Begin typing your search above and press return to search.

Fraud News: ਵਿਦੇਸ਼ ਲਿਜਾਣ ਦਾ ਝਾਂਸਾ ਦੇ ਕੇ ਲੱਖਾਂ ਰੁਪਏ ਦੀ ਠੱਗੀ

ਮੋਗਾ, 18 ਅਪ੍ਰੈਲ, ਨਿਰਮਲ : ਮੋਗਾ ਵਿਚ ਹਲਕਾ ਨਿਹਾਲ ਸਿੰਘ ਵਾਲਾ ਵਿਚ ਇੱਕ ਵਿਅਕਤੀ ਨਾਲ ਵਿਆਹ ਕਰਵਾ ਕੇ ਵਿਦੇਸ਼ ਲੈ ਜਾਣ ਦੇ ਨਾਂ ’ਤੇ 13 ਲੱਖ ਰੁਪਏ ਦੀ ਠੱਗੀ ਮਾਰ ਲਈ। ਥਾਣਾ ਨਿਹਾਲ ਸਿੰਘ ਵਾਲਾ ਪੁਲਿਸ ਨੇ ਇਸ ਮਾਮਲੇ ਵਿਚ ਪੀੜਤ ਦੀ ਸ਼ਿਕਾਇਤ ’ਤੇ ਸੱਤ ਲੋਕਾਂ ਦੇ ਖ਼ਿਲਾਫ਼ ਕੇਸ ਦਰਜ ਕਰ ਲਿਆ। ਜਾਣਕਾਰੀ ਦਿੰਦੇ ਹੋਏ […]

Fraud News: ਵਿਦੇਸ਼ ਲਿਜਾਣ ਦਾ ਝਾਂਸਾ ਦੇ ਕੇ ਲੱਖਾਂ ਰੁਪਏ ਦੀ ਠੱਗੀ
X

Editor EditorBy : Editor Editor

  |  18 April 2024 11:08 AM IST

  • whatsapp
  • Telegram


ਮੋਗਾ, 18 ਅਪ੍ਰੈਲ, ਨਿਰਮਲ : ਮੋਗਾ ਵਿਚ ਹਲਕਾ ਨਿਹਾਲ ਸਿੰਘ ਵਾਲਾ ਵਿਚ ਇੱਕ ਵਿਅਕਤੀ ਨਾਲ ਵਿਆਹ ਕਰਵਾ ਕੇ ਵਿਦੇਸ਼ ਲੈ ਜਾਣ ਦੇ ਨਾਂ ’ਤੇ 13 ਲੱਖ ਰੁਪਏ ਦੀ ਠੱਗੀ ਮਾਰ ਲਈ। ਥਾਣਾ ਨਿਹਾਲ ਸਿੰਘ ਵਾਲਾ ਪੁਲਿਸ ਨੇ ਇਸ ਮਾਮਲੇ ਵਿਚ ਪੀੜਤ ਦੀ ਸ਼ਿਕਾਇਤ ’ਤੇ ਸੱਤ ਲੋਕਾਂ ਦੇ ਖ਼ਿਲਾਫ਼ ਕੇਸ ਦਰਜ ਕਰ ਲਿਆ।

ਜਾਣਕਾਰੀ ਦਿੰਦੇ ਹੋਏ ਜਾਂਚ ਅਧਿਕਾਰੀ ਅਮਰ ਸਿੰਘ ਨੇ ਦੱਸਿਆ ਕਿ ਪਿੰਡ ਪੱਤੋ ਹੀਰਾ ਸਿੰਘ ਨਿਵਾਸੀ ਸਤਵਿੰਦਰ ਸਿੰਘ ਪੁੱਤਰ ਭਜਨ ਸਿੰਘ ਨੇ ਥਾਣੇ ਵਿਚ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਲੁਧਿਆਣਾ ਦੇ ਰਹਿਣ ਵਾਲੀ 4 ਮਹਿਲਾਵਾਂ ਸਮੇਤ 7 ਲੋਕਾਂ ਨੇ ਉਸ ਨੂੰ ਝਾਂਸਾ ਦੇ ਕੇ ਉਸ ਦੇ ਬੇਟੇ ਅਰਸ਼ਦੀਪ ਸਿੰਘ ਨੂੰ ਵਿਆਹ ਦਾ ਝਾਂਸਾ ਦੇ ਕੇ ਵਿਦੇਸ਼ ਲਿਜਾਣ ਦੀ ਗੱਲ ਕਹੀ ਸੀ।
ਜਿਸ ਦੇ ਚਲਦਿਆਂ ਉਸ ਨੇ ਮੁਲਜ਼ਮਾਂ ਨੂੰ 13 ਲੱਖ ਰੁਪਏ ਦੇ ਦਿੱਤੇ। ਕਾਫੀ ਸਮਾਂ ਬੀਤ ਜਾਣ ਤੋਂ ਬਾਅਦ ਨਾ ਹੀ ਉਨ੍ਹਾਂ ਨੇ ਪੈਸੇ ਵਾਪਸ ਕੀਤੇ ਅਤੇ ਨਾ ਹੀ ਮੇਰੇ ਪੁੱਤ ਨੂੰ ਵਿਦੇਸ਼ ਭੇਜਿਆ।

