ਇਜ਼ਰਾਈਲ ਵਲੋਂ ਹਮਾਸ ’ਤੇ ਕਾਰਵਾਈ ਦਾ ਓਬਾਮਾ ਨੇ ਕੀਤਾ ਸਮਰਥਨ
ਵਾਸ਼ਿੰਗਟਨ, 10 ਅਕਤੂਬਰ, ਨਿਰਮਲ : ਇਜ਼ਰਾਈਲ ਵਲੋਂ ਹਮਾਸ ’ਤੇ ਇੱਕ ਦੂਜੇ ਵਲੋਂ ਹਮਲੇ ਜਾਰੀ ਹਨ। ਜਿਸ ਵਿਚ ਮੌਤਾਂ ਦੀ ਗਿਣਤੀ ਵੱਧੀ ਹੈ। ਦੂਜੇ ਪਾਸੇ ਓਬਾਮਾ ਨੇ ਸੋਸ਼ਲ ਮੀਡੀਆ ’ਤੇ ਕਿਹਾ ਕਿ ਇਜ਼ਰਾਈਲ ’ਤੇ ਹੋਏ ਅੱਤਵਾਦੀ ਹਮਲਿਆਂ ਅਤੇ ਬੇਕਸੂਰ ਨਾਗਰਿਕਾਂ ਦੀ ਹੱਤਿਆ ਤੋਂ ਸਾਰੇ ਅਮਰੀਕੀਆਂ ਨੂੰ ਗੁੱਸੇ ਵਿਚ ਆਉਣਾ ਚਾਹੀਦਾ। ਅੱਤਵਾਦੀ ਸੰਗਠਨ ਹਮਾਸ ਅਤੇ ਇਜ਼ਰਾਈਲ ਵਿਚਾਲੇ […]
By : Hamdard Tv Admin
ਵਾਸ਼ਿੰਗਟਨ, 10 ਅਕਤੂਬਰ, ਨਿਰਮਲ : ਇਜ਼ਰਾਈਲ ਵਲੋਂ ਹਮਾਸ ’ਤੇ ਇੱਕ ਦੂਜੇ ਵਲੋਂ ਹਮਲੇ ਜਾਰੀ ਹਨ। ਜਿਸ ਵਿਚ ਮੌਤਾਂ ਦੀ ਗਿਣਤੀ ਵੱਧੀ ਹੈ। ਦੂਜੇ ਪਾਸੇ ਓਬਾਮਾ ਨੇ ਸੋਸ਼ਲ ਮੀਡੀਆ ’ਤੇ ਕਿਹਾ ਕਿ ਇਜ਼ਰਾਈਲ ’ਤੇ ਹੋਏ ਅੱਤਵਾਦੀ ਹਮਲਿਆਂ ਅਤੇ ਬੇਕਸੂਰ ਨਾਗਰਿਕਾਂ ਦੀ ਹੱਤਿਆ ਤੋਂ ਸਾਰੇ ਅਮਰੀਕੀਆਂ ਨੂੰ ਗੁੱਸੇ ਵਿਚ ਆਉਣਾ ਚਾਹੀਦਾ। ਅੱਤਵਾਦੀ ਸੰਗਠਨ ਹਮਾਸ ਅਤੇ ਇਜ਼ਰਾਈਲ ਵਿਚਾਲੇ ਸੰਘਰਸ਼ ਜਾਰੀ ਹੈ। ਇਨ੍ਹਾਂ ਹਮਲਿਆਂ ਵਿੱਚ ਹੁਣ ਤੱਕ 16 ਸੌ ਤੋਂ ਵੱਧ ਲੋਕ ਆਪਣੀ ਜਾਨ ਗੁਆ ਚੁੱਕੇ ਹਨ। ਇਸ ਦੌਰਾਨ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਬਰਾਕ ਓਬਾਮਾ ਨੇ ਹਮਾਸ ਦੇ ਇਜ਼ਰਾਈਲ ਖਿਲਾਫ ਅੱਤਵਾਦੀ ਹਮਲਿਆਂ ਦੀ ਸਖਤ ਨਿੰਦਾ ਕੀਤੀ ਹੈ।
