ਪੰਜਾਬ ‘ਚ ਗੈਰ-ਕਾਨੂੰਨੀ ਮਾਈਨਿੰਗ ਦੇ ਦੋਸ਼ ‘ਚ ਸਾਬਕਾ ਕਾਂਗਰਸੀ MLA ਗ੍ਰਿਫਤਾਰ

ਪੰਜਾਬ ‘ਚ ਗੈਰ-ਕਾਨੂੰਨੀ ਮਾਈਨਿੰਗ ਦੇ ਦੋਸ਼ ‘ਚ ਸਾਬਕਾ ਕਾਂਗਰਸੀ MLA ਗ੍ਰਿਫਤਾਰ

ਪਠਾਨਕੋਟ : ਪੰਜਾਬ ਵਿੱਚ ਪੁਲਿਸ ਨੇ ਕਾਂਗਰਸ ਦੇ ਸਾਬਕਾ ਵਿਧਾਇਕ ਜੋਗਿੰਦਰ ਪਾਲ ਨੂੰ ਗੈਰ-ਕਾਨੂੰਨੀ ਮਾਈਨਿੰਗ, ਸਰਕਾਰੀ ਕੰਮ ਵਿੱਚ ਵਿਘਨ ਪਾਉਣ ਅਤੇ ਅਧਿਕਾਰੀਆਂ ਨਾਲ ਝਗੜੇ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਉਸ ਦੀ ਗ੍ਰਿਫਤਾਰੀ ਸ਼ੁੱਕਰਵਾਰ ਸ਼ਾਮ ਨੂੰ ਕੀਤੀ ਗਈ। ਪੁਲਿਸ ਨੇ ਮੌਕੇ ਤੋਂ ਇੱਕ ਟਿੱਪਰ ਅਤੇ ਪੋਕਲੇਨ ਮਸ਼ੀਨ ਵੀ ਬਰਾਮਦ ਕੀਤੀ ਹੈ। ਜੋਗਿੰਦਰ ਪਾਲ ਪਠਾਨਕੋਟ ਜ਼ਿਲ੍ਹੇ ਨਾਲ ਸਬੰਧਤ ਹਨ ਅਤੇ ਇੱਥੋਂ ਦੀ ਭੋਆ ਵਿਧਾਨ ਸਭਾ ਸੀਟ ਤੋਂ ਕਾਂਗਰਸ ਦੇ ਵਿਧਾਇਕ ਰਹਿ ਚੁੱਕੇ ਹਨ।

ਭੋਆ ਤੋਂ ਸਾਬਕਾ ਕਾਂਗਰਸੀ ਵਿਧਾਇਕ ਜੋਗਿੰਦਰ ਪਾਲ ਪਠਾਨਕੋਟ ਜ਼ਿਲ੍ਹੇ ਵਿੱਚ ਰਾਵੀ ਨਦੀ ਦੇ ਨੇੜੇ ਇੱਕ ਕਰੱਸ਼ਰ ਸਾਈਟ ਦਾ ਮਾਲਕ ਹੈ। ਇਹ ਸਾਈਟ ਜੋਗਿੰਦਰ ਪਾਲ ਦੀ ਪਤਨੀ ਦੇ ਨਾਂ ‘ਤੇ ਹੈ। ਸ਼ੁੱਕਰਵਾਰ ਨੂੰ ਮਾਈਨਿੰਗ ਵਿਭਾਗ ਨੂੰ ਇਸ ਜਗ੍ਹਾ ‘ਤੇ ਨਾਜਾਇਜ਼ ਮਾਈਨਿੰਗ ਹੋਣ ਦੀ ਸੂਚਨਾ ਮਿਲੀ ਸੀ। ਜਦੋਂ ਮਾਈਨਿੰਗ ਵਿਭਾਗ ਦੇ ਅਧਿਕਾਰੀ ਐਸ.ਡੀ.ਓ ਦੀ ਅਗਵਾਈ ਵਿੱਚ ਮੌਕੇ ’ਤੇ ਪੁੱਜੇ ਤਾਂ ਜੋਗਿੰਦਰ ਪਾਲ ਪਹਿਲਾਂ ਹੀ ਉਥੇ ਮੌਜੂਦ ਸਨ। ਮੌਕੇ ‘ਤੇ ਨਜਾਇਜ਼ ਮਾਈਨਿੰਗ ਹੁੰਦੀ ਦੇਖ ਕੇ ਐਸ.ਡੀ.ਓ ਨੇ ਪੋਕਲੇਨ ਮਸ਼ੀਨ ਅਤੇ ਟਿੱਪਰ ਜ਼ਬਤ ਕਰ ਲਿਆ।

Related post