ਸਾਬਕਾ ਰਾਜਦੂਤ ਤਰਨਜੀਤ ਸੰਧੂ ਬੀਜੇਪੀ ਵਿਚ ਸ਼ਾਮਲ
ਅੰਮ੍ਰਿਤਸਰ, 19 ਮਾਰਚ, ਨਿਰਮਲ : ਸਾਬਕਾ ਰਾਜਦੂਤ ਤਰਨਜੀਤ ਸੰਧੂ ਬੀਜੇਪੀ ਵਿਚ ਸ਼ਾਮਲ ਹੋ ਗਏ ਹਨ। ਅਮਰੀਕਾ ਵਿਚ ਭਾਰਤ ਦੇ ਰਾਜਦੂਤ ਰਹੇ ਤਰਨਜੀਤ ਸੰਧੂ ਹੁਣ ਸਿਆਸਤ ਵਿਚ ਹੱਥ ਅਜਮਾਉਣਗੇ। ਉਹ ਦਿੱਲੀ ਵਿਚ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਗਏ। ਚਰਚਾ ਹੈ ਕਿ ਉਨ੍ਹਾਂ ਨੂੰ ਬੀਜੇਪੀ ਅੰਮ੍ਰਿਤਸਰ ਤੋਂ ਉਮੀਦਵਾਰ ਬਣਾ ਸਕਦੀ ਹੈ। ਉਹ ਪਿਛਲੇ 15 ਦਿਨ ਤੋਂ […]
By : Editor Editor
ਅੰਮ੍ਰਿਤਸਰ, 19 ਮਾਰਚ, ਨਿਰਮਲ : ਸਾਬਕਾ ਰਾਜਦੂਤ ਤਰਨਜੀਤ ਸੰਧੂ ਬੀਜੇਪੀ ਵਿਚ ਸ਼ਾਮਲ ਹੋ ਗਏ ਹਨ।
ਅਮਰੀਕਾ ਵਿਚ ਭਾਰਤ ਦੇ ਰਾਜਦੂਤ ਰਹੇ ਤਰਨਜੀਤ ਸੰਧੂ ਹੁਣ ਸਿਆਸਤ ਵਿਚ ਹੱਥ ਅਜਮਾਉਣਗੇ। ਉਹ ਦਿੱਲੀ ਵਿਚ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਗਏ। ਚਰਚਾ ਹੈ ਕਿ ਉਨ੍ਹਾਂ ਨੂੰ ਬੀਜੇਪੀ ਅੰਮ੍ਰਿਤਸਰ ਤੋਂ ਉਮੀਦਵਾਰ ਬਣਾ ਸਕਦੀ ਹੈ। ਉਹ ਪਿਛਲੇ 15 ਦਿਨ ਤੋਂ ਅੰਮ੍ਰਿਤਸਰ ਵਿਚ ਹੀ ਸਨ। ਉਹ ਅਪਣੇ ਇਲਾਕੇ ਦੇ ਲੋਕਾਂ ਨਾਲ ਮੁਲਾਕਾਤ ਕਰ ਰਹੇ ਹਨ। ਉਹ ਮੂਲ ਤੌਰ ’ਤੇ ਪੰਜਾਬ ਦੇ ਰਹਿਣ ਵਾਲੇ ਹਨ।
ਉਨ੍ਹਾਂ ਪਾਰਟੀ ਜਵਾਇਨ ਕਰਨ ਲਈ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪ੍ਰੇਰਣਾ ਨਾਲ ਹੀ ਉਨ੍ਹਾਂ ਨੇ ਪਾਰਟੀ ਜਵਾਇਨ ਕੀਤੀ। ਤਰਨਜੀਤ ਸੰਧੂ ਬੀਤੇ ਦਸ ਸਾਲਾਂ ਤੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੰਮ ਕਰ ਰਹੇ ਹਨ। ਉਹ ਪ੍ਰਸਿੱਧ ਆਜ਼ਾਦੀ ਘੁਲਾਟੀਏ ਤੇਜਾ ਸਿੰਘ ਸਮੁੰਦਰੀ ਦੇ ਪੋਤੇ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸੰਸਥਾਪਕ ਵੀਸੀ ਬਿਸ਼ਨ ਸਿੰਘ ਸਮੁੰਦਰੀ ਦੇ ਪੁੱਤਰ ਹਨ।
