BJP FIR ਕਿਸਾਨਾਂ ਨੁੂੰ ਪੱਥਰ ਮਾਰਨ ਵਾਲੇ ਬੀਜੇਪੀ ਨੇਤਾਵਾਂ ’ਤੇ ਐਫਆਈਆਰ
ਅੰਮ੍ਰਿਤਸਰ, 22 ਅਪ੍ਰੈਲ, ਨਿਰਮਲ : ਅੰਮ੍ਰਿਤਸਰ ਵਿਚ ਭਾਰਤੀ ਜਨਤਾ ਪਾਰਟੀ ਦੇ ਪ੍ਰੋਗਰਾਮ ਦਾ ਵਿਰੋਧ ਕਰਨ ਪਹੁੰਚੇ ਕਿਸਾਨਾਂ ’ਤੇ ਇੱਟਾਂ ਨਾਲ ਹਮਲਾ ਕਰਨ ਵਾਲੇ ਬੀਜੇਪੀ ਨੇਤਾਵਾਂ ਅਤੇ ਵਰਕਰਾਂ ’ਤੇ ਐਫਆਈਆਰ ਦਰਜ ਕਰ ਲਈ ਗਈ ਹੈ। ਜਿਸ ਸਮੇਂ ਇਹ ਘਟਨਾ ਹੋਈ ਪੁਲਿਸ ਪ੍ਰਸ਼ਾਸਨ ਵੀ ਉਥੇ ਮੌਜੂਦ ਸੀ। ਘਟਨਾ ਤੋਂ ਬਾਅਦ ਕਿਸਾਨਾਂ ਨੇ ਅਗਲੇ ਹੀ ਦਿਨ ਅੰਮ੍ਰਿਤਸਰ ਰੂਰਲ […]
By : Editor Editor
ਅੰਮ੍ਰਿਤਸਰ, 22 ਅਪ੍ਰੈਲ, ਨਿਰਮਲ : ਅੰਮ੍ਰਿਤਸਰ ਵਿਚ ਭਾਰਤੀ ਜਨਤਾ ਪਾਰਟੀ ਦੇ ਪ੍ਰੋਗਰਾਮ ਦਾ ਵਿਰੋਧ ਕਰਨ ਪਹੁੰਚੇ ਕਿਸਾਨਾਂ ’ਤੇ ਇੱਟਾਂ ਨਾਲ ਹਮਲਾ ਕਰਨ ਵਾਲੇ ਬੀਜੇਪੀ ਨੇਤਾਵਾਂ ਅਤੇ ਵਰਕਰਾਂ ’ਤੇ ਐਫਆਈਆਰ ਦਰਜ ਕਰ ਲਈ ਗਈ ਹੈ।
ਜਿਸ ਸਮੇਂ ਇਹ ਘਟਨਾ ਹੋਈ ਪੁਲਿਸ ਪ੍ਰਸ਼ਾਸਨ ਵੀ ਉਥੇ ਮੌਜੂਦ ਸੀ। ਘਟਨਾ ਤੋਂ ਬਾਅਦ ਕਿਸਾਨਾਂ ਨੇ ਅਗਲੇ ਹੀ ਦਿਨ ਅੰਮ੍ਰਿਤਸਰ ਰੂਰਲ ਐਸਐਸਪੀ ਦਫ਼ਤਰ ਨੂੰ ਘੇਰ ਕੇ ਐਫਆਈਆਰ ਦਰਜ ਕਰਨ ਦੀ ਮੰਗ ਰੱਖੀ ਸੀ। ਇਸ ਪੂਰੀ ਘਟਨਾ ਵਿਚ ਅੱਧਾ ਦਰਜਨ ਦੇ ਕਰੀਬ ਕਿਸਾਨ ਜ਼ਖ਼ਮੀ ਹੋ ਗਏ ਸੀ।
ਘਟਨਾ ਬੀਤੇ ਬੁਧਵਾਰ ਸ਼ਾਮ 17 ਅਪ੍ਰੈਲ ਦੀ ਹੈ। ਅੰਮ੍ਰਿਤਸਰ ਵਿਚ ਲੋਪੋਕੇ ਦੇ ਅਧੀਨ ਆਉਂਦੇ ਪਿੰਡ ਵਿਚ ਭਾਜਪਾ ਨੇਤਾ ਮੁਖਵਿੰਦਰ ਸਿੰਘ ਵਲੋਂ ਪ੍ਰੋਗਰਾਮ ਰੱਖਿਆ ਗਿਆ ਸੀ। ਜਿਸ ਦੀ ਸੂਚਨਾ ਮਿਲਣ ਤੋਂ ਬਾਅਦ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਵਰਕਰ ਝੰਡਾ ਲੈ ਕੇ ਪਹੁੰਚ ਗਏ। ਜਿਸ ਤੋਂ ਬਾਅਦ ਪਿੰਡ ਭਿੱਟੇਵਡ ਦੇ ਮੁੱਖ ਭਾਜਪਾ ਪ੍ਰਚਾਰਕ ਜਗਬੀਰ ਸਿੰਘ ਅਤੇ ਕੇਵਲ ਸਿੰਘ ਦੀ ਕਿਸਾਨਾਂ ਦੇ ਨਾਲ ਬਹਿਸ ਸ਼ੁਰੂ ਹੋ ਗਈ। ਪੁਲਿਸ ਨੇ ਜਾਂਚ ਤੋਂ ਬਾਅਦ ਨਰਿੰਦਰ ਸਿੰਘ ਦੀ ਸ਼ਿਕਾਇਤ ’ਤੇ ਦੋਵਾਂ ਖ਼ਿਲਾਫ਼ ਵੱਖ ਵੱਖ ਧਾਰਾਵਾਂ ਹੇਠ ਮਾਮਲਾ ਦਰਜ ਕਰ ਲਿਆ ਹੈ।
