ਸਾਬਕਾ ਸੀਐਮ ਚੰਨੀ ਨੇ ‘ਆਪ’ ਸਰਕਾਰ ਨੂੰ ਘੇਰਿਆ
ਲੁਧਿਆਣਾ, 9 ਮਾਰਚ, ਨਿਰਮਲ : ਇੱਕ ਵਾਰੀ ਫਿਰ ਸਾਬਕਾ ਸੀਐਮ ਚਰਨਜੀਤ ਸਿੰਘ ਚੰਨੀ ਪੰਜਾਬ ਸਰਕਾਰ ’ਤੇ ਹਮਲਾਵਰ ਹੋ ਗਏ। ਦੱਸਦੇ ਚਲੀਏ ਕਿ ਲੁਧਿਆਣਾ ਪਹੁੰਚੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਜਿਥੇ ਵਿਸ਼ਵਕਰਮਾ ਦਰਬਾਰ ਦੇ ਵਿੱਚ ਨਤਮਸਤਕ ਹੋ ਕੇ ਆਸ਼ੀਰਵਾਦ ਲਿਆ ਅਤੇ ਲੋਕ ਭਲਾਈ ਦੀ ਕਾਮਨਾ ਕੀਤੀ ਉਥੇ ਹੀ ਮੀਡੀਆ ਨਾਲ ਗੱਲਬਾਤ ਕਰਦੇ […]
By : Editor Editor
ਲੁਧਿਆਣਾ, 9 ਮਾਰਚ, ਨਿਰਮਲ : ਇੱਕ ਵਾਰੀ ਫਿਰ ਸਾਬਕਾ ਸੀਐਮ ਚਰਨਜੀਤ ਸਿੰਘ ਚੰਨੀ ਪੰਜਾਬ ਸਰਕਾਰ ’ਤੇ ਹਮਲਾਵਰ ਹੋ ਗਏ। ਦੱਸਦੇ ਚਲੀਏ ਕਿ ਲੁਧਿਆਣਾ ਪਹੁੰਚੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਜਿਥੇ ਵਿਸ਼ਵਕਰਮਾ ਦਰਬਾਰ ਦੇ ਵਿੱਚ ਨਤਮਸਤਕ ਹੋ ਕੇ ਆਸ਼ੀਰਵਾਦ ਲਿਆ ਅਤੇ ਲੋਕ ਭਲਾਈ ਦੀ ਕਾਮਨਾ ਕੀਤੀ ਉਥੇ ਹੀ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਪੰਜਾਬ ਦੇ ਮੌਜੁਦਾ ਹਲਾਤਾਂ ਉਤੇ ਚਿੰਤਾ ਵੀ ਜ਼ਾਹਿਰ ਕੀਤੀ। ਉਹਨਾਂ ਕਿਹਾ ਕਿ ਵਿਧਾਨ ਸਭਾ ਦੇ ਹਾਲਾਤ ਵੇਖ ਕੇ ਬੇਹਦ ਪਰੇਸ਼ਾਨੀ ਹੋਈ। ਲੋਕ ਮਸਲਿਆਂ ਦੀ ਜਗਾ ਕੁਝ ਹੋਰ ਹੀ ਹੋ ਰਿਹਾ ਸੀ। ਨਾਲ ਹੀ ਉਹਨਾਂ ਤੋਂ ਬਜਟ ਪਾਸ ਕਰਨ ਮੌਕੇ ਮਹਿਲਾਵਾਂ ਅਣਗੌਲੇ ਜਾਣ ’ਤੇ ਪੁੱਛੇ ਸਵਾਲ ਦੇ ਜਵਾਬ ’ਚ ਉਹਨਾਂ ਬੋਲਦੇ ਕਿਹਾ ਕਿ ਨਾ ਹੀ ਮਹਿਲਾਵਾਂ ਲਈ ਬਜਟ ਦੇ ਵਿੱਚ ਹਜ਼ਾਰ ਰੁਪਏ ਦੀ ਤਜਵੀਜ਼ ਰੱਖੀ ਗਈ ਹੈ ਤੇ ਨਾ ਹੀ ਸਰਕਾਰ ਨੇ ਕੋਈ ਹੋਰ ਐਲਾਨ ਕੀਤੇ । ਉਹਨਾਂ ਕਿਹਾ ਕਿ ਸਰਕਾਰ ਪੰਜਾਬ ਦੇ ਸਿਰ ’ਤੇ ਕਰਜ਼ਾ ਚੜ੍ਹਾਈ ਜਾ ਰਹੀ ਹੈ, ਹਰ ਰੋਜ਼ 100 ਕਰੋੜ ਰੁਪਏ ਦਾ ਸਰਕਾਰ ਕਰਜ਼ਾ ਲੈ ਰਹੀ ਹੈ।
