ਸ਼ਰਾਰਤੀ ਅਨਸਰਾਂ ’ਤੇ ਸ਼ਿਕੰਜਾ ਕੱਸਣ ਲਈ ਫਲੈਗ ਮਾਰਚ

ਸ਼ਰਾਰਤੀ ਅਨਸਰਾਂ ’ਤੇ ਸ਼ਿਕੰਜਾ ਕੱਸਣ ਲਈ ਫਲੈਗ ਮਾਰਚ


ਲੁਧਿਆਣਾ, 1ਅਪ੍ਰੈਲ,ਨਿਰਮਲ : ਲੁਧਿਆਣਾ ਵਿੱਚ ਪੁਲਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਨੇ ਸੀਨੀਅਰ ਅਧਿਕਾਰੀਆਂ ਨਾਲ ਫਲੈਗ ਮਾਰਚ ਕੱਢਿਆ। ਫਲੈਗ ਮਾਰਚ ਵਿੱਚ 300 ਤੋਂ ਵੱਧ ਪੁਲਸ ਮੁਲਾਜ਼ਮ ਸ਼ਾਮਲ ਹਨ।

ਜਾਣਕਾਰੀ ਦਿੰਦਿਆਂ ਪੁਲਸ ਕਮਿਸ਼ਨਰ ਚਾਹਲ ਨੇ ਦੱਸਿਆ ਕਿ ਪੁਲਸ ਵੱਲੋਂ ਸ਼ਰਾਰਤੀ ਅਨਸਰਾਂ ’ਤੇ ਸ਼ਿਕੰਜਾ ਕੱਸਣ ਲਈ ਫਲੈਗ ਮਾਰਚ ਕੱਢਿਆ ਜਾ ਰਿਹਾ ਹੈ। ਇਸੇ ਤਰ੍ਹਾਂ ਆਉਣ ਵਾਲੇ ਦਿਨਾਂ ਵਿੱਚ ਵੀ ਵੱਖ-ਵੱਖ ਖੇਤਰਾਂ ਵਿੱਚ ਪੁਲਸ ਦੀ ਗਸ਼ਤ ਤੇਜ਼ ਕੀਤੀ ਜਾਵੇਗੀ। ਸ਼ਹਿਰ ਵਿੱਚ ਬੀਐਸਐਫ ਅਤੇ ਸੀਆਰਪੀਐਫ ਦੀਆਂ ਕੰਪਨੀਆਂ ਤਾਇਨਾਤ ਹਨ।

ਪੁਲਿਸ ਕਮਿਸ਼ਨਰ ਚਾਹਲ ਨੇ ਦੱਸਿਆ ਕਿ ਸ਼ਹਿਰ ਵਿਚ ਅਮਨ -ਸ਼ਾਂਤੀ ਬਣਾਈ ਰੱਖਣ ਲਈ ਪੁਲਿਸ ਵੱਲੋਂ ਸਮੇਂ-ਸਮੇਂ ਤੇ ਫਲੈਗ ਮਾਰਚ ਕੱਢਿਆ ਜਾਂਦਾ ਹੈ। ਇਹ ਮਾਰਚ ਸ਼ਹਿਰ ਦੇ ਪੌਸ਼ ਇਲਾਕਿਆਂ ਸਮੇਤ ਮੁੱਖ ਮਾਰਗਾਂ ਤੋਂ ਹੁੰਦਾ ਹੋਇਆ ਸਮਾਪਤ ਹੋਵੇਗਾ। ਇਹ ਮਾਰਚ ਫ਼ਿਰੋਜ਼ਪੁਰ ਰੋਡ ਸੀ.ਪੀ ਦਫ਼ਤਰ ਤੋਂ ਸ਼ੁਰੂ ਹੋ ਕੇ ਘੁਮਾਰ ਮੰਡੀ, ਸੱਗੂ ਚੌਕ, ਗੁਰਦੇਵ ਨਗਰ ਆਦਿ ਇਲਾਕਿਆਂ ਵਿੱਚੋਂ ਕੱਢਿਆ ਜਾਵੇਗਾ। ਪੁਲਿਸ ਨੇ ਲੋਕਾਂ ਨੂੰ ਪੁਲਿਸ ਦੇ ਕੰਮ ਵਿੱਚ ਸਹਿਯੋਗ ਕਰਨ ਦੀ ਅਪੀਲ ਕੀਤੀ ਤਾ ਜੋ ਲੋਕ ਸਭਾ ਚੋਣਾਂ ਨਿਰਪੱਖ ਢੰਗ ਨਾਲ ਕਰਵਾਈਆਂ ਜਾ ਸਕਣ।

