ਕਰਾਚੀ ਦੇ ਸ਼ਾਪਿੰਗ ਮਾਲ ’ਚ ਲੱਗੀ ਅੱਗ, 11 ਲੋਕਾਂ ਦੀ ਮੌਤ
ਕਰਾਚੀ, 25 ਨਵੰਬਰ : ਭਾਰਤ ਦੇ ਗੁਆਂਢੀ ਮੁਲਕ ਪਾਕਿਸਤਾਨ ਦੇ ਸ਼ਹਿਰ ਕਰਾਚੀ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਐ, ਜਿੱਥੇ ਇਕ ਸ਼ਾਪਿੰਗ ਮਾਲ ਵਿਚ ਭਿਆਨਕ ਅੱਗ ਲੱਗਣ ਨਾਲ 11 ਲੋਕਾਂ ਦੀ ਮੌਤ ਹੋ ਗਈ ਜਦਕਿ 22 ਦੇ ਕਰੀਬ ਲੋਕ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਤੁਰੰਤ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਏ। ਪਾਕਿਸਤਾਨ […]
By : Hamdard Tv Admin
ਕਰਾਚੀ, 25 ਨਵੰਬਰ : ਭਾਰਤ ਦੇ ਗੁਆਂਢੀ ਮੁਲਕ ਪਾਕਿਸਤਾਨ ਦੇ ਸ਼ਹਿਰ ਕਰਾਚੀ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਐ, ਜਿੱਥੇ ਇਕ ਸ਼ਾਪਿੰਗ ਮਾਲ ਵਿਚ ਭਿਆਨਕ ਅੱਗ ਲੱਗਣ ਨਾਲ 11 ਲੋਕਾਂ ਦੀ ਮੌਤ ਹੋ ਗਈ ਜਦਕਿ 22 ਦੇ ਕਰੀਬ ਲੋਕ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਤੁਰੰਤ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਏ।
ਪਾਕਿਸਤਾਨ ਦੇ ਸ਼ਹਿਰ ਕਰਾਚੀ ਦੇ ਰਾਸ਼ਿਦ ਮਿਨਹਾਸ ਰੋਡ ’ਤੇ ਸਥਿਤ ਇਕ ਮਸ਼ਹੂਰ ਆਰਜੇ ਸ਼ਾਪਿੰਗ ਮਾਲ ਵਿਚ ਅੱਗ ਲੱਗਣ ਨਾਲ 11 ਲੋਕਾਂ ਦੀ ਮੌਤ ਹੋ ਜਾਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਐ, ਜਦਕਿ 22 ਲੋਕ ਇਸ ਘਟਨਾ ਦੌਰਾਨ ਜ਼ਖ਼ਮੀ ਹੋ ਗਏ। ਫਾਇਰ ਬ੍ਰਿਗੇਡ ਵੱਲੋਂ ਕਰੀਬ 50 ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ। ਖ਼ਬਰ ਲਿਖੇ ਜਾਣ ਤੱਕ ਸ਼ਾਪਿੰਗ ਮਾਲ ਦੇ ਅੰਦਰ ਕਈ ਲੋਕ ਫਸੇ ਹੋਏ ਸਨ, ਜਿਨ੍ਹਾਂ ਨੂੰ ਬਾਹਰ ਕੱਢਣ ਦਾ ਕੰਮ ਚੱਲ ਰਿਹਾ ਸੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਇਕ ਫਾਇਰ ਬ੍ਰਿਗੇਡ ਕਰਮਚਾਰੀ ਨੇ ਮੀਡੀਆ ਨੂੰ ਦੱਸਿਆ ਕਿ ਅੱਗ ਕਾਫ਼ੀ ਤੇਜ਼ੀ ਨਾਲ ਫੈਲ ਰਹੀ ਸੀ ਪਰ ਅੱਗ ਲੱਗਣ ਦੇ ਕਾਰਨਾਂ ਦਾ ਪੂਰੀ ਤਰ੍ਹਾਂ ਪਤਾ ਨਹੀਂ ਚੱਲ ਸਕਿਆ। ਜਿਵੇਂ ਹੀ ਸ਼ਾਪਿੰਗ ਮਾਲ ਵਿਚ ਅੱਗ ਲੱਗੀ ਤਾਂ ਫਾਇਰ ਬ੍ਰਿਗੇਡ ਦੀਆਂ 8 ਗੱਡੀਆਂ ਮੌਕੇ ’ਤੇ ਪਹੁੰਚ ਗਈਆਂ। ਜਿਵੇਂ ਇਹ ਘਟਨਾ ਵਾਪਰੀ, ਉਸ ਸਮੇਂ ਵੀਕੈਂਡ ਹੋਣ ਕਰਕੇ ਸ਼ਾਪਿੰਗ ਮਾਲ ਵਿਚ ਲੋਕਾਂ ਦੀ ਕਾਫ਼ੀ ਭੀੜ ਸੀ। ਅੱਗ ਲੱਗਣ ਦੀ ਇਹ ਘਟਨਾ ਸ਼ਾਪਿੰਗ ਮਾਲ ਦੇ ਦੂਜੇ ਫਲੋਰ ’ਤੇ ਲੱਗੀ ਅਤੇ ਫਿਰ 6ਵੇਂ ਫਲੋਰ ਤੱਕ ਫੈਲ ਗਈ।
ਇਕ ਜਾਣਕਾਰੀ ਅਨੁਸਾਰ ਮਾਲ ਦੇ ਇਮਾਰਤ ਦੇ ਅੰਦਰ ਕਾਲ ਸੈਂਟਰ ਅਤੇ ਸਾਫ਼ਟਵੇਅਰ ਹਾਊਸ ਵੀ ਮੌਜੂਦ ਸੀ, ਜਿੱਥੇ 24 ਘੰਟੇ ਏਸੀ ਚਲਦੇ ਰਹਿੰਦੇ ਸਨ। ਫਾਇਰ ਬ੍ਰਿਗੇਡ ਅਧਿਕਾਰੀਆਂ ਦਾ ਕਹਿਣਾ ਏ ਕਿ ਅੱਗ ਲੱਗਣ ਦੀ ਵਜ੍ਹਾ ਏਸੀ ਹੋ ਸਕਦੇ ਨੇ, ਪਰ ਹਾਲੇ ਸਪੱਸ਼ਟ ਤੌਰ ’ਤੇ ਇਸ ਦੀ ਪੁਸ਼ਟੀ ਨਹੀਂ ਕੀਤੀ ਗਈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸਐਚਓ ਰਾਜਾ ਤਾਰਿਕ ਮਹਿਮੂਦ ਨੇ ਦੱਸਿਆ ਕਿ ਜਿਹੜੀ ਇਮਾਰਤ ਵਿੱਚ ਅੱਗ ਲੱਗੀ ਉਹ ਇੱਕ ਵੱਡੀ ਵਪਾਰਕ ਇਮਾਰਤ ਸੀ। ਇਮਾਰਤ ਦੇ ਅੰਦਰ ਸ਼ਾਪਿੰਗ ਸੈਂਟਰ, ਕਾਲ ਸੈਂਟਰ ਅਤੇ ਸਾਫਟਵੇਅਰ ਹਾਊਸ ਸਨ। ਅੱਗ ਬੁਝਾਊ ਅਤੇ ਬਚਾਅ ਵਿਭਾਗ ਦੇ ਬੁਲਾਰੇ ਨੇ ਇੱਕ ਬਿਆਨ ਵਿਚ ਦੱਸਿਆ ਕਿ ਉਨ੍ਹਾਂ ਨੂੰ ਸਵੇਰੇ 6:30 ਵਜੇ ਘਟਨਾ ਦੀ ਸੂਚਨਾ ਮਿਲੀ, ਜਿਸ ਤੋਂ ਬਾਅਦ ਉਨ੍ਹਾਂ ਨੇ 8 ਫਾਇਰ ਗੱਡੀਆਂ ਨੂੰ ਮੌਕੇ ’ਤੇ ਰਵਾਨਾ ਕੀਤਾ ਅਤੇ ਅੱਗ ’ਤੇ ਕਾਬੂ ਪਾ ਲਿਆ ਗਿਆ। ਸਿੰਧ ਦੇ ਆਈਜੀ ਨੇ ਸੜਕ ਨੂੰ ਸਾਫ਼ ਕਰਨ ਦੇ ਵੀ ਹੁਕਮ ਦਿੱਤੇ ਸਨ ਤਾਂ ਜੋ ਫਾਇਰ ਬ੍ਰਿਗੇਡ ਗੱਡੀਆਂ ਬਿਨਾਂ ਕਿਸੇ ਪਰੇਸ਼ਾਨੀ ਦੇ ਉੱਥੇ ਪਹੁੰਚ ਸਕਣ।
ਦੱਸ ਦਈਏ ਕਿ ਇਕ ਮੀਡੀਆ ਰਿਪੋਰਟ ਮੁਤਾਬਕ ਕਰਾਚੀ ਵਿਚ ਬਣੀਆਂ 90 ਫ਼ੀਸਦੀ ਇਮਾਰਤਾਂ ਵਿਚ ਫਾਇਰ ਫਾਈਟਿੰਗ ਸਿਸਟਮ ਨਹੀਂ ਲੱਗੇ ਹੋਏ, ਜਿਸ ਨੂੰ ਲੈ ਕੇ ਲੋਕਾਂ ਵੱਲੋਂ ਸਰਕਾਰ ’ਤੇ ਵੀ ਵੱਡੇ ਸਵਾਲ ਉਠਾਏ ਜਾ ਰਹੇ ਨੇ।