ਬੀਐਸਐਫ ਵਲੋਂ ਡਰੋਨ ’ਤੇ ਫਾਇਰਿੰਗ
ਗੁਰਦਾਸਪੁਰ, 11 ਮਾਰਚ, ਨਿਰਮਲ : ਗੁਰਦਾਸਪੁਰ ਦੇ ਅਧੀਨ ਬੀਐਸਐਫ ਦੀ 117 ਬਟਾਲੀਅਨ ਬੀਓਪੀ ਪੰਜਗਰਾਈਆਂ ਵਿਚ ਜਵਾਨਾਂ ਨੇ ਐਤਵਾਰ ਰਾਤ ਨੂੰ ਕੌਮਾਂਤਰੀ ਸਰਹੱਦ ਤੋਂ ਭਾਰਤੀ ਖੇਤਰ ਵਿਚ ਐਂਟਰ ਕਰ ਰਹੇ ਪਾਕਿਸਤਾਨੀ ਡਰੋਨ ਤੇ ਡਿਊਟੀ ’ਤੇ ਤੈਨਾਤ ਬੀਐਸਐਫ ਦੇ ਜਵਾਨਾਂ ਨੇ ਫਾਇਰਿੰਗ ਕੀਤੀ। ਜਾਣਕਾਰੀ ਮੁਤਾਬਕ ਐਤਵਾਰ ਦੀ ਰਾਤ ਸਰਹੱਦ ’ਤੇ ਚੌਕਸ ਜਵਾਨਾਂ ਨੇ ਆਸਮਾਨ ਵਿਚ ਪਾਕਿਸਤਾਨੀ ਡਰੋਨ […]
By : Editor Editor
ਗੁਰਦਾਸਪੁਰ, 11 ਮਾਰਚ, ਨਿਰਮਲ : ਗੁਰਦਾਸਪੁਰ ਦੇ ਅਧੀਨ ਬੀਐਸਐਫ ਦੀ 117 ਬਟਾਲੀਅਨ ਬੀਓਪੀ ਪੰਜਗਰਾਈਆਂ ਵਿਚ ਜਵਾਨਾਂ ਨੇ ਐਤਵਾਰ ਰਾਤ ਨੂੰ ਕੌਮਾਂਤਰੀ ਸਰਹੱਦ ਤੋਂ ਭਾਰਤੀ ਖੇਤਰ ਵਿਚ ਐਂਟਰ ਕਰ ਰਹੇ ਪਾਕਿਸਤਾਨੀ ਡਰੋਨ ਤੇ ਡਿਊਟੀ ’ਤੇ ਤੈਨਾਤ ਬੀਐਸਐਫ ਦੇ ਜਵਾਨਾਂ ਨੇ ਫਾਇਰਿੰਗ ਕੀਤੀ। ਜਾਣਕਾਰੀ ਮੁਤਾਬਕ ਐਤਵਾਰ ਦੀ ਰਾਤ ਸਰਹੱਦ ’ਤੇ ਚੌਕਸ ਜਵਾਨਾਂ ਨੇ ਆਸਮਾਨ ਵਿਚ ਪਾਕਿਸਤਾਨੀ ਡਰੋਨ ਨੂੰ ਭਾਰਤੀ ਸਰਹੱਦ ਵਿਚ ਵੜਦੇ ਹੋਏ ਦੇਖਿਆ।ਜਿਸ ’ਤੇ ਜਵਾਨਾਂ ਨੇ ਕਰੀਬ 51 ਗੋਲੀਆਂ ਅਤੇ ਤਿੰਨ ਰੌਸ਼ਨੀ ਵਾਲੇ ਬੰਬ ਸੁੱਟੇ। ਇਸ ਘਟਨਾ ਤੋਂ ਬਾਅਦ ਬੀਐਸਐਫ ਅਤੇ ਪੁਲਿਸ ਸਬੰਧਤ ਇਲਾਕੇ ਵਿਚ ਪਹੁੰਚੀ ਅਤੇ ਸੋਮਵਾਰ ਸਵੇਰ ਤੋਂ ਹੀ ਇਲਾਕੇ ਦੀ ਨਾਕੇਬੰਦੀ ਕਰਕੇ ਤਲਾਸ਼ੀ ਮੁਹਿੰਮ ਚਲਾ ਰਹੀ ਹੈ।
