Begin typing your search above and press return to search.

ਕੈਨੇਡਾ ’ਚ ਵਿਦੇਸ਼ੀ ਨੌਜਵਾਨ ਕਾਮੇ ਸੰਘਰਸ਼ ਦੇ ਰਾਹ 'ਤੇ, ਇਕ ਰੋਜ਼ਾ ਕੀਤੀ ਹੜਤਾਲ

ਪ੍ਰਿੰਸ ਐਡਵਰਡ ਆਈਲੈਂਡ, 13 ਮਈ, ਪਰਦੀਪ ਸਿੰਘ: ਕੈਨੇਡਾ ਦੇ ਸੂਬੇ ਪ੍ਰਿੰਸ ਐਡਵਰਡ ਆਈਲੈਂਡ (ਪੀ. ਈ. ਆਈ.) ਵਿੱਚ ਸੈਂਕੜੇ ਕੱਚੇ ਵਿਦੇਸ਼ੀ ਕਾਮੇ ਇਮੀਗ੍ਰੇਸ਼ਨ ਨੀਤੀਆਂ ਵਿੱਚ ਕੀਤੀਆਂ ਗਈਆਂ ਤਬਦੀਲੀਆਂ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ। ਪੀ. ਈ. ਆਈ. ਕੈਨੇਡਾ ਦਾ ਘੱਟ ਵਸੋਂ ਵਾਲਾ ਸੂਬਾ ਹੈ ਅਤੇ ਇਸਦੇ ਪੇਂਡੂ ਖੇਤਰਾਂ ਵਿੱਚ ਵਸੋਂ ਦੇ ਵਾਧੇ ਅਤੇ ਕਾਮਿਆਂ ਦੀ […]

ਕੈਨੇਡਾ ’ਚ ਵਿਦੇਸ਼ੀ ਨੌਜਵਾਨ ਕਾਮੇ ਸੰਘਰਸ਼ ਦੇ ਰਾਹ ਤੇ, ਇਕ ਰੋਜ਼ਾ ਕੀਤੀ ਹੜਤਾਲ
X

Editor EditorBy : Editor Editor

  |  13 May 2024 8:34 AM IST

  • whatsapp
  • Telegram

ਪ੍ਰਿੰਸ ਐਡਵਰਡ ਆਈਲੈਂਡ, 13 ਮਈ, ਪਰਦੀਪ ਸਿੰਘ: ਕੈਨੇਡਾ ਦੇ ਸੂਬੇ ਪ੍ਰਿੰਸ ਐਡਵਰਡ ਆਈਲੈਂਡ (ਪੀ. ਈ. ਆਈ.) ਵਿੱਚ ਸੈਂਕੜੇ ਕੱਚੇ ਵਿਦੇਸ਼ੀ ਕਾਮੇ ਇਮੀਗ੍ਰੇਸ਼ਨ ਨੀਤੀਆਂ ਵਿੱਚ ਕੀਤੀਆਂ ਗਈਆਂ ਤਬਦੀਲੀਆਂ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ। ਪੀ. ਈ. ਆਈ. ਕੈਨੇਡਾ ਦਾ ਘੱਟ ਵਸੋਂ ਵਾਲਾ ਸੂਬਾ ਹੈ ਅਤੇ ਇਸਦੇ ਪੇਂਡੂ ਖੇਤਰਾਂ ਵਿੱਚ ਵਸੋਂ ਦੇ ਵਾਧੇ ਅਤੇ ਕਾਮਿਆਂ ਦੀ ਘਾਟ ਨੂੰ ਪੂਰਾ ਕਰਨ ਲਈ ਅਕਸਰ ਸੂਬਾ ਸਰਕਾਰਾਂ, ਫੈਡਰਲ ਸਰਕਾਰ ਨਾਲ ਮਿਲਕੇ ਆਪਣੀਆਂ ਇਮੀਗ੍ਰੇਸ਼ਨ ਨੀਤੀਆਂ ਵਿਦੇਸ਼ੀ ਕਾਮਿਆਂ ਲਈ ਨਰਮ ਰੱਖਦੀਆਂ ਆ ਰਹੀਆਂ ਹਨ। ਕੰਮ ਦੀ ਭਾਲ ਅਤੇ ਪੱਕੇ ਹੋਣ ਲਈ ਅਕਸਰ ਵਿਦੇਸ਼ੀ ਕਾਮੇ ਅਜਿਹੇ ਸੂਬਿਆਂ ਵੱਲ ਪ੍ਰਵਾਸ ਕਰਦੇ ਰਹਿੰਦੇ ਹਨ। ਪਰੰਤੂ ਫਰਵਰੀ ਮਹੀਨੇ ਵਿੱਚ ਪੀ. ਈ. ਆਈ. ਸੂਬੇ ਦੀਆਂ ਇਮੀਗ੍ਰੇਸ਼ਨ ਨੀਤੀਆਂ ਵਿੱਚ ਕੀਤੀਆਂ ਗਈਆਂ ਨਵੀਆਂ ਤਬਦੀਲੀਆਂ ਕਰਕੇ ਇਸ ਸੂਬੇ ਵਿੱਚ ਕੰਮ ਕਰਦੇ ਅਨੇਕਾਂ ਅੰਤਰਰਾਸ਼ਟਰੀ ਵਿਦਿਆਰਥੀਆਂ ਅਤੇ ਵਿਦੇਸ਼ੀ ਕਾਮਿਆ ਸਿਰ ਪੱਕੇ ਹੋਣ ਤੇ ਵਰਕ ਪਰਮਿਟ ਦੀ ਮਿਆਦ ਖਤਮ ਹੋਣ ਦੀ ਤਲਵਾਰ ਲਟਕ ਗਈ ਹੈ। ਇਹਨਾਂ ਨਵੀਆਂ ਨੀਤੀਆਂ ਤਹਿਤ ਜਿੱਥੇ ਪੁਆਂਇਟ ਸਿਸਟਮ ਵਿੱਚ ਵਾਧਾ ਕੀਤਾ ਗਿਆ ਹੈ ਉੱਥੇ ‘ਵਿਕਰੀ ਅਤੇ ਸੇਵਾਵਾਂ’ ਖੇਤਰ ਦੇ ਕਾਮਿਆਂ ਨੂੰ ਸੂਬਾਈ ਨਾਮਜ਼ਦਗੀ ਪ੍ਰੋਗਰਾਮ (ਪੀਐਨਪੀ) ਤੋਂ ਬਾਹਰ ਕਰ ਦਿੱਤਾ ਗਿਆ ਹੈ। ਪੀਐਨਪੀ ਚੋਂ ਬਾਹਰ ਹੋਣ ਕਰਕੇ ਜਿਹਨਾਂ ਕਾਮਿਆਂ ਦੇ ਪੋਸਟ-ਗ੍ਰੈਜੂਏਟ ਵਰਕ ਪਰਮਿਟ (ਪੀਜੀਡਬਲਯੂਪੀ) ਦੀ ਮਿਆਦ ਖਤਮ ਹੋ ਰਹੀ ਹੈ ਉਹ ਅੱਗੇ ਨਹੀਂ ਵਧੇਗੀ ਜਿਸ ਕਾਰਨ ਉਹਨਾਂ ਦਾ ਕੈਨੇਡਾ ਵਿੱਚ ਰਹਿਣਾ ਤੇ ਕੰਮ ਕਰਨਾ ਬੁਰੀ ਤਰ੍ਹਾਂ ਪ੍ਰਭਾਵਿਤ ਹੋਵੇਗਾ। ਇਮੀਗ੍ਰੇਸ਼ਨ ਨੀਤੀਆਂ ਵਿੱਚ ਹੋਈਆਂ ਇਹਨਾਂ ਤਬਦੀਲੀਆਂ ਨੂੰ ਲੈ ਕੇ ਵਿਦੇਸ਼ੀ ਕਾਮਿਆਂ ਵਿੱਚ ਨਿਰਾਸ਼ਾ ਅਤੇ ਗੁੱਸੇ ਦੀ ਲਹਿਰ ਹੈ। ਇਹ ਵਿਦੇਸ਼ੀ ਨੌਜਵਾਨ ਕਾਮੇ ‘ਪ੍ਰੋਟੈਸਟ ਪੀ. ਈ. ਆਈ. 2024’ ਨਾਮ ਦੇ ਗਰੁੱਪ ਹੇਠ ਲਾਮਬੰਦ ਹੋ ਕੇ ਸੰਘਰਸ਼ ਕਰ ਰਹੇ ਹਨ।

