ਪੀਐਮ ਮੋਦੀ ਦੇ ਬਿਆਨ ’ਤੇ ਭੜਕੇ ਸਾਬਕਾ ਸੀਐਮ ਚੰਨੀ
ਚੰਡੀਗੜ੍ਹ, 8 ਮਈ, ਨਿਰਮਲ :ਜੰਮੂ-ਕਸ਼ਮੀਰ ਦੇ ਪੁੰਛ ’ਚ ਹਵਾਈ ਫੌਜ ਦੇ ਕਾਫਲੇ ’ਤੇ ਹੋਏ ਅੱਤਵਾਦੀ ਹਮਲੇ ਦੇ ਮਾਮਲੇ ’ਚ ਪੰਜਾਬ ਦੇ ਸਾਬਕਾ ਸੀਐਮ ਚਰਨਜੀਤ ਸਿੰਘ ਚੰਨੀ ਦੇ ਬਿਆਨ ਤੋਂ ਪੈਦਾ ਹੋਇਆ ਵਿਵਾਦ ਖਤਮ ਨਹੀਂ ਹੋ ਰਿਹਾ ਹੈ। ਚੰਨੀ ਜਲੰਧਰ ਲੋਕ ਸਭਾ ਸੀਟ ਤੋਂ ਕਾਂਗਰਸ ਦੇ ਉਮੀਦਵਾਰ ਹਨ। ਪੀਐਮ ਮੋਦੀ ਦੇ ਆਪਣੇ ਵਿਵਾਦਿਤ ਬਿਆਨ ’ਤੇ ਟਿੱਪਣੀ […]
By : Editor Editor
ਚੰਡੀਗੜ੍ਹ, 8 ਮਈ, ਨਿਰਮਲ :ਜੰਮੂ-ਕਸ਼ਮੀਰ ਦੇ ਪੁੰਛ ’ਚ ਹਵਾਈ ਫੌਜ ਦੇ ਕਾਫਲੇ ’ਤੇ ਹੋਏ ਅੱਤਵਾਦੀ ਹਮਲੇ ਦੇ ਮਾਮਲੇ ’ਚ ਪੰਜਾਬ ਦੇ ਸਾਬਕਾ ਸੀਐਮ ਚਰਨਜੀਤ ਸਿੰਘ ਚੰਨੀ ਦੇ ਬਿਆਨ ਤੋਂ ਪੈਦਾ ਹੋਇਆ ਵਿਵਾਦ ਖਤਮ ਨਹੀਂ ਹੋ ਰਿਹਾ ਹੈ। ਚੰਨੀ ਜਲੰਧਰ ਲੋਕ ਸਭਾ ਸੀਟ ਤੋਂ ਕਾਂਗਰਸ ਦੇ ਉਮੀਦਵਾਰ ਹਨ। ਪੀਐਮ ਮੋਦੀ ਦੇ ਆਪਣੇ ਵਿਵਾਦਿਤ ਬਿਆਨ ’ਤੇ ਟਿੱਪਣੀ ਤੋਂ ਬਾਅਦ ਸੂਬੇ ’ਚ ਸਿਆਸਤ ਗਰਮਾ ਗਈ ਹੈ। ਹੁਣ ਇਸ ਬਾਰੇ ਚੰਨੀ ਨੇ ਕਿਹਾ ਕਿ ਪਾਕਿਸਤਾਨ ਨੂੰ ਦੋ ਹਿੱਸਿਆਂ ਵਿੱਚ ਵੰਡਣ ਵਾਲੀ ਕਾਂਗਰਸ ਪਾਰਟੀ ਹੀ ਕੋਈ ਨਹੀਂ ਹੈ।
ਉਨ੍ਹਾਂ ਕਿਹਾ ਕਿ ਕਾਂਗਰਸ ਦੀ ਹਮੇਸ਼ਾ ਸ਼ਹੀਦਾਂ ਪ੍ਰਤੀ ਹਮਦਰਦੀ ਰਹੀ ਹੈ ਅਤੇ ਅੱਗੇ ਵੀ ਰਹੇਗੀ। ਇਹ ਮੁੱਦਾ ਰਾਜਨੀਤੀ ਦਾ ਨਹੀਂ ਹੈ। ਸਾਡੀ ਸਰਕਾਰ ਹਮੇਸ਼ਾ ਪਾਕਿਸਤਾਨ ਦੇ ਸਾਹਮਣੇ ਡਟ ਕੇ ਖੜ੍ਹੀ ਹੈ। ਅੱਜ ਮਸਲਾ ਰਾਜਨੀਤੀ ਦਾ ਨਹੀਂ ਹੈ, ਸਗੋਂ ਇਸ ਗੱਲ ਦਾ ਹੈ ਕਿ ਉਸ ਰਾਜਨੀਤੀ ਨੂੰ ਕੌਣ ਬਦਲਣਾ ਚਾਹੁੰਦਾ ਹੈ। ਚੰਨੀ ਨੇ ਕਿਹਾ, ਅੱਜ ਜੇਕਰ ਦੇਸ਼ ਆਜ਼ਾਦ ਹੋਇਆ ਹੈ ਤਾਂ ਉਹ ਕਾਂਗਰਸ ਦੀ ਬਦੌਲਤ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਸੀ ਕਿ ਜਦੋਂ ਕਾਂਗਰਸ ਕੋਲ ਹੋਰ ਕੋਈ ਮੁੱਦਾ ਨਹੀਂ ਬਚਿਆ ਤਾਂ ਉਹ ਝੂਠੇ ਦੋਸ਼ ਲਾਉਣ ਲੱਗ ਪਏ। ਚੰਨੀ ਦਾ ਨਾਂ ਲਏ ਬਿਨਾਂ ਪੀਐਮ ਮੋਦੀ ਨੇ ਕਿਹਾ ਕਿ ਕਾਂਗਰਸ ਦੇ ਸਾਬਕਾ ਸੀਐਮ ਦਾ ਕਹਿਣਾ ਹੈ ਕਿ ਫੌਜ ’ਤੇ ਹਮਲਾ ਸਟੰਟ ਸੀ। ਇਸ ਤੋਂ ਕਾਂਗਰਸ ਦੀ ਮਾਨਸਿਕਤਾ ਦਾ ਪਤਾ ਲੱਗਦਾ ਹੈ। ਕਾਂਗਰਸ ਜਿੱਤ ਤੋਂ ਬਾਅਦ ਹਰ ਵਾਰ ਪਾਕਿਸਤਾਨ ਦੇ ਗੁਣਗਾਨ ਕਰਦੀ ਹੈ। ਇਸ ਤੋਂ ਕਾਂਗਰਸ ਦੇ ਦੇਸ਼ ਪ੍ਰਤੀ ਇਰਾਦੇ ਸਾਫ਼ ਨਜ਼ਰ ਆ ਰਹੇ ਹਨ। ਜਿਸ ਤੋਂ ਬਾਅਦ ਸੂਬੇ ’ਚ ਸਿਆਸਤ ਗਰਮਾ ਗਈ ਹੈ।
ਦੱਸ ਦੇਈਏ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਸੀ ਕਿ ਪੁੰਛ ਹਮਲਾ ਭਾਜਪਾ ਦਾ ਸਟੰਟ ਹੈ। ਕੇਂਦਰ ਸਰਕਾਰ ਹਰ ਵਾਰ ਅਜਿਹਾ ਡਰਾਮਾ ਕਰਦੀ ਰਹੀ ਹੈ। ਇਹ ਪਹਿਲਾਂ ਤੋਂ ਯੋਜਨਾਬੱਧ ਸਟੰਟ ਹਨ ਅਤੇ ਭਾਜਪਾ ਨੂੰ ਜਿਤਾਉਣ ਲਈ ਕੀਤੇ ਗਏ ਹਨ। ਲੋਕਾਂ ਨੂੰ ਮਾਰਨਾ ਅਤੇ ਉਨ੍ਹਾਂ ਦੀਆਂ ਲਾਸ਼ਾਂ ਨਾਲ ਖੇਡਣਾ ਭਾਜਪਾ ਦਾ ਕੰਮ ਹੈ।
ਉਧਰ, ਕਾਂਗਰਸੀ ਉਮੀਦਵਾਰ ਚਰਨਜੀਤ ਸਿੰਘ ਚੰਨੀ ਨੇ ਇਸ ਵਿਵਾਦਤ ਬਿਆਨ ਤੋਂ ਕੁਝ ਸਮੇਂ ਬਾਅਦ ਸਪੱਸ਼ਟੀਕਰਨ ਦਿੱਤਾ ਸੀ। ਉਦੋਂ ਚੰਨੀ ਨੇ ਕਿਹਾ ਸੀ ਕਿ ਮੇਰੇ ਬਿਆਨ ਨੂੰ ਤੋੜ ਮਰੋੜ ਕੇ ਪੇਸ਼ ਕੀਤਾ ਗਿਆ ਸੀ। ਮੇਰਾ ਕਹਿਣ ਦਾ ਮਤਲਬ ਇਹ ਸੀ ਕਿ ਪਿਛਲੀਆਂ ਲੋਕ ਸਭਾ ਚੋਣਾਂ ਦੌਰਾਨ ਵੀ ਅਜਿਹਾ ਹੀ ਹਮਲਾ ਹੋਇਆ ਸੀ। ਹਾਲਾਂਕਿ, ਭਾਜਪਾ ਵੱਲੋਂ ਇਸ ਦੀ ਜਾਂਚ ਨਹੀਂ ਕੀਤੀ ਗਈ ਅਤੇ ਹੁਣ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਉਕਤ ਹਮਲੇ ਵਿੱਚ ਕੌਣ-ਕੌਣ ਸ਼ਾਮਲ ਸਨ। ਜੰਮੂ-ਕਸ਼ਮੀਰ ਦੇ ਸਾਬਕਾ ਰਾਜਪਾਲ ਸਤਿਆਪਾਲ ਮਲਿਕ ਨੇ ਪਿਛਲੇ ਹਮਲੇ ਬਾਰੇ ਕਿਹਾ ਸੀ ਕਿ ਅਜਿਹੇ ਹਮਲੇ ਦੁਬਾਰਾ ਹੋ ਸਕਦੇ ਹਨ। ਪਰ ਸਰਕਾਰ ਨੇ ਉਕਤ ਸ਼ਿਕਾਇਤ ਦੀ ਸਾਰ ਨਹੀਂ ਲਈ। ਚੰਨੀ ਨੇ ਕਿਹਾ ਸੀ ਕਿ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਪਿਛਲੇ ਹਮਲੇ ਨੂੰ ਲੈ ਕੇ ਪ੍ਰਧਾਨ ਮੰਤਰੀ ਮੋਦੀ ਤੋਂ ਅਸਤੀਫਾ ਮੰਗਿਆ ਸੀ।
ਇਹ ਵੀ ਪੜ੍ਹੋ
ਲੋਕ ਸਭਾ ਚੋਣਾਂ ਵਿਚ ਸਿਆਸੀ ਉਥਲ ਪੁਥਲ ਹੋਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸੇ ਤਰ੍ਹਾਂ ਹੁਣ ਬੀਜੇਪੀ ਦੀ ਪੰਜਾਬ ਦੇ ਬਠਿੰਡਾ ਤੋਂ ਉਮੀਦਵਾਰ ਪਰਮਪਾਲ ਕੌਰ ਦੀ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਪੰਜਾਬ ਸਰਕਾਰ ਦੇ ਆਦੇਸ਼ਾਂ ਦੇ ਬਾਵਜੂਦ ਕੇਂਦਰ ਤੋਂ ਵੀਆਰਐਸ ਐਪਲੀਕੇਸ਼ਨ ਅਪਰੂਵ ਕਰਵਾ ਕੇ ਭਾਜਪਾ ਦੀ ਉਮੀਦਵਾਰ ਬਣੀ ਪਰਮਪਾਲ ਕੌਰ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਤੁਰੰਤ ਡਿਊਟੀ ਜੁਆਇਨ ਕਰਨ ਲਈ ਕਿਹਾ ਹੈ। ਸਰਕਾਰ ਇਸ ਮਾਮਲੇ ਵਿਚ ਜਲਦ ਹੀ ਕੇਂਦਰ ਨੂੰ ਵੀ ਪੱਤਰ ਲਿਖੇਗੀ। ਪੰਜਾਬ ਸਰਕਾਰ ਨੇ ਨੋਟਿਸ ਮਿਆਦ ਨੂੰ ਆਧਾਰ ਬਣਾਇਆ ਹੈ।
