Begin typing your search above and press return to search.

ਪੁਲਿਸ ਮੁਕਾਬਲੇ ਵਿਚ ਇੱਕ ਹੋਰ ਬਦਮਾਸ਼ ਦਾ ਐਨਕਾਊਂਟਰ

ਅੰਮ੍ਰਿਤਸਰ, 20 ਦਸੰਬਰ, ਨਿਰਮਲ : ਪੰਜਾਬ ਵਿਚ ਇੱਕ ਹੋਰ ਗੈਂਗਸਟਰ ਦਾ ਐਨਕਾਊਂਟਰ ਕਰ ਦਿੱਤਾ ਗਿਆ,। ਪੁਲਿਸ ਮੁਕਾਬਲੇ ਵਿਚ ਗੈਂਗਸਟਰ ਅੰਮ੍ਰਿਤਪਾਲ ਅਮਰੀ ਢੇਰ ਹੋ ਗਿਆ। ਦੱਸਦੇ ਚਲੀਏ ਕਿ ਜੰਡਿਆਲਾ ਗੁਰੂ ’ਚ ਪੁਲਿਸ ਤੇ ਗੈਂਗਸਟਰ ਵਿਚਾਲੇ ਮੁਕਾਬਲਾ ਹੋਇਆ ਹੈ। ਜਿਸ ਵਿੱਚ ਗੈਂਗਸਟਰ ਅੰਮ੍ਰਿਤਪਾਲ ਅਮਰੀ ਪੁਲਿਸ ਹੱਥੋਂ ਮਾਰਿਆ ਗਿਆ ਸੀ। ਉਹ 3 ਕਤਲ ਕੇਸਾਂ ਵਿੱਚ ਸ਼ਾਮਲ ਸੀ। ਜਿਸ […]

ਪੁਲਿਸ ਮੁਕਾਬਲੇ ਵਿਚ ਇੱਕ ਹੋਰ ਬਦਮਾਸ਼  ਦਾ ਐਨਕਾਊਂਟਰ
X

Editor EditorBy : Editor Editor

  |  20 Dec 2023 5:49 AM IST

  • whatsapp
  • Telegram


ਅੰਮ੍ਰਿਤਸਰ, 20 ਦਸੰਬਰ, ਨਿਰਮਲ : ਪੰਜਾਬ ਵਿਚ ਇੱਕ ਹੋਰ ਗੈਂਗਸਟਰ ਦਾ ਐਨਕਾਊਂਟਰ ਕਰ ਦਿੱਤਾ ਗਿਆ,। ਪੁਲਿਸ ਮੁਕਾਬਲੇ ਵਿਚ ਗੈਂਗਸਟਰ ਅੰਮ੍ਰਿਤਪਾਲ ਅਮਰੀ ਢੇਰ ਹੋ ਗਿਆ। ਦੱਸਦੇ ਚਲੀਏ ਕਿ ਜੰਡਿਆਲਾ ਗੁਰੂ ’ਚ ਪੁਲਿਸ ਤੇ ਗੈਂਗਸਟਰ ਵਿਚਾਲੇ ਮੁਕਾਬਲਾ ਹੋਇਆ ਹੈ। ਜਿਸ ਵਿੱਚ ਗੈਂਗਸਟਰ ਅੰਮ੍ਰਿਤਪਾਲ ਅਮਰੀ ਪੁਲਿਸ ਹੱਥੋਂ ਮਾਰਿਆ ਗਿਆ ਸੀ। ਉਹ 3 ਕਤਲ ਕੇਸਾਂ ਵਿੱਚ ਸ਼ਾਮਲ ਸੀ। ਜਿਸ ਵਿੱਚ 4 ਲੋਕਾਂ ਦੀ ਮੌਤ ਹੋ ਗਈ। ਮ੍ਰਿਤਕ ਗੈਂਗਸਟਰ ਜੰਡਿਆਲਾ ਗੁਰੂ ਦੇ ਪਿੰਡ ਭਗਵਾਨ ਦਾ ਰਹਿਣ ਵਾਲਾ ਹੈ। ਉਸ ਦੀ ਉਮਰ ਕਰੀਬ 23 ਸਾਲ ਦੱਸੀ ਜਾ ਰਹੀ ਹੈ।

