ਸ਼ਾਹੀ ਇਮਾਮ ਕੋਲੋਂ ਰਖਵਾਇਆ ਗੁਰੂ ਘਰ ਦਾ ਨੀਂਹ ਪੱਥਰ
ਹੁਸ਼ਿਆਰਪੁਰ, 7 ਜਨਵਰੀ (ਅਮਰੀਕ ਕੁਮਾਰ) : ਸਦੀਆਂ ਪਹਿਲਾਂ ਸਿੱਖਾਂ ਦੇ ਚੌਥੇ ਗੁਰੂ ਸ੍ਰੀ ਗੁਰੂ ਰਾਮਦਾਸ ਜੀ ਨੇ ਮੁਸਲਿਮ ਫ਼ਕੀਰ ਸਾਈਂ ਮੀਆਂ ਮੀਰ ਪਾਸੋਂ ਸ੍ਰੀ ਹਰਿਮੰਦਰ ਸਾਹਿਬ ਦਾ ਨੀਂਹ ਪੱਥਰ ਰਖਵਾਇਆ ਸੀ ਤਾਂ ਜੋ ਭਾਈਚਾਰਕ ਸਾਂਝ ਨੂੰ ਮਜ਼ਬੂਤ ਕੀਤਾ ਜਾ ਸਕੇ, ਉਸੇ ਤਰ੍ਹਾਂ ਦੀ ਮਿਸਾਲ ਅੱਜ ਹੁਸ਼ਿਆਰਪੁਰ ਵਿਚ ਉਸ ਸਮੇਂ ਦੇਖਣ ਨੂੰ ਮਿਲੀ ਜਦੋਂ ਸਿੱਖ ਭਾਈਚਾਰੇ […]
By : Makhan Shah
ਹੁਸ਼ਿਆਰਪੁਰ, 7 ਜਨਵਰੀ (ਅਮਰੀਕ ਕੁਮਾਰ) : ਸਦੀਆਂ ਪਹਿਲਾਂ ਸਿੱਖਾਂ ਦੇ ਚੌਥੇ ਗੁਰੂ ਸ੍ਰੀ ਗੁਰੂ ਰਾਮਦਾਸ ਜੀ ਨੇ ਮੁਸਲਿਮ ਫ਼ਕੀਰ ਸਾਈਂ ਮੀਆਂ ਮੀਰ ਪਾਸੋਂ ਸ੍ਰੀ ਹਰਿਮੰਦਰ ਸਾਹਿਬ ਦਾ ਨੀਂਹ ਪੱਥਰ ਰਖਵਾਇਆ ਸੀ ਤਾਂ ਜੋ ਭਾਈਚਾਰਕ ਸਾਂਝ ਨੂੰ ਮਜ਼ਬੂਤ ਕੀਤਾ ਜਾ ਸਕੇ, ਉਸੇ ਤਰ੍ਹਾਂ ਦੀ ਮਿਸਾਲ ਅੱਜ ਹੁਸ਼ਿਆਰਪੁਰ ਵਿਚ ਉਸ ਸਮੇਂ ਦੇਖਣ ਨੂੰ ਮਿਲੀ ਜਦੋਂ ਸਿੱਖ ਭਾਈਚਾਰੇ ਦੇ ਲੋਕਾਂ ਵੱਲੋਂ ਸ਼ਾਹੀ ਇਮਾਮ ਮੌਲਾਨਾ ਮੁਹੰਮਦ ਉਸਮਾਨ ਲੁਧਿਆਣਵੀ ਕੋਲੋਂ ਗੁਰਦੁਆਰਾ ਸਾਹਿਬ ਦਾ ਨੀਂਹ ਪੱਥਰ ਰਖਵਾਇਆ ਗਿਆ। ਹਰ ਕਿਸੇ ਵੱਲੋਂ ਇਸ ਕਾਰਜ ਦੀ ਸ਼ਲਾਘਾ ਕੀਤੀ ਜਾ ਰਹੀ ਐ।