ਸਾਬਕਾ ਸੀ ਐਮ ਚੰਨੀ ਨੇ ਕਿਹਾ ਕਿ ਬਿਨਾਂ ਕਰਜੇ ਤੋਂ ਉਹ ਕੋਈ ਕੰਮ ਨਹੀਂ ਕਰ ਰਹੇ। ਸਰਕਾਰ ਦੀ ਹਾਲਤ ਖਰਾਬ ਹੋ ਚੁੱਕੀ ਹੈ ਉਹਨਾਂ ਕੋਲ ਕੰਮ ਕਰਵਾਉਣ ਦੇ ਲਈ ਫੰਡ ਹੀ ਨਹੀਂ ਹਨ। ਸਾਬਕਾ ਸੀਐਮ ਚੰਨੀ ਨੇ ਕਿਹਾ ਕਿ ਸਟੇਜ ਚਲਾਉਣ ਦੇ ਵਿੱਚ ਅਤੇ ਸਟੇਟ ਚਲਾਉਣ ਦੇ ਵਿੱਚ ਬਹੁਤ ਫਰਕ ਹੁੰਦਾ ਹੈ ਅਤੇ ਉਹ ਪਹਿਲਾ ਤੋਂ ਇਹ ਗੱਲ ਕਹਿੰਦੇ ਆ ਰਹੇ ਹਨ। ਉਥੇ ਹੀ ਦੂਜੇ ਪਾਸੇ ਸੀਐਮ ਵੱਲੋਂ ਵਿਧਾਨ ਸਭਾ ਦੇ ਵਿੱਚ ਵਿਰੋਧੀ ਪਾਰਟੀਆਂ ਦੇ ਨਾਲ ਬਹਿਸ ਕਰਨ ਸਬੰਧੀ ਵਰਤੀ ਗਈ ਸ਼ਬਦਾਵਲੀ ਨੂੰ ਲੈ ਕੇ ਵੀ ਉਹਨਾਂ ਕਿਹਾ ਕਿ ਸਾਰੇ ਲੋਕ ਹੀ ਉਹਨਾਂ ਦੀ ਇਸ ਸ਼ਬਦਾਵਲੀ ਨੂੰ ਵੇਖ ਚੁੱਕੇ ਹਨ ਹੁਣ ਮੈਂ ਇਸ ’ਤੇ ਕੀ ਕਹਿ ਸਕਦਾ ਹਾਂ।
ਇਹ ਖ਼ਬਰ ਵੀ ਪੜ੍ਹੋ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਵਿਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਪੰਜਾਬ ਸਰਕਾਰ ਦੇ ਖਜ਼ਾਨੇ ਵਿਚ ਹਰੇਕ ਸਾਲ ਵਾਧਾ ਹੋ ਰਿਹਾ ਹੈ। ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਹੈ ਕਿ ਵਿੱਤੀ ਸਾਲ 2023-24 ਵਿੱਚ ਪਿਛਲੇ ਤਿੰਨ ਵਿੱਤੀ ਸਾਲਾਂ ਦੇ ਮੁਕਾਬਲੇ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਪੰਜਾਬ ਸਰਕਾਰ ਨੂੰ ਰਿਕਾਰਡ ਆਮਦਨ ਹੋਈ ਹੈ। ਜਿੰਪਾ ਨੇ ਕਿਹਾ ਹੈ ਕਿ ਪੰਜਾਬ ਵਾਸੀਆਂ ਨੂੰ ਪਾਰਦਰਸ਼ੀ, ਖੱਜਲ-ਖੁਆਰੀ ਰਹਿਤ ਅਤੇ ਭ੍ਰਿਸ਼ਟਾਚਾਰ ਮੁਕਤ ਸੇਵਾਵਾਂ ਦੇਣਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਮੁੱਖ ਟੀਚਾ ਹੈ ਅਤੇ ਇਸੇ ਸਦਕਾ ਸੂਬੇ ਦੀ ਆਮਦਨ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ।
ਵਿਸਥਾਰ ਵਿਚ ਜਾਣਕਾਰੀ ਦਿੰਦਿਆਂ ਜਿੰਪਾ ਨੇ ਦੱਸਿਆ ਕਿ ਵਿੱਤੀ ਸਾਲ 2023-24 ਦੇ ਫਰਵਰੀ ਮਹੀਨੇ ਤੱਕ ਖਜ਼ਾਨੇ ਵਿੱਚ 3912.67 ਕਰੋੜ ਰੁਪਏ ਆ ਚੁੱਕੇ ਹਨ ਜਦਕਿ ਮਾਰਚ ਮਹੀਨੇ ਦੀ ਆਮਦਨ ਇਸ ਵਿੱਚ ਹਾਲੇ ਜੁੜਨੀ ਹੈ। ਵਿੱਤੀ ਸਾਲ 2022-23 ਵਿੱਚ ਇਹੀ ਆਮਦਨ 3515.27 ਕਰੋੜ ਰੁਪਏ ਸੀ ਜਦਕਿ ਵਿੱਤੀ ਸਾਲ 2021-22 ਵਿੱਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਪੰਜਾਬ ਸਰਕਾਰ ਨੂੰ 3299.35 ਕਰੋੜ ਰੁਪਏ ਦੀ ਆਮਦਨ ਹੋਈ ਸੀ।
ਜਿੰਪਾ ਨੇ ਕਿਹਾ ਕਿ ਇਹ ਆਮਦਨ ਇਸ ਸਾਲ ਹੋਰ ਵੱਧਣ ਦੀ ਸੰਭਾਵਨਾ ਹੈ ਕਿਉਂ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਨਓਸੀ ਦੇ ਸ਼ਰਤ ਹਟਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮਾਲ ਵਿਭਾਗ ਦੇ ਕੰਮ ਨੂੰ ਪਾਰਦਰਸ਼ੀ ਅਤੇ ਭ੍ਰਿਸ਼ਟਾਚਾਰ ਮੁਕਤ ਕਰਨ ਲਈ ਪੰਜਾਬ ਸਰਕਾਰ ਪਹਿਲੇ ਦਿਨ ਤੋਂ ਹੀ ਸਾਰਥਕ ਹੰਭਲੇ ਮਾਰ ਰਹੀ ਹੈ।
ਉਨ੍ਹਾਂ ਕਿਹਾ ਕਿ ਮਾਲ ਵਿਭਾਗ ਦੇ ਕੰਮਕਾਜ ਸਬੰਧੀ ਸ਼ਿਕਾਇਤ ਹੈਲਪਲਾਈਨ ਨੰਬਰ 8184900002 ਤੇ ਦਰਜ ਕੀਤੀ ਜਾ ਸਕਦੀ ਹੈ। ਪ੍ਰਵਾਸੀ ਭਾਰਤੀ ਆਪਣੀ ਲਿਖਤੀ ਸ਼ਿਕਾਇਤ 9464100168 ’ਤੇ ਦਰਜ ਕਰਵਾ ਸਕਦੇ ਹਨ।