Begin typing your search above and press return to search.

ਅਮਰੀਕਾ ’ਚ ਸ਼ਰਨ ਲਈ ‘ਖ਼ਾਲਿਸਤਾਨ’ ਦਾ ਸਹਾਰਾ

ਚੰਡੀਗੜ੍ਹ, 14 ਜਨਵਰੀ (ਸ਼ਾਹ) : ਮਨੁੱਖੀ ਤਸਕਰੀ ਦੇ ਦੋਸ਼ਾਂ ਨੂੰ ਲੈ ਕੇ ਫਰਾਂਸ ਤੋਂ ਭਾਰਤ ਮੋੜੇ ਗਏ ਜਹਾਜ਼ ਬਾਰੇ ਹੁਣ ਵੱਡੇ ਖੁਲਾਸੇ ਸਾਹਮਣੇ ਆ ਰਹੇ ਨੇ, ਜਿਸ ਨੂੰ ਸੁਣ ਕੇ ਤੁਹਾਡੇ ਵੀ ਹੋਸ਼ ਉਡ ਜਾਣਗੇ। ਮਨੁੱਖੀ ਤਸਕਰੀ ਦਾ ਇਹ ਪੂਰਾ ਨੈੱਟਵਰਕ ਦਿੱਲੀ ’ਚ ਕੇਂਦਰਤ ਸੀ, ਜਿਸ ਵਿਚ ਜ਼ਿਆਦਾਤਰ ਏਜੰਟ ਪੰਜਾਬ ਤੇ ਗੁਜਰਾਤ ਦੇ ਰਹਿਣ ਵਾਲੇ […]

France to India ship update
X

Makhan ShahBy : Makhan Shah

  |  14 Jan 2024 7:10 AM IST

  • whatsapp
  • Telegram

ਚੰਡੀਗੜ੍ਹ, 14 ਜਨਵਰੀ (ਸ਼ਾਹ) : ਮਨੁੱਖੀ ਤਸਕਰੀ ਦੇ ਦੋਸ਼ਾਂ ਨੂੰ ਲੈ ਕੇ ਫਰਾਂਸ ਤੋਂ ਭਾਰਤ ਮੋੜੇ ਗਏ ਜਹਾਜ਼ ਬਾਰੇ ਹੁਣ ਵੱਡੇ ਖੁਲਾਸੇ ਸਾਹਮਣੇ ਆ ਰਹੇ ਨੇ, ਜਿਸ ਨੂੰ ਸੁਣ ਕੇ ਤੁਹਾਡੇ ਵੀ ਹੋਸ਼ ਉਡ ਜਾਣਗੇ। ਮਨੁੱਖੀ ਤਸਕਰੀ ਦਾ ਇਹ ਪੂਰਾ ਨੈੱਟਵਰਕ ਦਿੱਲੀ ’ਚ ਕੇਂਦਰਤ ਸੀ, ਜਿਸ ਵਿਚ ਜ਼ਿਆਦਾਤਰ ਏਜੰਟ ਪੰਜਾਬ ਤੇ ਗੁਜਰਾਤ ਦੇ ਰਹਿਣ ਵਾਲੇ ਸੀ, ਪਰ ਹੁਣ ਇਸ ਮਾਮਲੇ ਵਿਚ ਵੱਡਾ ਖ਼ੁਲਾਸਾ ਹੋਇਆ ਏ ਕਿ ਇਨ੍ਹਾਂ ਨੌਜਵਾਨਾਂ ਨੂੰ ਇਕ ਸਕ੍ਰਿਪਟ ਦਿੱਤੀ ਹੋਈ ਸੀ, ਜਿਸ ਦੇ ਸਹਾਰੇ ਇਨ੍ਹਾਂ ਨੇ ਅਮਰੀਕਾ ਵਿਚ ਸ਼ਰਨ ਲੈਣੀ ਸੀ।