ਪੀੜਤ ਸਤਵਿੰਦਰ ਸਿੰਘ ਦੇ ਬਿਆਨ ’ਤੇ ਲੁਧਿਆਣਾ ਦੀ ਰਹਿਣ ਵਾਲੀ 4 ਮਹਿਲਾ ਅਤੇ 3 ਪੁਰਸ਼ਾਂ ਦੇ ਖ਼ਿਲਾਫ਼ ਕੇਸ ਦਰਜ ਕਰ ਲਿਆ। ਪੁਲਿਸ ਨੇ ਅਗਲੇਰੀ ਕਾਰਵਾਈ ਕਰਦੇ ਹੋਏ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਨ ਲਈ ਕਾਰਵਾਈ ਤੇਜ਼ ਕਰ ਦਿੱਤੀ।

ਇਹ ਖ਼ਬਰ ਵੀ ਪੜ੍ਹੋ

ਕਾਂਗਰਸ ਵਿੱਚ ਸ਼ਾਮਲ ਹੋਣ ਤੋਂ ਬਾਅਦ ਡਾ: ਧਰਮਵੀਰ ਗਾਂਧੀ ਨੂੰ ਟਕਸਾਲੀ ਕਾਂਗਰਸੀਆਂ ਦੇ ਸਖ਼ਤ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ, ਮਦਨ ਲਾਲ ਜਲਾਲਪੁਰ, ਰਜਿੰਦਰ ਸਿੰਘ ਅਤੇ ਸਾਬਕਾ ਕੈਬਨਿਟ ਮੰਤਰੀ ਲਾਲ ਸਿੰਘ ਡਾ: ਗਾਂਧੀ ਖ਼ਿਲਾਫ਼ ਮੋਰਚਾ ਖੋਲ੍ਹ ਰਹੇ ਹਨ।

ਪਟਿਆਲਾ ਲੋਕ ਸਭਾ ਸੀਟ ’ਤੇ ਕਾਂਗਰਸੀ ਉਮੀਦਵਾਰ ਡਾ: ਧਰਮਵੀਰ ਗਾਂਧੀ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਲਗਾਤਾਰ ਵਿਰੋਧ ਦੇ ਬਾਵਜੂਦ ਪਾਰਟੀ ਹਾਈਕਮਾਂਡ ਵੱਲੋਂ ਡਾ: ਗਾਂਧੀ ਨੂੰ ਟਿਕਟ ਦਿੱਤੇ ਜਾਣ ਕਾਰਨ ਟਕਸਾਲੀ ਕਾਂਗਰਸੀਆਂ ਵਿੱਚ ਭਾਰੀ ਰੋਸ ਹੈ। ਅਜਿਹੇ ’ਚ ਟਕਸਾਲੀ ਕਾਂਗਰਸੀਆਂ ਨੇ ਆਪਣਾ ਬਾਗੀ ਰਵੱਈਆ ਦਿਖਾਉਂਦੇ ਹੋਏ 20 ਅਪ੍ਰੈਲ ਨੂੰ ਰਾਜਪੁਰਾ ’ਚ ਮੀਟਿੰਗ ਬੁਲਾਈ ਹੈ।

ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਨੇ ਇਸ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਕਿਹਾ ਕਿ ਡਾ: ਗਾਂਧੀ ਨੂੰ ਟਿਕਟ ਦਿੱਤੇ ਜਾਣ ਕਾਰਨ ਕਾਂਗਰਸੀਆਂ ਵਿੱਚ ਗੁੱਸਾ ਹੈ ਅਤੇ ਇਸ ਲਈ 20 ਅਪਰੈਲ ਨੂੰ ਰਾਜਪੁਰਾ ਵਿੱਚ ਸਮੂਹ ਸੀਨੀਅਰ ਕਾਂਗਰਸੀ ਆਗੂਆਂ ਨਾਲ ਮੀਟਿੰਗ ਕਰਕੇ ਭਵਿੱਖ ਦੀ ਰਣਨੀਤੀ ਤੈਅ ਕਰਨ ਲਈ ਮੀਟਿੰਗ ਰੱਖੀ ਗਈ ਹੈ। ਇਸ ਵਿੱਚ ਸਾਬਕਾ ਵਿਧਾਇਕਾਂ ਅਤੇ ਮੰਤਰੀਆਂ ਨਾਲ ਮੀਟਿੰਗ ਕਰਕੇ ਭਵਿੱਖ ਦੀ ਰਣਨੀਤੀ ਤੈਅ ਕੀਤੀ ਜਾਵੇਗੀ। ਵਰਨਣਯੋਗ ਹੈ ਕਿ ਕਾਂਗਰਸ ਵਿੱਚ ਸ਼ਾਮਲ ਹੋਣ ਤੋਂ ਬਾਅਦ ਡਾ: ਧਰਮਵੀਰ ਗਾਂਧੀ ਨੂੰ ਕਾਂਗਰਸੀਆਂ ਦੇ ਸਖ਼ਤ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ, ਮਦਨ ਲਾਲ ਜਲਾਲਪੁਰ, ਰਜਿੰਦਰ ਸਿੰਘ ਅਤੇ ਸਾਬਕਾ ਕੈਬਨਿਟ ਮੰਤਰੀ ਲਾਲ ਸਿੰਘ ਡਾ: ਗਾਂਧੀ ਖ਼ਿਲਾਫ਼ ਮੋਰਚਾ ਖੋਲ੍ਹ ਰਹੇ ਹਨ। ਟਕਸਾਲੀ ਆਗੂਆਂ ਦੀ ਨਰਾਜ਼ਗੀ ਨੂੰ ਦੇਖਦਿਆਂ ਪਾਰਟੀ ਹਾਈਕਮਾਂਡ ਨੇ ਉਨ੍ਹਾਂ ਨੂੰ ਦਿੱਲੀ ਬੁਲਾ ਕੇ ਮੀਟਿੰਗ ਕੀਤੀ ਸੀ ਪਰ ਅਜੇ ਤੱਕ ਕੋਈ ਹੱਲ ਨਹੀਂ ਨਿਕਲਿਆ। ਹੁਣ ਟਕਸਾਲੀ ਆਗੂ 20 ਅਪ੍ਰੈਲ ਨੂੰ ਰਾਜਪੁਰਾ ਵਿੱਚ ਮੀਟਿੰਗ ਕਰਕੇ ਅਗਲੀ ਰਣਨੀਤੀ ਬਣਾਉਣਗੇ।

ਟਕਸਾਲੀ ਕਾਂਗਰਸੀਆਂ ਦੀ ਨਾਰਾਜ਼ਗੀ ਕਾਰਨ ਪਾਰਟੀ ਨੂੰ ਚੋਣਾਂ ਵਿੱਚ ਨੁਕਸਾਨ ਝੱਲਣਾ ਪੈ ਸਕਦਾ ਹੈ। ਅਸਲ ਵਿੱਚ ਰਾਜਪੁਰਾ ਦੇ ਵੋਟਰਾਂ ਵਿੱਚ ਹਰਦਿਆਲ ਸਿੰਘ ਕੰਬੋਜ, ਘਨੌਰ ਦੇ ਮਦਨ ਲਾਲ ਜਲਾਲਪੁਰ, ਸਨੌਰ ਦੇ ਲਾਲ ਸਿੰਘ ਅਤੇ ਸਮਾਣਾ ਦੇ ਰਜਿੰਦਰ ਸਿੰਘ ਦਾ ਕਾਫੀ ਪ੍ਰਭਾਵ ਹੈ। ਰਾਜਪੁਰਾ, ਘਨੌਰ ਅਤੇ ਸਨੌਰ ਵਿਧਾਨ ਸਭਾ ਹਲਕਿਆਂ ਵਿੱਚ ਵੀ ਕੰਬੋਜ ਬਰਾਦਰੀ ਦਾ ਦਬਦਬਾ ਹੈ ਅਤੇ ਹਰਦਿਆਲ ਸਿੰਘ ਅਤੇ ਲਾਲ ਸਿੰਘ ਇਸੇ ਭਾਈਚਾਰੇ ਵਿੱਚੋਂ ਹਨ। ਅਜਿਹੇ ਵਿੱਚ ਇਨ੍ਹਾਂ ਆਗੂਆਂ ਦਾ ਸਮਰਥਨ ਨਾ ਕਰਨਾ ਕਾਂਗਰਸ ਲਈ ਮਹਿੰਗਾ ਸਾਬਤ ਹੋ ਸਕਦਾ ਹੈ।

Next Story
ਤਾਜ਼ਾ ਖਬਰਾਂ
Share it