Begin typing your search above and press return to search.

ਜਦੋਂ ਤੱਕ SIT ਚੋਣ ਬਾਂਡ ਦੀ ਜਾਂਚ ਕਰੇਗੀ, ਉਦੋਂ ਤੱਕ ਭਾਜਪਾ ਦੇ ਖਾਤੇ ਫ੍ਰੀਜ਼ ਕਰੋ : ਖੜਗੇ

ਨਵੀਂ ਦਿੱਲੀ : ਇਲੈਕਟੋਰਲ ਬਾਂਡ ਨੂੰ ਲੈ ਕੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਕਿਹਾ ਕਿ ਇਸ ਮਾਮਲੇ ਦੀ ਐਸਆਈਟੀ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਇਹ ਜਾਂਚ ਪੂਰੀ ਨਹੀਂ ਹੋ ਜਾਂਦੀ, ਉਦੋਂ ਤੱਕ ਭਾਜਪਾ ਦੇ ਬੈਂਕ ਖਾਤੇ ਵਿੱਚ ਲੈਣ-ਦੇਣ 'ਤੇ ਰੋਕ ਲਗਾਈ ਜਾਵੇ। ਉਨ੍ਹਾਂ ਕਿਹਾ ਕਿ ਭਾਜਪਾ ਨੇ ਚੋਣ ਬਾਂਡਾਂ ਤੋਂ ਕਈ […]

ਜਦੋਂ ਤੱਕ SIT ਚੋਣ ਬਾਂਡ ਦੀ ਜਾਂਚ ਕਰੇਗੀ, ਉਦੋਂ ਤੱਕ ਭਾਜਪਾ ਦੇ ਖਾਤੇ ਫ੍ਰੀਜ਼ ਕਰੋ : ਖੜਗੇ
X

Editor (BS)By : Editor (BS)

  |  15 March 2024 4:28 PM IST

  • whatsapp
  • Telegram

ਨਵੀਂ ਦਿੱਲੀ : ਇਲੈਕਟੋਰਲ ਬਾਂਡ ਨੂੰ ਲੈ ਕੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਕਿਹਾ ਕਿ ਇਸ ਮਾਮਲੇ ਦੀ ਐਸਆਈਟੀ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਇਹ ਜਾਂਚ ਪੂਰੀ ਨਹੀਂ ਹੋ ਜਾਂਦੀ, ਉਦੋਂ ਤੱਕ ਭਾਜਪਾ ਦੇ ਬੈਂਕ ਖਾਤੇ ਵਿੱਚ ਲੈਣ-ਦੇਣ 'ਤੇ ਰੋਕ ਲਗਾਈ ਜਾਵੇ। ਉਨ੍ਹਾਂ ਕਿਹਾ ਕਿ ਭਾਜਪਾ ਨੇ ਚੋਣ ਬਾਂਡਾਂ ਤੋਂ ਕਈ ਹਜ਼ਾਰ ਕਰੋੜ ਰੁਪਏ ਇਕੱਠੇ ਕੀਤੇ ਹਨ। ਕਾਂਗਰਸ ਨੂੰ ਚੰਦਾ ਮਿਲਿਆ ਸੀ, ਪਰ ਸਾਡੇ ਬੈਂਕ ਖਾਤੇ ਵਿੱਚ ਲੈਣ-ਦੇਣ 'ਤੇ ਪਾਬੰਦੀ ਲਗਾ ਦਿੱਤੀ ਗਈ ਸੀ। ਉਨ੍ਹਾਂ ਕਿਹਾ ਕਿ ਜੇਕਰ ਵਿਰੋਧੀ ਪਾਰਟੀ ਦੇ ਬੈਂਕ ਖਾਤਿਆਂ ਦੇ ਲੈਣ-ਦੇਣ 'ਤੇ ਪਾਬੰਦੀ ਹੈ ਤਾਂ ਅਸੀਂ ਚੋਣਾਂ ਕਿਵੇਂ ਲੜਾਂਗੇ, ਬਰਾਬਰ ਦਾ ਮੌਕਾ ਕਿੱਥੇ ਹੈ। ਅਜਿਹੀਆਂ ਚੋਣਾਂ ਵਿੱਚ ਸਾਡੇ ਲਈ ਕੋਈ ਬਰਾਬਰੀ ਦਾ ਮੈਦਾਨ ਨਹੀਂ ਹੈ।