ਨੌਜਵਾਨ ਕਾਮਿਆਂ ਦੇ ਇਸ ਸੰਘਰਸ਼ ਵਿੱਚ ‘ਮੌਂਟਰੀਅਲ ਯੂਥ-ਸਟੂਡੈਂਟ ਆਰਗੇਨਾਈਜੇਸ਼ਨ’ (ਮਾਇਸੋ) ਵੱਲੋਂ ਉਹਨਾਂ ਦੇ ਸੰਘਰਸ਼ ਨਾਲ ਇਕਜੁੱਟਤਾ ਜ਼ਾਹਰ ਕਰਦਿਆਂ ਮਾਇਸੋ ਦੀ ਆਗੂ ਮਨਪ੍ਰੀਤ ਕੌਰ ਲੌਂਗੋਵਾਲ ਨੇ ਰੋਸ ਰੈਲੀ ਨੂੰ ਸੰਬੋਧਨ ਕੀਤਾ। ਉਸਨੇ ਕਿਹਾ ਕਿ ਕੈਨੇਡਾ ਸਰਕਾਰ ਨੌਜਵਾਨ ਕਾਮਿਆਂ ਤੇ ਵਿਦਿਆਰਥੀਆਂ ਨੂੰ ਕੱਠਪੁਤਲੀਆਂ ਵਾਂਗ ਨਚਾ ਰਹੀ ਹੈ। ਕਾਮਿਆਂ ਦੀ ਘਾਟ ਤੇ ਵਸੋਂ ਦੇ ਵਾਧੇ ਨੂੰ ਲੈ ਕੇ ਪਹਿਲਾਂ ਵੱਖ-ਵੱਖ ਸੂਬਿਆਂ ਦੀਆਂ ਇਮੀਗ੍ਰੇਸ਼ਨ ਨੀਤੀਆਂ ਨਰਮ ਕਰ ਦਿੱਤੀਆਂ ਜਾਂਦੀਆਂ ਹਨ ਤੇ ਘਾਟ ਪੂਰੀ ਹੋਣ ਤੇ ਅਚਾਨਕ ਇਮੀਗ੍ਰੇਸ਼ਨ ਨੀਤੀਆਂ ਬਦਲਕੇ ਨੌਜਵਾਨਾਂ-ਵਿਦਿਆਰਥੀਆਂ ਦੇ ਭਵਿੱਖ ਦੀ ਡੋਰ ਅੱਧ ਵਿਚਾਲੇ ਕੱਟ ਦਿੱਤੀ ਜਾਂਦੀ ਹੈ। ਉਹਨਾਂ ਕਿਹਾ ਕਿ ਸੰਸਾਰ ਭਰ ਵਿੱਚ ਵੱਧਦੇ ਸੰਕਟ ਕਾਰਨ ਪ੍ਰਵਾਸੀ ਕਾਮਿਆਂ ਉੱਤੇ ਹਮਲੇ ਵੀ ਤੇਜ ਹੋ ਰਹੇ ਹਨ ਤੇ ਇਸ ਸਮੇਂ ਪ੍ਰਵਾਸੀ ਕਾਮਿਆਂ ਨੂੰ ਜੱਥੇਬੰਦ ਹੋ ਕੇ ਸੰਘਰਸ਼ਾਂ ਦੇ ਰਾਹ ਪੈਣਾ ਚਾਹੀਦਾ ਹੈ। ਇਸ ਸਮੇਂ ਪ੍ਰਭਾਵਿਤ ਨੌਜਵਾਨ ਆਗੂਆਂ ਨੇ ਆਪਣੇ ਵਿਚਾਰ ਸਾਂਝੇ ਕੀਤੇ ਤੇ ਉਹਨਾਂ 13 ਮਈ ਦਿਨ ਸੋਮਵਾਰ ਨੂੰ ਸ਼ਾਰਲੇਟਾਊਨ ਪੀਐਨਪੀ ਦਫਤਰ ਸਾਹਮਣੇ ਇੱਕ ਰੋਜ਼ਾ ਹੜਤਾਲ ਦਾ ਐਲਾਨ ਕੀਤਾ।

