ਪੰਜਾਬ 'ਚ ਫਿਰ ਹੜ੍ਹ : ਭਾਖੜਾ ਤੇ ਪੌਂਗ ਡੈਮ ਨੇ ਪਾਇਆ ਖਿਲਾਰਾ
ਰੋਪੜ: ਬਿਆਸ ਦਰਿਆ ਤੇ ਪੌਂਗ ਡੈਮ ਦਾ ਫਲੱਡ ਗੇਟ ਖੋਲ੍ਹਣ ਨਾਲ ਪਾਣੀ ਦਾ ਪੱਧਰ ਵਧ ਗਿਆ, ਜਿਸ ਕਾਰਨ ਹੁਸ਼ਿਆਰਪੁਰ ਜ਼ਿਲ੍ਹੇ ਦੇ ਚੱਕਮੀਰਪੁਰ ਨੇੜੇ ਧੁੱਸੀ ਬੰਨ੍ਹ 'ਚ ਪਾੜ ਪੈ ਗਿਆ। ਇਸ ਕਾਰਨ ਆਸ-ਪਾਸ ਦੇ ਪਿੰਡਾਂ ਦੇ ਡੁੱਬਣ ਦਾ ਖਤਰਾ ਬਣਿਆ ਹੋਇਆ ਸੀ। ਅਸਲ ਵਿਚ ਪੰਜਾਬ ਵਿੱਚ ਇੱਕ ਵਾਰ ਫਿਰ ਹੜ੍ਹ ਵਰਗੀ ਸਥਿਤੀ ਬਣ ਗਈ ਹੈ। ਭਾਖੜਾ […]
By : Editor (BS)
ਰੋਪੜ: ਬਿਆਸ ਦਰਿਆ ਤੇ ਪੌਂਗ ਡੈਮ ਦਾ ਫਲੱਡ ਗੇਟ ਖੋਲ੍ਹਣ ਨਾਲ ਪਾਣੀ ਦਾ ਪੱਧਰ ਵਧ ਗਿਆ, ਜਿਸ ਕਾਰਨ ਹੁਸ਼ਿਆਰਪੁਰ ਜ਼ਿਲ੍ਹੇ ਦੇ ਚੱਕਮੀਰਪੁਰ ਨੇੜੇ ਧੁੱਸੀ ਬੰਨ੍ਹ 'ਚ ਪਾੜ ਪੈ ਗਿਆ। ਇਸ ਕਾਰਨ ਆਸ-ਪਾਸ ਦੇ ਪਿੰਡਾਂ ਦੇ ਡੁੱਬਣ ਦਾ ਖਤਰਾ ਬਣਿਆ ਹੋਇਆ ਸੀ।
ਅਸਲ ਵਿਚ ਪੰਜਾਬ ਵਿੱਚ ਇੱਕ ਵਾਰ ਫਿਰ ਹੜ੍ਹ ਵਰਗੀ ਸਥਿਤੀ ਬਣ ਗਈ ਹੈ। ਭਾਖੜਾ ਡੈਮ ਦੇ ਫਲੱਡ ਗੇਟ ਖੁੱਲ੍ਹਣ ਨਾਲ ਰੋਪੜ ਦੇ ਪਿੰਡਾਂ ਵਿੱਚ ਪਾਣੀ ਭਰਨਾ ਸ਼ੁਰੂ ਹੋ ਗਿਆ ਹੈ। ਰੋਪੜ ਦੇ ਪਿੰਡ ਸ਼ਾਹਪੁਰ ਬੇਲਾ ਦੇ ਲੋਕ ਚਾਰੋਂ ਪਾਸਿਓਂ ਪਾਣੀ ਵਿੱਚ ਘਿਰੇ ਹੋਏ ਹਨ। ਪਿੰਡ ਵਾਸੀਆਂ ਨੇ ਸਰਕਾਰ ’ਤੇ ਦੋਸ਼ ਲਾਇਆ ਹੈ ਕਿ ਉਨ੍ਹਾਂ ਨੂੰ ਨਾ ਤਾਂ ਪਾਣੀ ਛੱਡਣ ਬਾਰੇ ਸੂਚਿਤ ਕੀਤਾ ਗਿਆ ਅਤੇ ਨਾ ਹੀ ਉਨ੍ਹਾਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ ਗਿਆ।
ਪ੍ਰਾਪਤ ਜਾਣਕਾਰੀ ਅਨੁਸਾਰ ਬੀਤੀ ਸ਼ਾਮ ਤੱਕ ਭਾਖੜਾ ਦਾ ਪਾਣੀ ਦਾ ਪੱਧਰ 1678 ਫੁੱਟ ਤੱਕ ਪਹੁੰਚ ਗਿਆ ਸੀ ਜੋ ਕਿ ਖ਼ਤਰੇ ਦੇ ਨਿਸ਼ਾਨ ਤੋਂ ਸਿਰਫ਼ 2 ਫੁੱਟ ਹੇਠਾਂ ਸੀ। ਸਥਿਤੀ ਦੇ ਮੱਦੇਨਜ਼ਰ ਹੁਣ ਭਾਖੜਾ ਡੈਮ ਦੇ ਫਲੱਡ ਗੇਟਾਂ ਨੂੰ ਕਈ ਫੁੱਟ ਉੱਚਾ ਕਰ ਦਿੱਤਾ ਗਿਆ ਹੈ। ਇਹ ਗੇਟ ਕਿੰਨੇ ਉੱਚੇ ਕੀਤੇ ਗਏ ਹਨ, ਇਸ ਬਾਰੇ ਕੋਈ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ। 1988 ਵਿੱਚ ਇਹ ਗੇਟ 4 ਫੁੱਟ ਤੱਕ ਖੋਲ੍ਹੇ ਗਏ ਸਨ।
ਬੀਬੀਐਮਬੀ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਪੌਂਗ ਡੈਮ ਵਿੱਚੋਂ ਅੱਜ ਕਰੀਬ 1.50 ਲੱਖ ਕਿਊਸਿਕ ਪਾਣੀ ਛੱਡਿਆ ਗਿਆ ਹੈ। ਅੱਜ ਪੌਂਗ ਡੈਮ ਵਿੱਚ ਪਾਣੀ ਦਾ ਪੱਧਰ 1400 ਫੁੱਟ ਨੂੰ ਪਾਰ ਕਰ ਗਿਆ ਹੈ। ਜਿਸ ਤੋਂ ਬਾਅਦ 1,14,785 ਕਿਊਸਿਕ ਪਾਣੀ ਛੱਡਿਆ ਗਿਆ ਹੈ। ਜਿਸ ਵਿੱਚ ਟਰਬਾਈਨ ਰਾਹੀਂ ਸਿਰਫ਼ 17312 ਕਿਊਸਿਕ ਅਤੇ ਫਲੱਡ ਗੇਟ ਰਾਹੀਂ 1,25,473 ਕਿਊਸਿਕ ਪਾਣੀ ਛੱਡਿਆ ਗਿਆ ਹੈ।