ਪੰਜਾਬ ਸਰਕਾਰ ਨੇ ਆਦੇਸ਼ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਸੇਵਾ ਮੁਕਤੀ ਜਾਂ ਸੇਵਾ ਤੋਂ ਮੁਕਤ ਨਹੀਂ ਮੰਨਿਆ ਜਾ ਸਕਦਾ ਹੈ। ਆਪ ਸਰਕਾਰ ਦੇ ਅਧਿਕਾਰੀਆਂ ਨੇ ਵੀਆਰਐਸ ਲੈਣ ਲਈ ਝੂਠੇ ਆਧਾਰ ਦੇਣ ਦਾ ਵੀ ਦੋਸ਼ ਲਗਾਇਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਉਹ ਸਿਆਸੀ ਸਰਗਰਮੀਆਂ ਵਿਚ ਰੁੱਝੀ ਸੀ।
ਗੌਰਤਲਬ ਹੈ ਕਿ ਪਰਮਪਾਲ ਕੌਰ ਸਿੱਧੂ ਅਕਾਲੀ ਦਲ ਦੇ ਨੇਤਾ ਸਿਕੰਦਰ ਸਿੰਘ ਮਲੂਕਾ ਦੀ ਨੂੰਹ ਹੈ। ਸਰਕਾਰ ਵਲੋਂ ਉਨ੍ਹਾਂ ਨੂੰ ਲਿਖੇ ਪੱਤਰ ਵਿਚ ਕਿਹਾ ਗਿਆ ਕਿ ਪੰਜਾਬ ਪਰਸੋਨਲ ਵਿਭਾਗ ਦੇ ਅਨੁਸਾਰ ਨੌਕਰੀ ਛੱਡਣ ਲਈ ਉਨ੍ਹਾਂ ਦੀ ਤਿੰਨ ਮਹੀਨੇ ਦੀ ਨੋਟਿਸ ਮਿਆਦ ਮਾਫ ਨਹੀਂ ਕੀਤੀ ਗਈ।
ਪੰਜਾਬ ਦੀ ਆਪ ਸਰਕਾਰ ਨੇ ਸੇਵਾ ਤੋਂ ਪਰਮਪਾਲ ਕੌਰ ਦੀ ਵੀਆਰਐਸ ਦੀ ਮਨਜ਼ੂਰੀ ਦੇ ਲਈ ਕੋਈ ਆਦੇਸ਼ ਪਾਸ ਨਹੀਂ ਕੀਤਾ ਹੈ। ਉਨ੍ਹਾਂ ’ਤੇ ਅਣਅਧਿਕਾਰਤ ਤਰੀਕੇ ਨਾਲ ਐਮਡੀ ਦੇ ਅਹੁਦੇ ਦਾ ਚਾਰਜ ਅਪਣੇ ਕੋਲ ਰੱਖਣ ਦਾ ਵੀ ਇਲਜ਼ਾਮ ਲਗਾਇਆ ਹੈ। ਪਰਮਪਾਲ ਕੌਰ ਕਰੀਬ ਇੱਕ ਮਹੀਨੇ ਤੋਂ ਬਠਿੰਡਾ ਵਿਚ ਚੋਣ ਪ੍ਰਚਾਰ ਕਰ ਰਹੀ ਹੈ। ਜਦ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ 11 ਅਪ੍ਰੈਲ ਨੂੰ ਦਾਅਵਾ ਕੀਤਾ ਸੀ ਕਿ ਉਨ੍ਹਾਂ ਦਾ ਅਸਤੀਫ਼ਾ ਸਵੀਕਾਰ ਨਹੀਂ ਕੀਤਾ ਗਿਆ। ਬੀਜੇਪੀ ਦਾ ਦਾਅਵਾ ਸੀ ਕਿ ਭਾਜਪਾ ਵਿਚ ਸ਼ਾਮਲ ਹੋਣ ਤੋਂ ਪਹਿਲਾਂ 10 ਅਪੈ੍ਰਲ ਨੂੰ ਭਾਰਤ ਸਰਕਾਰ ਦੇ ਪਰਸੋਨਲ ਅਤੇ ਟਰੇਨਿੰਗ ਵਿਭਾਗ ਨੇ ਇਸ ਨੂੰ ਸਵੀਕਾਰ ਕਰ ਲਿਆ ਸੀ।