Hardeep Singh Nijjar ਨਿੱਝਰ ਕਤਲ ਮਾਮਲੇ ਵਿਚ ਚੌਥੇ ਸ਼ੱਕੀ ਦੀ ਗ੍ਰਿਫਤਾਰੀ ਹੋਈ
ਸਰੀ, 12 ਮਈ, ਨਿਰਮਲ : ਕੈਨੇਡਾ ਵਿਚ ਨਿੱਝਰ ਕਤਲ ਮਾਮਲੇ ’ਚ ਚੌਥੇ ਸ਼ੱਕੀ ਦੀ ਗ੍ਰਿਫਤਾਰੀ ਹੋਈ ਹੈ। ਦੱਸਦੇ ਚਲੀੲੈ ਕਿ ਕੈਨੇਡਾ ਵਿਚ ਪੁਲਿਸ ਨੇ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਦੇ ਮਾਮਲੇ ਵਿਚ ਚੌਥੇ ਸ਼ੱਕੀ ਨੂੰ ਗ੍ਰਿਫਤਾਰ ਕੀਤਾ ਹੈ। ਕੈਨੇਡਾ ਸਥਿਤ ਸੀਬੀਸੀ ਨਿਊਜ਼ ਦੀ ਰਿਪੋਰਟ ਮੁਤਾਬਕ ਮੁਲਜ਼ਮ ਦੀ ਪਛਾਣ ਅਮਨਦੀਪ ਸਿੰਘ (22) ਦੇ ਰੂਪ ਵਿਚ ਹੋਈ […]
By : Editor Editor
ਸਰੀ, 12 ਮਈ, ਨਿਰਮਲ : ਕੈਨੇਡਾ ਵਿਚ ਨਿੱਝਰ ਕਤਲ ਮਾਮਲੇ ’ਚ ਚੌਥੇ ਸ਼ੱਕੀ ਦੀ ਗ੍ਰਿਫਤਾਰੀ ਹੋਈ ਹੈ। ਦੱਸਦੇ ਚਲੀੲੈ ਕਿ ਕੈਨੇਡਾ ਵਿਚ ਪੁਲਿਸ ਨੇ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਦੇ ਮਾਮਲੇ ਵਿਚ ਚੌਥੇ ਸ਼ੱਕੀ ਨੂੰ ਗ੍ਰਿਫਤਾਰ ਕੀਤਾ ਹੈ। ਕੈਨੇਡਾ ਸਥਿਤ ਸੀਬੀਸੀ ਨਿਊਜ਼ ਦੀ ਰਿਪੋਰਟ ਮੁਤਾਬਕ ਮੁਲਜ਼ਮ ਦੀ ਪਛਾਣ ਅਮਨਦੀਪ ਸਿੰਘ (22) ਦੇ ਰੂਪ ਵਿਚ ਹੋਈ ਹੈ। ਨਿੱਝਰ ਦੀ 18 ਜੂਨ ਨੂੰ ਬ੍ਰਿਟਿਸ਼ ਕੋਲੰਬੀਆ ਦੇ ਸਰੀ ਵਿਚ ਗੁਰਦੁਆਰੇ ਦੇ ਬਾਹਰ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਕੈਨੇਡਾ ਪੁਲਿਸ ਨੇ ਕੁੱਝ ਦਿਨ ਪਹਿਲਾਂ ਹੀ ੇ ਨਿੱਝਰ ਕਤਲ ਮਾਮਲੇ ਵਿਚ 3 ਸ਼ੱਕੀ ਮੁਲਜ਼ਮਾਂ ਦੀ ਗ੍ਰਿਫਤਾਰੀ ਕੀਤੀ ਸੀ।
ਆਈਐਚਆਈਟੀ ਨੇ ਕਿਹਾ ਕਿ ਉਨ੍ਹਾਂ ਨੇ ਅਮਨਦੀਪ ਸਿੰਘ ਨਾਮ ਦੇ ਇੱਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਉਸ ’ਤੇ ਫਸਟ ਡਿਗਰੀ ਕਤਲ ਅਤੇ ਨਿੱਝਰ ਦੀ ਹੱਤਿਆ ਦੀ ਸਾਜ਼ਿਸ਼ ਰਚਣ ਦੇ ਦੋਸ਼ ਲਗਾਏ ਹਨ। ਕੈਨੇਡੀਅਨ ਪੁਲਿਸ ਨੇ ਕਿਹਾ, ਇਹ ਗ੍ਰਿਫਤਾਰੀ ਹਰਦੀਪ ਸਿੰਘ ਨਿੱਝਰ ਦੇ ਕਤਲ ਵਿੱਚ ਭੂਮਿਕਾ ਨਿਭਾਉਣ ਵਾਲਿਆਂ ਨੂੰ ਜਵਾਬਦੇਹ ਬਣਾਉਣ ਲਈ ਸਾਡੀ ਚੱਲ ਰਹੀ ਜਾਂਚ ਦੀ ਪ੍ਰਕਿਰਤੀ ਨੂੰ ਦਰਸਾਉਂਦੀ ਹੈ।