ਉਹਨਾਂ ਦੀਆਂ ਮੰਗਾਂ ਹਨ ਕਿ ਨਵੀਆਂ ਬਦਲੀਆਂ ਨੀਤੀਆਂ ਪਹਿਲਾਂ ਤੋਂ ਕੰਮ ਕਰ ਰਹੇ ਕਾਮਿਆਂ ਉੱਤੇ ਲਾਗੂ ਨਾ ਕੀਤੀਆਂ ਜਾਣ, ਸਾਰੇ ਸੈਕਟਰਾਂ (ਵਿਕਰੀ, ਸੇਵਾਵਾਂ ਤੇ ਭੋਜਨ ਖੇਤਰ) ਵਿੱਚ ਨਿਰਪੱਖ ਨਾਮਜ਼ਦਗੀ ਪ੍ਰੋਗਰਾਮ (ਪੀਐਨਪੀ) ਯਕੀਨੀ ਬਣਾਇਆ ਜਾਵੇ ਅਤੇ ਫੈਡਰਲ ਤੇ ਸੂਬਾ ਸਰਕਾਰਾਂ ਵੱਲੋਂ ਅਚਾਨਕ ਤਬਦੀਲ ਕੀਤੀਆਂ ਨੀਤੀਆਂ ਕਾਰਨ ਪ੍ਰਭਾਵਿਤ ਹੋਏ ਨੌਜਵਾਨ ਕਾਮਿਆਂ ਦੇ ਪੋਸਟ-ਗ੍ਰੈਜੂਏਟ ਵਰਕ ਪਰਮਿਟ (ਪੀਜੀਡਬਲਯੂਪੀ) ਵਧਾਏ ਜਾਣ। ‘ਮੌਂਟਰੀਅਲ ਯੂਥ-ਸਟੂਡੈਂਟ ਆਰਗੇਨਾਈਜੇਸ਼ਨ’ (ਮਾਇਸੋ) ਦੇ ਆਗੂ ਮਨਪ੍ਰੀਤ ਕੌਰ ਲੌਂਗੋਵਾਲ, ਵਰੁਣ ਖੰਨਾ, ਹਰਿੰਦਰ ਮਹਿਰੋਕ ਤੇ ਖੁਸ਼ਪਾਲ ਗਰੇਵਾਲ ਨੇ ਪੀ. ਈ. ਆਈ. ’ਚ ਵਸਦੇ ਵਿਦੇਸ਼ੀ ਕਾਮਿਆਂ, ਅੰਤਰਰਾਸ਼ਟਰੀ ਵਿਦਿਆਰਥੀਆਂ ਅਤੇ ਇਨਸਾਫਪਸੰਦ ਲੋਕਾਂ ਤੇ ਸੰਸਥਾਵਾਂ ਨੂੰ ਨੌਜਵਾਨਾਂ ਦੇ ਇਸ ਹੱਕੀ ਸੰਘਰਸ਼ ਦਾ ਸਾਥ ਦੇਣ ਦੀ ਅਪੀਲ ਕੀਤੀ।

ਇਹ ਵੀ ਪੜ੍ਹੋ:

