Begin typing your search above and press return to search.
ਆਈਐਨਐਲਡੀ ਨੇਤਾ ਦਿਲਬਾਗ ਸਿੰਘ ਦੇ ਘਰੋਂ ਕਰੋੜਾਂ ਰੁਪਏ ਤੇ ਵਿਦੇਸ਼ੀ ਹਥਿਆਰ ਬਰਾਮਦ
ਯਮੁਨਾਨਗਰ, 5 ਜਨਵਰੀ, ਨਿਰਮਲ : ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੀ ਟੀਮ ਇਨੈਲੋ ਆਗੂ ਅਤੇ ਸਾਬਕਾ ਵਿਧਾਇਕ ਦਿਲਬਾਗ ਸਿੰਘ ਦੇ ਘਰ ਛਾਪੇਮਾਰੀ ਕਰ ਰਹੀ ਹੈ। ਇਸ ਦੌਰਾਨ ਈਡੀ ਨੇ ਦਿਲਬਾਗ ਸਿੰਘ ਦੇ ਘਰੋਂ ਕੁਬੇਰ ਦਾ ਖਜ਼ਾਨਾ ਫੜਿਆ। ਤਲਾਸ਼ੀ ਮੁਹਿੰਮ ਦੌਰਾਨ ਈਡੀ ਨੇ ਕਰੋੜਾਂ ਰੁਪਏ ਦੀ ਵਿਦੇਸ਼ੀ ਸ਼ਰਾਬ ਵੀ ਬਰਾਮਦ ਕੀਤੀ ਹੈ। ਜਾਣਕਾਰੀ ਅਨੁਸਾਰ ਦਿਲਬਾਗ ਸਿੰਘ ਅਤੇ ਉਸ […]
By : Editor Editor
ਯਮੁਨਾਨਗਰ, 5 ਜਨਵਰੀ, ਨਿਰਮਲ : ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੀ ਟੀਮ ਇਨੈਲੋ ਆਗੂ ਅਤੇ ਸਾਬਕਾ ਵਿਧਾਇਕ ਦਿਲਬਾਗ ਸਿੰਘ ਦੇ ਘਰ ਛਾਪੇਮਾਰੀ ਕਰ ਰਹੀ ਹੈ। ਇਸ ਦੌਰਾਨ ਈਡੀ ਨੇ ਦਿਲਬਾਗ ਸਿੰਘ ਦੇ ਘਰੋਂ ਕੁਬੇਰ ਦਾ ਖਜ਼ਾਨਾ ਫੜਿਆ। ਤਲਾਸ਼ੀ ਮੁਹਿੰਮ ਦੌਰਾਨ ਈਡੀ ਨੇ ਕਰੋੜਾਂ ਰੁਪਏ ਦੀ ਵਿਦੇਸ਼ੀ ਸ਼ਰਾਬ ਵੀ ਬਰਾਮਦ ਕੀਤੀ ਹੈ। ਜਾਣਕਾਰੀ ਅਨੁਸਾਰ ਦਿਲਬਾਗ ਸਿੰਘ ਅਤੇ ਉਸ ਦੇ ਸਾਥੀ ਦੇ ਘਰੋਂ 5 ਕਰੋੜ ਰੁਪਏ ਦੀ ਨਕਦੀ ਬਰਾਮਦ ਹੋਈ ਹੈ, ਜਿਸ ਦੀ ਗਿਣਤੀ ਅਜੇ ਜਾਰੀ ਹੈ।