ਦੱਸਦੇ ਚਲੀਏ ਕਿ ਪਿਛਲੇ ਦਿਨੀਂ ਬੀਓਪੀ ਪੰਜਗਰਾਈਆਂ ’ਤੇ ਤੈਨਾਤ ਬੀਐਸਐਫ ਜਵਾਨਾਂ ਵਲੋਂ ਭਾਰਤੀ ਖੇਤਰ ਵਿਚ ਐਂਟਰ ਕਰ ਰਹੇ ਪਾਕਿਸਤਾਨੀ ਡਰੋਨ ’ਤੇ ਫਾਇਰਿੰਗ ਕਰਕੇ ਕੋਸ਼ਿਸ਼ ਨੂੰ ਅਸਫ਼ਲ ਕਰ ਦਿੱਤਾ ਸੀ।
ਇਹ ਖਬਰ ਵੀ ਪੜ੍ਹੋ
ਵਿਦੇਸ਼ ਤੋਂ ਇੱਕ ਹੋਰ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ। ਆਸਟ੍ਰੇਲੀਆ ਵਿੱਚ ਇੱਕ ਭਾਰਤੀ ਔਰਤ ਦਾ ਕਤਲ ਕਰ ਦਿੱਤਾ ਗਿਆ ਹੈ।
ਸ਼ੁੱਕਰਵਾਰ ਨੂੰ ਵਿਕਟੋਰੀਆ ਰਾਜ ਦੇ ਬਕਲੇ ਇਲਾਕੇ ਤੋਂ ਚੈਤਨਿਆ ਸ਼ਵੇਤਾ ਮਧਾਗਨੀ ਦੀ ਲਾਸ਼ ਬਰਾਮਦ ਹੋਈ। ਪੁਲਸ ਨੇ ਸ਼ਨੀਵਾਰ ਨੂੰ ਘਟਨਾ ਦੀ ਜਾਣਕਾਰੀ ਦਿੱਤੀ।
‘ਆਸਟ੍ਰੇਲੀਆ ਟੂਡੇ’ ਦੀ ਰਿਪੋਰਟ ’ਚ ਪੁਲਿਸ ਸੂਤਰਾਂ ਦੇ ਹਵਾਲੇ ਤੋਂ ਕਿਹਾ ਗਿਆ ਹੈ, ਸਾਨੂੰ ਸ਼ੱਕ ਹੈ ਕਿ ਸਵੇਤਾ ਕਾਤਲ ਨੂੰ ਜਾਣਦੀ ਸੀ। ਉਸ ਦੇ ਪਤੀ ਦਾ ਨਾਂ ਅਸ਼ੋਕ ਰਾਜ ਵੈਰੀਕੁੱਪਲਾ ਹੈ। ਉਹ ਕੁਝ ਘੰਟੇ ਪਹਿਲਾਂ ਆਪਣੇ ਪੰਜ ਸਾਲ ਦੇ ਬੇਟੇ ਨਾਲ ਭਾਰਤੀ ਸ਼ਹਿਰ ਹੈਦਰਾਬਾਦ ਲਈ ਰਵਾਨਾ ਹੋਇਆ ਸੀ।
ਰਿਪੋਰਟ ’ਚ ਕਿਸੇ ਦਾ ਨਾਂ ਨਹੀਂ ਲਿਆ ਗਿਆ ਪਰ ਪੁਲਸ ਸੂਤਰਾਂ ਦੇ ਹਵਾਲੇ ਨਾਲ ਕਿਹਾ ਗਿਆ ਹੈ ਕਿ ਹੋ ਸਕਦਾ ਹੈ ਕਿ ਕਾਤਲ ਆਸਟ੍ਰੇਲੀਆ ਤੋਂ ਬਾਹਰ ਜਾ ਚੁੱਕਾ ਹੈ।
ਰਿਪੋਰਟ ਮੁਤਾਬਕ ਸ਼ਵੇਤਾ ਦੀ ਹੱਤਿਆ 5 ਤੋਂ 7 ਮਾਰਚ ਦਰਮਿਆਨ ਹੋਣ ਦਾ ਸ਼ੱਕ ਹੈ। ਇਸ ਦੌਰਾਨ ਉਸ ਦਾ ਪਤੀ ਭਾਰਤ ਚਲਾ ਗਿਆ। ਕਰੀਬੀ ਰਿਸ਼ਤੇਦਾਰਾਂ ਨੇ ਵੀ ਇਸ ਗੱਲ ਦੀ ਪੁਸ਼ਟੀ ਕੀਤੀ ਹੈ। ਉਸ ਨੇ ਦੱਸਿਆ ਹੈ ਕਿ ਲਗਭਗ ਉਸ ਸਮੇਂ ਜਦੋਂ ਅਸ਼ੋਕ ਭਾਰਤ ਲਈ ਰਵਾਨਾ ਹੋਇਆ ਤਾਂ ਸਵੇਤਾ ਵੀ ਲਾਪਤਾ ਹੋ ਗਈ।
