Begin typing your search above and press return to search.

ਭਾਰਤ ਦੇ ਕਈ ਹਵਾਈ ਅੱਡਿਆਂ ’ਤੇ ਉਡਾਣਾਂ ਪ੍ਰਭਾਵਤ

ਨਵੀਂ ਦਿੱਲੀ, 25 ਦਸੰਬਰ, ਨਿਰਮਲ : ਪਿਛਲੇ ਕਈ ਦਿਨਾਂ ਤੋਂ ਮੌਸਮ ਵਿਚ ਬਦਲਾਅ ਲਗਾਤਾਰ ਆ ਰਿਹਾ ਹੈ, ਜਿਸ ਦਾ ਅਸਰ ਹਵਾਈ ਅੱਡਿਆਂ ’ਤੇ ਦੇਖਿਆ ਜਾ ਰਿਹਾ ਹੈ। ਅੱਜ ਨਵੀਂ ਦਿੱਲੀ, ਬੈਂਗਲੁਰੂ, ਕੋਲਕਾਤਾ ਅਤੇ ਹੈਦਰਾਬਾਦ ਵਿਚ ਕਈ ਉਡਾਣਾਂ ਪ੍ਰਭਾਵਿਤ ਹੋਈਆਂ ਹਨ। ਦੱਸਣਾ ਬਣਦਾ ਹੈ ਕਿ ਲਗਾਤਾਰ ਪੈ ਰਹੀ ਧੁੰਦ ਅਤੇ ਪਹਾੜਾਂ ਤੇ ਹੋ ਰਹੀ ਬਰਫ਼ਬਾਰੀ ਕਾਰਨ […]

Flights affected at many airports in India
X

Editor EditorBy : Editor Editor

  |  25 Dec 2023 5:28 AM GMT

  • whatsapp
  • Telegram

ਨਵੀਂ ਦਿੱਲੀ, 25 ਦਸੰਬਰ, ਨਿਰਮਲ : ਪਿਛਲੇ ਕਈ ਦਿਨਾਂ ਤੋਂ ਮੌਸਮ ਵਿਚ ਬਦਲਾਅ ਲਗਾਤਾਰ ਆ ਰਿਹਾ ਹੈ, ਜਿਸ ਦਾ ਅਸਰ ਹਵਾਈ ਅੱਡਿਆਂ ’ਤੇ ਦੇਖਿਆ ਜਾ ਰਿਹਾ ਹੈ। ਅੱਜ ਨਵੀਂ ਦਿੱਲੀ, ਬੈਂਗਲੁਰੂ, ਕੋਲਕਾਤਾ ਅਤੇ ਹੈਦਰਾਬਾਦ ਵਿਚ ਕਈ ਉਡਾਣਾਂ ਪ੍ਰਭਾਵਿਤ ਹੋਈਆਂ ਹਨ। ਦੱਸਣਾ ਬਣਦਾ ਹੈ ਕਿ ਲਗਾਤਾਰ ਪੈ ਰਹੀ ਧੁੰਦ ਅਤੇ ਪਹਾੜਾਂ ਤੇ ਹੋ ਰਹੀ ਬਰਫ਼ਬਾਰੀ ਕਾਰਨ ਜਿੱਥੇ ਲੋਕ ਪ੍ਰੇਸ਼ਾਨ ਨਜ਼ਰ ਆ ਰਹੇ ਹਨ, ਉੱਥੇ ਹੀ ਖ਼ਰਾਬ ਹੋ ਰਹੇ ਮੌਸਮ ਕਾਰਨ ਦਿੱਲੀ ਵਿਚ ਅੱਜ ਸਵੇਰੇ 6 ਵਜੇ ਤੋਂ 9 ਵਜੇ ਤੱਕ 7 ਉਡਾਣਾਂ ਨੂੰ ਜੈਪੁਰ ਅਤੇ ਇਕ ਉਡਾਣ ਨੂੰ ਅਹਿਮਦਾਬਾਦ ਡਾਇਵਰਟ ਕੀਤਾ ਗਿਆ।