ਇਹ ਵੀ ਪੜ੍ਹੋ
ਫਾਜ਼ਿਲਕਾ ਵਿਚ ਅਫੀਮ ਦੀ ਖੇਤੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।
ਪੰਜਾਬ ਦੇ ਫਾਜ਼ਿਲਕਾ ਵਿਚ ਬੀਐਸਐਫ ਦੀ ਇੰਟੈਲੀਜੈਂਸ ਵਿੰਗ ਨੇ ਸਰਹੱਦੀ ਇਲਾਕੇ ਵਿਚ ਕੀਤੀ ਜਾ ਰਹੀ ਨਾਜਾਇਜ਼ ਪੋਸਤ ਦੀ ਖੇਤੀ ਨੂੰ ਜ਼ਬਤ ਕੀਤਾ ਹੈ। ਇਸ ਅਪਰੇਸ਼ਨ ਵਿਚ ਬੀਐਸਐਫ ਦੇ ਨਾਲ ਪੰਜਾਬ ਪੁਲਿਸ ਦੀ ਟੀਮਾਂ ਵੀ ਸ਼ਾਮਲ ਸੀ। ਮੁਢਲੀ ਜਾਂਚ ਵਿਚ ਪੁਲਿਸ ਨੇ ਫਿਲਹਾਲ ਕਰੀਬ 14.47 ਕਿਲੋ ਅਫੀਮ ਦੇ ਬੂਟੇ ਬਰਾਮਦ ਕੀਤੇ ਹਨ। ਇਸ ਨੂੰ ਲੈ ਕੇ ਪੁਲਿਸ ਨੇ ਐਫਆਈਆਰ ਦਰਜ ਕੀਤੀ ਹੈ।
ਮਿਲੀ ਜਾਣਕਾਰੀ ਅਨੁਸਾਰ ਬੀਐਸਐਫ ਦੀ ਇੰਟੈਲਜੈਂਸ ਵਿੰਗ ਨੂੰ ਸੂਚਨਾ ਮਿਲੀ ਸੀ ਕਿ ਫਾਜ਼ਿਲਕਾ ਦੇ ਸਰਹੱਦੀ ਇਲਾਕੇ ਵਿਚ ਵੱਡੇ ਪੱਧਰ ’ਤੇ ਪੋਸਤ ਦੀ ਖੇਤੀ ਕੀਤੀ ਜਾ ਰਹੀ ਸੀ। ਜਿਸ ਦੀ ਖੇਤੀ ’ਤੇ ਪਾਬੰਦੀ ਹੈ। ਸੂਚਨਾ ਦੇ ਆਧਾਰ ’ਤੇ ਸਰਹੱਦੀ ਇਲਾਕੇ ਦੀ ਜਾਂਚ ਲਈ ਬੀਐਸਐਫ ਅਤੇ ਪੰਜਾਬ ਪੁਲਿਸ ਦੁਆਰਾ ਸਾਂਝੀ ਤਲਾਸ਼ੀ ਮੁਹਿੰਮ ਚਲਾਈ ਗਈ। ਪਿੰਡ ਚੱਕ ਖੇਵਾ ਢਾਣੀ ਦੇ ਕੋਲ ਹੋ ਰਹੀ ਇੱਕ ਸ਼ੱਕੀ ਖੇਤੀ ਬਾਰੇ ਪਤਾ ਚਲਿਆ। ਜਿਸ ਤੋਂ ਬਾਅਦ ਉਨ੍ਹਾਂ ਨੇ ਉਕਤ ਜਗ੍ਹਾ ’ਤੇ ਰੇਡ ਕਰਕੇ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ। ਜਿਸ ਨੂੰ ਪੰਜਾਬ ਪੁਲਿਸ ਦੁਆਰਾ ਕੋਰਟ ਵਿਚ ਪੇਸ਼ ਕਰਕੇ ਰਿਮਾਂਡ ਲਿਆ ਜਾਵੇਗਾ।
ਪੁਲਿਸ ਨੇ ਦੇਖਿਆ ਕਿ ਅਫੀਮ ਦੇ ਬੂਟਿਆਂ ਦੇ ਨਾਲ ਸਰ੍ਹੋਂ ਦੀ ਫਸਲ ਦੇ ਬੂਟੇ ਵੀ ਲਗਾਏ ਗਏ ਸੀ। ਜਿਸ ਨਾਲ ਕਿਸੇ ਨੂੰ ਸ਼ੱਕ ਨਾ ਹੋਵੇ। ਗ੍ਰਿਫਤਾਰ ਕੀਤੇ ਗਏ ਮੁਲਜ਼ਮ ਦੇ ਖੇਤ ਤੋਂ ਟੀਮ ਨੇ ਸਾਰੇ ਪੋਸਤ ਦੇ ਬੂਟੇ ਪੁੱਟ ਦਿੱਤੇ।