Lok Sabha Election ਸੁਨੀਲ ਜਾਖੜ ਕਿਤੋਂ ਵੀ ਚੋਣ ਲੜੇ ਮੈਂ ਉਥੋਂ ਹੀ ਲੜਾਂਗਾ : ਰਾਜਾ ਵੜਿੰਗ
ਚੰਡੀਗੜ੍ਹ, 27 ਅਪ੍ਰੈਲ, ਨਿਰਮਲ : ਲੋਕ ਸਭਾ ਚੋਣਾਂ ਵਿਚ ਪੰਜਾਬ ’ਚ ਚਾਰ ਪ੍ਰਮੁੱਖ ਪਾਰਟੀਆਂ ਦੇ ਪ੍ਰਧਾਨ ਚੋਣ ਲੜਦੇ ਨਜ਼ਰ ਆ ਰਹੇ ਹਨ। ਇਸ ਨੂੰ ਲੈ ਕੇ ਸਾਰੇ ਸਿਆਸੀ ਦਲਾਂ ਦੇ ਪ੍ਰਧਾਨ ਚੋਣਾਂ ਤੋਂ ਪਹਿਲਾਂ ਹੀ ਐਲਾਨ ਕਰ ਚੁੱਕੇ ਹਨ। ਇਸ ਵਿਚਾਲੇ ਕਾਂਗਰਸ ਦੇ ਸੂਬਾਈ ਪ੍ਰਧਾਨ ਰਾਜਾ ਵੜਿੰਗ ਨੇ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੂੰ […]
By : Editor Editor
ਚੰਡੀਗੜ੍ਹ, 27 ਅਪ੍ਰੈਲ, ਨਿਰਮਲ : ਲੋਕ ਸਭਾ ਚੋਣਾਂ ਵਿਚ ਪੰਜਾਬ ’ਚ ਚਾਰ ਪ੍ਰਮੁੱਖ ਪਾਰਟੀਆਂ ਦੇ ਪ੍ਰਧਾਨ ਚੋਣ ਲੜਦੇ ਨਜ਼ਰ ਆ ਰਹੇ ਹਨ। ਇਸ ਨੂੰ ਲੈ ਕੇ ਸਾਰੇ ਸਿਆਸੀ ਦਲਾਂ ਦੇ ਪ੍ਰਧਾਨ ਚੋਣਾਂ ਤੋਂ ਪਹਿਲਾਂ ਹੀ ਐਲਾਨ ਕਰ ਚੁੱਕੇ ਹਨ।
ਇਸ ਵਿਚਾਲੇ ਕਾਂਗਰਸ ਦੇ ਸੂਬਾਈ ਪ੍ਰਧਾਨ ਰਾਜਾ ਵੜਿੰਗ ਨੇ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੂੰ ਚੋਣ ਦੰਗਲ ਲਈ ਲਲਕਾਰ ਕੇ ਚੋਣ ਮਾਹੌਲ ਭਖਾ ਦਿੱਤਾ ਹੈ। ਰਾਜਾ ਵੜਿੰਗ ਨੇ ਕਿਹਾ ਕਿ ਸੁਨੀਲ ਜਾਖੜ ਪੰਜਾਬ ਦੀ ਕਿਸੇ ਵੀ ਸੀਟ ਤੋਂ ਚੋਣ ਲੜਨ, ਮੈਂ ਉਨ੍ਹਾਂ ਦੇ ਖ਼ਿਲਾਫ਼ ਲੜਾਂਗਾ। ਰਾਜਾ ਵੜਿੰਗ ਦਾ ਇਹ ਬਿਆਨ ਪ੍ਰਧਾਨ ਮੰਤਰੀ ਮੋਦੀ ਅਤੇ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੀ ਬੀਤੇ ਦਿਨੀਂ ਹੋਈ ਆਪਸੀ ਬਿਆਨਬਾਜ਼ੀ ਤੋਂ ਬਾਅਦ ਉਠ ਰਹੇ ਸਵਾਲਾਂ ਦੇ ਵਿਚਾਲੇ ਆਇਆ ਹੈ।
ਰਾਜਾ ਵੜਿੰਗ ਨੇ ਕਿਹਾ ਕਿ ਰਾਸ਼ਟਰ ਨੂੰ ਇੱਕ ਦਹਾਕੇ ਤੋਂ ਵੰਡਪਾਊ ਬਿਆਨਬਾਜ਼ੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਵੋਟਰ ਇਸ ਤਰ੍ਹਾਂ ਦੀ ਧਰੂਵੀਕਰਣ ਦੀ ਰਾਜਨੀਤੀ ਨੂੰ ਸਮਝਣ ਅਤੇ ਉਸ ਦਾ ਵਿਰੋਧ ਕਰਨ ਲੱਗੇ ਹਨ। ਲੋਕ ਸਭਾ ਚੋਣਾਂ ਵਿਚ ਭਾਜਪਾ ਦੀ ਚੁਣਾਵੀ ਸੰਭਾਵਨਾਵਾਂ ਨੂੰ ਲੈ ਕੇ ਕਾਂਗਰਸ ਨੇ ਕਿਹਾ ਕਿ ਉਨ੍ਹਾਂ ਭਰੋਸਾ ਹੈ ਕਿ ਪੰਜਾਬ ਵਿਚ ਜਨਤਾ ਭਾਜਪਾ ਨੂੰ ਇੱਕ ਵੀ ਸੀਟ ਨਹੀਂ ਦੇਵੇਗੀ।
ਇਹ ਵੀ ਪੜ੍ਹੋ