ਆਈਐਚਆਈਟੀ ਨੇ ਕਿਹਾ ਕਿ ਬਰੈਂਪਟਨ, ਸਰੀ ਅਤੇ ਐਬਟਸਫੋਰਡ ਵਿੱਚ ਰਹਿਣ ਵਾਲਾ 22 ਸਾਲਾ ਭਾਰਤੀ ਨਾਗਰਿਕ ਅਮਨਦੀਪ ਸਿੰਘ ਪਹਿਲਾਂ ਹੀ ਹਥਿਆਰਾਂ ਨਾਲ ਸਬੰਧਤ ਦੋਸ਼ਾਂ ਵਿੱਚ ਉਨਟਾਰੀਓ ਵਿੱਚ ਹਿਰਾਸਤ ਵਿੱਚ ਹੈ।
ਨਿੱਝਰ ਕਤਲ ਮਾਮਲੇ ਵਿੱਚ ਕੈਨੇਡਾ ਪੁਲਿਸ ਵੱਲੋਂ ਕਰਨ ਬਰਾੜ (22), ਕਮਲਪ੍ਰੀਤ ਸਿੰਘ (22) ਅਤੇ ਕਰਨਪ੍ਰੀਤ ਸਿੰਘ (28) ਦੇ ਨਾਲ ਇਸ ਮਾਮਲੇ ਵਿੱਚ ਹੁਣ ਅਮਨਦੀਪ ਸਿੰਘ (22) ਗ੍ਰਿਫ਼ਤਾਰ ਕੀਤਾ ਗਿਆ ਚੌਥਾ ਵਿਅਕਤੀ ਹੈ। ਸਾਰਿਆਂ ਨੂੰ ਨਿੱਝਰ ਦੇ ਕਤਲ ਦੇ ਮਾਮਲੇ ਵਿੱਚ ਇਸੇ ਤਰ੍ਹਾਂ ਦੇ ਦੋਸ਼ਾਂ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਹੈ।
ਬੀਸੀ ਦੀ ਇੰਟੈਗਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਅਮਨਦੀਪ ਸਿੰਘ ਉੱਪਰ ਸਬੂਤਾਂ ਸਮੇਤ ਫਸਟ ਡਿਗਰੀ ਕਤਲ ਅਤੇ ਕਤਲ ਦੀ ਸਾਜ਼ਿਸ਼ ਰਚਣ ਦੇ ਚਾਰਜ ਲਾਏ ਗਏ ਹਨ। ਪੁਲਿਸ ਅਨੁਸਾਰ ਅਮਨਦੀਪ ਸਿੰਘ ਭਾਰਤੀ ਨਾਗਰਿਕ ਹੈ ਅਤੇ ਉਹ ਕੈਨੇਡਾ ਵਿੱਚ ਰਹਿੰਦਾ ਰਿਹਾ ਹੈ। ਚੱਲ ਰਹੀ ਜਾਂਚ ਅਤੇ ਅਦਾਲਤੀ ਪ੍ਰਕਿਰਿਆ ਕਾਰਨ ਅਮਨਦੀਪ ਸਿੰਘ ਸਬੰਧੀ ਪੁਲਿਸ ਵੱਲੋਂ ਹੋਰ ਵੇਰਵੇ ਜਾਰੀ ਨਹੀਂ ਕੀਤੇ ਗਏ।
ਇਹ ਵੀ ਪੜ੍ਹੋ
ਦੇਸ਼ ਵਿੱਚ ਸ਼ਾਂਤੀ ਅਤੇ ਭਾਈਚਾਰਾ ਕਾਇਮ ਰੱਖਣ ਲਈ ਕੇਂਦਰ ਵਿੱਚ ਬਦਲਾਅ ਜ਼ਰੂਰੀ ਹੈ। ਪੰਜਾਬ ਵਿੱਚ ਨੌਜਵਾਨਾਂ ਦਾ ਸ਼ਰੇਆਮ ਕਤਲ ਹੋ ਰਿਹਾ ਹੈ। ਫਿਰੌਤੀ ਮੰਗੀ ਜਾ ਰਹੀ ਹੈ, ਇਸ ਲਈ ਜੇਕਰ ਅਸੀਂ ਪੰਜਾਬ ਵਿਚ ਵੀ ਕਾਂਗਰਸ ਪਾਰਟੀ ਦਾ ਸਾਥ ਦੇਈਏ ਤਾਂ ਆਉਣ ਵਾਲੇ ਸਮੇਂ ਵਿਚ ਦੇਸ਼ ਵਿਚ ਸ਼ਾਂਤੀ ਬਣੀ ਰਹੇਗੀ। ਇਹ ਗੱਲ ਮਰਹੂਮ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਜੀਤ ਮਹਿੰਦਰ ਸਿੰਘ ਸਿੱਧੂ ਦੇ ਹੱਕ ਵਿੱਚ ਕੀਤੀ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਕਹੀ।
ਪਿਤਾ ਬਲਕੌਰ ਸਿੰਘ ਨੇ ਦੱਸਿਆ ਕਿ ਉਹ 24 ਮਹੀਨਿਆਂ ਤੋਂ ਆਪਣੇ ਪੁੱਤਰ ਲਈ ਇਨਸਾਫ਼ ਦੀ ਭਾਲ ਕਰ ਰਹੇ ਹਨ ਪਰ ਬੀਤੇ ਦਿਨ ਜਦੋਂ ਮਾਣਯੋਗ ਅਦਾਲਤ ਨੇ ਦੋਸ਼ੀਆਂ ’ਤੇ ਦੋਸ਼ ਆਇਦ ਕੀਤੇ ਤਾਂ ਇੰਝ ਲੱਗ ਰਿਹਾ ਸੀ ਜਿਵੇਂ ਉਨ੍ਹਾਂ ਦੇ ਪੁੱਤਰ ਨੂੰ ਇਨਸਾਫ਼ ਮਿਲ ਗਿਆ ਹੋਵੇ ਪਰ ਉਨ੍ਹਾਂ ਕਿਹਾ ਕਿ ਇਨਸਾਫ਼ ਨਹੀਂ ਮਿਲੇਗਾ. ਕਿਉਂਕਿ ਦੋਸ਼ੀ ਹਰ ਦਿਨ ਨਵੀਂ ਨਵੀਂ ਚਾਲ ਚਲ ਰਹੇ ਹਨ।
ਉਨ੍ਹਾਂ ਕਿਹਾ ਕਿ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਮਾਮਲੇ ਵਿੱਚ ਅੱਜ ਤੱਕ ਪੰਜਾਬ ਸਰਕਾਰ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਵਿੱਚ ਫਿਰੌਤੀ ਮੰਗੀ ਜਾ ਰਹੀ ਹੈ, ਨੌਜਵਾਨਾਂ ਦੇ ਕਤਲ ਹੋ ਰਹੇ ਹਨ ਪਰ ਸਰਕਾਰ ਸ਼ਾਂਤੀ ਕਾਇਮ ਰੱਖਣ ਵਿੱਚ ਫੇਲ੍ਹ ਹੋ ਰਹੀ ਹੈ।
ਉਨ੍ਹਾਂ ਕਿਹਾ ਕਿ ਜੇਕਰ ਭਾਜਪਾ ਦੀ ਗੱਲ ਕਰੀਏ ਤਾਂ ਦੇਸ਼ ’ਚ ਭਾਜਪਾ ਕੱਟੜਤਾ ਦੇ ਨਾਂ ’ਤੇ ਵੋਟਾਂ ਮੰਗ ਰਹੀ ਹੈ। ਧਰਮ ਦੇ ਨਾਂ ’ਤੇ ਰਾਜਨੀਤੀ ਨਹੀਂ ਹੋਣੀ ਚਾਹੀਦੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਜੇਕਰ ਅਸੀਂ ਦੇਸ਼ ਦੇ ਹਿੱਤ ’ਚ ਵੋਟ ਪਾਉਂਦੇ ਹਾਂ ਤਾਂ ਕੇਂਦਰ ’ਚ ਬਦਲਾਅ ਦੀ ਲੋੜ ਹੈ। ਤਾਂ ਜੋ ਅਸੀਂ ਦੇਸ਼ ਨੂੰ ਨਵਾਂ ਪ੍ਰਧਾਨ ਮੰਤਰੀ ਦੇ ਸਕੀਏ।