Begin typing your search above and press return to search.

ਸੰਦੀਪ ਨੰਗਲ ਦਾ ਕਤਲ ਕਰਨ ਵਾਲਾ ਗੈਂਗਸਟਰ ਦਿੱਲੀ ਤੋਂ ਗ੍ਰਿਫਤਾਰ

ਚੰਡੀਗੜ੍ਹ : ਦਿੱਲੀ ਸਪੈਸ਼ਲ ਸੈੱਲ ਨੇ ਪੰਜਾਬ ਦੇ ਇੰਟਰਨੈਸ਼ਨਲ ਸਰਕਲ ਸਟਾਈਲ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ ਦੇ ਕਤਲ ਕੇਸ ਵਿੱਚ ਲੋੜੀਂਦੇ ਮੁਲਜ਼ਮ ਸ਼ੂਟਰ ਹੈਰੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। 14 ਮਾਰਚ 2022 ਨੂੰ ਸੰਦੀਪ ਨੰਗਲ ਦੀ ਗੋਲੀ ਮਾਰ ਕੇ ਹੱਤਿਆ ਕਰਨ ਤੋਂ ਬਾਅਦ ਮੁਲਜ਼ਮ ਹੈਰੀ ਫਰਾਰ ਸੀ। ਹੁਣ ਗੈਂਗਸਟਰ ਕੌਸ਼ਲ ਦੇ ਸਾਥੀ ਮੁਲਜ਼ਮ ਹੈਰੀ ਨੂੰ […]

ਸੰਦੀਪ ਨੰਗਲ ਦਾ ਕਤਲ ਕਰਨ ਵਾਲਾ ਗੈਂਗਸਟਰ ਦਿੱਲੀ ਤੋਂ ਗ੍ਰਿਫਤਾਰ
X

Editor (BS)By : Editor (BS)

  |  10 Sept 2023 4:08 AM IST

  • whatsapp
  • Telegram

ਚੰਡੀਗੜ੍ਹ : ਦਿੱਲੀ ਸਪੈਸ਼ਲ ਸੈੱਲ ਨੇ ਪੰਜਾਬ ਦੇ ਇੰਟਰਨੈਸ਼ਨਲ ਸਰਕਲ ਸਟਾਈਲ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ ਦੇ ਕਤਲ ਕੇਸ ਵਿੱਚ ਲੋੜੀਂਦੇ ਮੁਲਜ਼ਮ ਸ਼ੂਟਰ ਹੈਰੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। 14 ਮਾਰਚ 2022 ਨੂੰ ਸੰਦੀਪ ਨੰਗਲ ਦੀ ਗੋਲੀ ਮਾਰ ਕੇ ਹੱਤਿਆ ਕਰਨ ਤੋਂ ਬਾਅਦ ਮੁਲਜ਼ਮ ਹੈਰੀ ਫਰਾਰ ਸੀ। ਹੁਣ ਗੈਂਗਸਟਰ ਕੌਸ਼ਲ ਦੇ ਸਾਥੀ ਮੁਲਜ਼ਮ ਹੈਰੀ ਨੂੰ ਜਾਲ ਵਿਛਾ ਕੇ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਪੰਜਾਬ ਦੀ ਜਲੰਧਰ ਪੁਲਿਸ ਸੰਦੀਪ ਦੇ ਕਤਲ ਤੋਂ ਬਾਅਦ ਸ਼ੂਟਰ ਹੈਰੀ ਦੀ ਭਾਲ ਕਰ ਰਹੀ ਸੀ। ਦਿੱਲੀ ਪੁਲਿਸ ਦੀ ਜਾਂਚ ਪੂਰੀ ਹੋਣ ਤੋਂ ਬਾਅਦ ਪੰਜਾਬ ਪੁਲਿਸ ਉਸ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਲਿਆ ਸਕਦੀ ਹੈ। ਸੰਦੀਪ ਕਤਲ ਕਾਂਡ ਦੇ ਫ਼ਰਾਰ ਮੁਲਜ਼ਮ ਪੁਨੀਤ ਅਤੇ ਲਾਲੀ ਬਾਰੇ ਵੀ ਪੁੱਛਗਿੱਛ ਕੀਤੀ ਜਾਵੇਗੀ। ਸਿਰਫ ਜਲੰਧਰ ਪੁਲਿਸ ਹੀ ਨਹੀਂ ਸਗੋਂ ਹੋਰ ਵੀ ਕਈ ਜ਼ਿਲਾ ਪੁਲਿਸ ਦੋਸ਼ੀਆਂ ਦੀ ਭਾਲ 'ਚ ਸੀ।

ਦਰਅਸਲ, ਸੰਦੀਪ ਕਤਲ ਕਾਂਡ ਵਿੱਚ ਇਸ ਸਮੇਂ ਕੈਨੇਡਾ ਵਿੱਚ ਬੈਠੇ ਅੰਮ੍ਰਿਤਸਰ ਦੇ ਸਨੋਵਰ ਢਿੱਲੋਂ, ਮਲੇਸ਼ੀਆ ਵਿੱਚ ਰਹਿੰਦੇ ਸੁਖਵਿੰਦਰ ਸਿੰਘ ਦੁਨੋਕੇ ਉਰਫ਼ ਸੁੱਖਾ ਸਿੰਘ, ਜਲੰਧਰ ਹਾਈਟਸ ਤੋਂ ਗ੍ਰਿਫ਼ਤਾਰ ਕੀਤੇ ਗਏ ਕਬੱਡੀ ਫੈਡਰੇਸ਼ਨ ਦੇ ਪ੍ਰਧਾਨ ਸੁਰਜਨ ਸਿੰਘ ਚੱਠਾ ਅਤੇ ਅਮਰੀਕਾ ਵਾਸੀ ਸੱਬਾ ਖਿਆੜਾ ਦੇ ਨਾਂ ਸ਼ਾਮਲ ਹਨ।

ਅੰਤਰਰਾਸ਼ਟਰੀ ਸਰਕਲ ਸਟਾਈਲ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ ਦਾ ਪਿਛਲੇ ਸਾਲ 14 ਮਾਰਚ ਨੂੰ ਨਕੋਦਰ ਦੇ ਪਿੰਡ ਮੱਲੀਆਂ ਵਿੱਚ 5 ਹਮਲਾਵਰਾਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ। ਘਟਨਾ ਸ਼ਾਮ 6 ਵਜੇ ਦੇ ਕਰੀਬ ਉਸ ਸਮੇਂ ਵਾਪਰੀ, ਜਦੋਂ ਸੰਦੀਪ ਪਿੰਡ 'ਚ ਚੱਲ ਰਹੇ ਟੂਰਨਾਮੈਂਟ 'ਚ ਹਿੱਸਾ ਲੈਣ ਪਹੁੰਚਿਆ ਸੀ। ਮੈਚ ਦੌਰਾਨ ਅੰਨ੍ਹੇਵਾਹ ਗੋਲੀਬਾਰੀ ਕਾਰਨ ਸਟੇਡੀਅਮ ਵਿੱਚ ਹਫੜਾ-ਦਫੜੀ ਮੱਚ ਗਈ ਸੀ।

Next Story
ਤਾਜ਼ਾ ਖਬਰਾਂ
Share it