Begin typing your search above and press return to search.

MP ਰਵਨੀਤ ਬਿੱਟੂ ਤੇ ਭਾਰਤ ਭੂਸ਼ਣ ਆਸ਼ੂ 'ਤੇ FIR ਦਰਜ

ਲੁਧਿਆਣਾ (ਸ਼ਿਖਾ )ਨਗਰ ਨਿਗਮ ਦਫ਼ਤਰ ਬਾਹਰ ਪੁਲਿਸ ਨਾਲ ਹੋਈ ਸੀ ਝੜਪ...ਲੁਧਿਆਣਾ ਪੁਲਿਸ ਨੇ ਦਰਜ ਕੀਤਾ ਕੇਸ...ਸਾਬਕਾ ਕਾਂਗਰੇਸ MLA ਸੰਜੇ ਤਲਵਾੜ ਖਿਲਾਫ ਵੀ ਕੇਸ ਦਰਜ.. =============================== MP ਰਵਨੀਤ ਸਿੰਘ ਬਿੱਟੂ ਤੇ ਸਾਬਕਾ ਕਾਂਗਰਸ ਮੰਤਰੀ ਭਾਰਤ ਭੂਸ਼ਣ ਆਸ਼ੂ ਅਤੇ ਸੰਜੇ ਤਲਵਾੜ ਮੁਸ਼ਕਲਾਂ 'ਚ ਘਿਰਦੇ ਹੋਏ ਆ ਰਹੇ ਹਨ ਨਜ਼ਰMP ਰਵਨੀਤ ਬਿੱਟੂ, ਸੰਜੇ ਤਲਵਾੜ , ਭਾਰਤ ਭੂਸ਼ਣ ਆਸ਼ੂ […]

MP ਰਵਨੀਤ ਬਿੱਟੂ ਤੇ ਭਾਰਤ ਭੂਸ਼ਣ ਆਸ਼ੂ ਤੇ FIR ਦਰਜ
X

Editor EditorBy : Editor Editor

  |  29 Feb 2024 9:29 AM IST

  • whatsapp
  • Telegram

ਲੁਧਿਆਣਾ (ਸ਼ਿਖਾ )
ਨਗਰ ਨਿਗਮ ਦਫ਼ਤਰ ਬਾਹਰ ਪੁਲਿਸ ਨਾਲ ਹੋਈ ਸੀ ਝੜਪ...
ਲੁਧਿਆਣਾ ਪੁਲਿਸ ਨੇ ਦਰਜ ਕੀਤਾ ਕੇਸ...
ਸਾਬਕਾ ਕਾਂਗਰੇਸ MLA ਸੰਜੇ ਤਲਵਾੜ ਖਿਲਾਫ ਵੀ ਕੇਸ ਦਰਜ..

===============================

MP ਰਵਨੀਤ ਸਿੰਘ ਬਿੱਟੂ ਤੇ ਸਾਬਕਾ ਕਾਂਗਰਸ ਮੰਤਰੀ ਭਾਰਤ ਭੂਸ਼ਣ ਆਸ਼ੂ ਅਤੇ ਸੰਜੇ ਤਲਵਾੜ ਮੁਸ਼ਕਲਾਂ 'ਚ ਘਿਰਦੇ ਹੋਏ ਆ ਰਹੇ ਹਨ ਨਜ਼ਰ
MP ਰਵਨੀਤ ਬਿੱਟੂ, ਸੰਜੇ ਤਲਵਾੜ , ਭਾਰਤ ਭੂਸ਼ਣ ਆਸ਼ੂ ਤੇ ਮਾਮਲਾ ਦਰਜ, ਪੜ੍ਹੋ ਪੂਰਾ ਮਾਮਲਾ
ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਤੇ ਸਾਬਕਾ ਕਾਂਗਰਸ ਮੰਤਰੀ ਭਾਰਤ ਭੂਸ਼ਣ ਆਸ਼ੂ ਅਤੇ ਸੰਜੇ ਤਲਵਾੜ ਮੁਸ਼ਕਲਾਂ ਵਿੱਚ ਘਿਰਦੇ ਹੋਏ ਨਜ਼ਰ ਆ ਰਹੇ ਹਨ। ਦਰਅਸਲ ਲੁਧਿਆਣਾ ਨਗਰ ਨਿਗਮ ਵਿੱਚ 27 ਫਰਵਰੀ ਨੂੰ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ, ਭਾਰਤ ਭੂਸ਼ਣ ਆਸ਼ੂ, ਸੰਜੇ ਤਲਵਾੜ ਤੇ ਸੈਂਕੜੇ ਵਰਕਰਾਂ ਨੇ ਸਰਕਾਰ ਖਿਲਾਫ਼ ਕੰਮ