ਇਹ ਵੀ ਪੜ੍ਹੋ

ਪੰਜਾਬੀ ਗਾਇਕ ਜੈਜ਼ੀ ਬੀ ਨੂੰ ਪੰਜਾਬ ਰਾਜ ਮਹਿਲਾ ਕਮਿਸ਼ਨ ਵਲੋਂ ਕਾਨੂੰਨੀ ਨੋਟਿਸ ਭੇਜਿਆ ਗਿਆ ਹੈ।

ਗਾਇਕ ਜੈਜ਼ੀ ਬੀ ਅਪਣੇ ਨਵੇਂ ਗੀਤ ਦੇ ਕਾਰਨ ਵਿਵਾਦਾਂ ਵਿਚ ਆ ਗਏ ਹਨ। ਨੋਟਿਸ ਵਿਚ ਉਨ੍ਹਾਂ ਹਫਤੇ ਦੇ ਅੰਦਰ ਅੰਦਰ ਅਪਣਾ ਪੱਖ ਈ ਮੇਲ ਜ਼ਰੀਏ ਭੇਜਣ ਲਈ ਕਿਹਾ ਗਿਆ। ਜਿਸ ਤੋਂ ਬਅਦ ਉਨ੍ਹਾਂ ਖ਼ਿਲਾਫ਼ ਕਾਰਵਾਈ ਸ਼ੁਰੂ ਕੀਤੀ ਜਾਵੇਗੀ।

ਦਰਅਸਲ ਜੈਜ਼ੀ ਬੀ ਦਾ ਬੀਤੇ ਮਹੀਨੇ ਹੀ ਗੀਤ ਮੜਕ ਸ਼ੌਕੀਨਾਂ ਦੀ ਨੂੰ ਲਾਂਚ ਕੀਤਾ ਸੀ। ਪੰਜਾਬੀ ਗੀਤ ਨੂੰ ਜੀਤ ਕੱਦੋਂਵਾਲਾ ਨੇ ਲਿਖਿਆ ਹੈ। ਜੀਤ ਕੱਦੋਂਵਾਲੀਆ ਨੂੰ ਵੀ ਇਸ ਗੀਤ ਦੇ ਲਈ ਹੀ ਨੋਟਿਸ ਭੇਜਿਆ ਗਿਆ। ਗੀਤ ਵਿਚ ਮਹਿਲਾਵਾਂ ਦੇ ਬਾਰੇ ਵਿਚ ਇਤਰਾਜ਼ਯੋਗ ਸ਼ਬਦਾਂ ਦੀ ਵਰਤੋਂ ਕੀਤੀ ਗਈ ਹੈ। ਇਸ ਵਿਚ ਮਹਿਲਾਵਾਂ ਦੀ ਤੁਲਨਾ ਭੇਡ ਦੇ ਨਾਲ ਕੀਤੀ ਗਈ।

ਨੋਟਿਸ ਵਿਚ ਲਿਖਿਆ ਗਿਆ ਕਿ ਮੜਕ ਸ਼ੌਕੀਨਾਂ ਦੀ ਗੀਤ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਿਹਾ। ਇਸ ਨੂੰ ਜੈਜ਼ੀ ਬੀ ਵਲੋਂ ਗਾਇਆ ਗਿਆ ਅਤੇ ਉਸ ਦੇ ਲੇਖਕ ਜੀਤ ਕੱਦੋਂਵਾਲਾ ਹਨ। ਇਸ ਵਿਚ ਮਹਿਲਾਵਾਂ ਲਈ ਭੇਡ ਸ਼ਬਦ ਵੀ ਵਰਤੋਂ ਕੀਤੀ ਗਈ। ਸਮਾਜ ਵਿਚ ਮਹਿਲਾਵਾਂ ਲਈ ਇਹ ਬਹੁਤ ਹੀ ਅਪਮਾਨਜਨਕ ਸ਼ਬਦ ਹੈ ਅਤੇ ਇਸ ਦੇ ਨਾਲ ਸਮਾਜ ਵਿਚ ਚੰਗਾ ਸੰਦੇਸ਼ ਨਹੀਂ ਜਾਵੇਗਾ।

