬਾਅਦ ਉਸ ਖਿਲਾਫ ਕਈ ਅਜਿਹੀਆਂ ਕਾਰਵਾਈਆਂ ਕੀਤੀਆਂ ਗਈਆਂ ਸਨ।

SHO ਨੇ ਕਿਹਾ- ਲੋਕਾਂ ਦੀ ਸ਼ਿਕਾਇਤ ‘ਤੇ ਕੀਤੀ ਕਾਰਵਾਈ

ਇਸ ਸਬੰਧੀ ਥਾਣਾ ਸਦਰ-6 ਦੇ ਐਸਐਚਓ ਅਜੈਬ ਸਿੰਘ ਔਜਲਾ ਨੇ ਦੱਸਿਆ ਕਿ ਇਲਾਕੇ ਦੇ ਲੋਕਾਂ ਵੱਲੋਂ ਸ਼ਿਕਾਇਤ ਦਿੱਤੀ ਗਈ ਸੀ ਕਿ ਉਕਤ ਥਾਂ ’ਤੇ ਰਾਤ ਦੇ 2 ਵਜੇ ਤੱਕ ਪਰਾਂਠੇ ਵੇਚੇ ਜਾਂਦੇ ਹਨ। ਜਿਸ ਕਾਰਨ ਉਨ੍ਹਾਂ ਦਾ ਇਲਾਕਾ ਕਾਫੀ ਗੰਦਾ ਰਹਿੰਦਾ ਹੈ। ਇਸ ਬਾਰੇ ਵੀਰ ਦਵਿੰਦਰ ਨੂੰ ਪਹਿਲਾਂ ਵੀ ਉੱਚ ਅਧਿਕਾਰੀਆਂ ਨੇ ਸਮਝਾਇਆ ਸੀ ਪਰ ਉਹ ਨਹੀਂ ਸਮਝਿਆ। ਜਿਸ ਕਾਰਨ ਮਾਮਲਾ ਦਰਜ ਕੀਤਾ ਗਿਆ। ਜਿੱਥੋਂ ਤੱਕ ਕੁੱਟਮਾਰ ਦਾ ਸਵਾਲ ਹੈ, ਉਸ ‘ਤੇ ਥਾਣੇ ‘ਚ ਕੋਈ ਹਮਲਾ ਨਹੀਂ ਹੋਇਆ। ਸਾਰੇ ਦੋਸ਼ ਝੂਠੇ ਹਨ।

ਕਾਮੇਡੀਅਨ ਕਪਿਲ ਸ਼ਰਮਾ ਪਰਾਠਾ ਖਾਣ ਪਹੁੰਚੇ

ਤੁਹਾਨੂੰ ਦੱਸ ਦੇਈਏ ਕਿ ਕਾਮੇਡੀਅਨ ਕਪਿਲ ਸ਼ਰਮਾ ਬੀਤੇ ਦਿਨੀਂ ਆਪਣੀ ਪਤਨੀ ਗਿੰਨੀ ਚਤਰਥ ਸ਼ਰਮਾ ਨਾਲ ਪੰਜਾਬ ਦੇ ਜਲੰਧਰ ਪਹੁੰਚੇ ਸਨ। ਇੱਥੇ ਉਨ੍ਹਾਂ ਨੇ ਮਾਡਲ ਟਾਊਨ ਦੇ ਮਸ਼ਹੂਰ ਹਾਰਟ ਅਟੈਕ ਦੇਸੀ ਘਿਓ ਦੇ ਪਰਾਂਠੇ ਦਾ ਆਨੰਦ ਲਿਆ। ਇਸ ਦੌਰਾਨ ਉਨ੍ਹਾਂ ਨੇ ਵੀਰ ਦਰਿੰਦਰ ਅਤੇ ਹੋਰਨਾਂ ਨਾਲ ਖਿਚਵਾਈਆਂ ਤਸਵੀਰਾਂ ਵੀ ਲਈਆਂ। ਮੁੰਬਈ ਤੋਂ ਜਲੰਧਰ ਪਹੁੰਚੇ ਕਪਿਲ ਨੇ ਦੱਸਿਆ ਕਿ ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਪਰੋਠੇ ਦਾ ਵੀਡੀਓ ਦੇਖਿਆ ਸੀ। ਇਸ ਤੋਂ ਬਾਅਦ ਉਸ ਨੂੰ ਵੀਰ ਦਵਿੰਦਰ ਨਾਲ ਪਰਾਂਠੇ ਖਾਣ ਦੀ ਇੱਛਾ ਹੋਈ ਸੀ।

Related post

ਸਵਾਤੀ ਮਾਲੀਵਾਲ ਦੀ ਇੱਕ ਹੋਰ ਵੀਡੀਓ ਆਈ ਸਾਹਮਣੇ

ਸਵਾਤੀ ਮਾਲੀਵਾਲ ਦੀ ਇੱਕ ਹੋਰ ਵੀਡੀਓ ਆਈ ਸਾਹਮਣੇ

ਸਵਾਤੀ ਮਾਲੀਵਾਲ ਖ਼ਿਲਾਫ਼ ਬਿਭਵ ਨੇ ਵੀ ਐਫਆਈਆਰ ਦਰਜ ਕਰਵਾਈ ਨਵੀਂ ਦਿੱਲੀ 18 ਮਈ, ਨਿਰਮਲ : ਆਪ ਦੀ ਰਾਜ ਸਭਾ ਸਾਂਸਦ ਸਵਾਤੀ…
ਚੰਡੀਗੜ੍ਹ : 20 ਲੱਖ ਦੀ ਵਿਦੇਸ਼ੀ ਸ਼ਰਾਬ ਫੜੀ

ਚੰਡੀਗੜ੍ਹ : 20 ਲੱਖ ਦੀ ਵਿਦੇਸ਼ੀ ਸ਼ਰਾਬ ਫੜੀ

ਚੰਡੀਗੜ੍ਹ, 18 ਮਈ, ਨਿਰਮਲ : ਆਬਕਾਰੀ ਵਿਭਾਗ ਨੇ ਚੰਡੀਗੜ੍ਹ ਦੇ ਇੱਕ ਗੋਦਾਮ ਵਿੱਚੋਂ 792 ਬੋਤਲਾਂ ਨਾਜਾਇਜ਼ ਵਿਦੇਸ਼ੀ ਸ਼ਰਾਬ ਬਰਾਮਦ ਕੀਤੀ ਹੈ।…
ਇੰਦੌਰ ਵਿਚ ਖੜ੍ਹੇ ਟਰੱਕ ’ਚ ਟਕਰਾਈ ਕਾਰ, 8 ਮੌਤਾਂ

ਇੰਦੌਰ ਵਿਚ ਖੜ੍ਹੇ ਟਰੱਕ ’ਚ ਟਕਰਾਈ ਕਾਰ, 8 ਮੌਤਾਂ

ਬੇਟਮਾ, 16 ਮਈ, ਨਿਰਮਲ : ਇੰਦੌਰ ਨੇੜੇ ਬੇਟਮਾ ’ਚ ਵੱਡਾ ਸੜਕ ਹਾਦਸਾ ਵਾਪਰਿਆ। ਇੰਦੌਰ-ਅਹਿਮਦਾਬਾਦ ਫੋਰ ਲੇਨ ’ਤੇ ਇਕ ਕਾਰ ਖੜ੍ਹੇ ਟਰੱਕ…