ਝਾਕੀ ’ਤੇ ਕੇਂਦਰੀ ਮੰਤਰੀ ਸ਼ੇਖ਼ਾਵਤ ਦਾ ਵੱਡਾ ਬਿਆਨ
ਬਠਿੰਡਾ, 31 ਦਸੰਬਰ (ਮਨੀਸ਼ ਚੌਹਾਨ) : ਭਾਰਤ ਸੰਕਲਪ ਯਾਤਰਾ ਦੇ ਤਹਿਤ ਉਲੀਕੇ ਗਏ ਪ੍ਰੋਗਰਾਮਾਂ ਦੇ ਤਹਿਤ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖ਼ਾਵਤ ਬਠਿੰਡਾ ਵਿਖੇ ਪੁੱਜੇ, ਜਿੱਥੇ ਉਨ੍ਹਾਂ ਨੇ ਵੱਖ ਵੱਖ ਪ੍ਰੋਗਰਾਮਾਂ ਤਹਿਤ ਲੋਕਾਂ ਨੂੰ ਕੇਂਦਰ ਸਰਕਾਰ ਦੀਆਂ ਨੀਤੀਆਂ ਤੋਂ ਜਾਣੂ ਕਰਵਾਇਆ ਅਤੇ ਪੱਤਰਕਾਰਾਂ ਵੱਲੋਂ ਕੀਤੇ ਕਈ ਸਵਾਲਾਂ ਦੇ ਜਵਾਬ ਦਿੱਤੇ, ਜਿਸ ਵਿਚ ਪੰਜਾਬ ਦੀ ਝਾਕੀ ਨੂੰ […]
By : Makhan Shah
ਬਠਿੰਡਾ, 31 ਦਸੰਬਰ (ਮਨੀਸ਼ ਚੌਹਾਨ) : ਭਾਰਤ ਸੰਕਲਪ ਯਾਤਰਾ ਦੇ ਤਹਿਤ ਉਲੀਕੇ ਗਏ ਪ੍ਰੋਗਰਾਮਾਂ ਦੇ ਤਹਿਤ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖ਼ਾਵਤ ਬਠਿੰਡਾ ਵਿਖੇ ਪੁੱਜੇ, ਜਿੱਥੇ ਉਨ੍ਹਾਂ ਨੇ ਵੱਖ ਵੱਖ ਪ੍ਰੋਗਰਾਮਾਂ ਤਹਿਤ ਲੋਕਾਂ ਨੂੰ ਕੇਂਦਰ ਸਰਕਾਰ ਦੀਆਂ ਨੀਤੀਆਂ ਤੋਂ ਜਾਣੂ ਕਰਵਾਇਆ ਅਤੇ ਪੱਤਰਕਾਰਾਂ ਵੱਲੋਂ ਕੀਤੇ ਕਈ ਸਵਾਲਾਂ ਦੇ ਜਵਾਬ ਦਿੱਤੇ, ਜਿਸ ਵਿਚ ਪੰਜਾਬ ਦੀ ਝਾਕੀ ਨੂੰ ਰੱਦ ਕਰਨ ਅਤੇ ਵੀਰ ਬਾਲ ਦਿਵਸ ਨੂੰ ਲੈ ਕੇ ਪੈਦਾ ਹੋਏ ਵਿਵਾਦ ਦਾ ਮੁੱਦਾ ਵੀ ਸ਼ਾਮਲ ਐ।
ਇਸ ਮੌਕੇ ਪੰਜਾਬ ਦੀ ਝਾਕੀ ਰੱਦ ਕਰਨ ਦੇ ਸਵਾਲ ’ਤੇ ਬੋਲਦਿਆਂ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖ਼ਾਵਤ ਨੇ ਆਖਿਆ ਕਿ ਪੰਜਾਬ ਨੂੰ ਮੋਦੀ ਸਰਕਾਰ ਦੇ ਕਾਰਜਕਾਲ ਦੌਰਾਨ 7 ਵਾਰ ਝਾਕੀ ਕੱਢਣ ਦਾ ਮੌਕਾ ਮਿਲਿਆ ਜਦਕਿ ਉਨ੍ਹਾਂ ਦੇ ਰਾਜਸਥਾਨ ਨੂੰ ਮਹਿਜ਼ 3 ਵਾਰ ਮੌਕਾ ਮਿਲ ਸਕਿਆ। ਉਨ੍ਹਾਂ ਕਿਹਾ ਕਿ ਅਜਿਹੇ ਮੁੱਦਿਆਂ ’ਤੇ ਰਾਜਨੀਤੀ ਕਰਨੀ ਬੇਹੱਦ ਮੰਦਭਾਗੀ ਗੱਲ ਐ।
ਇਸ ਦੇ ਨਾਲ ਵੀਰ ਬਾਲ ਦਿਵਸ ਮੌਕੇ ਛੋਟੇ ਸਾਹਿਬਜ਼ਾਦਿਆਂ ਦੇ ਚਿਤਰਨ ’ਤੇ ਐਸਜੀਪੀਸੀ ਵੱਲੋਂ ਉਠਾਏ ਸਵਾਲ ਦੇ ਜਵਾਬ ਬੋਲਦਿਆਂ ਕੇਂਦਰੀ ਮੰਤਰੀ ਨੇ ਆਖਿਆ ਕਿ ਸਾਹਿਬਜ਼ਾਦਿਆਂ ਵਰਗੀ ਕੁਰਬਾਨੀ ਦੀ ਮਿਸਾਲ ਕਿਤੇ ਨਹੀਂ ਮਿਲਦੀ, ਜਿਸ ਕਰਕੇ ਹਰ ਕਿਸੇ ਦੇ ਮਨ ਵਿਚ ਉਨ੍ਹਾਂ ਦੇ ਲਈ ਸਤਿਕਾਰ ਐ ਪਰ ਨਾਟਕਾਂ ਦੇ ਚਿਤਰਨ ਲਈ ਸਰਕਾਰ ਜ਼ਿੰਮੇਵਾਰ ਨਹੀਂ। ਦੱਸ ਦਈਏ ਕਿ ਇਸ ਮੌਕੇ ਗਜੇਂਦਰ ਸਿੰਘ ਸ਼ੇਖ਼ਾਵਤ ਵੱਲੋਂ ਬਠਿੰਡਾ ਦੇ ਏਮਸ ਹਸਪਤਾਲ ਦਾ ਵੀ ਦੌਰਾ ਕੀਤਾ ਗਿਆ।
ਇਹ ਖ਼ਬਰ ਵੀ ਪੜ੍ਹੋ :
ਅੰਮ੍ਰਿਤਸਰ, 31 ਦਸੰਬਰ (ਹਿਮਾਂਸ਼ੂ) : ਅੰਮ੍ਰਿਤਸਰ ਤੋਂ ਨਿੱਤ ਦਿਨ ਗੋਲੀ ਚੱਲਣ ਦੀਆਂ ਖ਼ਬਰਾਂ ਆ ਰਹੀਆਂ ਨੇ। ਬੀਤੀ ਦੇਰ ਰਾਤ ਫਿਰ ਇਕ ਚਿਕਨ ਸ਼ੌਪ ਦੇ ਬਾਹਰ ਕੁੱਝ ਨੌਜਵਾਨਾਂ ਦੇ ਝਗੜੇ ਦੌਰਾਨ ਗੋਲੀਆਂ ਚੱਲਣ ਦੀ ਖ਼ਬਰ ਸਾਹਮਣੇ ਆਈ ਐ। ਝਗੜਾ ਚਿਕਨ ਵਿਚ ਲੂਣ ਜ਼ਿਆਦਾ ਹੋਣ ਨੂੰ ਲੈ ਕੇ ਸ਼ੁਰੂ ਹੋਇਆ ਜੋ ਗੋਲੀਆਂ ਚੱਲਣ ਤੱਕ ਪਹੁੰਚ ਗਿਆ।
ਅੰਮ੍ਰਿਤਸਰ ਵਿਖੇ ਇਕ ਮੀਟ ਦੀ ਦੁਕਾਨ ’ਤੇ ਦੇਰ ਰਾਤ ਉਸ ਸਮੇਂ ਖ਼ੂਨੀ ਝੜਪ ਹੋ ਗਈ ਜਦੋਂ ਚਿਕਨ ਵਿਚ ਲੂਣ ਜ਼ਿਆਦਾ ਹੋਣ ਕਾਰਨ ਦੋ ਨੌਜਵਾਨਾਂ ਨੇ ਝਗੜਾ ਕਰਨਾ ਸ਼ੁਰੂ ਕਰ ਦਿੱਤਾ। ਬਹਿਸਬਾਜ਼ੀ ਤੋਂ ਸ਼ੁਰੂ ਹੋਇਆ ਝਗੜਾ ਖ਼ੂਨੀ ਝੜਪ ਤੱਕ ਪਹੁੰਚ ਗਿਆ, ਜਿਸ ਤੋਂ ਬਾਅਦ ਦੋ ਨੌਜਵਾਨਾਂ ਨੇ ਇਕ ਨੌਜਵਾਨ ਦੀ ਪਹਿਲਾਂ ਕੁੱਟਮਾਰ ਕੀਤੀ ਅਤੇ ਫਿਰ ਉਸ ’ਤੇ ਗੋਲੀਆਂ ਚਲਾ ਦਿੱਤੀਆਂ। ਵਾਰਦਾਤ ਨੂੰ ਅੰਜ਼ਾਮ ਦੇਣ ਮਗਰੋਂ ਨੌਜਵਾਨ ਮੌਕੇ ਤੋਂ ਫ਼ਰਾਰ ਹੋ ਗਏ ਪਰ ਇਸ ਘਟਨਾ ਦੌਰਾਨ ਨੌਜਵਾਨ ਵਾਲ ਵਾਲ ਬਚ ਗਿਆ। ਝਗੜੇ ਦੀ ਸਾਰੀ ਘਟਨਾ ਉਥੇ ਲੱਗੇ ਇਕ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਗਈ।
ਸੀਸੀਟੀਵੀ ਤਸਵੀਰਾਂ ਵਿਚ ਤੁਸੀਂ ਸਾਫ਼ ਦੇਖ ਸਕਦੇ ਹੋ ਕਿ ਕਿਵੇਂ ਨੌਜਵਾਨਾਂ ਵੱਲੋਂ ਝਗੜਾ ਕੀਤਾ ਜਾ ਰਿਹਾ ਏ ਅਤੇ ਇਕ ਨੌਜਵਾਨ ਦੀ ਕੁੱਟਮਾਰ ਕੀਤੀ ਜਾ ਰਹੀ ਐ ਪਰ ਇਸ ਮਗਰੋਂ ਜਦੋਂ ਨੌਜਵਾਨ ਆਪਣਾ ਪਿਸਟਲ ਕੱਢ ਕੇ ਫਾਇਰ ਕਰਦਾ ਏ ਤਾਂ ਨੌਜਵਾਨ ਫ਼ਰਾਰ ਹੋ ਜਾਂਦੇ ਨੇ।
ਇਸ ਸਬੰਧੀ ਜਦੋਂ ਪੁਲਿਸ ਨਾਲ ਗੱਲਬਾਤ ਕੀਤੀ ਗਈ ਤਾਂ ਮੌਕੇ ’ਤੇ ਪੁੱਜੇ ਪੁਲਿਸ ਅਧਿਕਾਰੀ ਨਿਸ਼ਾਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਕੋਲ ਝਗੜੇ ਸਬੰਧੀ ਸੂਚਨਾ ਪੁੱਜੀ ਸੀ, ਜਿਸ ਤੋਂ ਬਾਅਦ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਐ, ਜੋ ਵੀ ਦੋਸ਼ੀ ਪਾਇਆ ਜਾਵੇਗਾ, ਉਸ ’ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ। ਦੱਸ ਦਈਏ ਕਿ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਐ ਅਤੇ ਝਗੜਾ ਕਰਨ ਵਾਲੇ ਨੌਜਵਾਨਾਂ ਦੀ ਭਾਲ ਕੀਤੀ ਜਾ ਰਹੀ ਐ।