ਆਤਿਸ਼ਬਾਜ਼ੀ ਕਾਰਨ ਲੱਗੀ ਅੱਗ, 6 ਮੌਤਾਂ
ਦਰਭੰਗਾ, 26 ਅਪ੍ਰੈਲ, ਨਿਰਮਲ : ਬਿਹਾਰ ਦੇ ਦਰਭੰਗਾ ਵਿੱਚ ਵਿਆਹ ਸਮਾਗਮ ਦੌਰਾਨ ਆਤਿਸ਼ਬਾਜ਼ੀ ਕਾਰਨ ਇੱਕ ਘਰ ਨੂੰ ਅੱਗ ਲੱਗ ਗਈ। ਇਸ ਕਾਰਨ ਇੱਕੋ ਪਰਿਵਾਰ ਦੇ ਛੇ ਲੋਕਾਂ ਦੀ ਦਰਦਨਾਕ ਮੌਤ ਹੋ ਗਈ ਹੈ। ਘਟਨਾ ਤੋਂ ਬਾਅਦ ਪੂਰੇ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਬਣ ਗਿਆ। ਸੂਚਨਾ ਮਿਲਦੇ ਹੀ ਪੁਲਿਸ ਅਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਨੇ ਮੌਕੇ […]
By : Editor Editor
ਦਰਭੰਗਾ, 26 ਅਪ੍ਰੈਲ, ਨਿਰਮਲ : ਬਿਹਾਰ ਦੇ ਦਰਭੰਗਾ ਵਿੱਚ ਵਿਆਹ ਸਮਾਗਮ ਦੌਰਾਨ ਆਤਿਸ਼ਬਾਜ਼ੀ ਕਾਰਨ ਇੱਕ ਘਰ ਨੂੰ ਅੱਗ ਲੱਗ ਗਈ। ਇਸ ਕਾਰਨ ਇੱਕੋ ਪਰਿਵਾਰ ਦੇ ਛੇ ਲੋਕਾਂ ਦੀ ਦਰਦਨਾਕ ਮੌਤ ਹੋ ਗਈ ਹੈ। ਘਟਨਾ ਤੋਂ ਬਾਅਦ ਪੂਰੇ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਬਣ ਗਿਆ। ਸੂਚਨਾ ਮਿਲਦੇ ਹੀ ਪੁਲਿਸ ਅਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਨੇ ਮੌਕੇ ਤੇ ਪਹੁੰਚ ਕੇ ਜਾਇਜ਼ਾ ਲਿਆ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਜਾਣਕਾਰੀ ਮੁਤਾਬਕ ਇਹ ਘਟਨਾ ਦਰਭੰਗਾ ਜ਼ਿਲ੍ਹੇ ਦੇ ਅਲੀਨਗਰ ਬਲਾਕ ਦੇ ਅੰਟੋਰ ਪਿੰਡ ਦੀ ਹੈ। ਇੱਥੇ ਪਿੰਡ ਵਿੱਚ ਇੱਕ ਵਿਆਹ ਸਮਾਗਮ ਚੱਲ ਰਿਹਾ ਸੀ। ਇਸ ਦੌਰਾਨ ਲੋਕ ਵਿਆਹ ਵਿੱਚ ਆਤਿਸ਼ਬਾਜ਼ੀ ਚਲਾ ਰਹੇ ਸਨ। ਇਸ ਦੌਰਾਨ ਕਿਸੇ ਤਰ੍ਹਾਂ ਪਟਾਕਿਆਂ ਦੀ ਚੰਗਿਆੜੀ ਕਾਰਨ ਘਰ ਨੂੰ ਅੱਗ ਲੱਗ ਗਈ। ਕੁਝ ਹੀ ਸਮੇਂ ਵਿਚ ਅੱਗ ਇੰਨੀ ਫੈਲ ਗਈ ਕਿ ਉਸ ਨੂੰ ਬੁਝਾਉਣਾ ਮੁਸ਼ਕਿਲ ਹੋ ਗਿਆ।
