ਵਿਧਾਇਕ ਨਰਿੰਦਰ ਕੌਰ ਭਰਾਜ ਨੇ ਲੱਖੇਵਾਲ ’ਚ 23 ਲੱਖ ਦੀ ਲਾਗਤ ਵਾਲੇ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ
ਭਵਾਨੀਗੜ੍ਹ/ਸੰਗਰੂਰ, ਦਲਜੀਤ ਕੌਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਧਾਨ ਸਭਾ ਹਲਕਾ ਸੰਗਰੂਰ ਦੀ ਨੁਹਾਰ ਸੰਵਾਰਨ ਦਾ ਟੀਚਾ ਮਿੱਥ ਕੇ ਕਾਰਜਸ਼ੀਲ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਅੱਜ ਪਿੰਡ ਲੱਖੇਵਾਲ ਵਿਖੇ ਕਰੀਬ 23 ਲੱਖ ਦੀ ਲਾਗਤ ਨਾਲ ਬਣਨ ਵਾਲੇ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ। ਪਿੰਡ ਵਾਸੀਆਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ […]
By : Editor Editor
ਭਵਾਨੀਗੜ੍ਹ/ਸੰਗਰੂਰ, ਦਲਜੀਤ ਕੌਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਧਾਨ ਸਭਾ ਹਲਕਾ ਸੰਗਰੂਰ ਦੀ ਨੁਹਾਰ ਸੰਵਾਰਨ ਦਾ ਟੀਚਾ ਮਿੱਥ ਕੇ ਕਾਰਜਸ਼ੀਲ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਅੱਜ ਪਿੰਡ ਲੱਖੇਵਾਲ ਵਿਖੇ ਕਰੀਬ 23 ਲੱਖ ਦੀ ਲਾਗਤ ਨਾਲ ਬਣਨ ਵਾਲੇ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ। ਪਿੰਡ ਵਾਸੀਆਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਅਸੀਂ ਪਿੰਡਾਂ ਨਾਲ ਜ਼ਮੀਨੀ ਪੱਧਰ ’ਤੇ ਜੁੜੇ ਹੋਏ ਹਾਂ ਅਤੇ ਇੱਥੇ ਵਸਦੇ ਲੋਕਾਂ ਦੀਆਂ ਸਾਰੀਆਂ ਜ਼ਰੂਰਤਾਂ ਤੋਂ ਭਲੀਭਾਂਤੀ ਜਾਣੂ ਹਾਂ। ਉਨ੍ਹਾਂ ਕਿਹਾ ਕਿ ਪੰਜਾਬ ਵਾਸੀਆਂ ਲਈ ਇਹ ਵੱਡਾ ਦੁਖਾਂਤ ਰਿਹਾ ਹੈ ਕਿ ਪਿਛਲੀਆਂ ਸਰਕਾਰਾਂ ਨੇ ਜ਼ਮੀਨੀ ਪੱਧਰ ’ਤੇ ਲੋਕਾਂ ਦੀਆਂ ਸਮੱਸਿਆਵਾਂ ਦੀ ਕਦੇ ਸਾਰ ਨਹੀਂ ਲਈ ਪਰ ਅਸੀਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹਰ ਘਰ ਨਾਲ ਜੁੜੀ ਲੋੜ ਤੇ ਸਮੱਸਿਆ ਨੂੰ ਸਮਝਦੇ ਹਾਂ ਅਤੇ ਇਸ ਲਈ ਹਰ ਉਮਰ ਵਰਗ, ਹਰ ਕਿੱਤੇ, ਹਰ ਨਾਗਰਿਕ ਦੀ ਜ਼ਰੂਰਤ ਦੇ ਸਨਮੁੱਖ ਲੋੜੀਂਦੇ ਕਦਮ ਪੁੱਟ ਰਹੇ ਹਾਂ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਬੁਨਿਆਦੀ ਸਹੂਲਤਾਂ ਤਾਂ ਆਪ ਸਰਕਾਰ ਤਰਜੀਹੀ ਆਧਾਰ ’ਤੇ ਪੂਰਾ ਕਰ ਹੀ ਰਹੀ ਹੈ ਬਲਕਿ ਨਾਲ ਹੀ ਹੋਰ ਉਸਾਰੂ ਕਾਰਜ ਵੀ ਕਰਵਾਏ ਜਾ ਰਹੇ ਹਨ ਜਿਨ੍ਹਾਂ ਵਿੱਚ ਖੇਡ ਗਤੀਵਿਧੀਆਂ ਦੀ ਪ੍ਰਫੁਲਤਾ ਵੀ ਸ਼ਾਮਲ ਹੈ। ਵਿਧਾਇਕ ਨਰਿੰਦਰ ਕੌਰ ਭਰਾਜ ਨੇ ਪਿੰਡ ਦੇ ਬੱਚਿਆਂ ਤੇ ਨੌਜਵਾਨਾਂ ਨੂੰ ਪ੍ਰੇਰਦਿਆਂ ਕਿਹਾ ਕਿ ਇਹ ਖੇਡ ਸਟੇਡੀਅਮ ਪੰਚਾਇਤੀ ਰਾਜ ਵਿਭਾਗ ਵੱਲੋਂ ਛੇਤੀ ਹੀ ਤਿਆਰ ਕਰ ਦਿੱਤਾ ਜਾਵੇਗਾ ਅਤੇ ਇਸ ਸਟੇਡੀਅਮ ਦਾ ਲਾਭ ਲੈਂਦੇ ਹੋਏ ਇਸ ਦੀ ਸੁਚੱਜੀ ਵਰਤੋਂ ਨੂੰ ਯਕੀਨੀ ਬਣਾਇਆ ਜਾਵੇ।
ਕਿਸਾਨਾਂ ਦੀਆਂ ਮੰਗਾਂ ਜਾਇਜ਼ : ਕੁਲਦੀਪ ਧਾਲੀਵਾਲ
ਸ਼ੰਭੂ ਬਾਰਡਰ, 14 ਫ਼ਰਵਰੀ, ਨਿਰਮਲ : ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਨੇ ਕਿਸਾਨਾਂ ਦੀਆਂ ਮੰਗਾਂ ਨੂੰ ਜਾਇਜ਼ਾ ਦੱਸਿਆ ਹੈ। ਪੰਜਾਬ ਦੇ ਕਿਸਾਨਾਂ ਵੱਲੋਂ ਦਿੱਲੀ ਵੱਲ ਮਾਰਚ ਕਰਨ ਦੇ ਦਿੱਤੇ ਸੱਦੇ ਤੋਂ ਬਾਅਦ ਹੁਣ ਪੰਜਾਬ ਸਰਕਾਰ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਅਸੀਂ ਕਿਸਾਨਾਂ ਨਾਲ ਚਟਾਨ ਵਾਂਗ ਖੜੇ੍ਹ ਹਾਂ ਅਤੇ ਖੜੇ੍ਹ ਰਹਾਂਗੇ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਜਾਇਜ਼ ਹਨ।ਦੱਸ ਦੇਈਏ ਕਿ ਕਿਸਾਨ ਸ਼ੰਭੂ ਅਤੇ ਖਨੌਰੀ ਬਾਰਡਰ ਤੋਂ ਹਰਿਆਣਾ ਵਿੱਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਹੇ ਹਨ। ਇਸ ਦੇ ਨਾਲ ਹੀ ਕਿਸਾਨਾਂ ਦੇ ਵਿਰੋਧ ਕਾਰਨ ਦਿੱਲੀ ਬਾਰਡਰ ’ਤੇ ਜਾਮ ਲੱਗਾ ਹੋਇਆ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਉਹ ਕਿਸੇ ਵੀ ਹਾਲਤ ਵਿੱਚ ਦਿੱਲੀ ਜਾਣਗੇ।
ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਬਿਆਨ ਵਿੱਚ ਕਿਹਾ ਕਿ ਕਿਸਾਨਾਂ ਦੀ ਘੱਟੋ-ਘੱਟ ਸਮਰਥਨ ਮੁੱਲ ਅਤੇ ਕਰਜ਼ਾ ਮੁਆਫ਼ੀ ਦੀ ਮੰਗ ਬਿਲਕੁਲ ਜਾਇਜ਼ ਹੈ। ਧਾਲੀਵਾਲ ਨੇ ਕਿਹਾ- ਪੰਜਾਬ ਦੇ ਮੁੱਖ ਮੰਤਰੀ ਮਾਨ ਨੇ ਦਿੱਲੀ ਵਿੱਚ ਮੀਟਿੰਗ ਕਰਕੇ ਕੇਂਦਰ ਸਰਕਾਰ ਨੂੰ ਮਨਾਉਣ ਦੀ ਕੋਸ਼ਿਸ਼ ਕੀਤੀ।ਜਿਸ ਕਾਰਨ ਕੇਂਦਰੀ ਮੰਤਰੀਆਂ ਦੀ ਟੀਮ ਨੇ ਚੰਡੀਗੜ੍ਹ ਆ ਕੇ ਮੁੱਖ ਮੰਤਰੀ ਦੀ ਹਾਜ਼ਰੀ ਵਿੱਚ ਕਿਸਾਨ ਆਗੂਆਂ ਨਾਲ ਮੀਟਿੰਗ ਕੀਤੀ। ਫਿਰ ਮੈਂ ਆਪਣੀ ਡਿਊਟੀ ਲਗਾ ਕੇ ਚੰਡੀਗੜ੍ਹ ਵਿੱਚ ਕੇਂਦਰੀ ਮੰਤਰੀਆਂ ਨੂੰ ਕਿਸਾਨਾਂ ਪ੍ਰਤੀ ਸੰਵੇਦਨਸ਼ੀਲਤਾ ਦਿਖਾਉਣ ਲਈ ਕਿਹਾ। ਪਰ ਨਾ ਤਾਂ ਕਿਸਾਨਾਂ ਦੀ ਕੋਈ ਮੰਗ ਮੰਨੀ ਗਈ ਅਤੇ ਨਾ ਹੀ ਉਨ੍ਹਾਂ ਨੂੰ ਸ਼ਾਂਤਮਈ ਢੰਗ ਨਾਲ ਧਰਨਾ ਦੇਣ ਦਾ ਮੌਕਾ ਦਿੱਤਾ ਗਿਆ।ਸਗੋਂ ਭਾਜਪਾ ਨੇ ਸੜਕਾਂ ਜਾਮ ਕਰਕੇ ਦੇਸ਼ ਦੇ ਅੰਨਦਾਤਾ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ। ਅਸੀਂ ਹਰਿਆਣਾ ਦੀ ਸਰਹੱਦ ’ਤੇ ਭਾਜਪਾ ਸਰਕਾਰ ਵੱਲੋਂ ਪੰਜਾਬ ਦੇ ਕਿਸਾਨਾਂ ਨਾਲ ਕੀਤੇ ਜਾ ਰਹੇ ਸਲੂਕ ਦੀ ਨਿਖੇਧੀ ਕਰਦੇ ਹਾਂ। ਮੰਤਰੀ ਨੇ ਕਿਹਾ ਕਿ ਪੰਜਾਬ ਦੀ ‘ਆਪ’ ਸਰਕਾਰ ਭਾਰਤ ਦੇ ਕਿਸਾਨਾਂ ਨਾਲ ਚਟਾਨ ਵਾਂਗ ਖੜ੍ਹੀ ਹੈ।