ਇਹ ਖ਼ਬਰ ਵੀ ਪੜ੍ਹੋ

ਪੰਜਾਬ ਦੇ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਸਿਬਿਨ ਸੀ ਨੇ ਕਿਹਾ ਕਿ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਚੋਣਾਂ-2024 ਦੌਰਾਨ ਪ੍ਰਿੰਟ, ਇਲੈਕਟ੍ਰਾਨਿਕ ਅਤੇ ਸੋਸ਼ਲ ਮੀਡੀਆ ’ਤੇ ਪ੍ਰਕਾਸ਼ਿਤ/ਪ੍ਰਸਾਰਿਤ ਪੇਡ ਨਿਊਜ਼ ’ਤੇ ਸਖ਼ਤ ਨਿਗਰਾਨੀ ਰੱਖੀ ਜਾਵੇਗੀ। ਅੱਜ ਇੱਥੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰਾਂ (ਡੀ.ਪੀ.ਆਰ.ਓਜ਼) ਨਾਲ ਸੂਬਾ ਪੱਧਰੀ ਵੀਡਿਓ ਕਾਨਫਰੰਸਿੰਗ ਰਾਹੀਂ ਕੀਤੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਚੋਣ ਅਫ਼ਸਰ ਨੇ ਕਿਹਾ ਕਿ ਕਮਿਸ਼ਨ ਨੇ ਇਸ਼ਤਿਹਾਰਾਂ, ਉਮੀਦਵਾਰਾਂ ਦੇ ਪ੍ਰਚਾਰ ਅਤੇ ਪੇਡ ਨਿਊਜ਼ ਦੇ ਮਾਮਲਿਆਂ ਦੀ ਨਿਗਰਾਨੀ ਲਈ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਹਨ। ਉਨ੍ਹਾਂ ਦੱਸਿਆ ਕਿ ਇਸ ਮਕਸਦ ਲਈ ਜ਼ਿਲ੍ਹਾ ਪੱਧਰੀ ਮੀਡੀਆ ਸਰਟੀਫਿਕੇਸ਼ਨ ਅਤੇ ਮੋਨੀਟਰਿੰਗ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ ਅਤੇ ਡੀ.ਪੀ.ਆਰ.ਓਜ਼ ਇਹਨਾਂ ਕਮੇਟੀਆਂ ਦੇ ਨੋਡਲ ਅਫ਼ਸਰ ਹੋਣਗੇ।

ਸਿਬਿਨ ਸੀ ਨੇ ਜ਼ੋਰ ਦੇ ਕੇ ਕਿਹਾ ਕਿ ਇਨ੍ਹਾਂ ਕਮੇਟੀਆਂ ਨੂੰ ਨਿਊਜ਼ ਚੈਨਲਾਂ, ਸੋਸ਼ਲ ਮੀਡੀਆ ਪਲੇਟਫਾਰਮਾਂ ਦੇ ਨਾਲ-ਨਾਲ ਅਖ਼ਬਾਰਾਂ ਵਿੱਚ ਛਪਣ ਵਾਲੀ ਸਮੱਗਰੀ ’ਤੇ ਸਖ਼ਤ ਨਜ਼ਰ ਰੱਖਣ ਦੇ ਹੁਕਮ ਦਿੱਤੇ ਗਏ ਹਨ।

ਮੁੱਖ ਚੋਣ ਅਫ਼ਸਰ ਨੇ ਸਾਰੇ ਡੀ.ਪੀ.ਆਰ.ਓਜ਼ ਨੂੰ ਕਿਹਾ ਕਿ ਉਹ ਅਜਿਹੀਆਂ ਖ਼ਬਰਾਂ ਦੀ ਜਾਂਚ ਲਈ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ ਅਤੇ ਜੇਕਰ ਕੋਈ ਪੇਡ ਨਿਊਜ਼ ਸਾਹਮਣੇ ਆਉਂਦੀ ਹੈ ਤਾਂ ਉਸ ਦੀ ਰਿਪੋਰਟ ਸਬੰਧਤ ਰਿਟਰਨਿੰਗ ਅਫ਼ਸਰਾਂ (ਆਰ.ਓ.) ਨੂੰ ਦੇਣ। ਉਨ੍ਹਾਂ ਕਿਹਾ ਕਿ ਇਹ ਕਮੇਟੀ ਚੋਣਾਂ ਨਾਲ ਸਬੰਧਤ ਖ਼ਬਰਾਂ ਦੇ ਨਾਲ-ਨਾਲ ਪ੍ਰਿੰਟ, ਇਲੈਕਟ੍ਰਾਨਿਕ ਅਤੇ ਸੋਸ਼ਲ ਮੀਡੀਆ ’ਤੇ ਦਿਖਾਏ ਜਾਣ ਵਾਲੇ ਇਸ਼ਤਿਹਾਰਾਂ ’ਤੇ ਨਜ਼ਰ ਰੱਖੇਗੀ। ਸਿਬਿਨ ਸੀ ਨੇ ਕਿਹਾ ਕਿ ਇਹ ਕਮੇਟੀ ਇਸ਼ਤਿਹਾਰਾਂ ਦੀ ਤਸਦੀਕ ਤੋਂ ਇਲਾਵਾ ਪ੍ਰਿੰਟ, ਸੋਸ਼ਲ ਅਤੇ ਇਲੈਕਟ੍ਰਾਨਿਕ ਮੀਡੀਆ ‘ਤੇ ਖ਼ਬਰਾਂ ਦੀ ਨਿਗਰਾਨੀ ਦੇ ਨਾਲ-ਨਾਲ ਚੋਣ ਲੜਨ ਵਾਲੇ ਉਮੀਦਵਾਰਾਂ ਦੀਆਂ ਚੋਣਾਂ ਨਾਲ ਸਬੰਧਤ ਸਾਰੀਆਂ ਖ਼ਬਰਾਂ ਦਾ ਰਿਕਾਰਡ ਰੱਖਣ ਲਈ ਜ਼ਿੰਮੇਵਾਰ ਹੋਵੇਗੀ।

Next Story
ਤਾਜ਼ਾ ਖਬਰਾਂ
Share it