ਅੱਗ ਘਰ ਵਿੱਚ ਰੱਖੇ ਗੈਸ ਸਿਲੰਡਰ ਤੱਕ ਪਹੁੰਚ ਗਈ ਅਤੇ ਕੁਝ ਸਮੇਂ ਬਾਅਦ ਸਿਲੰਡਰ ਫਟ ਗਿਆ। ਇਸ ਤੋਂ ਬਾਅਦ ਦਰਵਾਜ਼ੇ ਤੇ ਰੱਖੇ ਡੀਜ਼ਲ ਦੇ ਡਰੰਮ ਨੂੰ ਵੀ ਅੱਗ ਲੱਗ ਗਈ, ਜਿਸ ਕਾਰਨ ਮਾਮਲਾ ਹੋਰ ਭਿਆਨਕ ਬਣ ਗਿਆ। ਕੁਝ ਹੀ ਦੇਰ ਵਿੱਚ ਸਾਰੇ ਘਰ ਵਿੱਚ ਅੱਗ ਦੀਆਂ ਲਪਟਾਂ ਉੱਠਣ ਲੱਗੀਆਂ।
ਹਰ ਪਾਸੇ ਰੌਲਾ ਪੈ ਗਿਆ। ਲੋਕ ਆਪਣੀ ਜਾਨ ਬਚਾਉਣ ਲਈ ਇਧਰ-ਉਧਰ ਭੱਜਣ ਲੱਗੇ। ਘਰ ਦਾ ਸਾਰਾ ਸਮਾਨ ਸੜ ਕੇ ਸੁਆਹ ਹੋ ਗਿਆ। ਅੱਗ ਦੀਆਂ ਲਪਟਾਂ ਦੂਰ ਦੂਰ ਤੱਕ ਦਿਖਾਈ ਦੇ ਰਹੀਆਂ ਸਨ। ਲੋਕਾਂ ਨੇ ਤੁਰੰਤ ਪੁਲਿਸ ਅਤੇ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ।
ਇਸ ਘਟਨਾ ਵਿਚ ਇੱਕੋ ਪਰਿਵਾਰ ਦੇ 6 ਲੋਕ ਅੱਗ ਦੀ ਲਪੇਟ ਵਿਚ ਆ ਗਏ, ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ। ਇਸ ਮਾਮਲੇ ਸਬੰਧੀ ਡੀਐਮ ਰਾਜੀਵ ਰੋਸ਼ਨ ਨੇ ਦੱਸਿਆ ਕਿ ਟੀਮ ਘਟਨਾ ਦੀ ਜਾਂਚ ਲਈ ਰਵਾਨਾ ਹੋ ਗਈ ਹੈ।
ਇਹ ਵੀ ਪੜ੍ਹੋ
ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਤੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਧੂਰੀ ਸ਼ਹਿਰ ਵਿੱਚ ਵੱਖ-ਵੱਖ ਥਾਂਵਾਂ ਦਾ ਦੌਰਾ ਕੀਤਾ ਜਿੱਥੇ ਵੱਖ-ਵੱਖ ਵਰਗਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ।
ਮੀਤ ਹੇਅਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਧੂਰੀ ਵਾਸੀਆਂ ਦਾ ਪੂਰਾ ਸੂਬਾ ਰਿਣੀ ਹੈ ਜਿਨ੍ਹਾਂ ਬਦੌਲਤ ਅੱਜ ਸੂਬੇ ਨੂੰ ਸ. ਭਗਵੰਤ ਸਿੰਘ ਮਾਨ ਦੇ ਰੂਪ ਵਿੱਚ ਵਿਕਾਸ ਦਾ ਮਸੀਹਾ ਮੁੱਖ ਮੰਤਰੀ ਮਿਲਿਆ ਜਿਨ੍ਹਾਂ ਦੀ ਗਤੀਸ਼ੀਲ ਤੇ ਅਗਾਂਹਵਧੂ ਅਗਵਾਈ ਵਿੱਚ ਅੱਜ ਪੰਜਾਬ ਮੁੜ ਰੰਗਲਾ ਪੰਜਾਬ ਬਣ ਰਿਹਾ ਹੈ। ਸਮੁੱਚੇ ਸੂਬੇ ਦੇ ਲੋਕ ਅਤੇ ਆਮ ਆਦਮੀ ਪਾਰਟੀ ਧੂਰੀ ਵਾਸੀਆਂ ਨੂੰ ਸਿਜਦਾ ਕਰਦੀ ਹੈ।
ਇਸੇ ਦੌਰਾਨ ਤਾਰਾ ਹਵੇਲੀ ਵਿਖੇ ਸ਼ਹਿਰ ਦੇ ਵਪਾਰੀ ਭਾਈਚਾਰੇ ਨਾਲ ਜਨਤਕ ਮੀਟਿੰਗ ਕਰਦਿਆਂ ਮੀਤ ਹੇਅਰ ਨੇ ਕਿਹਾ ਕਿ ਪੰਜਾਬ ਸਰਕਾਰ ਵਪਾਰੀ ਵਰਗ ਦੇ ਹਿੱਤਾਂ ਲਈ ਵਚਨਬੱਧ ਹੈ। ਵਪਾਰ ਲਈ ਸੁਖਾਵਾਂ ਮਾਹੌਲ ਸਿਰਜ ਰਹੀ ਹੈ। ਸਰਕਾਰ-ਸਨਅਤਕਾਰ ਮਿਲਣੀਆਂ ਨੇ ਹੋਰ ਵੀ ਸਾਰਥਿਕ ਮਾਹੌਲ ਸਿਰਜਿਆ।
ਧੂਰੀ ਦੇ ਵਾਰਡ ਨੰਬਰ 2, 3 ਤੇ 16 ਵਿੱਚ ਸਮਾਗਮਾਂ ਦੌਰਾਨ ਬੋਲਦਿਆਂ ਮੀਤ ਹੇਅਰ ਨੇ ਕਿਹਾ ਕਿ ਸੂਬਾ ਸਰਕਾਰ ਦੀਆਂ ਦੋ ਸਾਲ ਦੀਆਂ ਲਾਮਿਸਾਲ ਪ੍ਰਾਪਤੀਆਂ ਸਦਕਾ ਲੋਕਾਂ ਵਿੱਚ ਬਹੁਤ ਉਤਸ਼ਾਹ ਪਾਇਆ ਜਾ ਰਿਹਾ ਹੈ।ਇਸੇ ਉਤਸ਼ਾਹ ਸਦਕਾ ਵਰਕਰਾਂ ਦੀ ਮੀਟਿੰਗ ਭਰਵੇਂ ਇਕੱਠ ਸਦਕਾ ਵੱਡੀਆਂ ਰੈਲੀਆਂ ਦਾ ਰੂਪ ਧਾਰਨ ਕਰ ਰਹੀ ਹੈ। ਲੋਕਾਂ ਸਰਕਾਰ ਦੇ ਕੰਮਾਂ ਤੋਂ ਬਹੁਤ ਸੰਤੁਸ਼ਟ ਹਨ ਜਿਸ ਦਾ ਸਿੱਟਾ ਚੋਣ ਮੀਟਿੰਗਾਂ ਵਿੱਚ ਹੋ ਰਹੇ ਭਰਵੇਂ ਇਕੱਠ ਹਨ।
ਮੀਤ ਹੇਅਰ ਨੇ ਧੂਰੀ ਦੀ ਦਾਣਾ ਮੰਡੀ ਦਾ ਵੀ ਦੌਰਾ ਕਰ ਕੇ ਕਣਕ ਦੇ ਖਰੀਦ ਪ੍ਰਬੰਧਾਂ ਜਾਇਜ਼ਾ ਲਿਆ।ਉਨ੍ਹਾਂ ਕਿਹਾ ਕਿ ਪਿਛਲੇ ਦੋ ਸਾਲ ਤੋਂ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਕਿਸਾਨਾਂ ਨੂੰ ਫਸਲਾਂ ਲਈ ਨਿਰੰਤਰ ਨਿਰਵਿਘਨ ਮੁਫਤ ਬਿਜਲੀ ਤੋਂ ਲੈ ਕੈ ਮੰਡੀਆਂ ਵਿੱਚ ਖਰੀਦ ਦੇ ਸੁਚਾਰੂ ਪ੍ਰਬੰਧ ਤੱਕ ਕਿਸਾਨਾਂ ਨਾਲ ਖੜ੍ਹੀ ਹੈ। ਮੰਡੀਆਂ ਵਿੱਚ ਕਿਸਾਨ ਵੀਰ ਸਰਕਾਰ ਦੇ ਪ੍ਰਬੰਧਾਂ ਤੋਂ ਸੰਤੁਸ਼ਟ ਹਨ।