ਇਹ ਖ਼ਬਰ ਵੀ ਪੜ੍ਹੋ

ਗੱਡੀਆਂ ਦੇ ਸ਼ੀਸ਼ਿਆਂ ’ਤੇ ਕਾਲੀ ਫਿਲਮ ਲਗਾਉਣ ਵਾਲੇ ਲੋਕ ਸਾਵਧਾਨ ਰਹਿਣ ਕਿਉਂਕਿ ਹਰਿਆਣਾ ਪੁਲਿਸ ਵੱਲੋਂ 1 ਤੋਂ 7 ਅਪ੍ਰੈਲ ਤੱਕ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ, ਜਿਸ ਤਹਿਤ ਅਜਿਹੀ ਗੱਡੀਆਂ ਦੇ ਚਲਾਨ ਕੱਟੇ ਜਾਣਗੇ। ਇਸ ਕਾਰਵਾਈ ਤਹਿਤ ਫੜੇ ਗਏ ਵਿਅਕਤੀਆਂ ’ਤੇ 10,000 ਰੁਪਏ ਤੱਕ ਦਾ ਜੁਰਮਾਨਾ ਲਗਾਇਆ ਜਾਵੇਗਾ।

ਇਸ ਦੀ ਜ਼ਿੰਮੇਵਾਰੀ ਡੀਜੀਪੀ ਦਫ਼ਤਰ ਤੋਂ ਜ਼ਿਲ੍ਹਿਆਂ ਵਿੱਚ ਤਾਇਨਾਤ ਡੀਐਸਪੀਜ਼ ਅਤੇ ਏਸੀਪੀਜ਼ ਨੂੰ ਦਿੱਤੀ ਗਈ ਹੈ। ਨਾਲ ਹੀ ਐਸਪੀ ਨੂੰ ਖੁਦ ਇਸ ਦੀ ਸਮੀਖਿਆ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

ਪੁਲਿਸ ਦੇ ਡਾਇਰੈਕਟਰ ਜਨਰਲ ਸ਼ਤਰੂਜੀਤ ਕਪੂਰ ਨੇ ਕਿਹਾ ਕਿ ਹਰਿਆਣਾ ਪੁਲਿਸ ਅਜਿਹੇ ਡਰਾਈਵਰਾਂ ’ਤੇ ਸ਼ਿਕੰਜਾ ਕੱਸਣ ਜਾ ਰਹੀ ਹੈ ਜੋ ਆਪਣੀ ਗੱਡੀਆਂ ਦੇ ਸ਼ੀਸ਼ੇ ’ਤੇ ਕਾਲੀ ਫਿਲਮ ਲਗਾ ਕੇ ਘੁੰਮਦੇ ਹਨ। ਉਨ੍ਹਾਂ ਕਿਹਾ ਕਿ ਗੱਡੀਆਂ ਦੇ ਸ਼ੀਸ਼ਿਆਂ ’ਤੇ ਕਾਲੀ ਫਿਲਮ ਲਗਾਉਣਾ ਟ੍ਰੈਫਿਕ ਨਿਯਮਾਂ ਦੇ ਖਿਲਾਫ ਹੈ। ਹਰਿਆਣਾ ਪੁਲਸ ਅਜਿਹੇ ਡਰਾਈਵਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰੇਗੀ।

ਡੀਜੀਪੀ ਕਪੂਰ ਨੇ ਆਮ ਜਨਤਾ ਨੂੰ ਅਪੀਲ ਕੀਤੀ ਕਿ ਉਹ ਟ੍ਰੈਫਿਕ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਅਤੇ ਉਨ੍ਹਾਂ ਨੂੰ ਨਜ਼ਰਅੰਦਾਜ਼ ਨਾ ਕਰਨ। ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਗੱਡੀ ਡਰਾਈਵਰਾਂ ਦੇ ਔਨਲਾਈਨ ਅਤੇ ਔਫਲਾਈਨ ਦੋਵਾਂ ਦੇ ਚਲਾਨ ਕੀਤੇ ਜਾਣਗੇ। ਇਸ ਤੋਂ ਇਲਾਵਾ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਕੋਈ ਵੀ ਨਾਗਰਿਕ ਬੁਲਟ ਪਟਾਕੇ ਮਾਰਦਾ ਜਾਂ ਗੱਡੀਆਂ ’ਤੇ ਕਾਲੀ ਫਿਲਮ ਲਗਾਉਂਦਾ ਪਾਇਆ ਜਾਂਦਾ ਹੈ ਤਾਂ ਉਹ ਇਸ ਦੀ ਸੂਚਨਾ ਹਰਿਆਣਾ-112 ’ਤੇ ਜ਼ਰੂਰ ਦੇਣ, ਤਾਂ ਜੋ ਉਸ ਵਿਰੁੱਧ ਤੁਰੰਤ ਕਾਰਵਾਈ ਕੀਤੀ ਜਾ ਸਕੇ।