ਕਰੰਸੀ ਨੋਟਾਂ ਦੇ ਬੰਡਲ ਤੋਂ ਇਲਾਵਾ ਗੈਰ-ਕਾਨੂੰਨੀ ਵਿਦੇਸ਼ੀ ਹਥਿਆਰ, 100 ਤੋਂ ਵੱਧ ਸ਼ਰਾਬ ਦੀਆਂ ਬੋਤਲਾਂ ਅਤੇ ਦੇਸ਼-ਵਿਦੇਸ਼ ਵਿੱਚ ਕਈ ਜਾਇਦਾਦਾਂ ਸਮੇਤ ਹੋਰ ਸਮੱਗਰੀ ਬਰਾਮਦ ਕੀਤੀ ਗਈ ਹੈ। ਦੱਸ ਦੇਈਏ ਕਿ ਈਡੀ ਦਿਲਬਾਗ ਸਿੰਘ ਖਿਲਾਫ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਕਰ ਰਹੀ ਹੈ। ਈਡੀ ਨੇ ਕੱਲ੍ਹ ਹਰਿਆਣਾ ਦੇ ਕਾਂਗਰਸ ਵਿਧਾਇਕ ਸੁਰਿੰਦਰ ਪੰਵਾਰ ਅਤੇ ਇਨੈਲੋ ਦੇ ਸਾਬਕਾ ਵਿਧਾਇਕ ਦਿਲਬਾਗ ਸਿੰਘ ਅਤੇ ਕੁਝ ਹੋਰਾਂ ਦੇ ਘਰਾਂ ’ਤੇ ਨਾਜਾਇਜ਼ ਮਾਈਨਿੰਗ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ’ਚ ਛਾਪੇਮਾਰੀ ਕੀਤੀ ਸੀ।
ਸਵੇਰ ਤੋਂ ਹੀ ਹਰਿਆਣਾ ਦੇ ਕਈ ਜ਼ਿਲ੍ਹਿਆਂ ਵਿੱਚ ਈਡੀ ਦੀ ਛਾਪੇਮਾਰੀ ਨੇ ਮਾਈਨਿੰਗ ਕਾਰੋਬਾਰੀਆਂ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਅਦਾਲਤ ਦੇ ਹੁਕਮਾਂ ਤੋਂ ਬਾਅਦ ਦਰਜ ਹੋਏ ਗੈਰ-ਕਾਨੂੰਨੀ ਮਾਈਨਿੰਗ ਦੇ ਮਾਮਲਿਆਂ ਤੋਂ ਬਾਅਦ ਈਡੀ ਦੀ ਇਹ ਵੱਡੀ ਕਾਰਵਾਈ ਹੈ। ਈਡੀ ਦੀਆਂ ਟੀਮਾਂ ਨੇ ਯਮੁਨਾਨਗਰ ਦੇ ਸਾਬਕਾ ਵਿਧਾਇਕ ਅਤੇ ਇਨੈਲੋ ਆਗੂ ਦਿਲਬਾਗ ਸਿੰਘ ਦੇ ਘਰ, ਦਫ਼ਤਰ ਅਤੇ ਵੱਖ-ਵੱਖ ਟਿਕਾਣਿਆਂ ’ਤੇ ਵੀ ਨਾਲੋ-ਨਾਲ ਦਸਤਕ ਦਿੱਤੀ। ਦਿਲਬਾਗ ਸਿੰਘ ਅਤੇ ਉਸ ਦੇ ਸੰਪਰਕ ਵਿੱਚ ਆਏ ਮਾਈਨਿੰਗ ਕਾਰੋਬਾਰੀਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਸੂਤਰਾਂ ਅਨੁਸਾਰ ਮਾਈਨਿੰਗ ਨਾਲ ਸਬੰਧਤ ਦਸਤਾਵੇਜ਼ਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ।
ਜਦੋਂ ਇਨੈਲੋ ਆਗੂ ਤੇ ਸਾਬਕਾ ਵਿਧਾਇਕ ਦਿਲਬਾਗ ਸਿੰਘ ਦੇ ਘਰੋਂ ਕਰੰਸੀ ਨੋਟਾਂ ਦੇ ਬੰਡਲ ਮਿਲੇ ਤਾਂ ਈਡੀ ਅਧਿਕਾਰੀ ਵੀ ਹੈਰਾਨ ਰਹਿ ਗਏ। ਬਰਾਮਦ ਹੋਈ ਨਕਦੀ ਦੀ ਫਿਲਹਾਲ ਗਿਣਤੀ ਕੀਤੀ ਜਾ ਰਹੀ ਹੈ।
