ਅੰਮ੍ਰਿਤਸਰ ਕੇਂਦਰੀ ਜੇਲ੍ਹ 'ਚ ਗੈਂਗਵਾਰ
ਅੰਮਿ੍ਤਸਰ : ਪੁਲਿਸ ਪ੍ਰਸ਼ਾਸਨ ਵੱਲੋਂ ਕਰੀਬ ਇੱਕ ਹਫ਼ਤਾ ਪਹਿਲਾਂ ਜੇਲ੍ਹਾਂ ਅੰਦਰ ਸਰਚ ਅਭਿਆਨ ਚਲਾਇਆ ਗਿਆ ਸੀ। ਪੁਲਿਸ ਨੂੰ ਕੋਈ ਵੀ ਸ਼ੱਕੀ ਚੀਜ਼ ਨਹੀਂ ਮਿਲੀ। ਪਰ ਇੱਕ ਹਫ਼ਤੇ ਦੇ ਅੰਦਰ ਹੀ ਜੇਲ੍ਹ ਵਿੱਚ ਗੈਂਗ ਵਾਰ ਵੀ ਸਾਹਮਣੇ ਆ ਗਈ ਅਤੇ ਜੇਲ੍ਹ ਵਿੱਚ ਤਿਆਰ ਹਥਿਆਰ ਵੀ ਇਸ ਵਿੱਚ ਵਰਤੇ ਗਏ। ਅਸਲ ਵਿਚ ਪੰਜਾਬ ਦੇ ਅੰਮ੍ਰਿਤਸਰ ਦੀ ਕੇਂਦਰੀ […]
By : Editor (BS)
ਅੰਮਿ੍ਤਸਰ : ਪੁਲਿਸ ਪ੍ਰਸ਼ਾਸਨ ਵੱਲੋਂ ਕਰੀਬ ਇੱਕ ਹਫ਼ਤਾ ਪਹਿਲਾਂ ਜੇਲ੍ਹਾਂ ਅੰਦਰ ਸਰਚ ਅਭਿਆਨ ਚਲਾਇਆ ਗਿਆ ਸੀ। ਪੁਲਿਸ ਨੂੰ ਕੋਈ ਵੀ ਸ਼ੱਕੀ ਚੀਜ਼ ਨਹੀਂ ਮਿਲੀ। ਪਰ ਇੱਕ ਹਫ਼ਤੇ ਦੇ ਅੰਦਰ ਹੀ ਜੇਲ੍ਹ ਵਿੱਚ ਗੈਂਗ ਵਾਰ ਵੀ ਸਾਹਮਣੇ ਆ ਗਈ ਅਤੇ ਜੇਲ੍ਹ ਵਿੱਚ ਤਿਆਰ ਹਥਿਆਰ ਵੀ ਇਸ ਵਿੱਚ ਵਰਤੇ ਗਏ। ਅਸਲ ਵਿਚ ਪੰਜਾਬ ਦੇ ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ਵਿੱਚ ਦੋ ਧੜਿਆਂ ਵਿੱਚ ਆਪਸ ਵਿੱਚ ਟਕਰਾਅ ਹੋ ਗਿਆ ਹੈ। ਘਟਨਾ 'ਚ ਕਰੀਬ 6 ਕੈਦੀ ਜ਼ਖਮੀ ਹੋ ਗਏ। ਜਿਨ੍ਹਾਂ ਨੂੰ ਸਿਵਲ ਹਸਪਤਾਲ ਲਿਆਂਦਾ ਗਿਆ ਹੈ। ਇੱਥੋਂ ਰਾਤ ਸਮੇਂ 3 ਹੋਰ ਜ਼ਖ਼ਮੀਆਂ ਨੂੰ ਗੁਰੂ ਨਾਨਕ ਦੇਵ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਜੇਲ੍ਹ ਪ੍ਰਸ਼ਾਸਨ ਇਸ ਪੂਰੇ ਮਾਮਲੇ 'ਚ ਅਜੇ ਕੁਝ ਵੀ ਕਹਿਣ ਤੋਂ ਇਨਕਾਰ ਕਰ ਰਿਹਾ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਦੋਵਾਂ ਗੁੱਟਾਂ ਵਿੱਚ ਪੁਰਾਣੀ ਦੁਸ਼ਮਣੀ ਚੱਲ ਰਹੀ ਸੀ। ਰਾਤ ਸਮੇਂ ਦੋਵਾਂ ਨੇ ਜੇਲ੍ਹ ਵਿੱਚ ਮੌਜੂਦ ਸਮੱਗਰੀ ਤੋਂ ਹਥਿਆਰ ਤਿਆਰ ਕੀਤੇ ਅਤੇ ਇੱਕ ਦੂਜੇ ਉੱਤੇ ਹਮਲਾ ਕਰ ਦਿੱਤਾ। ਜੇਲ੍ਹ 'ਚ ਹੰਗਾਮਾ ਹੋਣ ਤੋਂ ਬਾਅਦ ਸੁਰੱਖਿਆ ਗਾਰਡ ਹਰਕਤ 'ਚ ਆ ਗਏ ਅਤੇ ਦੋਹਾਂ ਧੜਿਆਂ ਨੂੰ ਇਕ ਦੂਜੇ ਤੋਂ ਵੱਖ ਕਰ ਦਿੱਤਾ।
ਪੁਲਿਸ ਦਾ ਕਹਿਣਾ ਹੈ ਕਿ ਜੇਲ੍ਹ ਪ੍ਰਸ਼ਾਸਨ ਤੋਂ ਮਿਲੀਆਂ ਸ਼ਿਕਾਇਤਾਂ ਅਤੇ ਜ਼ਖ਼ਮੀਆਂ ਦੇ ਬਿਆਨਾਂ ਦੇ ਆਧਾਰ 'ਤੇ ਅਗਲੀ ਕਾਰਵਾਈ ਕੀਤੀ ਜਾਵੇਗੀ | ਫਿਲਹਾਲ ਜ਼ਖਮੀਆਂ ਦਾ ਗੁਰੂ ਨਾਨਕ ਦੇਵ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ। ਹਾਲਤ ਸਥਿਰ ਹੋਣ 'ਤੇ ਉਨ੍ਹਾਂ ਦੇ ਬਿਆਨ ਦਰਜ ਕੀਤੇ ਜਾਣਗੇ।