ਰੋਡ ’ਤੇ ਜਾਂਦੀ ਸਕੂਲੀ ਬੱਸ ਨੂੰ ਲੱਗੀ ਭਿਆਨਕ ਅੱਗ
ਨੈਨੀਤਾਲ, 9 ਦਸੰਬਰ (ਮਹਿੰਦਰਪਾਲ ਸਿੰਘ) : ਵੱਡੀ ਖ਼ਬਰ ਸਕੂਲੀ ਬੱਸ ਨਾਲ ਵਾਪਰੇ ਭਿਆਨਕ ਹਾਦਸੇ ਨੂੰ ਲੈ ਕੇ ਸਾਹਮਣੇ ਆ ਰਹੀ ਐ, ਜਿੱਥੇ ਰੋਡ ’ਤੇ ਜਾਂਦੀ ਸਕੂਲੀ ਬੱਸ ਨੂੰ ਅਚਾਨਕ ਅੱਗ ਲੱਗ ਗਈ, ਜਿਸ ਤੋਂ ਬਾਅਦ ਬੱਸ ਵਿਚ ਮੌਜੂਦ ਬੱਚਿਆਂ ਨੇ ਚੀਕ ਚਿਹਾੜਾ ਪਾ ਦਿੱਤਾ। ਅੱਗ ਇੰਨੀ ਭਿਆਨਕ ਸੀ ਕਿ ਕੁੱਝ ਹੀ ਮਿੰਟਾਂ ਵਿਚ ਬੱਸ ਨੂੰ […]
By : Hamdard Tv Admin
ਨੈਨੀਤਾਲ, 9 ਦਸੰਬਰ (ਮਹਿੰਦਰਪਾਲ ਸਿੰਘ) : ਵੱਡੀ ਖ਼ਬਰ ਸਕੂਲੀ ਬੱਸ ਨਾਲ ਵਾਪਰੇ ਭਿਆਨਕ ਹਾਦਸੇ ਨੂੰ ਲੈ ਕੇ ਸਾਹਮਣੇ ਆ ਰਹੀ ਐ, ਜਿੱਥੇ ਰੋਡ ’ਤੇ ਜਾਂਦੀ ਸਕੂਲੀ ਬੱਸ ਨੂੰ ਅਚਾਨਕ ਅੱਗ ਲੱਗ ਗਈ, ਜਿਸ ਤੋਂ ਬਾਅਦ ਬੱਸ ਵਿਚ ਮੌਜੂਦ ਬੱਚਿਆਂ ਨੇ ਚੀਕ ਚਿਹਾੜਾ ਪਾ ਦਿੱਤਾ। ਅੱਗ ਇੰਨੀ ਭਿਆਨਕ ਸੀ ਕਿ ਕੁੱਝ ਹੀ ਮਿੰਟਾਂ ਵਿਚ ਬੱਸ ਨੂੰ ਸਾੜ ਕੇ ਸੁਆਹ ਕਰ ਦਿੱਤਾ।
ਉਤਰਾਖੰਡ ਦੇ ਨੈਨੀਤਾਲ ਵਿਚ ਪੈਂਦੇ ਮੋਟਾਹਲਦੂ ਵਿਖੇ ਉਸ ਸਮੇਂ ਭਿਆਨਕ ਹਾਦਸਾ ਵਾਪਰ ਗਿਆ ਜਦੋਂ ਰੋਡ ’ਤੇ ਜਾ ਰਹੀ ਸ਼ੈਂਫੋਰਡ ਸੀਨੀਅਰ ਸੈਕੰਡਰੀ ਸਕੂਲ ਦੀ ਇਕ ਬੱਸ ਨੂੰ ਭਿਆਨਕ ਅੱਗ ਲੱਗ ਗਈ। ਘਟਨਾ ਸਮੇਂ ਬੱਸ ਵਿਚ ਕਈ ਬੱਚੇ ਵੀ ਮੌਜੂਦ ਸਨ, ਜਿਨ੍ਹਾਂ ਨੇ ਚੀਕ ਚਿਹਾੜਾ ਪਾ ਦਿੱਤਾ। ਅੱਗ ਲੱਗਣ ਮਗਰੋਂ ਡਰਾਇਵਰ ਨੇ ਤੁਰੰਤ ਚੌਕਸੀ ਦਿਖਾਉਂਦਿਆਂ ਬੱਸ ਰੋਕ ਲਈ ਅਤੇ ਬੱਚਿਆਂ ਨੂੰ ਸੁਰੱਖਿਅਤ ਬਾਹਰ ਕੱਢਿਆ।
ਭਾਵੇਂ ਕਿ ਮੌਕੇ ’ਤੇ ਮੌਜੂਦ ਕੁੱਝ ਲੋਕਾਂ ਨੇ ਪਾਣੀ ਦੀ ਮਦਦ ਨਾਲ ਅੱਗ ’ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਪਰ ਅੱਗ ’ਤੇ ਕਾਬੂ ਨਹੀਂ ਪਾਇਆ ਜਾ ਸਕਿਆ। ਇਸ ਮਗਰੋਂ ਲੋਕਾਂ ਨੇ ਫਾਇਰ ਬ੍ਰਿਗੇਡ ਨੂੰ ਫ਼ੋਨ ਕੀਤਾ ਪਰ ਜਦੋਂ ਤੱਕ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਪੁੱਜੀਆਂ, ਉਦੋਂ ਤੱਕ ਬੱਸ ਸੜ ਕੇ ਪੂਰੀ ਤਰ੍ਹਾਂ ਸੁਆਹ ਹੋ ਚੁੱਕੀ ਸੀ।
