ਕੈਨੇਡਾ ਬੈਠੇ ਅਰਸ਼ ਡੱਲਾ ਨੇ ਲਈ ਪੰਜਾਬ ਦੇ ਕਾਰੋਬਾਰੀ ਦੀ ਹੱਤਿਆ ਕਰਵਾਉਣ ਦੀ ਜ਼ਿੰਮੇਵਾਰੀ
ਬਠਿੰਡਾ, 31 ਅਕਤੂਬਰ, ਨਿਰਮਲ : ਮਾਲ ਰੋਡ ਐਸੋਸੀਏਸ਼ਨ ਦੇ ਪ੍ਰਧਾਨ ਹਰਜਿੰਦਰ ਸਿੰਘ ਉਰਫ਼ ਮੇਲਾ ਦੇ ਕਤਲ ਕੇਸ ਵਿੱਚ ਨਵਾਂ ਮੋੜ ਆਇਆ ਹੈ। ਕੈਨੇਡਾ ’ਚ ਲੁਕੇ ਗੈਂਗਸਟਰ ਅਰਸ਼ ਡੱਲਾ ਨੇ ਇਸ ਕਤਲੇਆਮ ਦੀ ਜ਼ਿੰਮੇਵਾਰੀ ਲਈ ਹੈ। ਮੰਗਲਵਾਰ ਨੂੰ ਗੈਂਗਸਟਰ ਡੱਲਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਲਿਖਿਆ ਕਿ ਉਸ ਨੇ ਬਠਿੰਡਾ ’ਚ ਮਾਲ ਰੋਡ ਐਸੋਸੀਏਸ਼ਨ ਦੇ […]
By : Hamdard Tv Admin
ਬਠਿੰਡਾ, 31 ਅਕਤੂਬਰ, ਨਿਰਮਲ : ਮਾਲ ਰੋਡ ਐਸੋਸੀਏਸ਼ਨ ਦੇ ਪ੍ਰਧਾਨ ਹਰਜਿੰਦਰ ਸਿੰਘ ਉਰਫ਼ ਮੇਲਾ ਦੇ ਕਤਲ ਕੇਸ ਵਿੱਚ ਨਵਾਂ ਮੋੜ ਆਇਆ ਹੈ। ਕੈਨੇਡਾ ’ਚ ਲੁਕੇ ਗੈਂਗਸਟਰ ਅਰਸ਼ ਡੱਲਾ ਨੇ ਇਸ ਕਤਲੇਆਮ ਦੀ ਜ਼ਿੰਮੇਵਾਰੀ ਲਈ ਹੈ। ਮੰਗਲਵਾਰ ਨੂੰ ਗੈਂਗਸਟਰ ਡੱਲਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਲਿਖਿਆ ਕਿ ਉਸ ਨੇ ਬਠਿੰਡਾ ’ਚ ਮਾਲ ਰੋਡ ਐਸੋਸੀਏਸ਼ਨ ਦੇ ਮੁਖੀ ਮੇਲਾ ਦਾ ਕਤਲ ਕਰਵਾਇਆ ਹੈ। ਮੈਂ ਇਸ ਕਤਲ ਦੀ ਪੂਰੀ ਜ਼ਿੰਮੇਵਾਰੀ ਲੈਂਦਾ ਹਾਂ। ਡੱਲਾ ਨੇ ਅੱਗੇ ਲਿਖਿਆ ਕਿ ਉਨ੍ਹਾਂ ਦਾ ਮਲਟੀ-ਸਟੋਰੀ ਪਾਰਕਿੰਗ ਦੇ ਠੇਕੇ ਨੂੰ ਲੈ ਕੇ ਮੇਲੇ ਨਾਲ ਵਿਵਾਦ ਚੱਲ ਰਿਹਾ ਸੀ ਅਤੇ ਉਨ੍ਹਾਂ ਕਈ ਵਾਰ ਸਮਝਾਉਣ ਦੀ ਕੋਸ਼ਿਸ਼ ਕੀਤੀ। ਉਸ ਨੂੰ ਮੇਰੇ ਕੰਮ ਵਿੱਚ ਦਖਲ ਨਾ ਦੇਣ ਲਈ ਵੀ ਕਿਹਾ ਗਿਆ ਸੀ ਪਰ ਉਹ ਸਮਝਣ ਨੂੰ ਤਿਆਰ ਨਹੀਂ ਸੀ।
ਉਸ ਨੇ ਇਹ ਵੀ ਧਮਕੀ ਦਿੱਤੀ ਸੀ ਕਿ ਉਹ ਸੁਧਰ ਜਾਵੇ, ਨਹੀਂ ਤਾਂ ਕੋਈ ਵੱਡਾ ਕਦਮ ਚੁੱਕਣਾ ਪਵੇਗਾ। ਵਾਰ-ਵਾਰ ਸਮਝਾਉਣ ’ਤੇ ਵੀ ਮੇਲਾ ਨਹੀਂ ਸਮਝਿਆ। ਇਸੇ ਕਾਰਨ ਉਸ ਦਾ ਕਤਲ ਕੀਤਾ ਗਿਆ। ਦੂਜੇ ਪਾਸੇ ਐਸਐਸਪੀ ਗੁਰਮੀਤ ਸਿੰਘ ਖੁਰਾਣਾ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਵੀ ਇੰਟਰਨੈੱਟ ਮੀਡੀਆ ’ਤੇ ਇਸ ਦੀ ਸੂਚਨਾ ਮਿਲੀ ਹੈ। ਪੁਲਿਸ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ। ਇਸ ਦਾ ਖੁਲਾਸਾ ਜਲਦੀ ਹੀ ਕੀਤਾ ਜਾਵੇਗਾ।
ਸ਼ਨੀਵਾਰ ਸ਼ਾਮ ਮਾਲ ਰੋਡ ਐਸੋਸੀਏਸ਼ਨ ਦੇ ਪ੍ਰਧਾਨ ਹਰਜਿੰਦਰ ਸਿੰਘ ਉਰਫ ਮੇਲਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਇਸ ਮਗਰੋਂ ਵਪਾਰੀਆਂ ਨੇ ਗੋਨਿਆਣਾ ਹਾਈਵੇਅ ’ਤੇ ਹਨੂੰਮਾਨ ਚੌਕ ’ਤੇ ਧਰਨਾ ਲਾ ਕੇ ਸੜਕ ’ਤੇ ਜਾਮ ਲਾ ਦਿੱਤਾ। ਧਰਨੇ ਵਿੱਚ ਮੂਸੇਵਾਲਾ ਦੇ ਪਿਤਾ ,ਨਵਜੋਤ ਸਿੱਧੂ, ਅਕਾਲੀ ਆਗੂ ਮਲੂਕਾ ਅਤੇ ਵੱਖ-ਵੱਖ ਪਾਰਟੀਆਂ ਦੇ ਆਗੂਆਂ ਨੇ ਸ਼ਮੂਲੀਅਤ ਕੀਤੀ। ਇਸ ਤੋਂ ਬਾਅਦ ਪੁਲਿਸ ਨੇ ਦਬਾਅ ਵਿੱਚ ਆ ਕੇ ਦੋਵਾਂ ਬਦਮਾਸ਼ਾਂ ਦੀਆਂ ਤਸਵੀਰਾਂ ਜਾਰੀ ਕਰ ਦਿੱਤੀਆਂ ਅਤੇ ਸੂਚਨਾ ਦੇਣ ਵਾਲੇ ਨੂੰ 2 ਲੱਖ ਰੁਪਏ ਇਨਾਮ ਦੇਣ ਦਾ ਐਲਾਨ ਕੀਤਾ।