ਮੋਹਾਲੀ 'ਚੋਂ ਗੈਂਗਸਟਰ ਲਾਰੈਂਸ ਦੇ ਚਾਰ ਸਾਥੀਆਂ ਨੂੰ ਕੀਤਾ ਗ੍ਰਿਫ਼ਤਾਰ
ਚੰਡੀਗੜ੍ਹ : ਮੁਹਾਲੀ ਪੁਲੀਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਨੇ ਜ਼ੀਰਕਪੁਰ ਤੋਂ ਗੈਂਗਸਟਰ ਲਾਰੈਂਸ ਦੇ ਚਾਰ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। Police ਨੇ ਇਨ੍ਹਾਂ ਦੇ ਕਬਜ਼ੇ 'ਚੋਂ ਇਕ .32 ਬੋਰ ਦਾ ਪਿਸਤੌਲ ਅਤੇ 6 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਉਹ ਤਿਉਹਾਰਾਂ ਤੋਂ ਪਹਿਲਾਂ ਇਲਾਕੇ ਵਿੱਚ ਕੋਈ ਵੱਡੀ ਵਾਰਦਾਤ ਕਰਨ ਵਾਲੇ ਸਨ, ਪੁਲਿਸ ਨੇ ਇਸ […]
By : Editor (BS)
ਚੰਡੀਗੜ੍ਹ : ਮੁਹਾਲੀ ਪੁਲੀਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਨੇ ਜ਼ੀਰਕਪੁਰ ਤੋਂ ਗੈਂਗਸਟਰ ਲਾਰੈਂਸ ਦੇ ਚਾਰ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। Police ਨੇ ਇਨ੍ਹਾਂ ਦੇ ਕਬਜ਼ੇ 'ਚੋਂ ਇਕ .32 ਬੋਰ ਦਾ ਪਿਸਤੌਲ ਅਤੇ 6 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਉਹ ਤਿਉਹਾਰਾਂ ਤੋਂ ਪਹਿਲਾਂ ਇਲਾਕੇ ਵਿੱਚ ਕੋਈ ਵੱਡੀ ਵਾਰਦਾਤ ਕਰਨ ਵਾਲੇ ਸਨ, ਪੁਲਿਸ ਨੇ ਇਸ ਤੋਂ ਪਹਿਲਾਂ ਹੀ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਸੀ।
ਮੁਹਾਲੀ ਪੁਲੀਸ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਚਾਰੋਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ । ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਇਹ ਦੋਸ਼ੀ ਇਲਾਕੇ 'ਚ ਨਜਾਇਜ਼ ਹਥਿਆਰ ਲੈ ਕੇ ਘੁੰਮ ਰਹੇ ਹਨ ਅਤੇ ਕੋਈ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਹਨ। ਪੁਲੀਸ ਨੇ ਮੌਕੇ ’ਤੇ ਪਹੁੰਚ ਕੇ ਚਾਰੋਂ ਮੁਲਜ਼ਮਾਂ ਨੂੰ ਕਾਬੂ ਕਰ ਲਿਆ।
ਮੁਲਜ਼ਮਾਂ ਦੀ ਪਛਾਣ ਸੁਪਰੀਮ ਸਿੰਘ ਉਰਫ ਪ੍ਰੀਤ ਵਾਸੀ ਫਤਿਹਗੜ੍ਹ ਸਾਹਿਬ, ਅਰਮਾਨਦੀਪ ਸਿੰਘ ਉਰਫ ਅਰਮਾਨ ਵਾਸੀ ਅੰਮ੍ਰਿਤਸਰ, ਜਸਵੀਰ ਸਿੰਘ ਵਾਸੀ ਅਜਨਾਲਾ ਅਤੇ ਹਰਦੀਪ ਸਿੰਘ ਵਾਸੀ ਜ਼ੀਰਕਪੁਰ, ਮੁਹਾਲੀ ਵਜੋਂ ਹੋਈ ਹੈ।
ਪੁਲਿਸ ਨੂੰ ਮੁੱਢਲੀ ਜਾਣਕਾਰੀ ਮਿਲੀ ਹੈ ਕਿ ਚਾਰਾਂ ਮੁਲਜ਼ਮਾਂ ਨੂੰ ਲਾਰੈਂਸ ਗੈਂਗ ਦੇ ਖਾਸ ਗੈਂਗਸਟਰ ਤਰਸੇਮ ਸਿੰਘ ਵੱਲੋਂ ਹਦਾਇਤਾਂ ਦਿੱਤੀਆਂ ਗਈਆਂ ਸਨ। ਉਹ ਮੂਲ ਰੂਪ ਵਿੱਚ ਫਾਜ਼ਿਲਕਾ, ਪੰਜਾਬ ਦਾ ਰਹਿਣ ਵਾਲਾ ਹੈ। ਇਸ ਸਮੇਂ ਉਹ ਵਿਦੇਸ਼ ਵਿੱਚ ਕੈਨੇਡਾ ਵਿੱਚ ਰਹਿ ਰਿਹਾ ਹੈ। ਉਸ ਦੇ ਕਹਿਣ 'ਤੇ ਹੀ ਉਨ੍ਹਾਂ ਨੇ ਕੋਈ ਵੱਡਾ ਅਪਰਾਧ ਕਰਨਾ ਸੀ।