Begin typing your search above and press return to search.

ਸਾਬਕਾ ਕਾਂਗਰਸੀ ਵਿਧਾਇਕ ਪਤੀ ਸਮੇਤ ਕੀਤੀ ਗ੍ਰਿਫ਼ਤਾਰ

ਮੋਹਾਲੀ, 18 ਸਤੰਬਰ (ਸ਼ਾਹ) : ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਸਖ਼ਤੀ ਨਾਲ ਸ਼ਿਕੰਜਾ ਕਸਿਆ ਜਾ ਰਿਹਾ ਏ, ਇਸੇ ਮੁਹਿੰਮ ਦੇ ਤਹਿਤ ਵਿਜੀਲੈਂਸ ਬਿਊਰੋ ਵੱਲੋਂ ਫ਼ਿਰੋਜ਼ਪੁਰ ਤੋਂ ਭਾਜਪਾ ਨੇਤਾ ਅਤੇ ਸਾਬਕਾ ਵਿਧਾਇਕ ਸਤਿਕਾਰ ਕੌਰ ਗਹਿਰੀ ਨੂੰ ਮੋਹਾਲੀ ਤੋਂ ਅਤੇ ਉਨ੍ਹਾਂ ਦੇ ਪਤੀ ਲਾਡੀ ਗਹਿਰੀ ਨੂੰ ਫ਼ਿਰੋਜ਼ਪੁਰ ਉਨ੍ਹਾਂ ਦੇ ਘਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਏ, ਵਿਜੀਲੈਂਸ ਵੱਲੋਂ […]

ਸਾਬਕਾ ਕਾਂਗਰਸੀ ਵਿਧਾਇਕ ਪਤੀ ਸਮੇਤ ਕੀਤੀ ਗ੍ਰਿਫ਼ਤਾਰ
X

Hamdard Tv AdminBy : Hamdard Tv Admin

  |  18 Sept 2023 1:29 PM IST

  • whatsapp
  • Telegram

ਮੋਹਾਲੀ, 18 ਸਤੰਬਰ (ਸ਼ਾਹ) : ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਸਖ਼ਤੀ ਨਾਲ ਸ਼ਿਕੰਜਾ ਕਸਿਆ ਜਾ ਰਿਹਾ ਏ, ਇਸੇ ਮੁਹਿੰਮ ਦੇ ਤਹਿਤ ਵਿਜੀਲੈਂਸ ਬਿਊਰੋ ਵੱਲੋਂ ਫ਼ਿਰੋਜ਼ਪੁਰ ਤੋਂ ਭਾਜਪਾ ਨੇਤਾ ਅਤੇ ਸਾਬਕਾ ਵਿਧਾਇਕ ਸਤਿਕਾਰ ਕੌਰ ਗਹਿਰੀ ਨੂੰ ਮੋਹਾਲੀ ਤੋਂ ਅਤੇ ਉਨ੍ਹਾਂ ਦੇ ਪਤੀ ਲਾਡੀ ਗਹਿਰੀ ਨੂੰ ਫ਼ਿਰੋਜ਼ਪੁਰ ਉਨ੍ਹਾਂ ਦੇ ਘਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਏ, ਵਿਜੀਲੈਂਸ ਵੱਲੋਂ ਇਹ ਗ੍ਰਿਫ਼ਤਾਰੀ ਆਮਦਨ ਤੋਂ ਜ਼ਿਆਦਾ ਸੰਪਤੀ ਦੇ ਮਾਮਲੇ ਵਿਚ ਕੀਤੀ ਗਈ ਐ।

ਵਿਜੀਲੈਂਸ ਬਿਊਰੋ ਨੇ ਫ਼ਿਰੋਜ਼ਪੁਰ ਦਿਹਾਤੀ ਤੋਂ ਸਾਬਕਾ ਵਿਧਾਇਕ ਸਤਿਕਾਰ ਕੌਰ ਗਹਿਰੀ ਅਤੇ ਉਨ੍ਹਾਂ ਦੇ ਪਤੀ ਲਾਡੀ ਗਹਿਰੀ ਨੂੰ ਆਮਦਨ ਤੋਂ ਜ਼ਿਆਦਾ ਸੰਪਤੀ ਦੇ ਮਾਮਲੇ ਵਿਚ ਗ੍ਰਿਫ਼ਤਾਰ ਕਰ ਲਿਆ। ਸਾਬਕਾ ਵਿਧਾਇਕ ਗਹਿਰੀ ਕੈਪਟਨ ਸਰਕਾਰ ਵਿਚ ਫ਼ਿਰੋਜ਼ਪੁਰ ਦਿਹਾਤੀ ਤੋਂ ਪਹਿਲੀ ਵਾਰ ਕਾਂਗਰਸ ਦੇ Çਟਕਟ ’ਤੇ ਵਿਧਾਇਕ ਚੁਣੀ ਗਈ ਸੀ।