ਐਸਐਸਪੀ ਸਤਿੰਦਰ ਸਿੰਘ ਨੇ ਦੱਸਿਆ ਕਿ ਅਮਰੀ ਨੂੰ ਕੱਲ੍ਹ ਗ੍ਰਿਫ਼ਤਾਰ ਕੀਤਾ ਗਿਆ ਸੀ। ਅਮਰੀ ਨੇ ਪੁਲਿਸ ਪੁੱਛਗਿੱਛ ਦੌਰਾਨ ਦੱਸਿਆ ਸੀ ਕਿ ਉਸ ਨੇ ਨਹਿਰ ਦੇ ਕੰਢੇ ਹੈਰੋਇਨ ਲੁਕੋ ਕੇ ਰੱਖੀ ਸੀ। ਜਿਸ ਤੋਂ ਬਾਅਦ ਪੁਲਿਸ ਟੀਮ ਹੈਰੋਇਨ ਬਰਾਮਦ ਕਰਨ ਲਈ ਉੱਥੇ ਗਈ ਸੀ। ਉਸ ਨੇ ਉੱਥੇ ਇੱਕ ਪਿਸਤੌਲ ਵੀ ਛੁਪਾ ਕੇ ਰੱਖਿਆ ਹੋਇਆ ਸੀ।

ਹੈਰੋਇਨ ਕੱਢਣ ਦੇ ਬਹਾਨੇ ਉਸ ਨੇ ਉਥੇ ਰੱਖੇ ਪਿਸਤੌਲ ਤੋਂ ਗੋਲੀ ਚਲਾ ਦਿੱਤੀ। ਫਿਰ ਉਹ ਹੱਥਕੜੀ ਲੈ ਕੇ ਭੱਜਣ ਲੱਗਾ। ਉਸ ਦੀ ਗੋਲੀ ਨਾਲ ਇਕ ਅਧਿਕਾਰੀ ਜ਼ਖਮੀ ਹੋ ਗਿਆ ਹੈ। ਇਸ ਤੋਂ ਬਾਅਦ ਪੁਲਿਸ ਨੇ ਉਸ ਨੂੰ ਰੁਕਣ ਲਈ ਕਿਹਾ ਪਰ ਉਸ ਨੇ ਸਿੱਧੀ ਗੋਲੀਬਾਰੀ ਜਾਰੀ ਰੱਖੀ। ਜਿਸ ਤੋਂ ਬਾਅਦ ਜਵਾਬੀ ਗੋਲੀਬਾਰੀ ’ਚ ਪੁਲਿਸ ਦੀ ਗੋਲੀ ਲੱਗਣ ਕਾਰਨ ਉਸ ਦੀ ਮੌਤ ਹੋ ਗਈ। ਪੁਲਿਸ ਨੇ ਦੱਸਿਆ ਕਿ ਗੈਂਗਸਟਰ ਦੀ ਗੋਲੀਬਾਰੀ ਵਿੱਚ ਵਰਤੀ ਗਈ 0.30 ਬੋਰ ਦੀ ਚਾਇਨਾ ਪਿਸਤੌਲ ਵੀ ਬਰਾਮਦ ਹੋਈ ਹੈ। ਐਸਐਸਪੀ ਸਤਿੰਦਰ ਸਿੰਘ ਨੇ ਦੱਸਿਆ ਕਿ ਫਿਲਹਾਲ ਉਹ ਕਿਸ ਗਿਰੋਹ ਨਾਲ ਸਬੰਧਤ ਸੀ, ਇਸ ਸਬੰਧੀ ਜਾਂਚ ਕੀਤੀ ਜਾ ਰਹੀ ਹੈ।

Next Story
ਤਾਜ਼ਾ ਖਬਰਾਂ
Share it