ਲੁਧਿਆਣਾ ਨਗਰ ਨਿਗਮ ਵਿੱਚ 27 ਫਰਵਰੀ ਨੂੰ MP ਰਵਨੀਤ ਸਿੰਘ ਬਿੱਟੂ, ਸੰਜੇ ਤਲਵਾੜ,ਭਾਰਤ ਭੂਸ਼ਣ ਆਸ਼ੂ, ਤੇ ਸੈਂਕੜੇ ਵਰਕਰਾਂ ਨੇ ਸਰਕਾਰ ਖਿਲਾਫ਼ ਕੰਮ ਨਾ ਹੋਣ ਉਤੇ ਕੀਤਾ ਸੀ ਰੋਸ ਪ੍ਰਦਰਸ਼ਨ।

ਨਗਰ ਨਿਗਮ ਦੇ ਦਫਤਰ ਨੂੰ ਲਗਾ ਦਿੱਤਾ ਗਿਆ ਸੀ ਤਾਲਾ ਜਿਸ 'ਚ ਨਗਰ ਨਿਗਮ ਦੇ ਮੁਲਾਜ਼ਮ ਦੀ ਸ਼ਿਕਾਇਤ ਉਤੇ ਭਾਰਤ ਭੂਸ਼ਣ ਰਵਨੀਤ ਬਿੱਟੂ, ਆਸ਼ੂ, ਸੰਜੇ ਤਲਵਾੜ ਅਤੇ ਸ਼ਾਮ ਸੁੰਦਰ ਉਤੇ ਵੱਖ-ਵੱਖ ਧਾਰਾਵਾਂ ਤਹਿਤ ਕੀਤਾ ਗਿਆ ਹੈ ਮਾਮਲਾ ਦਰਜ ।

ਨਗਰ ਨਿਗਮ ਜ਼ੋਨ-ਏ ਨੂੰ ਤਾਲਾ ਲੱਗਿਆ ਹੋਇਆ ਸੀ

ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਨਗਰ ਨਿਗਮ ਜ਼ੋਨ ਏ ਨੂੰ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ, ਭਾਰਤ ਭੂਸ਼ਣ ਆਸ਼ੂ ਅਤੇ ਲੁਧਿਆਣਾ ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਸੰਜੇ ਤਲਵਾੜ ਵੱਲੋਂ ਆਪਣੇ ਵਰਕਰਾਂ ਸਮੇਤ ਤਾਲਾ ਲਾਇਆ ਗਿਆ। ਸਰਕਾਰੀ ਕੰਮ ਵਿੱਚ ਵਿਘਨ ਪਾਉਣ ਦੇ ਦੋਸ਼ ਹੇਠ ਸਾਰਿਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਉਧਰ, ਐਸਐਚਓ ਗਗਨਦੀਪ ਸਿੰਘ ਨੇ ਕਿਹਾ ਕਿ ਫਿਲਹਾਲ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਨਿਗਮ ਮੁਲਾਜ਼ਮਾਂ ਅਤੇ ਕਾਂਗਰਸੀਆਂ ਵਿਚਾਲੇ ਝਗੜਾ ਹੋ ਗਿਆ

ਪ੍ਰਾਪਤ ਜਾਣਕਾਰੀ ਅਨੁਸਾਰ ਕੱਲ੍ਹ ਯਾਨੀ ਬੁੱਧਵਾਰ ਨੂੰ ਲੁਧਿਆਣਾ ਨਗਰ ਨਿਗਮ ਦੇ ਮੁਲਾਜ਼ਮਾਂ ਅਤੇ ਕਾਂਗਰਸੀਆਂ ਵਿਚਾਲੇ ਝਗੜਾ ਹੋ ਗਿਆ ਸੀ। ਦੋਸ਼ ਹੈ ਕਿ ਪੁਲਿਸ ਵੱਲੋਂ ਉਕਤ ਕਾਂਗਰਸੀ ਆਗੂਆਂ ਨਾਲ ਵੀ ਮਾੜਾ ਵਿਵਹਾਰ ਕੀਤਾ ਗਿਆ। ਪੁਲਸ ਨੇ ਇਸ ਦਾ ਨੋਟਿਸ ਲੈਂਦਿਆਂ ਸਾਰਿਆਂ ਨੂੰ ਮਾਮਲੇ 'ਚ ਨਾਮਜ਼ਦ ਕਰ ਲਿਆ। ਪੁਲੀਸ ਅਣਪਛਾਤੇ ਮੁਲਜ਼ਮਾਂ ਦੀ ਪਛਾਣ ਕਰਨ ਲਈ ਮੌਕੇ ਦੀਆਂ ਫੋਟੋਆਂ ਅਤੇ ਵੀਡੀਓਜ਼ ਇਕੱਠੀਆਂ ਕਰ ਰਹੀ ਹੈ।

Next Story
ਤਾਜ਼ਾ ਖਬਰਾਂ
Share it