ਇਸੇ ਤਰ੍ਹਾਂ ਮੌਸਮ ਵਿਚ ਆਏ ਬਦਲਾਅ ਕਾਰਨ ਮੌਸਮ ਵਿਭਾਗ ਨੇ ਸੋਮਵਾਰ ਅਤੇ ਮੰਗਲਵਾਰ ਲਈ ਔਰੇਂਜ ਅਲਰਟ ਜਾਰੀ ਕੀਤਾ ਹੈ। ਜਿਸ ਤਹਿਤ 10 ਜ਼ਿਲ੍ਹਿਆਂ ਅੰਮ੍ਰਿਤਸਰ, ਤਰਨਤਾਰਨ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ ਅਤੇ ਫਤਿਹਗੜ੍ਹ ਸਾਹਿਬ ਵਿੱਚ ਸਵੇਰੇ ਅਤੇ ਸ਼ਾਮ ਨੂੰ ਸੰਘਣੀ ਧੁੰਦ ਛਾਈ ਰਹੇਗੀ। ਪੰਜਾਬ ਵਿੱਚ ਸਰਦੀਆਂ ਦਾ ਕਹਿਰ ਜਾਰੀ ਹੈ। ਮੌਸਮ ਵਿਭਾਗ ਨੇ ਆਉਣ ਵਾਲੇ ਦੋ ਦਿਨਾਂ ਵਿੱਚ ਰਾਤ ਦੇ ਤਾਪਮਾਨ ਵਿੱਚ ਦੋ ਤੋਂ ਤਿੰਨ ਡਿਗਰੀ ਹੋਰ ਗਿਰਾਵਟ ਦੀ ਭਵਿੱਖਬਾਣੀ ਕੀਤੀ ਹੈ। ਐਤਵਾਰ ਨੂੰ ਬਠਿੰਡਾ ਸ਼ਿਮਲਾ, ਮਸੂਰੀ ਅਤੇ ਦਾਰਜੀਲਿੰਗ ਨਾਲੋਂ ਠੰਢਾ ਰਿਹਾ। ਪ੍ਰਾਪਤ ਰਿਕਾਰਡਾਂ ਅਨੁਸਾਰ ਬਠਿੰਡਾ ਦਾ ਘੱਟੋ-ਘੱਟ ਤਾਪਮਾਨ 6 ਡਿਗਰੀ ਅਤੇ ਅੰਮ੍ਰਿਤਸਰ ਦਾ 6.2 ਡਿਗਰੀ ਰਿਹਾ, ਜਦੋਂ ਕਿ ਐਤਵਾਰ ਨੂੰ ਮਸੂਰੀ ਦਾ ਘੱਟੋ-ਘੱਟ ਤਾਪਮਾਨ 6.4 ਡਿਗਰੀ, ਦਾਰਜੀਲਿੰਗ ਦਾ 6.6 ਡਿਗਰੀ ਅਤੇ ਸ਼ਿਮਲਾ ਦਾ ਘੱਟੋ-ਘੱਟ ਤਾਪਮਾਨ 7.6 ਡਿਗਰੀ ਰਿਹਾ। ਬਠਿੰਡਾ ਵਿੱਚ ਵੀ ਵਿਜ਼ੀਬਿਲਟੀ ਸਿਰਫ਼ 50 ਤੋਂ 200 ਮੀਟਰ ਸੀ, ਜਦੋਂ ਕਿ ਹਲਵਾਰਾ ਵਿੱਚ ਇਹ 200 ਤੋਂ 500 ਮੀਟਰ ਅਤੇ ਆਦਮਪੁਰ ਵਿੱਚ 500 ਤੋਂ 1000 ਮੀਟਰ ਸੀ।
ਮੌਸਮ ਵਿਭਾਗ ਨੇ ਸੋਮਵਾਰ ਅਤੇ ਮੰਗਲਵਾਰ ਲਈ ਔਰੇਂਜ ਅਲਰਟ ਜਾਰੀ ਕੀਤਾ ਹੈ। ਜਿਸ ਤਹਿਤ 10 ਜ਼ਿਲ੍ਹਿਆਂ ਅੰਮ੍ਰਿਤਸਰ, ਤਰਨਤਾਰਨ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ ਅਤੇ ਫਤਿਹਗੜ੍ਹ ਸਾਹਿਬ ਵਿੱਚ ਸਵੇਰੇ ਅਤੇ ਸ਼ਾਮ ਨੂੰ ਸੰਘਣੀ ਧੁੰਦ ਛਾਈ ਰਹੇਗੀ। ਜਿਸ ਕਾਰਨ ਵਿਜ਼ੀਬਿਲਟੀ ਕਾਫੀ ਹੱਦ ਤੱਕ ਪ੍ਰਭਾਵਿਤ ਹੋਣ ਦੀ ਸੰਭਾਵਨਾ ਹੈ। ਵਿਭਾਗ ਨੇ ਡਰਾਈਵਰਾਂ ਨੂੰ ਇਸ ਦੌਰਾਨ ਸਾਵਧਾਨੀ ਨਾਲ ਗੱਡੀ ਚਲਾਉਣ ਦੀ ਸਲਾਹ ਦਿੱਤੀ ਹੈ।
ਐਤਵਾਰ ਨੂੰ ਲੁਧਿਆਣਾ ਦਾ ਘੱਟੋ-ਘੱਟ ਤਾਪਮਾਨ 6.6 ਡਿਗਰੀ, ਪਟਿਆਲਾ ਦਾ 7.2, ਪਠਾਨਕੋਟ ਦਾ 7.0, ਗੁਰਦਾਸਪੁਰ ਦਾ 7.0, ਬਰਨਾਲਾ ਦਾ 6.6, ਜਲੰਧਰ ਦਾ 7.2 ਅਤੇ ਮੋਗਾ ਦਾ 6.1 ਡਿਗਰੀ ਦਰਜ ਕੀਤਾ ਗਿਆ। ਅੱਜ ਪੰਜਾਬ ਦੇ ਘੱਟੋ-ਘੱਟ ਤਾਪਮਾਨ ਵਿੱਚ 2.2 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਦੂਜੇ ਪਾਸੇ ਸ਼ਨੀਵਾਰ ਦੇ ਮੁਕਾਬਲੇ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਬਦਲਾਅ ਨਹੀਂ ਆਇਆ। ਸਮਰਾਲਾ ਦਾ ਸਭ ਤੋਂ ਵੱਧ ਤਾਪਮਾਨ 25.2 ਡਿਗਰੀ ਰਿਹਾ। ਜਦੋਂ ਕਿ ਅੰਮ੍ਰਿਤਸਰ ਦਾ 20.7 ਡਿਗਰੀ, ਲੁਧਿਆਣਾ ਦਾ 23.2, ਪਟਿਆਲਾ ਦਾ 25.0, ਪਠਾਨਕੋਟ ਦਾ 23.7, ਜਲੰਧਰ ਦਾ 21.8 ਅਤੇ ਮੋਗਾ ਦਾ 21.7 ਡਿਗਰੀ ਤਾਪਮਾਨ ਰਿਹਾ।
Next Story
ਤਾਜ਼ਾ ਖਬਰਾਂ
Share it