Begin typing your search above and press return to search.

ਪੰਜਾਬ ਵਿਚ ਕੀਤੇ ਜਾ ਰਿਹੈ ਜੀ-20 ਦਾ ਵਿਰੋਧ

ਜਲੰਧਰ, 8 ਸਤੰਬਰ, ਹ.ਬ. : ਅੱਜ ਪੰਜਾਬ ਭਰ ਵਿੱਚ ਕਿਸਾਨ ਰੋਸ ਪ੍ਰਦਰਸ਼ਨ ਕਰ ਰਹੇ ਹਨ। ਦਿੱਲੀ ਵਿੱਚ ਹੋ ਰਹੇ ਰਹੇ ਜੀ-20 ਸੰਮੇਲਨ ਦੇ ਵਿਰੋਧ ਵਿੱਚ ਪੰਜਾਬ ਦੇ ਕਿਸਾਨ ਅਤੇ ਮਜ਼ਦੂਰ ਪੰਜਾਬ ਦੇ ਜ਼ਿਲ੍ਹਿਆਂ ਵਿੱਚ ਜ਼ੋਨ ਪੱਧਰੀ ਰੋਸ ਪ੍ਰਦਰਸ਼ਨ ਕਰ ਰਹੇ ਹਨ। ਕਿਸਾਨਾਂ ਦਾ ਗੁੱਸਾ ਕੇਂਦਰ ਸਰਕਾਰ ਪ੍ਰਤੀ ਹੈ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਕੇਂਦਰ […]

ਪੰਜਾਬ ਵਿਚ ਕੀਤੇ ਜਾ ਰਿਹੈ ਜੀ-20 ਦਾ ਵਿਰੋਧ
X

Editor (BS)By : Editor (BS)

  |  8 Sept 2023 6:17 AM IST

  • whatsapp
  • Telegram


ਜਲੰਧਰ, 8 ਸਤੰਬਰ, ਹ.ਬ. : ਅੱਜ ਪੰਜਾਬ ਭਰ ਵਿੱਚ ਕਿਸਾਨ ਰੋਸ ਪ੍ਰਦਰਸ਼ਨ ਕਰ ਰਹੇ ਹਨ। ਦਿੱਲੀ ਵਿੱਚ ਹੋ ਰਹੇ ਰਹੇ ਜੀ-20 ਸੰਮੇਲਨ ਦੇ ਵਿਰੋਧ ਵਿੱਚ ਪੰਜਾਬ ਦੇ ਕਿਸਾਨ ਅਤੇ ਮਜ਼ਦੂਰ ਪੰਜਾਬ ਦੇ ਜ਼ਿਲ੍ਹਿਆਂ ਵਿੱਚ ਜ਼ੋਨ ਪੱਧਰੀ ਰੋਸ ਪ੍ਰਦਰਸ਼ਨ ਕਰ ਰਹੇ ਹਨ। ਕਿਸਾਨਾਂ ਦਾ ਗੁੱਸਾ ਕੇਂਦਰ ਸਰਕਾਰ ਪ੍ਰਤੀ ਹੈ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਦੀਆਂ ਦੇਸ਼ ਵਿਰੋਧੀ ਨੀਤੀਆਂ ਦੇਸ਼ ਨੂੰ ਗੁਲਾਮੀ ਵੱਲ ਲਿਜਾ ਰਹੀਆਂ ਹਨ।

ਕਿਸਾਨਾਂ ਦਾ ਕਹਿਣਾ ਹੈ ਕਿ ਜਿਹੜੇ ਦੇਸ਼ ਇਸ ਕਾਨਫਰੰਸ ਵਿੱਚ ਹਿੱਸਾ ਲੈ ਰਹੇ ਹਨ, ਉਨ੍ਹਾਂ ਦਾ ਵਿਸ਼ਵ ਦੇ 75 ਫੀਸਦੀ ਆਰਥਿਕ ਸਰੋਤਾਂ ’ਤੇ ਕਬਜ਼ਾ ਹੈ। ਉਹ ਭਾਰਤ ਦੇ ਹਵਾਈ ਮਾਰਗ, ਸਮੁੰਦਰੀ ਮਾਰਗ, ਪਾਣੀ, ਮਾਈਨਿੰਗ ਆਦਿ ’ਤੇ ਵੀ ਕਬਜ਼ਾ ਕਰਨਾ ਚਾਹੁੰਦੇ ਹਨ। ਟੈਲੀਕਾਮ, ਰੇਲਵੇ ਪਹਿਲਾਂ ਹੀ ਵੇਚੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਹ ਸਭ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਕਾਰਨ ਹੋਣ ਜਾ ਰਿਹਾ ਹੈ।

ਪੰਜਾਬ ਮਜ਼ਦੂਰ ਸੰਘਰਸ਼ ਕਮੇਟੀ ਦੇ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਕੇਂਦਰ ਸਰਕਾਰ ਦੀਆਂ ਨੀਤੀਆਂ ਦੇਸ਼ ਵਿਰੋਧੀ ਹਨ। ਇਸ ਲਈ ਅੱਜ ਜੀ-20 ਸੰਮੇਲਨ ਦਾ ਪੰਜਾਬ ਵਿੱਚ ਹੀ ਨਹੀਂ ਸਗੋਂ ਉਤਰੀ ਭਾਰਤ ਵਿੱਚ ਵੀ 16 ਕਿਸਾਨ ਜਥੇਬੰਦੀਆਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਪੰਧੇਰ ਨੇ ਕਿਹਾ ਕਿ ਜਦੋਂ ਦਿੱਲੀ ਵਿੱਚ ਕਿਸਾਨ ਅੰਦੋਲਨ ਹੋਇਆ ਸੀ ਤਾਂ ਕੇਂਦਰ ਸਰਕਾਰ ਕਹਿੰਦੀ ਸੀ ਕਿ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਹੁਣ ਦਿੱਲੀ ਵਿੱਚ ਅਣ-ਐਲਾਨੀ ਐਮਰਜੈਂਸੀ ਲਗਾ ਦਿੱਤੀ ਹੈ ਅਤੇ ਤਿੰਨ ਦਿਨਾਂ ਲਈ ਲੌਕਡਾਊਨ ਲਗਾ ਦਿੱਤਾ ਹੈ। ਲੋਕਾਂ ਨੂੰ ਸੜਕਾਂ ’ਤੇ ਨਹੀਂ ਆਉਣ ਦਿੱਤਾ ਜਾ ਰਿਹਾ।

Next Story
ਤਾਜ਼ਾ ਖਬਰਾਂ
Share it