Begin typing your search above and press return to search.
ਸ਼ਾਰਟ ਸਰਕਟ ਕਾਰਨ ਲੱਗੀ ਅੱਗ, ਮਹਿਲਾ ਮੁਲਾਜ਼ਮ ਦਾ ਜਵਾਈ ਜ਼ਿੰਦਾ ਸੜਿਆ
ਕਪੂਰਥਲਾ, 13 ਜਨਵਰੀ, ਨਿਰਮਲ : ਕਪੂਰਥਲਾ ਦੇ ਸਿਵਲ ਹਸਪਤਾਲ ਦੇ ਇੱਕ ਕੁਆਰਟਰ ਵਿੱਚ ਦੇਰ ਰਾਤ ਸ਼ੱਕੀ ਹਾਲਾਤਾਂ ਵਿੱਚ ਲੱਗੀ ਅੱਗ ਵਿੱਚ ਇੱਕ ਵਿਅਕਤੀ ਅਤੇ ਇੱਕ ਪਾਲਤੂ ਕੁੱਤਾ ਜ਼ਿੰਦਾ ਸੜ ਗਿਆ। ਇਸ ਘਟਨਾ ਵਿੱਚ ਘਰ ਦਾ ਸਾਰਾ ਸਮਾਨ ਸੜ ਕੇ ਸੁਆਹ ਹੋ ਗਿਆ ਅਤੇ ਤਿੰਨ ਔਰਤਾਂ ਵੀ ਜ਼ਖ਼ਮੀ ਹੋ ਗਈਆਂ। ਦੱਸਿਆ ਜਾ ਰਿਹਾ ਹੈ ਕਿ ਇਹ […]
By : Editor Editor
ਕਪੂਰਥਲਾ, 13 ਜਨਵਰੀ, ਨਿਰਮਲ : ਕਪੂਰਥਲਾ ਦੇ ਸਿਵਲ ਹਸਪਤਾਲ ਦੇ ਇੱਕ ਕੁਆਰਟਰ ਵਿੱਚ ਦੇਰ ਰਾਤ ਸ਼ੱਕੀ ਹਾਲਾਤਾਂ ਵਿੱਚ ਲੱਗੀ ਅੱਗ ਵਿੱਚ ਇੱਕ ਵਿਅਕਤੀ ਅਤੇ ਇੱਕ ਪਾਲਤੂ ਕੁੱਤਾ ਜ਼ਿੰਦਾ ਸੜ ਗਿਆ। ਇਸ ਘਟਨਾ ਵਿੱਚ ਘਰ ਦਾ ਸਾਰਾ ਸਮਾਨ ਸੜ ਕੇ ਸੁਆਹ ਹੋ ਗਿਆ ਅਤੇ ਤਿੰਨ ਔਰਤਾਂ ਵੀ ਜ਼ਖ਼ਮੀ ਹੋ ਗਈਆਂ।
ਦੱਸਿਆ ਜਾ ਰਿਹਾ ਹੈ ਕਿ ਇਹ ਅੱਗ ਸ਼ਾਰਟ ਸਰਕਟ ਕਾਰਨ ਲੱਗੀ, ਜਿਸ ’ਤੇ ਫਾਇਰ ਬ੍ਰਿਗੇਡ ਦੀ ਟੀਮ ਨੇ ਕਈ ਘੰਟਿਆਂ ਦੀ ਮੁਸ਼ੱਕਤ ਤੋਂ ਬਾਅਦ ਕਾਬੂ ਪਾਇਆ। ਥਾਣਾ ਸਿਟੀ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਮੌਕੇ ’ਤੇ ਮੌਜੂਦ ਗੁਆਂਢੀ ਜੀਤ ਬਹਾਦਰ ਤੇ ਹੋਰਾਂ ਨੇ ਦੱਸਿਆ ਕਿ ਹਸਪਤਾਲ ’ਚ ਲੈਵਲ ਫੋਰ ਦੀ ਪੋਸਟ ’ਤੇ ਕੰਮ ਕਰਦੀ ਰੋਸ਼ਨੀ ਆਪਣੀਆਂ ਦੋ ਬੇਟੀਆਂ ਪੂਨਮ, ਪੂਜਾ ਅਤੇ ਜਵਾਈ ਬੀਰਾ ਨਾਲ ਇਸ ਕੁਆਰਟਰ ’ਚ ਰਹਿੰਦੀ ਸੀ। ਰਾਤ ਕਰੀਬ 2.30 ਵਜੇ ਬੀਰਾ ਪੁੱਤਰ ਕਸ਼ਮੀਰ ਦੇ ਘਰ ਸ਼ਾਰਟ ਸਰਕਟ ਕਾਰਨ ਅੱਗ ਲੱਗ ਗਈ। ਇਸ ਦਾ ਪਤਾ ਲੱਗਣ ’ਤੇ ਸਥਾਨਕ ਲੋਕਾਂ ਅਤੇ ਫਾਇਰ ਬ੍ਰਿਗੇਡ ਦੀ ਟੀਮ ਨੇ ਕਾਫੀ ਮੁਸ਼ੱਕਤ ਨਾਲ ਅੱਗ ’ਤੇ ਕਾਬੂ ਪਾਇਆ।
ਇਸ ਅੱਗ ਵਿੱਚ ਬੀਰਾ ਅਤੇ ਇੱਕ ਕੁੱਤੇ ਦੀ ਮੌਤ ਹੋ ਗਈ। ਜਦਕਿ ਰੋਸ਼ਨੀ, ਪੂਜਾ ਅਤੇ ਪੂਨਮ ਵੀ ਅੱਗ ਕਾਰਨ ਝੁਲਸ ਗਈਆਂ। ਮ੍ਰਿਤਕ ਵਿਅਕਤੀ ਦੀ ਲਾਸ਼ ਨੂੰ ਮੁਰਦਾਘਰ ’ਚ ਰਖਵਾਇਆ ਗਿਆ ਹੈ ਅਤੇ ਜ਼ਖਮੀਆਂ ’ਚੋਂ ਦੋ ਦਾ ਸਿਵਲ ਹਸਪਤਾਲ ਕਪੂਰਥਲਾ ਅਤੇ ਇਕ ਦਾ ਜਲੰਧਰ ਵਿਖੇ ਇਲਾਜ ਚੱਲ ਰਿਹਾ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ
ਸਿਵਲ ਹਸਪਤਾਲ ਦੇ ਐਸਐਮਓ ਡਾਕਟਰ ਸੰਦੀਪ ਧਵਨ ਨੇ ਦੱਸਿਆ ਕਿ ਉਨ੍ਹਾਂ ਨੂੰ ਰਾਤ 2.30 ਵਜੇ ਅੱਗ ਲੱਗਣ ਦੀ ਸੂਚਨਾ ਮਿਲੀ ਸੀ। ਜਿਸ ਤੋਂ ਬਾਅਦ ਉਸਨੇ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ ਅਤੇ ਉਹ ਖੁਦ ਮੌਕੇ ’ਤੇ ਪਹੁੰਚੇ। ਫਾਇਰ ਬ੍ਰਿਗੇਡ ਦੀ ਟੀਮ ਨੇ ਕਾਫੀ ਮੁਸ਼ੱਕਤ ਤੋਂ ਬਾਅਦ ਅੱਗ ’ਤੇ ਕਾਬੂ ਪਾਇਆ। ਪਰ ਇਸ ਘਟਨਾ ਵਿੱਚ ਮਹਿਲਾ ਕਰਮਚਾਰੀ ਦੇ ਘਰ ਦਾ ਸਾਰਾ ਸਮਾਨ ਸੜ ਗਿਆ। ਅਤੇ ਮਹਿਲਾ ਕਰਮਚਾਰੀ ਦੇ ਜਵਾਈ ਅਤੇ ਇੱਕ ਕੁੱਤੇ ਦੀ ਮੌਤ ਹੋ ਗਈ।
ਇਹ ਖ਼ਬਰ ਵੀ ਪੜ੍ਹੋ
ਤਰਨਤਾਰਨ ਜ਼ਿਲੇ ’ਚ ਸਥਿਤ ਸ਼੍ਰੀ ਗੋਇੰਦਵਾਲ ਸਾਹਿਬ ਜੇਲ੍ਹ ’ਚ ਦੋ ਮੋਬਾਇਲ ਫੋਨ ਬਰਾਮਦ ਹੋਣ ਤੋਂ ਬਾਅਦ ਹੜਕੰਪ ਮਚ ਗਿਆ ਹੈ। ਦਰਅਸਲ, ਜਿਨ੍ਹਾਂ ਕੈਦੀਆਂ ਕੋਲੋਂ ਇਹ ਮੋਬਾਈਲ ਮਿਲੇ ਹਨ, ਉਹ ਸਿੱਧੂ ਮੂਸੇਵਾਲਾ ਕਤਲ ਕੇਸ ਦੇ ਮੁਲਜ਼ਮ ਹਨ। ਇਸ ਕਾਰਨ ਜੇਲ੍ਹ ਦੇ ਸੁਰੱਖਿਆ ਪ੍ਰਬੰਧਾਂ ’ਤੇ ਸਵਾਲ ਖੜ੍ਹੇ ਹੋ ਰਹੇ ਹਨ। ਤਰਨਤਾਰਨ ਸਥਿਤ ਸ੍ਰੀ ਗੋਇੰਦਵਾਲ ਸਾਹਿਬ ਕੇਂਦਰੀ ਜੇਲ੍ਹ ’ਚ ਬੰਦ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮੁਲਜ਼ਮ ਗੈਂਗਸਟਰ ਪਵਨ ਨਹਿਰਾ ਅਤੇ ਕੇਸ਼ਵ ਕੁਮਾਰ ਕੋਲੋਂ ਦੋ ਸਮਾਰਟਫ਼ੋਨ ਬਰਾਮਦ ਹੋਏ ਹਨ। ਜਾਣਕਾਰੀ ਮੁਤਾਬਕ ਪਵਨ ਨਹਿਰਾ ਖਿਲਾਫ ਦਿੱਲੀ ਤੋਂ ਇਲਾਵਾ ਹੋਰ ਕਈ ਥਾਣਿਆਂ ’ਚ ਕਤਲ ਸਮੇਤ ਕਈ ਧਾਰਾਵਾਂ ਤਹਿਤ ਮਾਮਲੇ ਦਰਜ ਹਨ। ਉਸ ਦੇ ਭਰਾ ਗੈਂਗਸਟਰ ਸੰਪਤ ਨਹਿਰਾ ’ਤੇ ਵੀ ਕਈ ਮਾਮਲੇ ਦਰਜ ਹਨ। ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਨਾਮ ਆਉਣ ਤੋਂ ਬਾਅਦ ਪਵਨ ਨਹਿਰਾ ਇਸ ਸਮੇਂ ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ਵਿੱਚ ਬੰਦ ਹੈ। ਬੀਤੇ ਦਿਨ ਜੇਲ੍ਹ ਪ੍ਰਸ਼ਾਸਨ ਨੇ ਤਲਾਸ਼ੀ ਮੁਹਿੰਮ ਦੌਰਾਨ ਇੱਕ ਸਮਾਰਟਫੋਨ ਬਰਾਮਦ ਕੀਤਾ ਸੀ। ਇਸ ਦੇ ਨਾਲ ਹੀ ਸਿੱਧੂ ਮੂਸੇਵਾਲਾ ਕਤਲ ਕਾਂਡ ’ਚ ਨਾਮਜ਼ਦ ਕੀਤੇ ਗਏ ਕੇਸ਼ਵ ਕੁਮਾਰ ਕੋਲੋਂ ਤਲਾਸ਼ੀ ਮੁਹਿੰਮ ਦੌਰਾਨ ਇਕ ਸਮਾਰਟਫੋਨ ਵੀ ਮਿਲਿਆ ਹੈ। ਥਾਣਾ ਸਦਰ ਸ੍ਰੀ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਦੋਵੇਂ ਮੋਬਾਈਲ ਫ਼ੋਨ ਆਪਣੇ ਕਬਜ਼ੇ ਵਿੱਚ ਲੈ ਲਏ ਹਨ। ਪੁਲਿਸ ਪੂਰੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ। ਇੱਕ ਵਾਰ ਫਿਰ ਤੋਂ ਦੱਸ ਦਿੰਦੇ ਹਨ ਕਿ ਦਰਅਸਲ, ਜਿਨ੍ਹਾਂ ਕੈਦੀਆਂ ਕੋਲੋਂ ਇਹ ਮੋਬਾਈਲ ਮਿਲੇ ਹਨ, ਉਹ ਸਿੱਧੂ ਮੂਸੇਵਾਲਾ ਕਤਲ ਕੇਸ ਦੇ ਮੁਲਜ਼ਮ ਹਨ। ਇਸ ਕਾਰਨ ਜੇਲ੍ਹ ਦੇ ਸੁਰੱਖਿਆ ਪ੍ਰਬੰਧਾਂ ’ਤੇ ਸਵਾਲ ਖੜ੍ਹੇ ਹੋ ਰਹੇ ਹਨ। ਤਰਨਤਾਰਨ ਸਥਿਤ ਸ੍ਰੀ ਗੋਇੰਦਵਾਲ ਸਾਹਿਬ ਕੇਂਦਰੀ ਜੇਲ੍ਹ ’ਚ ਬੰਦ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮੁਲਜ਼ਮ ਗੈਂਗਸਟਰ ਪਵਨ ਨਹਿਰਾ ਅਤੇ ਕੇਸ਼ਵ ਕੁਮਾਰ ਕੋਲੋਂ ਦੋ ਸਮਾਰਟਫ਼ੋਨ ਬਰਾਮਦ ਹੋਏ ਹਨ। ਜਾਣਕਾਰੀ ਮੁਤਾਬਕ ਪਵਨ ਨਹਿਰਾ ਖਿਲਾਫ ਦਿੱਲੀ ਤੋਂ ਇਲਾਵਾ ਹੋਰ ਕਈ ਥਾਣਿਆਂ ’ਚ ਕਤਲ ਸਮੇਤ ਕਈ ਧਾਰਾਵਾਂ ਤਹਿਤ ਮਾਮਲੇ ਦਰਜ ਹਨ। ਉਸ ਦੇ ਭਰਾ ਗੈਂਗਸਟਰ ਸੰਪਤ ਨਹਿਰਾ ’ਤੇ ਵੀ ਕਈ ਮਾਮਲੇ ਦਰਜ ਹਨ। ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਨਾਮ ਆਉਣ ਤੋਂ ਬਾਅਦ ਪਵਨ ਨਹਿਰਾ ਇਸ ਸਮੇਂ ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ਵਿੱਚ ਬੰਦ ਹੈ। ਬੀਤੇ ਦਿਨ ਜੇਲ੍ਹ ਪ੍ਰਸ਼ਾਸਨ ਨੇ ਤਲਾਸ਼ੀ ਮੁਹਿੰਮ ਦੌਰਾਨ ਇੱਕ ਸਮਾਰਟਫੋਨ ਬਰਾਮਦ ਕੀਤਾ ਸੀ। ਇਸ ਦੇ ਨਾਲ ਹੀ ਸਿੱਧੂ ਮੂਸੇਵਾਲਾ ਕਤਲ ਕਾਂਡ ’ਚ ਨਾਮਜ਼ਦ ਕੀਤੇ ਗਏ ਕੇਸ਼ਵ ਕੁਮਾਰ ਕੋਲੋਂ ਤਲਾਸ਼ੀ ਮੁਹਿੰਮ ਦੌਰਾਨ ਇਕ ਸਮਾਰਟਫੋਨ ਵੀ ਮਿਲਿਆ ਹੈ। ਥਾਣਾ ਸਦਰ ਸ੍ਰੀ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਦੋਵੇਂ ਮੋਬਾਈਲ ਫ਼ੋਨ ਆਪਣੇ ਕਬਜ਼ੇ ਵਿੱਚ ਲੈ ਲਏ ਹਨ। ਪੁਲਿਸ ਪੂਰੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ।
Next Story