ਸਾਬਕਾ ਸੰਸਦ ਮੈਂਬਰ ਧਨੰਜੈ ਸਿੰਘ ਨੂੰ 7 ਸਾਲ ਦੀ ਸਜ਼ਾ

ਸਾਬਕਾ ਸੰਸਦ ਮੈਂਬਰ ਧਨੰਜੈ ਸਿੰਘ ਨੂੰ 7 ਸਾਲ ਦੀ ਸਜ਼ਾ

ਜੌਨਪੁਰ : ਜੌਨਪੁਰ ਦੇ ਸਾਬਕਾ ਸੰਸਦ ਮੈਂਬਰ-ਵਿਧਾਇਕ ਧਨੰਜੈ ਸਿੰਘ ਨੂੰ ਅਦਾਲਤ ਨੇ 7 ਸਾਲ ਦੀ ਕੈਦ ਅਤੇ 50 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ। ਸਾਬਕਾ ਸੰਸਦ ਮੈਂਬਰ ਬਾਹੂਬਲੀ ਧਨੰਜੈ ਸਿੰਘ ਨੂੰ ਜੌਨਪੁਰ ਦੀ ਅਦਾਲਤ ਨੇ ਅਗਵਾ ਅਤੇ ਫਿਰੌਤੀ ਦੇ ਮਾਮਲੇ ਵਿੱਚ ਸੱਤ ਸਾਲ ਦੀ ਸਜ਼ਾ ਸੁਣਾਈ ਹੈ। ਅਦਾਲਤ ਨੇ 2 ਲੱਖ ਰੁਪਏ ਦਾ ਜੁਰਮਾਨਾ ਵੀ ਲਗਾਇਆ ਹੈ। ਧਨੰਜੇ ‘ਤੇ ਨਮਾਮੀ ਗੰਗੇ ਦੇ ਪ੍ਰੋਜੈਕਟ ਮੈਨੇਜਰ ਨੂੰ ਅਗਵਾ ਕਰਨ ਅਤੇ ਉਸ ਨੂੰ ਧਮਕੀਆਂ ਦੇਣ ਅਤੇ ਫਿਰੌਤੀ ਮੰਗਣ ਦੇ ਦੋਸ਼ ਸਾਬਤ ਹੋ ਗਏ ਹਨ। ਇੱਕ ਦਿਨ ਪਹਿਲਾਂ ਮੰਗਲਵਾਰ ਨੂੰ ਵਿਸ਼ੇਸ਼ ਜੱਜ ਐਮਪੀਐਮਐਲਏ ਅਦਾਲਤ ਸ਼ਰਦ ਤ੍ਰਿਪਾਠੀ ਨੇ ਮਾਮਲੇ ਦੀ ਸੁਣਵਾਈ ਕਰਦਿਆਂ ਧਨੰਜੈ ਸਿੰਘ ਨੂੰ ਦੋਸ਼ੀ ਕਰਾਰ ਦਿੱਤਾ ਸੀ। ਧੰਨਜੇ ਦੇ ਨਾਲ-ਨਾਲ ਉਸ ਦੇ ਸਾਥੀ ਨੂੰ ਵੀ 7 ਸਾਲ ਦੀ ਕੈਦ ਅਤੇ 2 ਲੱਖ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਗਈ ਹੈ। ਸਜ਼ਾ ਸੁਣਾਏ ਜਾਣ ਤੋਂ ਤੁਰੰਤ ਬਾਅਦ ਧਨੰਜੈ ਸਿੰਘ ਨੂੰ ਦੁਬਾਰਾ ਜੇਲ੍ਹ ਭੇਜ ਦਿੱਤਾ ਗਿਆ।

ਇਹ ਖ਼ਬਰ ਵੀ ਪੜ੍ਹੋ

ਅਮਰੀਕਾ ਤੇ ਹੂਤੀ ਬਾਗੀਆਂ ਵਿਚਾਲੇ ਚਲ ਰਿਹਾ ਰੇੜਕਾ ਰੁਕਣ ਦਾ ਨਾਂ ਨਹੀਂ ਲੈ ਰਿਹਾ। ਇਸੇ ਤਰ੍ਹਾਂ ਹੁਣ ਫਿਰ ਹੂਤੀ ਬਾਗੀਆਂ ਨੇ ਅਮਰੀਕੀ ਜੰਗੀ ਬੇੜਿਆਂ ’ਤੇ ਹਮਲਾ ਕੀਤਾ ਹੈ। ਦੱਸਦੇ ਚਲੀਏ ਕਿ ਈਰਾਨ ਸਮਰਥਿਤ ਹੂਤੀ ਬਾਗੀਆਂ ਨੇ ਲਾਲ ਸਾਗਰ ਵਿੱਚ ਅਮਰੀਕਾ ਦੇ ਦੋ ਜੰਗੀ ਬੇੜਿਆਂ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ ਕੀਤਾ ਹੈ। ਹੂਤੀ ਸੰਗਠਨ ਦੇ ਬੁਲਾਰੇ ਯਾਹਿਆ ਸਾਰਿਆ ਨੇ ਟੈਲੀਵਿਜ਼ਨ ’ਤੇ ਜਾਰੀ ਬਿਆਨ ’ਚ ਇਹ ਵੱਡਾ ਦਾਅਵਾ ਕੀਤਾ ਹੈ। ਹੂਤੀ ਬਾਗੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਲਾਲ ਸਾਗਰ ’ਚ ਅਮਰੀਕਾ ਦੇ ਦੋ ਜੰਗੀ ਬੇੜਿਆਂ ’ਤੇ ਮਿਜ਼ਾਈਲਾਂ ਅਤੇ ਡਰੋਨਾਂ ਨਾਲ ਹਮਲਾ ਕੀਤਾ। ਹਾਲਾਂਕਿ ਹੁਣ ਤੱਕ ਇਸ ਬਾਰੇ ਅਮਰੀਕਾ ਵੱਲੋਂ ਕੋਈ ਬਿਆਨ ਨਹੀਂ ਆਇਆ ਹੈ।

ਇਜ਼ਰਾਈਲ-ਹਮਾਸ ਯੁੱਧ ਦੀ ਸ਼ੁਰੂਆਤ ਤੋਂ ਬਾਅਦ, ਹੂਤੀ ਬਾਗੀ ਫਲਸਤੀਨ ਦੇ ਸਮਰਥਨ ਵਿੱਚ ਲਾਲ ਸਾਗਰ ਅਤੇ ਅਦਨ ਦੀ ਖਾੜੀ ਵਿੱਚ ਅੰਤਰਰਾਸ਼ਟਰੀ ਸ਼ਿਪਿੰਗ ਮਾਰਗਾਂ ’ਤੇ ਵਪਾਰਕ ਜਹਾਜ਼ਾਂ ਨੂੰ ਨਿਸ਼ਾਨਾ ਬਣਾ ਰਹੇ ਹਨ। ਇਨ੍ਹਾਂ ਹਮਲਿਆਂ ਕਾਰਨ ਕਈ ਵਪਾਰਕ ਫਰਮਾਂ ਨੇ ਅੰਤਰਰਾਸ਼ਟਰੀ ਸ਼ਿਪਿੰਗ ਰੂਟਾਂ ਦੀ ਬਜਾਏ ਲੰਬੇ ਰੂਟ ਰਾਹੀਂ ਆਪਣੇ ਜਹਾਜ਼ ਦੱਖਣੀ ਅਫਰੀਕਾ ਭੇਜਣੇ ਸ਼ੁਰੂ ਕਰ ਦਿੱਤੇ ਹਨ। ਇਸ ਕਾਰਨ ਵਿਸ਼ਵ ਵਿੱਚ ਮਹਿੰਗਾਈ ਵਧਣ ਦੀ ਸੰਭਾਵਨਾ ਹੈ। ਨਾਲ ਹੀ, ਹਾਉਤੀ ਬਾਗੀਆਂ ਦੇ ਹਮਲੇ ਨੇ ਪੂਰੇ ਅਰਬ ਖੇਤਰ ਵਿੱਚ ਇਜ਼ਰਾਈਲ-ਹਮਾਸ ਯੁੱਧ ਦੇ ਫੈਲਣ ਦਾ ਖਤਰਾ ਵਧਾ ਦਿੱਤਾ ਹੈ। ਅਮਰੀਕਾ ਨੇ ਆਪਣੇ ਸਹਿਯੋਗੀਆਂ ਨਾਲ ਮਿਲ ਕੇ ਅੰਤਰਰਾਸ਼ਟਰੀ ਸ਼ਿਪਿੰਗ ਰੂਟਾਂ ਦੀ ਸੁਰੱਖਿਆ ਲਈ ਨਿਗਰਾਨੀ ਵਧਾ ਦਿੱਤੀ ਹੈ। ਹਾਲਾਂਕਿ ਹੂਤੀ ਬਾਗੀ ਅਮਰੀਕੀ ਜੰਗੀ ਜਹਾਜ਼ਾਂ ਨੂੰ ਵੀ ਨਿਸ਼ਾਨਾ ਬਣਾ ਰਹੇ ਹਨ। ਅਮਰੀਕਾ ਦੇ ਜੰਗੀ ਜਹਾਜ਼ਾਂ ਨੇ ਪੂਰਬ ’ਚ ਹੂਤੀ ਬਾਗੀਆਂ ਦੇ ਕਈ ਹਮਲਿਆਂ ਨੂੰ ਨਾਕਾਮ ਕਰ ਦਿੱਤਾ ਹੈ।

Related post

ਅਫਗਾਨਿਸਤਾਨ ‘ਚ ਮੀਂਹ ਅਤੇ ਹੜ੍ਹ ਨੇ ਮਚਾਈ ਤਬਾਹੀ, 370 ਲੋਕਾਂ ਦੀ ਮੌਤ, 1600 ਲੋਕ ਜ਼ਖਮੀ

ਅਫਗਾਨਿਸਤਾਨ ‘ਚ ਮੀਂਹ ਅਤੇ ਹੜ੍ਹ ਨੇ ਮਚਾਈ ਤਬਾਹੀ, 370…

ਅਫਗਾਨਿਸਤਾਨ, 19 ਮਈ, ਪਰਦੀਪ ਸਿੰਘ : ਅਫਗਾਨਿਸਤਾਨ ‘ਚ ਤਿੰਨ ਹਫਤਿਆਂ ਤੋਂ ਹੋ ਰਹੀ ਭਾਰੀ ਬਾਰਿਸ਼ ਕਾਰਨ 370 ਤੋਂ ਵੱਧ ਲੋਕਾਂ ਦੀ…
ਪੀਐੱਮ ਮੋਦੀ 23 ਤੇ 24 ਮਈ ਨੂੰ ਆਉਣਗੇ ਪੰਜਾਬ

ਪੀਐੱਮ ਮੋਦੀ 23 ਤੇ 24 ਮਈ ਨੂੰ ਆਉਣਗੇ ਪੰਜਾਬ

ਨਵੀਂ ਦਿੱਲੀ, 19 ਮਈ, ਪਰਦੀਪ ਸਿੰਘ: ‘ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲੋਕ ਸਭਾ ਚੋਣਾਂ ਦੌਰਾਨ ਪੰਜਾਬ ‘ਚ ਭਾਜਪਾ ਦੇ ਉਮੀਦਵਾਰਾਂ…