Begin typing your search above and press return to search.

ਲੰਬੀ : ਸੜਕ ਹਾਦਸੇ ਵਿਚ 4 ਲੋਕਾਂ ਦੀ ਮੌਤ

ਲੰਬੀ, 18 ਸਤੰਬਰ, ਹ.ਬ. : ਪੰਜਾਬ ਦੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਲੰਬੀ ਇਲਾਕੇ ਵਿੱਚ ਵਾਪਰੇ ਇੱਕ ਸੜਕ ਹਾਦਸੇ ਵਿੱਚ ਚਾਰ ਵਿਅਕਤੀਆਂ ਦੀ ਮੌਤ ਹੋ ਗਈ। ਜਦਕਿ ਇਕ ਵਿਅਕਤੀ ਗੰਭੀਰ ਰੂਪ ’ਚ ਜ਼ਖਮੀ ਹੈ। ਉਸ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਜਾਣਕਾਰੀ ਅਨੁਸਾਰ ਪੰਜ ਵਿਅਕਤੀ ਆਪਣੀ ਕਾਰ ਵਿੱਚ ਦਿੱਲੀ ਤੋਂ ਮਲੋਟ ਆ ਰਹੇ ਸਨ। […]

ਲੰਬੀ : ਸੜਕ ਹਾਦਸੇ ਵਿਚ 4 ਲੋਕਾਂ ਦੀ ਮੌਤ
X

Hamdard Tv AdminBy : Hamdard Tv Admin

  |  18 Sept 2023 4:52 AM IST

  • whatsapp
  • Telegram


ਲੰਬੀ, 18 ਸਤੰਬਰ, ਹ.ਬ. : ਪੰਜਾਬ ਦੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਲੰਬੀ ਇਲਾਕੇ ਵਿੱਚ ਵਾਪਰੇ ਇੱਕ ਸੜਕ ਹਾਦਸੇ ਵਿੱਚ ਚਾਰ ਵਿਅਕਤੀਆਂ ਦੀ ਮੌਤ ਹੋ ਗਈ। ਜਦਕਿ ਇਕ ਵਿਅਕਤੀ ਗੰਭੀਰ ਰੂਪ ’ਚ ਜ਼ਖਮੀ ਹੈ। ਉਸ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ।

ਜਾਣਕਾਰੀ ਅਨੁਸਾਰ ਪੰਜ ਵਿਅਕਤੀ ਆਪਣੀ ਕਾਰ ਵਿੱਚ ਦਿੱਲੀ ਤੋਂ ਮਲੋਟ ਆ ਰਹੇ ਸਨ। ਰਾਤ 12.30 ਵਜੇ ਜਦੋਂ ਉਹ ਲੰਬੀ ਤਹਿਸੀਲ ਦੇ ਨਜ਼ਦੀਕ ਪਹੁੰਚੇ ਤਾਂ ਅਚਾਨਕ ਲੱਕੜਾਂ ਨਾਲ ਭਰੀ ਇਕ ਟਰੈਕਟਰ-ਟਰਾਲੀ ਉਨ੍ਹਾਂ ਦੀ ਕਾਰ ਦੇ ਅੱਗੇ ਆ ਗਈ।

ਇਸ ਕਾਰਨ ਕਾਰ ਬੇਕਾਬੂ ਹੋ ਕੇ ਟਰਾਲੀ ਨਾਲ ਟਕਰਾ ਗਈ। ਹਾਦਸੇ ਵਿੱਚ ਮਲੋਟ ਵਾਸੀ ਮੀਟੂ ਪੁੱਤਰ ਬਿੱਲੂ, ਹਰਬੀਰ ਸਿੰਘ ਪੁੱਤਰ ਰਾਮਦੇਵ, ਅਰਵਿੰਦ ਅਤੇ ਅਰਵਿੰਦ ਪੁੱਤਰ ਆਰਵ ਵਾਸੀ ਦਿੱਲੀ ਦੀ ਮੌਤ ਹੋ ਗਈ।

ਇਕ ਹੋਰ ਵਿਅਕਤੀ ਮਦਨ ਜ਼ਖਮੀ ਹੈ। ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ਾਂ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਗਿੱਦੜਬਾਹਾ ਦੇ ਸਿਵਲ ਹਸਪਤਾਲ ਭੇਜ ਦਿੱਤਾ। ਜਦੋਂਕਿ ਜ਼ਖਮੀ ਮਦਾਨ ਦੀ ਹਾਲਤ ਨਾਜ਼ੁਕ ਦੇਖਦਿਆਂ ਉਸ ਨੂੰ ਫਰੀਦਕੋਟ ਰੈਫਰ ਕਰ ਦਿੱਤਾ ਗਿਆ ਹੈ।

Next Story
ਤਾਜ਼ਾ ਖਬਰਾਂ
Share it