ਗੈਂਗਸਟਰਾਂ ਵੱਲੋਂ ਸ਼ਰੇਆਮ ਗੋਲੀਆਂ ਚਲਾਉਣਾ ਵਿਗੜਦੀ ਕਾਨੂੰਨ ਵਿਵਸਥਾ ਦਾ ਸੰਕੇਤ-ਗਰਚਾ
ਲੁਧਿਆਣਾ, 29 ਫਰਵਰੀ -ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਉਪ ਪ੍ਰਧਾਨ ਸੁਖਵਿੰਦਰਪਾਲ ਸਿੰਘ ਗਰਚਾ ਨੇ ਪੰਜਾਬ ਵਿੱਚ ਪੂਰੀ ਤਰ੍ਹਾਂ ਤਬਾਹ ਹੋ ਚੁੱਕੀ ਅਮਨ ਕਾਨੂੰਨ ਦੀ ਹਾਲਤ ਬਾਰੇ ਕਿਹਾ ਕਿ ਸੂਬੇ ਵਿੱਚ ਕੋਈ ਵਿਅਕਤੀ ਸੁੱਰਖਿਅਤ ਮਹਿਸੂਸ ਨਹੀਂ ਕਰਦਾ ਕਿਉਂਕਿ ਹਰ ਦਿਨ ਸਰੇਆਮ ਗੋਲੀਆਂ ਚੱਲ ਰਹੀਆਂ, ਕਤਲ ਹੋ ਰਹੇ ਹਨ, ਲੁੱਟ ਖੋਹ ਦੀਆਂ ਵਾਰਦਾਤਾਂ ਹੋ ਰਹੀਆਂ, ਗੈਂਗਸਟਰਾਂ ਵੱਲੋਂ […]
By : Editor Editor
ਲੁਧਿਆਣਾ, 29 ਫਰਵਰੀ -ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਉਪ ਪ੍ਰਧਾਨ ਸੁਖਵਿੰਦਰਪਾਲ ਸਿੰਘ ਗਰਚਾ ਨੇ ਪੰਜਾਬ ਵਿੱਚ ਪੂਰੀ ਤਰ੍ਹਾਂ ਤਬਾਹ ਹੋ ਚੁੱਕੀ ਅਮਨ ਕਾਨੂੰਨ ਦੀ ਹਾਲਤ ਬਾਰੇ ਕਿਹਾ ਕਿ ਸੂਬੇ ਵਿੱਚ ਕੋਈ ਵਿਅਕਤੀ ਸੁੱਰਖਿਅਤ ਮਹਿਸੂਸ ਨਹੀਂ ਕਰਦਾ ਕਿਉਂਕਿ ਹਰ ਦਿਨ ਸਰੇਆਮ ਗੋਲੀਆਂ ਚੱਲ ਰਹੀਆਂ, ਕਤਲ ਹੋ ਰਹੇ ਹਨ, ਲੁੱਟ ਖੋਹ ਦੀਆਂ ਵਾਰਦਾਤਾਂ ਹੋ ਰਹੀਆਂ, ਗੈਂਗਸਟਰਾਂ ਵੱਲੋਂ ਵਪਾਰੀਆਂ, ਕਾਰੋਬਾਰੀਆਂ ਨੂੰ ਫਿਰੌਤੀ ਫਿਰੌਤੀਆਂ ਲਈ ਧਮਕੀਆਂ ਮਿਲ ਰਹੀਆਂ ਹਨ।