ਇਸ ਮੰਦਭਾਗੀ ਘਟਨਾ ’ਤੇ ਬੋਲਦਿਆਂ ਵਪਾਰ ਮੰਡਲ ਮੋਟਾਹਲਦੂ ਦੇ ਪ੍ਰਧਾਨ ਸੰਦੀਪ ਪਾਂਡੇ ਨੇ ਆਖਿਆ ਕਿ ਘਟਨਾ ਬਹੁਤ ਭਿਆਨਕ ਸੀ, ਜਿਸ ਵਿਚ ਬੱਸ ਪੂਰੀ ਤਰ੍ਹਾਂ ਸੜ ਗਈ ਪਰ ਸਾਰੇ ਬੱਚੇ ਪੂਰੀ ਤਰ੍ਹਾਂ ਸੁਰੱਖਿਅਤ ਨੇ।
ਬੱਸ ਵਿਚ ਅੱਗ ਕਿਵੇਂ ਲੱਗੀ, ਇਸ ਦਾ ਅਜੇ ਤੱਕ ਪਤਾ ਨਹੀਂ ਚੱਲ ਸਕਿਆ। ਹਾਲਾਂਕਿ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਮੰਨਿਆ ਜਾ ਰਿਹਾ ਏ ਪਰ ਫਿਰ ਵੀ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਐ। ਉਧਰ ਜਿਵੇਂ ਹੀ ਸਕੂਲੀ ਬੱਸ ਨੂੰ ਅੱਗ ਲੱਗਣ ਦੀ ਖ਼ਬਰ ਬੱਚਿਆਂ ਦੇ ਮਾਪਿਆਂ ਤੱਕ ਪੁੱਜੀ ਤਾਂ ਉਹ ਤੁਰੰਤ ਘਟਨਾ ਸਥਾਨ ਵੱਲ ਦੌੜੇ, ਜਿੱਥੇ ਬੱਚਿਆਂ ਨੂੰ ਸੁਰੱਖਿਅਤ ਦੇਖ ਕੇ ਉਨ੍ਹਾਂ ਦੇ ਸਾਹ ਵਿਚ ਸਾਹ ਆਇਆ। ਮੌਕੇ ’ਤੇ ਮੌਜੂਦ ਕੁੱਝ ਲੋਕਾਂ ਨੇ ਆਖਿਆ ਕਿ ਇਸ ਘਟਨਾ ਦੇ ਲਈ ਕਿਤੇ ਨਾ ਕਿਤੇ ਟਰਾਂਸਪੋਰਟ ਅਥਾਰਟੀ ਵੀ ਜ਼ਿੰਮੇਵਾਰ ਐ, ਜਿਸ ਵੱਲੋਂ ਸਕੂਲੀ ਬੱਸਾਂ ਦੀ ਜਾਂਚ ਪੜਤਾਲ ਨਹੀਂ ਕੀਤੀ ਜਾ ਰਹੀ।
ਰੋਜ਼ਾਨਾ ਸੈਂਕੜੇ ਬੱਚੇ ਸਕੂਲੀ ਬੱਸਾਂ ਵਿਚ ਸਫ਼ਰ ਕਰਦੇ ਨੇ ਪਰ ਸਬੰਧਤ ਵਿਭਾਗ ਵੱਲੋਂ ਇਨ੍ਹਾਂ ਬੱਸਾਂ ਦੀ ਜਾਂਚ ਨਹੀਂ ਕੀਤੀ ਜਾ ਰਹੀ ਐ, ਜਿਸ ਕਰਕੇ ਲੋਕਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਏ। ਇਹ ਵੀ ਕਿਹਾ ਜਾ ਰਿਹਾ ਏ ਕਿ ਇਸ ਘਟਨਾ ਮਗਰੋਂ ਟਰਾਂਸਪੋਰਟ ਵਿਭਾਗ ਸਕੂਲੀ ਬੱਸਾਂ ਵਾਲਿਆਂ ’ਤੇ ਸ਼ਿਕੰਜਾ ਕੱਸ ਸਕਦਾ ਏ।