ਹੇਮੰਤ ਸੋਰੇਨ ਨੂੰ ਤੰਗ ਕਰਨ ਦੇ ਦੋਸ਼ ਵਿੱਚ ਈਡੀ ਅਧਿਕਾਰੀਆਂ ਖ਼ਿਲਾਫ਼ FIR ਦਰਜ
ਰਾਂਚੀ : ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੇ ਅਧਿਕਾਰੀ ਜ਼ਮੀਨ ਘੁਟਾਲੇ ਅਤੇ ਮਨੀ ਲਾਂਡਰਿੰਗ ਮਾਮਲੇ ਦੇ ਸਿਲਸਿਲੇ 'ਚ ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਤੋਂ ਰਾਂਚੀ ਸਥਿਤ ਉਨ੍ਹਾਂ ਦੀ ਰਿਹਾਇਸ਼ 'ਤੇ ਪੁੱਛਗਿੱਛ ਕਰ ਰਹੇ ਹਨ, ਉਥੇ ਹੀ ਹੇਮੰਤ ਸੋਰੇਨ ਦੀ ਪਾਰਟੀ ਝਾਰਖੰਡ ਮੁਕਤੀ ਮੋਰਚਾ ਨੇ ਈਡੀ ਅਧਿਕਾਰੀਆਂ ਖਿਲਾਫ Police 'ਚ ਸ਼ਿਕਾਇਤ ਦਰਜ ਕਰਵਾਈ ਹੈ। ਇਸ ਸ਼ਿਕਾਇਤ ਦੇ […]
By : Editor (BS)
ਰਾਂਚੀ : ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੇ ਅਧਿਕਾਰੀ ਜ਼ਮੀਨ ਘੁਟਾਲੇ ਅਤੇ ਮਨੀ ਲਾਂਡਰਿੰਗ ਮਾਮਲੇ ਦੇ ਸਿਲਸਿਲੇ 'ਚ ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਤੋਂ ਰਾਂਚੀ ਸਥਿਤ ਉਨ੍ਹਾਂ ਦੀ ਰਿਹਾਇਸ਼ 'ਤੇ ਪੁੱਛਗਿੱਛ ਕਰ ਰਹੇ ਹਨ, ਉਥੇ ਹੀ ਹੇਮੰਤ ਸੋਰੇਨ ਦੀ ਪਾਰਟੀ ਝਾਰਖੰਡ ਮੁਕਤੀ ਮੋਰਚਾ ਨੇ ਈਡੀ ਅਧਿਕਾਰੀਆਂ ਖਿਲਾਫ Police 'ਚ ਸ਼ਿਕਾਇਤ ਦਰਜ ਕਰਵਾਈ ਹੈ। ਇਸ ਸ਼ਿਕਾਇਤ ਦੇ ਆਧਾਰ 'ਤੇ ਗ੍ਰਹਿ ਸਕੱਤਰ ਅਵਿਨਾਸ਼ ਕੁਮਾਰ ਨੂੰ ਹਟਾ ਦਿੱਤਾ ਗਿਆ ਹੈ, ਉਨ੍ਹਾਂ ਦੀ ਥਾਂ ਝਾਰਖੰਡ ਦੇ ਮੁੱਖ ਸਕੱਤਰ ਐਲ ਖੰਗਾਯਤੇ ਨੂੰ ਗ੍ਰਹਿ ਸਕੱਤਰ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ।
ਜਾਣਕਾਰੀ ਮੁਤਾਬਕ ਜੇਐੱਮਐੱਮ ਵੱਲੋਂ ਐੱਸਸੀ ਐੱਸਟੀ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਫਿਲਹਾਲ ਈਡੀ ਦੀ ਟੀਮ ਜ਼ਮੀਨ ਘੁਟਾਲੇ 'ਚ ਹੇਮੰਤ ਸੋਰੇਨ ਤੋਂ ਪੁੱਛਗਿੱਛ ਕਰ ਰਹੀ ਹੈ। ਜਾਣਕਾਰੀ ਮੁਤਾਬਕ SCST ਥਾਣੇ 'ਚ ਝਾਰਖੰਡ ਮੁਕਤੀ ਮੋਰਚਾ ਵੱਲੋਂ ਦਿੱਤੀ ਗਈ ਸ਼ਿਕਾਇਤ 'ਚ ਦੋਸ਼ ਲਾਇਆ ਗਿਆ ਸੀ ਕਿ ਸੀਐੱਮ ਹੇਮੰਤ ਸੋਰੇਨ 'ਤੇ ਤਸ਼ੱਦਦ ਕੀਤਾ ਜਾ ਰਿਹਾ ਹੈ।
ਇਸ ਤੋਂ ਪਹਿਲਾਂ, ਈਡੀ ਦੇ ਅਧਿਕਾਰੀਆਂ ਨੇ ਭਾਰੀ ਸੁਰੱਖਿਆ ਘੇਰੇ ਦੇ ਵਿਚਕਾਰ ਜ਼ਮੀਨ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਤੋਂ ਉਨ੍ਹਾਂ ਦੀ ਰਿਹਾਇਸ਼ 'ਤੇ ਪੁੱਛਗਿੱਛ ਸ਼ੁਰੂ ਕੀਤੀ।
A complaint to register an FIR against ED officials has been sent by the Jharkhand CM Hemant Soren. The complaint has been received at Dhurwa police station: Ranchi police
— ANI (@ANI) January 31, 2024