ਗਰਚਾ ਨੇ ਕਿਹਾ ਕਿ ਸੂਬੇ ਦੇ ਹਾਲਾਤ ਇੰਨੇ ਮਾੜੇ ਬੰਨ੍ਹ ਗਏ ਹਨ ਕਿ ਲੋਕ ਅਪਰਾਧੀਆਂ ਦੀ ਸ਼ਿਕਾਇਤ ਪੁਲਿਸ ਕੋਲ ਲੈਕੇ ਜਾਣ ਵਿੱਚ ਵੀ ਡਰਦੇ ਹਨ ਅਤੇ ਅਪਰਾਧੀਆਂ ਨੂੰ ਮੋਟੀਆਂ ਫਿਰੌਤੀਆਂ ਆਪਣੇ ਆਪ ਅਤੇ ਆਪਣੇ ਪਰਿਵਾਰਾਂ ਨੂੰ ਸੁੱਰਖਿਅਤ ਰੱਖਣ ਲਈ ਦੇ ਰਹੇ ਹਨ। 2 ਸਾਲਾਂ ਵਿੱਚ ਗੈਂਗਸਟਰਾਂ ਵੱਲੋਂ ਕੀਤੀਆਂ ਗਈਆਂ ਵਾਰਦਾਤਾਂ ਨੇ ਆਮ ਲੋਕਾਂ ਵਿੱਚ ਸਹਿਮ ਦਾ ਮਹੌਲ ਬਣਾ ਦਿੱਤਾ ਹੈ। ਜੇਲ੍ਹਾਂ ਵਿੱਚ ਬੈਠੇ ਗੈਂਗਸਟਰ ਲੋਕਾਂ ਨੂੰ ਧਮਕਾ ਰਹੇ ਹਨ ਅਤੇ ਆਪਣੇ ਆਪ ਨੂੰ ਕਾਨੂੰਨ ਤੋਂ ਉੱਪਰ ਹੋਣ ਦਾ ਦਮ ਭਰਦੇ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਜਿੰਨਾ ਕੋਲ ਸੂਬੇ ਗ੍ਰਹਿ ਮੰਤਰਾਲਾ ਤੇ ਜੇਲ੍ਹ ਮੰਤਰਾਲਾ ਵੀ ਹੈ ਉਹ ਵਿਗੜੀ ਕਾਨੂੰਨ ਵਿਵਸਥਾ ਸੁਧਾਰਨ ਵਿੱਚ ਅਸਫ਼ਲ ਸਾਬਤ ਹੋਏ ਹਨ।
ਜ਼ਮੀਨੀ ਝਗੜੇ ਵਿਚ ਵੱਡੇ ਭਰਾ ਦੀ ਜਾਨ ਲਈ
ਖੰਨਾ, 28 ਫਰਵਰੀ, ਨਿਰਮਲ : ਖੰਨਾ ਵਿਖੇ ਜ਼ਮੀਨੀ ਝਗੜੇ ਵਿਚ ਵੱਡੇ ਭਰਾ ਦੀ ਜਾਨ ਲੈ ਲਈ।
ਖੰਨਾ ਵਿਚ ਸਮਰਾਲਾ ਦੇ ਪਿੰਡ ਪੂਨੀਆ ਵਿਚ ਇੱਕ ਭਰਾ ਨੇ ਅਪਣੇ ਵੱਡੇ ਭਰਾ ਦਾ ਕਤਲ ਕਰ ਦਿੱਤਾ। ਤੇਜ਼ਧਾਰ ਹਥਿਆਰ ਨਾਲ ਹਮਲਾ ਕਰਦੇ ਹੋਏ ਕਤਲ ਕੀਤਾ ਗਿਆ । ਇਸ ਦੌਰਾਨ ਬਚਾਅ ਕਰਨ ਆਏ ਪਿਤਾ ਨੂੰ ਵੀ ਨਹੀਂ ਬਖਸ਼ਿਆ। ਉਸ ਨੂੰ ਵੀ ਗੰਭੀਰ ਜ਼ਖ਼ਮੀ ਕਰ ਦਿੱਤਾ ਗਿਆ।
