ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ MCMC ਕਮੇਟੀਆਂ ਦਾ ਗਠਨ
ਚੰਡੀਗੜ੍ਹ : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਰਾਜ ਪੱਧਰੀ ਮੀਡੀਆ ਸਰਟੀਫਿਕੇਸ਼ਨ ਤੇ ਮੋਨੀਟਰਿੰਗ ਕਮੇਟੀ (ਐਮਸੀਐਮਸੀ) MCMC ਅਤੇ ਸਰਟੀਫਿਕੇਸ਼ਨ ਆਫ ਐਡਵਰਟਾਈਜ਼ਮੈਂਟ ਕਮੇਟੀਆਂ ਦਾ ਗਠਨ ਕਰ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਐਮਸੀਐਮਸੀ ਲਈ 6 ਮੈਂਬਰੀ ਕਮੇਟੀ ਬਣਾਈ ਗਈ ਹੈ ਜਦਕਿ ਸਰਟੀਫਿਕੇਸ਼ਨ ਆਫ ਐਡਵਰਟਾਈਜ਼ਮੈਂਟ ਕਮੇਟੀ ਵਿਚ 4 ਮੈਂਬਰ ਹੋਣਗੇ। […]

By : Editor (BS)
ਚੰਡੀਗੜ੍ਹ : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਰਾਜ ਪੱਧਰੀ ਮੀਡੀਆ ਸਰਟੀਫਿਕੇਸ਼ਨ ਤੇ ਮੋਨੀਟਰਿੰਗ ਕਮੇਟੀ (ਐਮਸੀਐਮਸੀ) MCMC ਅਤੇ ਸਰਟੀਫਿਕੇਸ਼ਨ ਆਫ ਐਡਵਰਟਾਈਜ਼ਮੈਂਟ ਕਮੇਟੀਆਂ ਦਾ ਗਠਨ ਕਰ ਦਿੱਤਾ ਹੈ।
ਉਨ੍ਹਾਂ ਦੱਸਿਆ ਕਿ ਐਮਸੀਐਮਸੀ ਲਈ 6 ਮੈਂਬਰੀ ਕਮੇਟੀ ਬਣਾਈ ਗਈ ਹੈ ਜਦਕਿ ਸਰਟੀਫਿਕੇਸ਼ਨ ਆਫ ਐਡਵਰਟਾਈਜ਼ਮੈਂਟ ਕਮੇਟੀ ਵਿਚ 4 ਮੈਂਬਰ ਹੋਣਗੇ। ਐਮਸੀਐਮਸੀ ਦੇ ਚੇਅਰਮੈਨ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਹੋਣਗੇ ਜਦਕਿ ਵਧੀਕ ਮੁੱਖ ਚੋਣ ਅਧਿਕਾਰੀ ਅਭਿਜੀਤ ਕਪਲਿਸ਼ ਮੈਂਬਰ ਸਕੱਤਰ ਹੋਣਗੇ। ਇਸ ਤੋਂ ਇਲਾਵਾ ਪ੍ਰੈੱਸ ਇਨਫਾਰਮੇਸ਼ਨ ਬਿਊਰੋ (ਪੀਆਈਬੀ) ਵੱਲੋਂ ਨਾਮਜਦ ਡੀ.ਜੀ./ਏ.ਡੀ.ਜੀ ਪੱਧਰ ਦੇ ਅਧਿਕਾਰੀ ਨੋਡਲ ਅਫਸਰ ਹੋਣਗੇ। 3 ਮੈਂਬਰਾਂ ਵਿਚ ਵਧੀਕ ਡਾਇਰੈਕਟਰ ਸੀਬੀਸੀ ਚੰਡੀਗੜ੍ਹ ਬਲਜੀਤ ਸਿੰਘ, ਭਾਰਤੀ ਚੋਣ ਕਮਿਸ਼ਨ ਵੱਲੋਂ ਆਨੰਦਪੁਰ ਸਾਹਿਬ ਪਾਰਲੀਮਾਨੀ ਹਲਕੇ ਵਿਚ ਨਿਯੁਕਤ ਆਬਜ਼ਰਬਰ ਅਤੇ ਪ੍ਰੈੱਸ ਕੌਂਸਲ ਆਫ ਇੰਡੀਆ ਵੱਲੋਂ ਨਾਮਜ਼ਦ ਮੈਂਬਰ ਵਿਨੋਦ ਕੋਹਲੀ ਸ਼ਾਮਲ ਹਨ।
ਇਸੇ ਤਰ੍ਹਾਂ ਸਰਟੀਫਿਕੇਸ਼ਨ ਆਫ ਐਡਵਰਟਾਈਜ਼ਮੈਂਟ ਕਮੇਟੀ ਦੇ ਚੇਅਰਮੈਨ ਵਧੀਕ ਮੁੱਖ ਚੋਣ ਅਧਿਕਾਰੀ ਅਭਿਜੀਤ ਕਪਲਿਸ਼ ਹੋਣਗੇ। ਜਦਕਿ ਮੈਂਬਰਾਂ ਵਿਚ ਵਧੀਕ ਡਾਇਰੈਕਟਰ ਸੀਬੀਸੀ ਚੰਡੀਗੜ੍ਹ ਬਲਜੀਤ ਸਿੰਘ, ਪ੍ਰੈਸ ਇਨਫਰਮੇਸ਼ਨ ਬਿਊਰੋ ਵੱਲੋਂ ਨਾਮਜਦ ਡੀ.ਜੀ./ਏ.ਡੀ.ਜੀ ਪੱਧਰ ਦਾ ਅਧਿਕਾਰੀ ਅਤੇ ਫਤਿਹਗੜ੍ਹ ਸਾਹਿਬ ਪਾਰਲੀਮਾਨੀ ਹਲਕੇ ਦੇ ਰਿਟਰਨਿੰਗ ਅਧਿਕਾਰੀ ਸ਼ਾਮਲ ਹਨ।