ਵਿਧਾਇਕ ਰਹਿੰਦਿਆਂ ਨੇ ਉਨ੍ਹਾਂ ’ਤੇ ਆਮਦਨ ਤੋਂ ਜ਼ਿਆਦਾ ਸੰਪਤੀ ਬਣਾਉਣ ਦੇ ਇਲਜ਼ਾਮ ਲੱਗੇ ਸੀ, ਜਿਸ ਦੀ ਸ਼ਿਕਾਇਤ ਮਗਰੋਂ ਵਿਜੀਲੈਂਸ ਵੱਲੋਂ ਪਿਛਲੇ ਕਈ ਮਹੀਨੇ ਤੋਂ ਜਾਂਚ ਕੀਤੀ ਜਾ ਰਹੀ ਸੀ ਪਰ ਅੱਜ ਵਿਜੀਲੈਂਸ ਨੇ ਸਤਿਕਾਰ ਕੌਰ ਗਹਿਰੀ ਨੂੰ ਮੋਹਾਲੀ ਤੋਂ ਗ੍ਰਿਫ਼ਤਾਰ ਕਰ ਲਿਆ ਜਦਕਿ ਉਨ੍ਹਾਂ ਦੇ ਪਤੀ ਲਾਡੀ ਗਹਿਰੀ ਨੂੰ ਫ਼ਿਰੋਜ਼ਪੁਰ ਉਨ੍ਹਾਂ ਦੇ ਘਰ ਤੋਂ ਗ੍ਰਿਫ਼ਤਾਰ ਕੀਤਾ ਗਿਆ।

ਵਿਜੀਲੈਂਸ ਟੀਮ ਪਹਿਲਾਂ ਵੀ ਕਈ ਵਾਰ ਸਾਬਕਾ ਵਿਧਾਇਕ ਅਤੇ ਉਨ੍ਹਾਂ ਦੇ ਪਤੀ ਕੋਲੋਂ ਪੁੱਛਗਿੱਛ ਕਰਨ ਦੇ ਨਾਲ ਨਾਲ ਉਨ੍ਹਾਂ ਦੇ ਘਰ ਦਾ ਮੁਆਇਨਾ ਕਰ ਚੁੱਕੀ ਐ। ਹਾਲਾਂਕਿ ਉਕਤ ਗ੍ਰਿਫ਼ਤਾਰੀ ਬਾਰੇ ਅਜੇ ਤੱਕ ਅਧਿਕਾਰਕ ਤੌਰ ’ਤੇ ਪੁਸ਼ਟੀ ਨਹੀਂ ਹੋ ਸਕੀ। ਸਾਬਕਾ ਵਿਧਾਇਕ ਗਹਿਰੀ ਦੇ ਪਤੀ ਲਾਡੀ ਗਹਿਰੀ ਵੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵਿਚ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਹੋਣ ਦੇ ਨਾਲ ਬੇਹੱਦ ਪਾਵਰਫੁੱਲ ਮੰਨੇ ਜਾਂਦੇ ਸੀ, ਅਜਿਹੇ ਵਿਚ ਉਨ੍ਹਾਂ ਦੇ ਵਿਰੋਧੀਆਂ ਵੱਲੋਂ ਕਾਂਗਰਸ ਸਰਕਾਰ ਵਿਚ ਰਹਿੰਦਿਆਂ ਉਨ੍ਹਾਂ ’ਤੇ ਗੰਭੀਰ ਦੋਸ਼ ਲਗਾਏ ਜਾਂਦੇ ਰਹੇ ਨੇ।

ਲਾਡੀ ਗਹਿਰੀ ਅਤੇ ਉਨ੍ਹਾਂ ਦੀ ਪਤਨੀ ਸਤਿਕਾਰ ਕੌਰ ਗਹਿਰੀ ਨੂੰ ਪਿਛਲੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਨੇ ਟਿਕਟ ਨਹੀਂ ਦਿੱਤੀ, ਜਿਸ ਤੋਂ ਬਾਅਦ ਉਨ੍ਹਾਂ ਨੇ ਪ੍ਰਤੱਖ ਤੌਰ ’ਤੇ ਨਾਰਾਜ਼ਗੀ ਜ਼ਾਹਿਰ ਕੀਤੀ ਸੀ। ਇਸ ਤੋਂ ਬਾਅਦ ਕਾਂਗਰਸ ਨੇ ਉਨ੍ਹਾਂ ਨੂੰ ਪਾਰਟੀ ਤੋਂ ਕੱਢ ਦਿੱਤਾ ਸੀ ਅਤੇ ਉਹ ਭਾਜਪਾ ਵਿਚ ਸ਼ਾਮਲ ਹੋ ਗਏ ਸਨ।

Next Story
ਤਾਜ਼ਾ ਖਬਰਾਂ
Share it