ਕੁੱਝ ਦਿਨ ਪਹਿਲਾਂ ਮਨੁੱਖੀ ਤਸਕਰੀ ਦੇ ਦੋਸ਼ਾਂ ਤਹਿਤ ਇਕ ਜਹਾਜ਼ ਫਰਾਂਸ ਤੋਂ ਭਾਰਤ ਵਾਪਸ ਮੋੜਿਆ ਗਿਆ ਸੀ ਪਰ ਹੁਣ ਉਸ ਜਹਾਜ਼ ਬਾਰੇ ਵੱਡਾ ਤੇ ਹੈਰਾਨੀਜਨਕ ਖ਼ੁਲਾਸਾ ਸਾਹਮਣੇ ਆਇਆ ਏ, ਜਿਸ ਵਿਚ ਕਿਹਾ ਜਾ ਰਿਹਾ ਏ ਕਿ ਅਮਰੀਕਾ ਵਿੱਚ ਪਨਾਹ ਲੈਣ ਲਈ ਪੰਜਾਬੀ ਨੌਜਵਾਨ ਖਾਲਿਸਤਾਨ ਦਾ ਸਹਾਰਾ ਲੈਂਦੇ ਨੇ। ਏਡੀਜੀਪੀ ਦੇ ਮੁਤਾਬਕ ਏਜੰਟਾਂ ਨੇ ਫੜੇ ਜਾਣ ਦੀ ਸੂਰਤ ਵਿਚ ਯਾਤਰੀਆਂ ਨੂੰ ਇਕ ਸਕ੍ਰਿਪਟ ਦਿੱਤੀ ਹੋਈ ਸੀ, ਜਿਸ ਦੀ ਮਦਦ ਨਾਲ ਯਾਤਰੀਆਂ ਨੇ ਬਾਰਡਰ ਕੰਟਰੋਲ ਅਥਾਰਿਟੀ ਨੂੰ ਸ਼ਰਨ ਦੇਣ ਲਈ ਮਨਾਉਣਾ ਸੀ।

ਯਾਨੀ ਜੇਕਰ ਉਹ ਗੈਰਕਾਨੂੰਨੀ ਪ੍ਰਵਾਸ ਵਿਚ ਨਾ ਫੜੇ ਜਾਂਦੇ ਤਾਂ ਉਨ੍ਹਾਂ ਨੇ ਅਮਰੀਕਾ ਵਿਚਲੇ ਵਿਅਕਤੀਆਂ ਨਾਲ ਸੰਪਰਕ ਕਰਨਾ ਸੀ ਪਰ ਜੇਕਰ ਉਹ ਫੜੇ ਜਾਂਦੇ ਤਾਂ ਉਨ੍ਹਾਂ ਕੋਲ ਸਕ੍ਰਿਪਟ ਸੀ, ਜਿਸ ਵਿਚ ਉਨ੍ਹਾਂ ਨੂੰ ਖ਼ਾਲਿਸਤਾਨੀ ਗਰੁੱਪ ਨਾਲ ਸਬੰਧਤ ਹੋਣ ਬਾਰੇ ਦੱਸਣ ਲਈ ਕਿਹਾ ਗਿਆ ਸੀ ਤਾਂ ਕਿ ਉਨ੍ਹਾਂ ਨੂੰ ਅਮਰੀਕਾ ਵਿਚ ਸ਼ਰਨ ਮਿਲ ਸਕੇ। ਖ਼ਾਲਿਸਤਾਨ ਵਾਲੀ ਸਕ੍ਰਿਪਟ ਪੰਜਾਬ ਦੇ ਨੌਜਵਾਨਾਂ ਨੂੰ ਦਿੱਤੀ ਗਈ ਸੀ ਜਦਕਿ ਗੁਜਰਾਤ ’ਚੋਂ ਗਏ ਵਿਅਕਤੀਆਂ ਨੂੰ ਹੋਰ ਕਹਾਣੀਆਂ ਦੱਸਣ ਲਈ ਕਿਹਾ ਗਿਆ ਸੀ।