ਸਕਾਈ ਨਿਊਜ਼ ਦੀ ਰਿਪੋਰਟ ’ਚ ਕਿਹਾ ਗਿਆ ਹੈ ਕਿ ਅਸ਼ੋਕ ਨੇ ਆਸਟ੍ਰੇਲੀਆ ’ਚ ਮੌਜੂਦ ਗੁਆਂਢੀਆਂ ਅਤੇ ਆਪਣੇ ਕੁਝ ਰਿਸ਼ਤੇਦਾਰਾਂ ਨੂੰ ਫੋਨ ਕਰਕੇ ਸਵੇਤਾ ਬਾਰੇ ਜਾਣਕਾਰੀ ਹਾਸਲ ਕੀਤੀ ਸੀ। ਅਸ਼ੋਕ ਨੇ ਪੁਲਸ ਨਾਲ ਫੋਨ ’ਤੇ ਗੱਲ ਕੀਤੀ ਹੈ ਅਤੇ ਜਾਂਚ ’ਚ ਮਦਦ ਦਾ ਭਰੋਸਾ ਦਿੱਤਾ ਹੈ।
‘ਦਿ ਏਜ’ ਅਖਬਾਰ ਨਾਲ ਗੱਲਬਾਤ ਕਰਦੇ ਹੋਏ ਪੁਲਿਸ ਬੁਲਾਰੇ ਨੇ ਕਿਹਾ ਸਾਨੂੰ ਸ਼ੱਕ ਹੈ ਕਿ ਸਵੇਤਾ ਕਾਤਲ ਨੂੰ ਜਾਣਦੀ ਸੀ। ਹਾਲਾਂਕਿ, ਜਾਂਚ ਜਾਰੀ ਹੈ। ਇਸ ਲਈ ਫਿਲਹਾਲ ਕੋਈ ਠੋਸ ਕਹਿਣਾ ਜਲਦਬਾਜ਼ੀ ਹੋਵੇਗੀ। ਅਸੀਂ ਯਕੀਨੀ ਤੌਰ ’ਤੇ ਇਹ ਮੰਨ ਰਹੇ ਹਾਂ ਕਿ ਕਾਤਲ ਆਸਟ੍ਰੇਲੀਆ ਛੱਡ ਗਿਆ ਹੈ।
ਜਦੋਂ ਪੁਲਿਸ ਨੂੰ ਸਵੇਤਾ ਦੀ ਲਾਸ਼ ਮਿਲੀ ਤਾਂ ਉਨ੍ਹਾਂ ਨੇ ਜੰਗਲ ਦੇ ਇਸ ਖੇਤਰ ਨੂੰ ਸੀਲ ਕਰ ਦਿੱਤਾ। ਹਾਲਾਂਕਿ ਇਸ ਤੋਂ ਬਾਅਦ ਕੁਝ ਸੁਰਾਗ ਮਿਲੇ ਅਤੇ ਜਾਂਚ ਦਾ ਦਾਇਰਾ ਸਵੇਤਾ ਦੇ ਘਰ ਤੋਂ ਲੈ ਕੇ ਉਸ ਜਗ੍ਹਾ ਤੱਕ ਵਧਾ ਦਿੱਤਾ ਗਿਆ ਜਿੱਥੇ ਉਸ ਦੀ ਲਾਸ਼ ਮਿਲੀ ਸੀ। ਇਹ ਦੂਰੀ ਕਰੀਬ 82 ਕਿਲੋਮੀਟਰ ਹੈ। ਪੁਲਿਸ ਮੁਤਾਬਕ ਕਈ ਸਬੂਤ ਮਿਲੇ ਹਨ, ਪਰ ਇਨ੍ਹਾਂ ਦੀ ਜਾਂਚ ਕਰਨੀ ਜ਼ਰੂਰੀ ਹੈ। ਹਰ ਕੋਣ ’ਤੇ ਬਾਰੀਕੀ ਨਾਲ ਨਜ਼ਰ ਰੱਖੀ ਜਾ ਰਹੀ ਹੈ।