ਸੜਕ ਹਾਦਸਿਆਂ ਵਿਚ ਦਿਨੋਂ ਦਿਨ ਵਾਧਾ ਹੁੰਦਾ ਜਾ ਰਿਹਾ । ਇਸੇ ਤਰ੍ਹਾਂ ਪੰਜਾਬ ਵਿਚ ਇੱਕ ਹੋਰ ਭਿਆਨਕ ਹਾਦਸਾ ਵਾਪਰ ਗਿਆ।
ਕਸਬਾ ਗੋਇੰਦਵਾਲ ਸਾਹਿਬ ਦੇ ਬਾਹਰਵਾਰ ਤੇਜ ਰਫ਼ਤਾਰ ਕਾਰ ਦੇ ਰੁੱਖ ’ਚ ਵੱਜਣ ਕਾਰਨ ਹੋਏ ਹਾਦਸੇ ਵਿਚ 4 ਨੌਜਵਾਨਾਂ ਦੀ ਮੌਕੇ ’ਤੇ ਮੌਤ ਹੋ ਗਈ, ਜਦਕਿ ਇਕ ਗੰਭੀਰ ਨੂੰ ਹਸਪਤਾਲ ਲਿਜਾਇਆ ਗਿਆ। ਮੌਕੇ ਤੋਂ ਮਿਲੀ ਜਾਣਕਾਰੀ ਅਨੁਸਾਰ ਗੋਇੰਦਵਾਲ ਸਾਹਿਬ ਨੇੜੇ ਗੁਰੂ ਨਾਨਕ ਸੀਨੀਅਰ ਸੈਕੰਡਰੀ ਸਕੂਲ ਦੇ ਨਜ਼ਦੀਕ ਤੇਜ਼ ਰਫ਼ਤਾਰ ਵਰਨਾ ਗੱਡੀ ਡੀਐਲ 8 ਸੀ ਏਏ 5117 ਬੇਕਾਬੂ ਹੋ ਕੇ ਰੁੱਖ ਨਾਲ ਟਕਰਾ ਗਈ।
ਕਸਬਾ ਗੋਇੰਦਵਾਲ ਸਾਹਿਬ ਦੇ ਬਾਹਰਵਾਰ ਤੇਜ ਰਫ਼ਤਾਰ ਕਾਰ ਦੇ ਰੁੱਖ ’ਚ ਵੱਜਣ ਕਾਰਨ ਹੋਏ ਹਾਦਸੇ ਵਿਚ 4 ਨੌਜਵਾਨਾਂ ਦੀ ਮੌਕੇ ’ਤੇ ਮੌਤ ਹੋ ਗਈ, ਜਦਕਿ ਇਕ ਗੰਭੀਰ ਨੂੰ ਹਸਪਤਾਲ ਲਿਜਾਇਆ ਗਿਆ।
ਮੌਕੇ ਤੋਂ ਮਿਲੀ ਜਾਣਕਾਰੀ ਅਨੁਸਾਰ ਗੋਇੰਦਵਾਲ ਸਾਹਿਬ ਨੇੜੇ ਗੁਰੂ ਨਾਨਕ ਸੀਨੀਅਰ ਸੈਕੰਡਰੀ ਸਕੂਲ ਦੇ ਨਜ਼ਦੀਕ ਤੇਜ਼ ਰਫ਼ਤਾਰ ਵਰਨਾ ਗੱਡੀ ਡੀਐੱਲ 8 ਸੀ ਏਏ 5117 ਬੇਕਾਬੂ ਹੋ ਕੇ ਰੁੱਖ ਨਾਲ ਟਕਰਾ ਗਈ।
ਹਾਦਸਾ ਇਨ੍ਹਾਂ ਭਿਆਨਕ ਸੀ ਕਿ ਮੌਕੇ ’ਤੇ ਗੱਡੀ ਸਵਾਰ 5 ਨੌਜਵਾਨਾਂ ਵਿੱਚੋਂ 4 ਨੌਜਵਾਨਾ ਦੀ ਮੌਤ ਹੋ ਗਈ ਤੇ ਇਕ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ, ਜਿਸਨੂੰ ਸਥਾਨਕ ਲੋਕਾ ਵੱਲੋਂ ਨਿੱਜੀ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਉਕਤ ਪੰਜੇ ਨੌਜਵਾਨ. ਤਰਨਤਾਰਨ ਦੇ ਨਜ਼ਦੀਕੀ ਪਿੰਡ ਪੰਡੋਰੀ ਰਣ ਸਿੰਘ ਦੇ ਵਸਨੀਕ ਹਨ । ਪ੍ਰਤੱਖ ਦਰਸ਼ੀਆਂ ਅਨੁਸਾਰ ਗੱਡੀ ਦੀ ਰਫ਼ਤਾਰ ਤੇਜ਼ ਹੋਣ ਕਾਰਨ ਡੇਰਾ ਚਰਨ ਬਾਗ਼ ਦੇ ਨਜ਼ਦੀਕ ਪੈਂਦੇ ਮੌੜ ਤੋਂ ਗੱਡੀ ਦਾ ਸੰਤੁਲਨ ਵਿਗੜ ਗਿਆ । ਜਿਸਦੇ ਚਲਦੇ ਤੇਜ਼ ਰਫਤਾਰ ਗੱਡੀ ਰੁੱਖ ਨੂੰ ਪੁੱਟਦੇ ਹੋਏ ਟ੍ਰਾਂਸਫਾਰਮਰ ਨਾਲ ਟਕਰਾਅ ਗਈ । ਹਾਦਸੇ ”ਚ 4 ਨੌਜਵਾਨਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਜ਼ਿਕਰਯੋਗ ਹੈ ਕਿ ਹਾਦਸਾ ਇੰਨਾ ਭਿਆਨਕ ਦੀ ਕਿ ਗੱਡੀ ਦੇ ਪਰਖੱਚੇ ਉੱਡ ਗਏ।