ਇਹ ਖ਼ਬਰ ਵੀ ਪੜ੍ਹੋ
ਐਤਵਾਰ ਨੂੰ ਨਵਜੋਤ ਸਿੰਘ ਸਿੱਧੂ ਬਠਿੰਡਾ ਵਿਚ ਰੈਲੀ ਕਰਨਗੇ। ਇਸ ਰੈਲੀ ਤੋਂ ਬਾਅਦ ਕਾਂਗਰਸ ਵਿਚ ਘਸਮਾਣ ਪੈ ਸਕਦਾ ਹੈ। ਪੰਜਾਬ ਕਾਂਗਰਸ ਸੱਤ ਜਨਵਰੀ ਨੂੰ ਬਠਿੰਡਾ ਦਿਹਾਤੀ ਦੇ ਕੋਟ ਸ਼ਮੀਰ ’ਚ ਹੋਣ ਵਾਲੀ ਨਵਜੋਤ ਸਿੰਘ ਸਿੱਧੂ ਦੀ ਰੈਲੀ ਨੂੰ ਲੈ ਕੇ ਚੌਕਸ ਹੋ ਗਈ ਹੈ ਕਿਉਂਕਿ ਸਿੱਧੂ ਦੀ ਰੈਲੀ ਪ੍ਰਦੇਸ਼ ਕਾਂਗਰਸ ਦੀ ਇਜਾਜ਼ਤ ਦੇ ਬਗ਼ੈਰ ਹੋ ਰਹੀ ਹੈ। ਉਥੇ ਅੱਠ ਜਨਵਰੀ ਨੂੰ ਕਾਂਗਰਸ ਦੇ ਨਵੇਂ ਪ੍ਰਦੇਸ਼ ਇੰਚਾਰਜ ਦੇਵੇਂਦਰ ਯਾਦਵ ਪੰਜਾਬ ਪੁੱਜ ਰਹੇ ਹਨ। ਉਹ ਚਾਰ ਦਿਨਾਂ ਤੱਕ ਇੱਥੇ ਰੁਕਣਗੇ।
ਅਹਿਮ ਗੱਲ ਇਹ ਹੈ ਕਿ ਸਿੱਧੂ ਨੇ ਜਦੋਂ ਮਹਿਰਾਜ ਵਿਚ ਪਹਿਲੀ ਰੈਲੀ ਕੀਤੀ ਸੀ ਤਾਂ ਕਾਂਗਰਸ ਦੇ ਅੱਧਾ ਦਰਜਨ ਤੋਂ ਵੱਧ ਸਾਬਕਾ ਵਿਧਾਇਕਾਂ ਤੇ ਨੇਤਾਵਾਂ ਨੇ ਇਸ ਨੂੰ ਅਨੁਸ਼ਾਸਨਹੀਣਤਾ ਮੰਨਿਆ ਸੀ। ਸਾਬਕਾ ਵਿਧਾਇਕਾਂ ਨੇ ਸਿੱਧੂ ਨੂੰ ਪਾਰਟੀ ’ਚੋਂ ਕੱਢਣ ਦੀ ਮੰਗ ਵੀ ਕਰ ਦਿੱਤੀ ਸੀ। ਇਸੇ ਦੌਰਾਨ ਕਾਂਗਰਸ ਨੇ ਹਰੀਸ਼ ਚੌਧਰੀ ਨੂੰ ਹਟਾ ਕੇ ਦੇਵੇਂਦਰ ਯਾਦਵ ਨੂੰ ਪ੍ਰਦੇਸ਼ ਇੰਚਾਰਜ ਬਣਾ ਦਿੱਤਾ। ਯਾਦਵ ਦੇ ਪੰਜਾਬ ਦੌਰੇ ਤੋਂ ਪਹਿਲਾਂ ਸਿੱਧੂ ਨੇ ਕੋਟ ਸ਼ਮੀਰ ’ਚ ਇਕ ਹੋਰ ਰੈਲੀ ਰੱਖ ਲਈ ਹੈ। ਸਿੱਧੂ ਦੀ ਰੈਲੀ ਨੂੰ ਲੈ ਕੇ ਪ੍ਰਦੇਸ਼ ਕਾਂਗਰਸ ਪਰੇਸ਼ਾਨ ਹੈ ਕਿਉਂਕਿ ਸਿੱਧੂ ਜਦੋਂ ਵੀ ਰੈਲੀ ਕਰਦੇ ਹਨ ਤਾਂ ਕਾਂਗਰਸ ਨੂੰ ਵੀ ਕਟਹਿਰੇ ’ਚ ਖੜ੍ਹਾ ਕਰ ਦਿੰਦੇ ਹਨ। ਉਥੇ ਸਿੱਧੂ ਦੀ ਰੈਲੀ ਦੇ ਅਗਲੇ ਦਿਨ ਹੀ ਨਵੇਂ ਪ੍ਰਦੇਸ਼ ਇੰਚਾਰਜ ਪੰਜਾਬ ਆਉਣਗੇ।