ਹੁਸ਼ਿਆਰਪੁਰ ’ਚ ਦਸੂਹਾ ਦੇ ਪਿੰਡ ਖੈਰਾਬਾਦ ਵਿਖੇ ਸਿੱਖ ਭਾਈਚਾਰੇ ਦੇ ਲੋਕਾਂ ਵੱਲੋਂ ਗੁਰੂ ਸਾਹਿਬਾਨ ਦੇ ਸਮੇਂ ਦੀ ਭਾਈਚਾਰਕ ਸਾਂਝ ਨੂੰ ਤਾਜ਼ਾ ਕਰਦਿਆਂ ਸ਼ਾਹੀ ਇਮਾਮ ਮੌਲਾਨਾ ਮੁਹੰਮਦ ਉਸਮਾਨ ਲੁਧਿਆਣਵੀ ਕੋਲੋਂ ਗੁਰਦੁਆਰਾ ਸਾਹਿਬ ਦਾ ਨੀਂਹ ਪੱਥਰ ਰਖਵਾਇਆ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਸੰਤ ਕੇਵਲ ਸਿੰਘ, ਜਥੇਦਾਰ ਜਗਦੇਵ ਸਿੰਘ, ਜ਼ਿਲ੍ਹਾ ਸਿਹਤ ਅਫ਼ਸਰ ਡਾ. ਲਖਵੀਰ ਸਿੰਘ ਸਮੇਤ ਹੋਰ ਸਖ਼ਸ਼ੀਅਤਾਂ ਮੌਜੂਦ ਸਨ, ਜਿਨ੍ਹਾਂ ਦਾ ਸੰਗਤਾਂ ਵੱਲੋਂ ਫੁੱਲਾਂ ਨਾਲ ਸਵਾਗਤ ਕੀਤਾ ਗਿਆ।
ਇਸ ਮੌਕੇ ਗੱਲਬਾਤ ਕਰਦਿਆਂ ਸੰਤ ਕੇਵਲ ਸਿੰਘ ਨੇ ਆਖਿਆ ਕਿ ਅੱਜ ਗੁਰੂ ਸਾਹਿਬ ਵੇਲੇ ਦੇ ਉਹ ਪਲ਼ ਯਾਦ ਆ ਗਏ ਜਦੋਂ ਸ੍ਰੀ ਗੁਰੂ ਰਾਮਦਾਸ ਮਹਾਰਾਜ ਨੇ ਸਾਈਂ ਮੀਆਂ ਮੀਰ ਜੀ ਪਾਸੋਂ ਸ੍ਰੀ ਹਰਿਮੰਦਰ ਸਾਹਿਬ ਦਾ ਨੀਂਹ ਪੱਥਰ ਰਖਵਾਇਆ
ਦੱਸ ਦਈਏ ਕਿ ਇਸ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਸ਼ਾਹੀ ਇਮਾਮ ਸਮੇਤ ਪੁੱਜੀਆਂ ਸਾਰੀਆਂ ਸਖ਼ਸ਼ੀਅਤਾਂ ਨੂੰ ਸਨਮਾਲਿਤ ਕੀਤਾ ਗਿਆ।
ਇਹ ਖ਼ਬਰ ਵੀ ਪੜ੍ਹੋ :
ਡੇਡੀਆਪਾੜਾ, 7 ਜਨਵਰੀ (ਸ਼ਾਹ) : ਆਮ ਆਦਮੀ ਪਾਰਟੀ ਵੱਲੋਂ ਪੀਐਮ ਮੋਦੀ ਦੇ ਗ੍ਰਹਿ ਰਾਜ ਗੁਜਰਾਤ ਵਿਖੇ ਵਿਸ਼ਾਲ ਰੈਲੀ ਕੀਤੀ ਗਈ, ਜਿਸ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਭਾਜਪਾ ’ਤੇ ਜਮ ਕੇ ਤਿੱਖੇ ਨਿਸ਼ਾਨੇ ਸਾਧੇ ਗਏ।