ਓਬਾਮਾ ਨੇ ਸੋਸ਼ਲ ਮੀਡੀਆ ’ਤੇ ਕਿਹਾ ਕਿ ਇਜ਼ਰਾਈਲ ’ਤੇ ਹੋਏ ਅੱਤਵਾਦੀ ਹਮਲਿਆਂ ਅਤੇ ਬੇਕਸੂਰ ਨਾਗਰਿਕਾਂ ਦੀ ਹੱਤਿਆ ਕਾਰਨ ਸਾਰੇ ਅਮਰੀਕੀਆਂ ਨੂੰ ਗੁੱਸਾ ਕਰਨਾ ਚਾਹੀਦਾ ਹੈ। ਅਸੀਂ ਮਾਰੇ ਗਏ ਲੋਕਾਂ ਦਾ ਸੋਗ ਮਨਾਉਂਦੇ ਹਾਂ। ਉਨ੍ਹਾਂ ਨੇ ਨਾਲ ਹੀ ਬੰਧਕ ਬਣਾਏ ਗਏ ਲੋਕਾਂ ਦੀ ਸੁਰੱਖਿਅਤ ਵਾਪਸੀ ਲਈ ਪ੍ਰਾਰਥਨਾ ਕੀਤੀ। ਉਨ੍ਹਾਂ ਅੱਗੇ ਕਿਹਾ ਕਿ ਹਮਾਸ ਨੂੰ ਤਬਾਹ ਕਰਨ ਲਈ ਸਾਡੇ ਸਹਿਯੋਗੀ ਇਜ਼ਰਾਈਲ ਦੇ ਨਾਲ ਖੜ੍ਹੇ ਹਨ।
ਉਨ੍ਹਾਂ ਕਿਹਾ, ‘ਅਸੀਂ ਅੱਤਵਾਦ ਨਾਲ ਲੜਨ ਦੇ ਇਜ਼ਰਾਈਲ ਦੇ ਅਧਿਕਾਰ ਦਾ ਸਮਰਥਨ ਕਰਦੇ ਹਾਂ। ਸਾਨੂੰ ਇਜ਼ਰਾਈਲ ਅਤੇ ਫਲਸਤੀਨੀਆਂ ਲਈ ਇੱਕ ਨਿਆਂਪੂਰਨ ਅਤੇ ਸਥਾਈ ਸ਼ਾਂਤੀ ਲਈ ਯਤਨ ਕਰਦੇ ਰਹਿਣਾ ਚਾਹੀਦਾ ਹੈ। ਇਸ ਦੌਰਾਨ ਖ਼ਬਰ ਆਈ ਹੈ ਕਿ ਹਮਾਸ ਨੇ ਇਜ਼ਰਾਈਲ ਦੁਆਰਾ ਬੰਧਕ ਬਣਾਏ ਗਏ ਨਾਗਰਿਕਾਂ ਅਤੇ ਸੈਨਿਕਾਂ ਨੂੰ ਮਾਰਨ ਦੀ ਧਮਕੀ ਦਿੱਤੀ ਹੈ। ਅਸਲ ’ਚ ਜਵਾਬੀ ਕਾਰਵਾਈ ’ਚ ਇਜ਼ਰਾਈਲ ਨੇ ਗਾਜ਼ਾ ਪੱਟੀ ਦੀ ਪੂਰੀ ਤਰ੍ਹਾਂ ਨਾਲ ਘੇਰਾਬੰਦੀ ਕਰ ਦਿੱਤੀ ਹੈ ਅਤੇ ਭੋਜਨ ਅਤੇ ਪਾਣੀ ਦੀ ਸਪਲਾਈ ਬੰਦ ਕਰ ਦਿੱਤੀ ਹੈ, ਜਿਸ ਕਾਰਨ ਹਮਾਸ ਹੈਰਾਨ ਹੈ। ਤੁਹਾਨੂੰ ਦੱਸ ਦੇਈਏ ਕਿ ਹੁਣ ਤੱਕ ਦੋਵਾਂ ਪਾਸਿਆਂ ਤੋਂ ਚੱਲ ਰਹੇ ਸੰਘਰਸ਼ ਵਿੱਚ ਘੱਟੋ-ਘੱਟ 1600 ਤੋਂ ਵੱਘ ਲੋਕਾਂ ਦੀ ਜਾਨ ਜਾ ਚੁੱਕੀ ਹੈ।
ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਹਮਾਸ ਨੂੰ ਤਬਾਹ ਕਰਨ ਦੀ ਚੇਤਾਵਨੀ ਦਿੱਤੀ ਹੈ। ਸਰਕਾਰ ਕਥਿਤ ਤੌਰ ’ਤੇ ਤਿੰਨ ਲੱਖ ਸੈਨਿਕਾਂ ਨੂੰ ਲਾਮਬੰਦ ਕਰ ਰਹੀ ਹੈ।