ਮ੍ਰਿਤਕ ਦੀ ਪਛਾਣ ਜਗਦੀਪ ਸਿੰਘ ਦੇ ਤੌਰ ’ਤੇ ਹੋਈ। ਦੋ ਸਾਲ ਪਹਿਲਾਂ ਜਗਦੀਪ ਸਿੰਘ ਨੇ ਅਪਣੀ ਮਾਂ ਦਾ ਕਤਲ ਕੀਤਾ ਸੀ। ਇਸ ਕੇਸ ਵਿਚ ਅਜੇ ਕਰੀਬ 4 ਮਹੀਨੇ ਪਹਿਲਾਂ ਹੀ ਜ਼ਮਾਨਤ ’ਤੇ ਬਾਹਰ ਆਇਆ ਸੀ।
ਜ਼ਖਮੀ ਪਿਤਾ ਰਾਮ ਸਿੰਘ ਨੇ ਦੱਸਿਆ ਕਿ ਪਰਵਾਰ ਵਿਚ ਜ਼ਮੀਨ ਦੀ ਵੰਡ ਨੂੰ ਲੈ ਕੇ ਝਗੜਾ ਰਹਿੰਦਾ ਸੀ। ਝਗੜੇ ਤੋਂ ਬਚਣ ਲਈ ਉਹ ਅਪਣੇ ਵੱਡੇ ਬੇਟੇ ਜਗਦੀਪ ਦੇ ਨਾਲ ਅਲੱਗ ਰਹਿਣ ਲੱਗਾ ਸੀ। ਲੇਕਿਨ ਮੰਗਲਵਾਰ ਦੀ ਰਾਤ ਨੂੰ ਉਸ ਦੇ ਛੋਟੇ ਬੇਟੇ ਦਲਬੀਰ ਸਿੰਘ ਨੇ ਆ ਕੇ ਹਮਲਾ ਕਰ ਦਿੱਤਾ।
ਪਿੰਡ ਨਿਵਾਸੀ ਪਰਗਟ ਸਿੰਘ ਨੇ ਦੱਸਿਆ ਕਿ ਮ੍ਰਿਤਕ ਜਗਦੀਪ ਸਿੰਘ ਅਤੇ ਉਸ ਦੇ ਪਿਤਾ ਰਾਮ ਸਿੰਘ ਪਿੰਡ ਵਿਚ ਅਲੱਗ ਮਕਾਨ ਵਿਚ ਰਹਿੰਦੇ ਸੀ ਅਤੇ ਛੋਟਾ ਭਰਾ ਦਲਵੀਰ ਸਿੰਘ ਪਿੰਡ ਵਿਚ ਅਲੱਗ ਰਹਿੰਦਾ ਸੀ।
ਦੋਵਾਂ ਭਰਾਵਾਂ ਵਿਚ ਕਈ ਵਾਰ ਝਗੜਾ ਹੋ ਚੁੱਕਾ ਸੀ ਅਤੇ ਕਈ ਵਾਰ ਪਿੰਡ ਦੀ ਪੰਚਾਇਤ ਵੀ ਦੋਵਾਂ ਦੇ ਵਿਚ ਸਮਝੌਤਾ ਕਰਵਾ ਚੁੱਕੀ ਸੀ।
ਮ੍ਰਿਤਕ ਜਗਦੀਪ ਸਿੰਘ ਨੇ ਦੋ ਸਾਲ ਪਹਿਲਾਂ ਅਪਣੀ ਮਾਂ ਦੀ ਹੱਤਿਆ ਕਰ ਦਿੱਤੀ ਸੀ ਅਤੇ ਕਰੀਬ 4 ਮਹੀਨੇ ਪਹਿਲਾਂ ਹੀ ਜੇਲ੍ਹ ਤੋਂ ਛੁਡ ਕੇ ਆਇਆ ਸੀ। ਬੀਤੀ ਰਾਤ ਉਸ ਦਾ ਛੋਟਾ ਭਰਾ ਦਲਬੀਰ ਸਿੰਘ ਮ੍ਰਿਤਕ ਜਗਦੀਪ ਦੇ ਘਰ ਆਇਆ ਅਤੇ ਦੋਵਾਂ ਦੇ ਵਿਚ ਝਗੜਾ ਹੋ ਗਿਆ ਜਿਸ ਵਿਚ ਜਗਦੀਪ ਸਿੰਘ ਮਾਰ ਦਿੱਤਾ ਗਿਆ।