ਇਹ ਖ਼ਬਰ ਵੀ ਪੜ੍ਹੋ
ਜਦੋਂ ਤੋਂ ਲੋਕ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਹੋਇਆ, ਉਦੋਂ ਤੋਂ ਹੀ ਵੱਖ ਵੱਖ ਸਿਆਸੀ ਪਾਰਟੀਆਂ ਦੇ ਆਗੂ ਆਪੋ ਆਪਣੇ ਖੇਤਰਾਂ ਵਿਚ ਪੂਰੀ ਤਰ੍ਹਾਂ ਸਰਗਰਮ ਹੋ ਚੁੱਕੇ ਨੇ, ਹੁਣ ਤਾਂ ਬਹੁਤ ਸਾਰੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਵੀ ਹੋ ਚੁੱਕਿਆ, ਜਿਸ ਕਰਕੇ ਇਹ ਚੋਣਾਵੀ ਜੰਗ ਹੋਰ ਵੀ ਜ਼ਿਆਦਾ ਭਖ ਚੁੱਕੀ ਹੈ। ਨੇਤਾਵਾਂ ਦਾ ਇੱਕ ਤੋਂ ਦੂਜੀ ਪਾਰਟੀ ਵਿਚ ਸ਼ਾਮਲ ਹੋਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ।
ਪੰਜਾਬ ਕਾਂਗਰਸ ਨੂੰ ਅੱਜ ਵੱਡਾ ਝਟਕਾ ਲੱਗ ਸਕਦਾ ਹੈ। ਦੱਸ ਦਈਏ ਕਿ ਖ਼ਬਰ ਸਾਹਮਣੇ ਆ ਰਹੀ ਹੈ ਕਿ ਪੰਜਾਬ ਕਾਂਗਰਸ ਦਾ ਸਾਬਕਾ ਪ੍ਰਧਾਨ ਅਤੇ ਜਲੰਧਰ ਤੋਂ ਦਿੱਗਜ਼ ਆਗੂ ਮੁਹਿੰਦਰ ਸਿੰਘ ਕੇਪੀ ਅੱਜ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਸਕਦੇ ਹਨ। ਮੁਹਿੰਦਰ ਸਿੰਘ ਕੇਪੀ 2009 ਵਿੱਚ ਲੋਕ ਸਭਾ ਮੈਂਬਰ, 3 ਵਾਰ ਵਿਧਾਇਕ, 2 ਵਾਰ ਮੰਤਰੀ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਹਿ ਚੁੱਕੇ ਹਨ।
ਮਿਲੀ ਜਾਣਕਾਰੀ ਦੇ ਮੁਤਾਬਿਕ ਅਕਾਲੀ ਦਲ ਜਲੰਧਰ ਤੋਂ ਕੇਪੀ ਨੂੰ ਆਪਣਾ ਉਮੀਦਵਾਰ ਬਣਾ ਸਕਦਾ ਹੈ। ਇਸ ਸਬੰਧੀ ਇੱਕ ਮੀਟਿੰਗ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਦੇਖ-ਰੇਖ ਹੇਠ ਹੋ ਰਹੀ ਹੈ। ਅਜੇ ਤੱਕ ਇਸ ਬਾਰੇ ਕੇਪੀ ਵੱਲੋਂ ਕੋਈ ਬਿਆਨ ਸਾਹਮਣੇ ਨਹੀਂ ਆਇਆ ਹੈ।