ਹੁਣ ਇਸ ਮਾਮਲੇ ਵਿਚ 10 ਜਨਵਰੀ ਨੂੰ ਐਫਆਈਆਰ ਕੀਤੀ ਜਾ ਚੁੱਕੀ ਐ, ਜਿਸ ਦੇ ਬਾਅਦ ਤੋਂ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਪੜਤਾਲ ਕੀਤੀ ਜਾ ਰਹੀ ਐ। ਇਨ੍ਹਾਂ ਨੌਜਵਾਨਾਂ ਨੂੰ ਇਸ ਤਰੀਕੇ ਨਾਲ ਵਿਦੇਸ਼ ਭੇਜਣ ਵਾਲੇ 14 ਏਜੰਟਾਂ ਵਿਚੋਂ ਤਿੰਨ ਏਜੰਟ ਦਿੱਲੀ ਦੇ ਨੇ ਜਦਕਿ ਬਾਕੀ 11 ਏਜੰਟ ਗੁਜਰਾਤ ਦੇ ਦੱਸੇ ਜਾ ਰਹੇ ਨੇ।

ਗੁਜਰਾਤ ਸੀਆਈਡੀ ਦੇ ਏਡੀਜੀਪੀ ਰਾਜ ਕੁਮਾਰ ਪਾਂਡਿਅਨ ਦਾ ਕਹਿਣਾ ਏ ਕਿ ਇਨ੍ਹਾਂ ਸਾਰੇ ਏਜੰਟਾਂ ਨੂੰ ਗ੍ਰਿਫ਼ਤਾਰ ਕਰਨ ਲਈ ਵੱਡੇ ਪੱਧਰ ’ਤੇ ਕਾਰਵਾਈ ਕੀਤੀ ਜਾ ਰਹੀ ਐ। ਪੁਲਿਸ ਨੇ ਇਹ ਵੀ ਦੱਸਿਆ ਕਿ ਗੁਜਰਾਤ ਤੋਂ ਦੁਬਈ ਗਏ 66 ਯਾਤਰੀਆਂ ਤੋਂ ਪੁੱਛਗਿੱਛ ਕੀਤੀ ਗਈ ਐ, ਜਿਸ ਦੌਰਾਨ ਕਈ ਸਨਸਨੀਖੇਜ਼ ਖ਼ੁਲਾਸੇ ਹੋਏ ਨੇ। ਇਹ ਸਾਰੇ ਨੌਜਵਾਨ ਦੁਬਈ ਤੋਂ ਯੂਰੋਪੀਅਨ ਯੂਨੀਅਨ ਵਿਚ ਦਾਖਲ ਹੋਏ ਸੀ।

ਦੱਸ ਦਈਏ ਕਿ ਬੀਤੇ ਦਿਨੀਂ ਮਨੁੱਖੀ ਤਸਕਰੀ ਦੇ ਦੋਸ਼ ਹੇਠ ਰੋਕੇ ਗਏ ਜਹਾਜ਼ ਨੂੰ ਮਗਰੋਂ ਭਾਰਤ ਵਾਪਸ ਭੇਜ ਦਿੱਤਾ ਗਿਆ ਸੀ ਅਤੇ ਇਹ ਮਾਮਲਾ ਦੇਸ਼ ਭਰ ਵਿਚ ਕਾਫ਼ੀ ਚਰਚਾ ਦਾ ਵਿਸ਼ਾ ਬਣਿਆ। ਭਾਰਤੀ ਨਾਗਰਿਕਾਂ ਨਾਲ ਭਰਿਆ ਇਹ ਜਹਾਜ਼ ਨਿਕਾਰਾਗੁਆ ਜਾ ਰਿਹਾ ਸੀ ਪਰ ਫਰਾਂਸ ’ਚ ਰੋਕੇ ਜਾਣ ਤੋਂ ਕਈ ਹਫਤਿਆਂ ਬਾਅਦ ਗੁਜਰਾਤ ਸੀਆਈਡੀ ਨੇ 14 ਏਜੰਟਾਂ ਵਿਰੁੱਧ ਐਫਆਈਆਰ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਐ, ਜਿਸਦਾ ਕਹਿਣਾ ਏ ਕਿ ਜਲਦ ਹੀ ਸਾਰੇ ਏਜੰਟ ਪੁਲਿਸ ਦੀ ਹਿਰਾਸਤ ਵਿਚ ਹੋਣਗੇ, ਜਿਨ੍ਹਾਂ ਕੋਲੋਂ ਹੋਰ ਵੱਡੇ ਖੁਲਾਸੇ ਹੋਣ ਦੀ ਉਮੀਦ ਐ।

Next Story
ਤਾਜ਼ਾ ਖਬਰਾਂ
Share it