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਹੈ ਕਿ ਚੋਣਾਂ ਦਾ ਕੇਂਦਰ ਉਹ ਨਹੀਂ ਸਗੋਂ ਦੇਸ਼ ਦੇ 140 ਕਰੋੜ ਲੋਕ ਹਨ। 'ਆਜਤਕ' ਦੇ ਹਿਮਾਂਸ਼ੂ ਮਿਸ਼ਰਾ ਨਾਲ ਗੱਲਬਾਤ 'ਚ ਪੀਐੱਮ ਮੋਦੀ ਨੇ ਕਿਹਾ ਕਿ ਲੋਕ ਸਭਾ ਚੋਣਾਂ 'ਚ ਔਰਤਾਂ, ਕਿਸਾਨ ਅਤੇ ਪਹਿਲੀ ਵਾਰ ਵੋਟਰ ਬਹੁਤ ਸਰਗਰਮ ਹਨ ਅਤੇ ਉਹ ਨਿਰਣਾਇਕ ਅਤੇ ਸਕਾਰਾਤਮਕ ਵੋਟਿੰਗ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ 400 ਦਾ ਨਾਅਰਾ ਹੁਣ ਸਿਰਫ਼ ਇੱਕ ਨਾਅਰਾ ਨਹੀਂ ਰਿਹਾ, ਸਗੋਂ ਹੁਣ ਉਹ ਇਸ ਨੂੰ ਹਕੀਕਤ ਵਿੱਚ ਬਦਲਦਾ ਦੇਖ ਰਿਹਾ ਹੈ। ਇਹ ਪਹਿਲੇ ਤਿੰਨ ਪੜਾਵਾਂ ਵਿੱਚ ਸਾਬਤ ਹੋ ਚੁੱਕਾ ਹੈ। ਪ੍ਰਧਾਨ ਮੰਤਰੀ ਨੂੰ ਪੁੱਛਿਆ ਗਿਆ ਕਿ ਵਿਰੋਧੀ ਧਿਰ ਦਾ ਦੋਸ਼ ਹੈ ਕਿ ਪ੍ਰਧਾਨ ਮੰਤਰੀ ਮਹਿੰਗਾਈ ਅਤੇ ਬੇਰੁਜ਼ਗਾਰੀ 'ਤੇ ਚੁੱਪ ਰਹਿੰਦੇ ਹਨ। ਇਸ 'ਤੇ ਉਨ੍ਹਾਂ ਕਿਹਾ ਕਿ ਦੇਸ਼ 'ਚ ਸਭ ਤੋਂ ਵੱਧ ਮਹਿੰਗਾਈ ਇੰਦਰਾ ਗਾਂਧੀ ਦੇ ਕਾਰਜਕਾਲ ਦੌਰਾਨ ਹੋਈ ਸੀ। ਉਨ੍ਹਾਂ ਕਿਹਾ ਕਿ ਅੱਜ ਮਹਿੰਗਾਈ ਦਾ ਸਿੱਧਾ ਸਬੰਧ ਖਾਦਾਂ, ਪੈਟਰੋਲੀਅਮ ਅਤੇ ਭੋਜਨ ਨਾਲ ਹੈ ਅਤੇ ਇਹ ਸਭ ਇਸ ਸਰਕਾਰ ਦੇ ਕਾਬੂ ਹੇਠ ਹਨ।

ਪੀਐਮ ਨੇ ਕਿਹਾ ਕਿ ਕਾਂਗਰਸ ਨੂੰ ਡਰ ਹੈ ਕਿ ਜੇਕਰ ਉਹ ਤੀਜੀ ਵਾਰ ਪ੍ਰਧਾਨ ਮੰਤਰੀ ਬਣੇ ਤਾਂ ਇੰਦਰਾ ਗਾਂਧੀ ਦਾ ਨਾਂ ਵੀ ਨਹੀਂ ਰਹੇਗਾ, ਉਹ ਜਵਾਹਰ ਲਾਲ ਨਹਿਰੂ ਦੇ ਬਰਾਬਰ ਹੋ ਜਾਵੇਗਾ। ਪ੍ਰਧਾਨ ਮੰਤਰੀ ਨੇ ਦੋਸ਼ ਲਾਇਆ ਕਿ ਕਾਂਗਰਸ ਨੂੰ ਨਾ ਤਾਂ ਦੇਸ਼ ਦੀ ਪਰਵਾਹ ਹੈ ਅਤੇ ਨਾ ਹੀ ਸਮਾਜ ਦੀ, ਉਹ ਸਿਰਫ਼ ਆਪਣੇ ਪਰਿਵਾਰ ਬਾਰੇ ਸੋਚਦੀ ਹੈ। 12 ਮਈ ਨੂੰ ਪੀਐਮ ਮੋਦੀ ਨੇ ਬਿਹਾਰ ਦੀ ਰਾਜਧਾਨੀ ਪਟਨਾ ਵਿੱਚ ਇੱਕ ਰੋਡ ਸ਼ੋਅ ਵਿੱਚ ਹਿੱਸਾ ਲਿਆ। ਇਸ ਦੌਰਾਨ ਉਨ੍ਹਾਂ ਨਾਲ ਮੁੱਖ ਮੰਤਰੀ ਨਿਤੀਸ਼ ਕੁਮਾਰ ਵੀ ਮੌਜੂਦ ਸਨ।

Next Story
ਤਾਜ਼ਾ ਖਬਰਾਂ
Share it