ਆਮ ਆਦਮੀ ਪਾਰਟੀ ਵੱਲੋਂ ਗੁਜਰਾਤ ਦੇ ਡੇਡੀਆਪਾੜਾ ਤੋਂ ਵਿਧਾਇਕ ਚੇਤਰ ਵਸਾਵਾ ਦੇ ਸਮਰਥਨ ਵਿਚ ਨੇਤ੍ਰੰਗ ਵਿਖੇ ਵਿਸ਼ਾਲ ਰੈਲੀ ਕੀਤੀ ਗਈ। ਇਸ ਰੈਲੀ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਖਿਆ ਕਿ ਪੀਐਮ ਮੋਦੀ ਵੱਲੋਂ ਜਨਤਾ ਨੂੰ ਜੁਮਲੇ ਸੁਣਾ ਕੇ ਗੁੰਮਰਾਹ ਕੀਤਾ ਜਾ ਰਿਹਾ ਏ। ਇਸ ਦੌਰਾਨ ਉਨ੍ਹਾਂ ਨੇ ਰੈਲੀ ਵਿਚ ਮੌਜੂਦ ਲੋਕਾਂ ਨੂੰ ਡਾਕੂਆਂ ਦੀ ਇਕ ਕਹਾਣੀ ਸੁਣਾ ਕੇ ਮੋਦੀ ਸਰਕਾਰ ’ਤੇ ਤਿੱਖਾ ਤੰਜ ਕੀਤਾ।
ਇਸ ਦੇ ਨਾਲ ਹੀ ਸੀਐਮ ਭਗਵੰਤ ਮਾਨ ਨੇ ਆਖਿਆ ਕਿ ਅਸੀਂ ਇਕ ਅਜਿਹੇ ਵਿਅਕਤੀ ਦਾ ਸਮਰਥਨ ਕਰਨ ਲਈ ਆਏ ਜੋ ਆਦਿਵਾਸੀਆਂ ਦੀ ਲੜਾਈ ਲੜ ਰਿਹਾ ਏ। ਉਨ੍ਹਾਂ ਇਹ ਵੀ ਆਖਿਆ ਕਿ ਜੋ ਵੀ ਲੋਕਾਂ ਦੀ ਲੜਾਈ ਲੜਦਾ ਏ, ਉਸ ਨੂੰ ਜੇਲ੍ਹ ਜਾਣਾ ਪੈਂਦਾ ਏ ਅਤੇ ਇਹ ਪਹਿਲਾਂ ਤੋਂ ਹੀ ਹੁੰਦਾ ਆਇਆ ਏ।
ਦੱਸ ਦਈਏ ਕਿ ਆਮ ਆਦਮੀ ਪਾਰਟੀ ਵੱਲੋਂ ਲੋਕ ਸਭਾ ਚੋਣਾਂ ਦੇ ਚਲਦਿਆਂ ਪ੍ਰਚਾਰ ਸ਼ੁਰੂ ਕਰ ਦਿੱਤਾ ਗਿਆ ਏ ਅਤੇ ਗੁਜਰਾਤ ਦੀ ਭਰੂਚ ਸੀਟ ਤੋਂ ਆਪ ਵਿਧਾਇਕ ਚੇਤਰ ਵਸਾਵਾ ਨੂੰ ਮੈਦਾਨ ਵਿਚ ਉਤਾਰਨ ਦਾ ਐਲਾਨ ਕੀਤਾ ਗਿਆ ਏ ਜੋ ਮੌਜੂਦਾ ਸਮੇਂ ਡੇਡੀਆਪਾੜਾ ਹਲਕੇ ਤੋਂ ਵਿਧਾਇਕ ਨੇ।