ਜਾਣਕਾਰੀ ਅਨੁਸਾਰ ਅੱਠ ਜਨਵਰੀ ਨੂੰ ਦੇਵੇਂਦਰ ਯਾਦਵ ਸਿੱਧੇ ਅੰਮ੍ਰਿਤਸਰ ਪੁੱਜਣਗੇ। ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ 9 ਜਨਵਰੀ ਨੂੰ ਉਹ ਚੰਡੀਗੜ੍ਹ ਪੁੱਜਣਗੇ। ਇਸੇ ਦੌਰਾਨ ਉਨ੍ਹਾਂ ਦੇ ਨਾਲ ਪ੍ਰਦੇਸ਼ ਪ੍ਰਧਆਨ ਅਮਰਿੰਦਰ ਸਿੰਘ ਰਾਜਾ ਵੜਿੰਗ ਸਮੇਤ ਸੀਨੀਅਰ ਨੇਤਾ ਮੌਜੂਦ ਰਹਿਣਗੇ। ਦੇਵੇਂਦਰ ਯਾਦਵ 9 ਜਨਵਰੀ ਨੂੰ ਵਿਧਾਇਕ, ਸਾਬਕਾ ਵਿਧਾਇਕਾਂ ਤੇ ਵਿਧਾਨ ਸਭਾ ਚੋਣਾਂ ਲੜ ਚੁੱਕੇ ਉਮੀਦਵਾਰਾਂ ਨਾਲ ਗੱਲਬਾਤ ਕਰਨਗੇ। ਦੂਸਰੇ ਦੌਰ ਵਿਚ ਸੰਸਦ ਮੈਂਬਰਾਂ ਤੇ ਲੋਕ ਸਭਾ ਚੋਣ ਲੜ ਚੁੱਕੇ ਉਮੀਦਵਾਰਾਂ ਨਾਲ ਮੀਟਿੰਗਾਂ ਕਰਨਗੇ।
10 ਜਨਵਰੀ ਨੂੰ ਪ੍ਰਦੇਸ਼ ਇੰਚਾਰਜ, ਬਲਾਕ ਪ੍ਰਧਾਨਾਂ ਤੇ ਪ੍ਰਦੇਸ਼ ਕਾਰਜਕਾਰਨੀ ਨਾਲ ਮੀਟਿੰਗ ਕਰਨਗੇ। ਉਨ੍ਹਾਂ ਦੀ 11 ਜਨਵਰੀ ਨੂੰ ਜ਼ਿਲ੍ਹਾ ਪ੍ਰਧਾਨਾਂ ਤੇ ਫ੍ਰੰਟਲ ਆਰਗੇਨਾਈਜ਼ੇਸ਼ਨ ਦੇ ਨੇਤਾਵਾਂ ਨਾਲ ਮੀਟਿੰਗ ਹੋਵੇਗੀ।
ਜ਼ਿਕਰਯੋਗ ਹੈ ਕਿ ਪਹਿਲਾਂ ਨਿਰਧਾਰਤ ਪ੍ਰੋਗਰਾਮ ਤਹਿਤ ਪਹਿਲਾਂ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮੱਲਿਕਾਰਜੁਨ ਖੜਗੇ ਨੂੰ ਦਸ ਜਨਵਰੀ ਨੂੰ ਪੰਜਾਬ ਵਿਚ ਬਲਾਕ, ਜ਼ਿਲ੍ਹਾ ਤੇ ਪ੍ਰਦੇਸ਼ ਪੱਧਰ ਦੇ ਨੇਤਾਵਾਂ ਨਾਲ ਮੀਟਿੰਗਾਂ ਕਰਨੀਆਂ ਸੀ। ਹੁਣ ਪਾਰਟੀ ਨੇ ਆਪਣੀ ਯੋਜਨਾ ਵਿਚ ਤਬਦੀਲੀ ਕੀਤੀ ਹੈ। ਰਾਹੁਲ ਗਾਂਧੀ ਦੀ 14 ਜਨਵਰੀ ਨੂੰ ਨਿਆਂ ਯਾਤਰਾ ਸ਼ੁਰੂ ਹੋਣ ਤੋਂ ਬਾਅਦ ਹੀ ਖੜਗੇ ਪੰਜਾਬ ਦਾ ਦੌਰਾ ਕਰਨਗੇ।
Next Story