Begin typing your search above and press return to search.

ਕੁਰਾਲੀ ਦੀ ਕੈਮੀਕਲ ਫੈਕਟਰੀ ਵਿਚ ਲੱਗੀ ਭਿਆਨਕ ਅੱਗ

ਕੁਰਾਲੀ, 27 ਸਤੰਬਰ, ਹ.ਬ. : ਮੋਹਾਲੀ ਜ਼ਿਲੇ ਦੇ ਕੁਰਾਲੀ ਦੇ ਫੋਕਲ ਪੁਆਇੰਟ ’ਤੇ ਸਥਿਤ ਇਕ ਕੈਮੀਕਲ ਫੈਕਟਰੀ ’ਚ ਭਿਆਨਕ ਅੱਗ ਲੱਗ ਗਈ ਹੈ। ਜਿਸ ਵਿੱਚ ਕਰੀਬ 8 ਵਿਅਕਤੀ ਬੁਰੀ ਤਰ੍ਹਾਂ ਨਾਲ ਝੁਲਸ ਗਏ। ਇਨ੍ਹਾਂ ਵਿੱਚੋਂ 3 ਨੂੰ ਮੁਹਾਲੀ ਰੈਫਰ ਕਰ ਦਿੱਤਾ ਗਿਆ ਹੈ। ਜਿਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਬਾਕੀ 5 ਨੂੰ ਕੁਰਾਲੀ ਦੇ […]

ਕੁਰਾਲੀ ਦੀ ਕੈਮੀਕਲ ਫੈਕਟਰੀ ਵਿਚ ਲੱਗੀ ਭਿਆਨਕ ਅੱਗ
X

Hamdard Tv AdminBy : Hamdard Tv Admin

  |  27 Sept 2023 3:31 AM GMT

  • whatsapp
  • Telegram


ਕੁਰਾਲੀ, 27 ਸਤੰਬਰ, ਹ.ਬ. : ਮੋਹਾਲੀ ਜ਼ਿਲੇ ਦੇ ਕੁਰਾਲੀ ਦੇ ਫੋਕਲ ਪੁਆਇੰਟ ’ਤੇ ਸਥਿਤ ਇਕ ਕੈਮੀਕਲ ਫੈਕਟਰੀ ’ਚ ਭਿਆਨਕ ਅੱਗ ਲੱਗ ਗਈ ਹੈ। ਜਿਸ ਵਿੱਚ ਕਰੀਬ 8 ਵਿਅਕਤੀ ਬੁਰੀ ਤਰ੍ਹਾਂ ਨਾਲ ਝੁਲਸ ਗਏ।

ਇਨ੍ਹਾਂ ਵਿੱਚੋਂ 3 ਨੂੰ ਮੁਹਾਲੀ ਰੈਫਰ ਕਰ ਦਿੱਤਾ ਗਿਆ ਹੈ। ਜਿਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਬਾਕੀ 5 ਨੂੰ ਕੁਰਾਲੀ ਦੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।

ਮੁਹਾਲੀ ਤੋਂ ਇਲਾਵਾ ਰੋਪੜ ਤੋਂ ਸਿਹਤ ਟੀਮਾਂ ਨੂੰ ਮੌਕੇ ’ਤੇ ਭੇਜਿਆ ਗਿਆ ਹੈ। ਅੱਗ ਲੱਗਦੇ ਹੀ ਪੂਰੇ ਅਸਮਾਨ ਵਿੱਚ ਧੂੰਏਂ ਦੇ ਬੱਦਲ ਛਾ ਗਏ। ਅੱਗ ਬੁਝਾਉਣ ਲਈ ਫਾਇਰ ਬ੍ਰਿਗੇਡ ਦੀਆਂ ਕਰੀਬ 15 ਗੱਡੀਆਂ ਮੌਕੇ ’ਤੇ ਮੌਜੂਦ ਹਨ।

ਕੈਮੀਕਲ ਫੈਕਟਰੀ ਕਾਰਨ ਇੱਥੇ ਸਥਿਤੀ ਕਾਫੀ ਖਤਰਨਾਕ ਬਣ ਗਈ ਹੈ। ਨੇੜੇ ਹੀ ਹੋਰ ਫੈਕਟਰੀਆਂ ਹਨ। ਅਜਿਹੇ ’ਚ ਜੇਕਰ ਅੱਗ ਫੈਲਦੀ ਹੈ ਤਾਂ ਇਲਾਕੇ ’ਚ ਕੋਈ ਵੱਡਾ ਹਾਦਸਾ ਵਾਪਰ ਸਕਦਾ ਹੈ।

Next Story
ਤਾਜ਼ਾ ਖਬਰਾਂ
Share it