ਹੜ੍ਹਾਂ ਕਾਰਨ ਪੰਜਾਬ ਦੇ ਕਈ ਪਿੰਡਾਂ ਦਾ ਬੁਰਾ ਹਾਲ, ਪੜ੍ਹੋ ਤਾਜ਼ਾ ਹਾਲਾਤ
ਚੰਡੀਗੜ੍ਹ : ਪੰਜਾਬ ਵਿਚ ਹੜ੍ਹ ਕਾਰਨ ਫ਼ਾਜ਼ਿਲਕਾ ਦੇ 24 ਪਿੰਡਾਂ ਵਿੱਚ ਹਾਲਾਤ ਖ਼ਰਾਬ ਹਨ। ਕਈ ਪਿੰਡਾਂ ਤੋਂ ਲੋਕ ਹਿਜਰਤ ਕਰਨ ਲੱਗ ਪਏ ਹਨ। NDRF ਦੀਆਂ 4 ਟੀਮਾਂ ਨੂੰ ਬੁਲਾਇਆ ਗਿਆ ਹੈ। ਫ਼ਿਰੋਜ਼ਪੁਰ ਵਿੱਚ 50 ਤੋਂ ਵੱਧ ਸਰਹੱਦੀ ਪਿੰਡ ਹੜ੍ਹ ਦੇ ਪਾਣੀ ਦੀ ਲਪੇਟ ਵਿੱਚ ਆ ਗਏ। ਹੁਸੈਨੀਵਾਲਾ ਸ਼ਹੀਦੀ ਸਮਾਰਕ ਪਾਣੀ ਵਿੱਚ ਡੁੱਬ ਗਿਆ। ਫਿਰੋਜ਼ਪੁਰ ਵਿੱਚ […]
![ਹੜ੍ਹਾਂ ਕਾਰਨ ਪੰਜਾਬ ਦੇ ਕਈ ਪਿੰਡਾਂ ਦਾ ਬੁਰਾ ਹਾਲ, ਪੜ੍ਹੋ ਤਾਜ਼ਾ ਹਾਲਾਤ ਹੜ੍ਹਾਂ ਕਾਰਨ ਪੰਜਾਬ ਦੇ ਕਈ ਪਿੰਡਾਂ ਦਾ ਬੁਰਾ ਹਾਲ, ਪੜ੍ਹੋ ਤਾਜ਼ਾ ਹਾਲਾਤ](https://hamdardmediagroup.com/wp-content/uploads/2023/08/flood-in-punjab-update-2.jpg)
ਚੰਡੀਗੜ੍ਹ : ਪੰਜਾਬ ਵਿਚ ਹੜ੍ਹ ਕਾਰਨ ਫ਼ਾਜ਼ਿਲਕਾ ਦੇ 24 ਪਿੰਡਾਂ ਵਿੱਚ ਹਾਲਾਤ ਖ਼ਰਾਬ ਹਨ। ਕਈ ਪਿੰਡਾਂ ਤੋਂ ਲੋਕ ਹਿਜਰਤ ਕਰਨ ਲੱਗ ਪਏ ਹਨ। NDRF ਦੀਆਂ 4 ਟੀਮਾਂ ਨੂੰ ਬੁਲਾਇਆ ਗਿਆ ਹੈ। ਫ਼ਿਰੋਜ਼ਪੁਰ ਵਿੱਚ 50 ਤੋਂ ਵੱਧ ਸਰਹੱਦੀ ਪਿੰਡ ਹੜ੍ਹ ਦੇ ਪਾਣੀ ਦੀ ਲਪੇਟ ਵਿੱਚ ਆ ਗਏ। ਹੁਸੈਨੀਵਾਲਾ ਸ਼ਹੀਦੀ ਸਮਾਰਕ ਪਾਣੀ ਵਿੱਚ ਡੁੱਬ ਗਿਆ। ਫਿਰੋਜ਼ਪੁਰ ਵਿੱਚ ਹੜ੍ਹ ਪ੍ਰਭਾਵਿਤ 7 ਅਤੇ ਸਕੂਲਾਂ ਵਿੱਚ 27 ਤੱਕ ਛੁੱਟੀ ਦਾ ਐਲਾਨ ਪੰਜਾਬ ਸਰਕਾਰ ਹਾਈ ਅਲਰਟ 'ਤੇ ਹੈ।
ਸਰਕਾਰ ਨੇ ਸਾਰੇ ਜ਼ਿਲ੍ਹਿਆਂ ਦੇ ਡੀਸੀਜ਼ ਨੂੰ ਨੀਵੇਂ ਇਲਾਕਿਆਂ 'ਤੇ ਨਜ਼ਰ ਰੱਖਣ ਦੇ ਹੁਕਮ ਦਿੱਤੇ ਹਨ। ਅਸਲ ਵਿਚ ਪੰਜਾਬ ਦੇ ਡੈਮਾਂ ਤੋਂ ਛੱਡਿਆ ਗਿਆ ਪਾਣੀ ਸੂਬੇ ਦੇ ਦੋ ਜ਼ਿਲ੍ਹਿਆਂ ਫਿਰੋਜ਼ਪੁਰ-ਫਾਜ਼ਿਲਕਾ ਵਿੱਚ ਤਬਾਹੀ ਮਚਾ ਰਿਹਾ ਹੈ। ਦੋਵਾਂ ਜ਼ਿਲ੍ਹਿਆਂ ਦੇ ਕਰੀਬ 74 ਪਿੰਡ ਅਤੇ ਬੀਐਸਐਫ ਦੀਆਂ ਕਈ ਚੌਕੀਆਂ ਹੜ੍ਹ ਦੀ ਲਪੇਟ ਵਿੱਚ ਹਨ। ਸ਼ਨੀਵਾਰ ਨੂੰ ਹੁਸੈਨੀਵਾਲਾ ਤੋਂ 2 ਲੱਖ 82 ਹਜ਼ਾਰ 875 ਕਿਊਸਿਕ ਪਾਣੀ ਛੱਡੇ ਜਾਣ ਕਾਰਨ ਅਗਲੇ 48 ਘੰਟਿਆਂ ਦੌਰਾਨ ਇਨ੍ਹਾਂ ਸਰਹੱਦੀ ਪਿੰਡਾਂ ਵਿੱਚ ਭਾਰੀ ਤਬਾਹੀ ਹੋਣ ਦੀ ਸੰਭਾਵਨਾ ਹੈ। ਤਿੰਨੋਂ ਡੈਮਾਂ ਭਾਖੜਾ ਤੋਂ 57509 ਕਿਊਸਿਕ, ਆਰਐਸਡੀ ਤੋਂ 20145 ਕਿਊਸਿਕ ਅਤੇ ਪੌਂਗ ਤੋਂ 78354 ਕਿਊਸਿਕ ਪਾਣੀ ਛੱਡਿਆ ਗਿਆ ਹੈ।