ਮੁਹਿੰਦਰ ਸਿੰਘ ਕੇਪੀ 2009 ਵਿੱਚ ਲੋਕ ਸਭਾ ਮੈਂਬਰ, 3 ਵਾਰ ਵਿਧਾਇਕ, 2 ਵਾਰ ਮੰਤਰੀ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਹਿ ਚੁੱਕੇ ਹਨ। ਤੁਹਾਨੂੰ ਦੱਸ ਦੇਈਏ ਕਿ ਮਹਿੰਦਰ ਸਿੰਘ ਦਾ ਕੇਪੀ ਜਲੰਧਰ ਦੇ ਦਲਿਤ ਭਾਈਚਾਰੇ ਵਿੱਚ ਕਾਫੀ ਪ੍ਰਭਾਵ ਹੈ। ਹਾਲਾਂਕਿ ਕੇਪੀ ਵੀ ਚੰਨੀ ਦੇ ਕਰੀਬੀ ਮੰਨੇ ਜਾਂਦੇ ਹਨ। ਸ਼੍ਰੋਮਣੀ ਅਕਾਲੀ ਦਲ ਲਈ ਜਲੰਧਰ ਤੇ ਹੁਸ਼ਿਆਰਪੁਰ ਵਿੱਚ ਉਮੀਦਵਾਰ ਲੱਭਣੇ ਔਖੇ ਹੋ ਗਏ ਹਨ ਕਿਉਂਕਿ ਬੀਤੇ ਦਿਨੀਂ ਸੀਨੀਅਰ ਅਕਾਲੀ ਆਗੂ ਪਵਨ ਕੁਮਾਰ ਟੀਨੂੰ ‘ਆਪ’ ਵਿੱਚ ਸ਼ਾਮਲ ਹੋ ਗਏ ਸਨ ਜਿਸ ਕਾਰਨ ਸ਼੍ਰੋਮਣੀ ਅਕਾਲੀ ਦਲ ਕੋਲ ਜਲੰਧਰ ਵਿੱਚ ਕੋਈ ਉਮੀਦਵਾਰ ਨਹੀਂ ਸੀ। ਇਸ ਕਾਰਨ ਅੱਜ ਬਾਦਲ ਮੀਟਿੰਗ ਲਈ ਜਲੰਧਰ ਪੁੱਜੇ। ਜਲੰਧਰ ਸ਼੍ਰੋਮਣੀ ਅਕਾਲੀ ਦਲ ਜਲੰਧਰ ਅਤੇ ਹੁਸ਼ਿਆਰਪੁਰ ਸੀਟਾਂ ਬਾਰੇ ਐਲਾਨ ਕਰ ਸਕਦਾ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਮਹਿੰਦਰ ਸਿੰਘ ਸਾਲ 2009 ਵਿੱਚ ਕਾਂਗਰਸ ਦੀ ਟਿਕਟ ’ਤੇ ਕੇਪੀ ਜਲੰਧਰ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਬਣੇ ਸਨ ਜਿਸ ਤੋਂ ਬਾਅਦ ਕਾਂਗਰਸ ਨੇ 2014 ’ਚ ਹੁਸ਼ਿਆਰਪੁਰ ਤੋਂ ਕੇ.ਪੀ. ਨੂੰ ਮੌਦਾਨ ਵਿੱਚ ਉਤਾਰਿਆ ਸੀ ਜਿੱਥੇ ਉਸ ਦੀ ਹਾਰ ਹੋਈ। ਉਨ੍ਹਾਂ ਨੂੰ ਭਾਜਪਾ ਉਮੀਦਵਾਰ ਵਿਜੇ ਸਾਂਪਲਾ ਨੇ ਹਰਾਇਆ ਸੀ। ਤੁਹਾਨੂੰ ਦੱਸ ਦੇਈਏ ਕਿ ਕੇਪੀ ਪੰਜਾਬ ਕਾਂਗਰਸ ਦੇ ਪ੍ਰਧਾਨ ਵੀ ਰਹਿ ਚੁੱਕੇ ਹਨ। ਇਸ ਲਈ ਕੇਪੀ ਦੇ ਅਕਾਲੀ ਦਲ ’ਚ ਸ਼ਾਮਲ ਹੋਣ ’ਤੇ ਕਾਂਗਰਸ ਨੂੰ ਵੱਡਾ ਝਟਕਾ ਲੱਗ ਸਕਦਾ ਹੈ।