ਸੁਪਰੀਮ ਕੋਰਟ ਨੇ ਦਿੱਲੀ ਸਮੇਤ ਹੋਰ ਰਾਜਾਂ ਵਿੱਚ ਕਾਲੇ ਸ਼ੀਸ਼ਿਆਂ ਦੀ ਵਰਤੋਂ ’ਤੇ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਹੈ। ਇਸ ਤੋਂ ਬਾਅਦ ਸਮੇਂ-ਸਮੇਂ ’ਤੇ ਮੁਹਿੰਮ ਚਲਾਈ ਜਾਂਦੀ ਹੈ, ਜਿਸ ਕਾਰਨ ਰੰਗੇ ਹੋਏ ਸ਼ੀਸ਼ੇ ਵਾਲੀਆਂ ਕਾਰਾਂ ਨੂੰ ਰੋਕਿਆ ਜਾਂਦਾ ਹੈ ਅਤੇ ਚਲਾਨ ਕਰਨ ਦੇ ਨਾਲ-ਨਾਲ ਸ਼ੀਸ਼ੇ ’ਤੇ ਲੱਗੀ ਫਿਲਮ ਨੂੰ ਵੀ ਹਟਾ ਦਿੱਤਾ ਜਾਂਦਾ ਹੈ। ਲੋਕਾਂ ਨੂੰ ਭਵਿੱਖ ਵਿੱਚ ਅਜਿਹਾ ਕਰਨ ਤੋਂ ਰੋਕਣ ਲਈ ਪੁਲਿਸ ਡਰਾਈਵਰਾਂ ਤੋਂ ਭਾਰੀ ਜੁਰਮਾਨੇ ਵੀ ਵਸੂਲਦੀ ਹੈ।

Related post

ਕੇਂਦਰ ਸਰਕਾਰ ਨੇ NIA ਦੇ ਸਾਬਕਾ ਮੁਖੀ ਦਿਨਕਰ ਗੁਪਤਾ ਨੂੰ ਦਿੱਤੀ ਜ਼ੈੱਡ ਪਲੱਸ ਸੁਰੱਖਿਆ

ਕੇਂਦਰ ਸਰਕਾਰ ਨੇ NIA ਦੇ ਸਾਬਕਾ ਮੁਖੀ ਦਿਨਕਰ ਗੁਪਤਾ…

ਨਵੀਂ ਦਿੱਲੀ, 16 ਮਈ, ਪਰਦੀਪ ਸਿੰਘ: ਕੇਂਦਰ ਸਰਕਾਰ ਨੇ ਸਾਬਕਾ ਐਨਆਈਏ ਮੁਖੀ ਦਿਨਕਰ ਗੁਪਤਾ ਨੂੰ ਜ਼ੈੱਡ ਪਲੱਸ ਸੁਰੱਖਿਆ ਦੇਣ ਦਾ ਫੈਸਲਾ…
ਕੇਂਦਰ ਵਲੋਂ ਐਨਆਈਏ ਦੇ ਸਾਬਕਾ ਮੁਖੀ ਦਿਨਕਰ ਗੁਪਤਾ ਨੂੰ ਜ਼ੈਡ ਪਲੱਸ ਸੁਰੱਖਿਆ

ਕੇਂਦਰ ਵਲੋਂ ਐਨਆਈਏ ਦੇ ਸਾਬਕਾ ਮੁਖੀ ਦਿਨਕਰ ਗੁਪਤਾ ਨੂੰ…

ਨਵੀਂ ਦਿੱਲੀ, 16 ਮਈ, ਨਿਰਮਲ : ਕੇਂਦਰ ਸਰਕਾਰ ਨੇ ਐਨਆਈਏ ਦੇ ਸਾਬਕਾ ਮੁਖੀ ਦਿਨਕਰ ਗੁਪਤਾ ਨੂੰ ਜ਼ੈਡ ਪਲੱਸ ਸੁਰੱਖਿਆ ਦੇਣ ਦਾ…
ਤਾਇਵਾਨ ’ਚ ਚੀਨ ਦੇ ਜਹਾਜ਼ਾਂ ਵਲੋਂ ਮੁੜ ਘੁਸਪੈਠ

ਤਾਇਵਾਨ ’ਚ ਚੀਨ ਦੇ ਜਹਾਜ਼ਾਂ ਵਲੋਂ ਮੁੜ ਘੁਸਪੈਠ

ਬੀਜਿੰਗ, 16 ਮਈ, ਨਿਰਮਲ : ਤਾਇਵਾਨ ਤੇ ਚੀਨ ਵਿਚ ਤਣਾਅ ਦਾ ਰੇੜਕਾ ਲਗਾਤਾਰ ਜਾਰੀ ਹੈ। ਦੱਸਦੇ ਚਲੀਏ ਕਿ ਤਾਈਵਾਨ ਅਤੇ ਚੀਨ…