ਕਾਂਗਰਸ ਦੇ ਗੌਰਵ ਵੱਲਭ ਬੀਜੇਪੀ ਵਿਚ ਸ਼ਾਮਲ

ਕਾਂਗਰਸ ਦੇ ਗੌਰਵ ਵੱਲਭ ਬੀਜੇਪੀ ਵਿਚ ਸ਼ਾਮਲ


ਨਵੀਂ ਦਿੱਲੀ, 4 ਅਪ੍ਰੈਲ, ਨਿਰਮਲ : ਕਾਂਗਰਸ ਦੇ ਕੌਮੀ ਬੁਲਾਰੇ ਗੌਰਵ ਵੱਲਭ ਪਾਰਟੀ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਬੀਜੇਪੀ ਵਿਚ ਸ਼ਾਮਲ ਹੋ ਗਏ। ਉਨ੍ਹਾਂ ਨੇ ਸਵੇਰੇ ਹੀ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੂੰ ਪੱਤਰ ਲਿਖ ਕੇ ਅਪਣਾ ਅਸਤੀਫ਼ਾ ਦਿੱਤਾ ਸੀ।
ਗੌਰਵ ਨੇ ਖੜਗੇ ਨੂੰ ਕਿਹਾ ਸੀ ਕਿ ਉਹ ਸਨਾਤਨ ਵਿਰੋਧੀ ਨਾਅਰੇ ਨਹੀਂ ਲਗਾ ਸਕਦੇ। ਇਸ ਕਰਕੇ ਉਹ ਪਾਰਟੀ ਤੋਂ ਅਪਣਾ ਅਸਤੀਫ਼ਾ ਦੇ ਰਹੇ ਹਨ। ਕਾਂਗਰਸ ਨੇ ਰਾਜਸਥਾਨ ਵਿਧਾਨ ਸਭਾ ਚੋਣਾਂ 2023 ਵਿਚ ਗੌਰਵ ਨੂੰ ਉਦੇਪੁਰ ਸੀਟ ਤੋਂ ਮੈਦਾਨ ਵਿਚ ਉਤਾਰਿਆ ਸੀ, ਲੇਕਿਨ ਉਹ ਬੀਜੇਪੀ ਦੇ ਤਾਰਾ ਚੰਦ ਜੈਨ ਤੋਂ 32 ਹਜ਼ਾਰ ਤੋ ਜ਼ਿਆਦਾ ਵੋਟਾਂ ਨਾਲ ਹਾਰ ਗਏ ਸੀ।

ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੂੰ ਪੱਤਰ ਲਿਖ ਕੇ ਗੌਰਵ ਨੇ ਕਿਹਾ, ‘ਮੈਂ ਪਿਛਲੇ ਕੁਝ ਦਿਨਾਂ ਤੋਂ ਪਾਰਟੀ ਦੇ ਸਟੈਂਡ ਤੋਂ ਅਸਹਿਜ ਮਹਿਸੂਸ ਕਰ ਰਿਹਾ ਹਾਂ। ਜਦੋਂ ਮੈਂ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਇਆ ਸੀ ਤਾਂ ਮੈਨੂੰ ਵਿਸ਼ਵਾਸ ਸੀ ਕਿ ਕਾਂਗਰਸ ਦੇਸ਼ ਦੀ ਸਭ ਤੋਂ ਪੁਰਾਣੀ ਪਾਰਟੀ ਹੈ। ਉੱਥੇ ਹਰ ਕਿਸੇ ਦੇ ਵਿਚਾਰਾਂ ਦਾ ਸਤਿਕਾਰ ਕੀਤਾ ਜਾਂਦਾ ਹੈ, ਪਰ ਅਜਿਹਾ ਨਹੀਂ ਹੈ।

ਪਾਰਟੀ ਦਾ ਜ਼ਮੀਨੀ ਪੱਧਰ ਦਾ ਸੰਪਰਕ ਪੂਰੀ ਤਰ੍ਹਾਂ ਟੁੱਟ ਚੁੱਕਾ ਹੈ । ਇਸ ਕਾਰਨ ਪਾਰਟੀ ਨਾ ਤਾਂ ਸੱਤਾ ਵਿਚ ਆ ਸਕੀ ਅਤੇ ਨਾ ਹੀ ਮਜ਼ਬੂਤ ਵਿਰੋਧੀ ਧਿਰ ਦੀ ਭੂਮਿਕਾ ਨਿਭਾ ਸਕੀ।ਮੈਂ ਅਯੁੱਧਿਆ ’ਚ ਭਗਵਾਨ ਸ਼੍ਰੀ ਰਾਮ ਦੇ ਪਵਿੱਤਰ ਸਮਾਰੋਹ ’ਚ ਕਾਂਗਰਸ ਪਾਰਟੀ ਦੇ ਸਟੈਂਡ ਤੋਂ ਪਰੇਸ਼ਾਨ ਹਾਂ। ਮੈਂ ਜਨਮ ਤੋਂ ਹਿੰਦੂ ਹਾਂ ਅਤੇ ਪੇਸ਼ੇ ਤੋਂ ਅਧਿਆਪਕ ਹਾਂ। ਪਾਰਟੀ ਅਤੇ ਗਠਜੋੜ ਨਾਲ ਜੁੜੇ ਬਹੁਤ ਸਾਰੇ ਲੋਕ ਸਨਾਤਨ ਦੇ ਖਿਲਾਫ ਬੋਲਦੇ ਹਨ ਅਤੇ ਪਾਰਟੀ ਇਸ ’ਤੇ ਚੁੱਪ ਰਹਿਣਾ ਮਨਜ਼ੂਰੀ ਦੇਣ ਦੇ ਬਰਾਬਰ ਹੈ।

ਇਨ੍ਹੀਂ ਦਿਨੀਂ ਪਾਰਟੀ ਗਲਤ ਦਿਸ਼ਾ ਵੱਲ ਵਧ ਰਹੀ ਹੈ। ਇੱਕ ਪਾਸੇ ਅਸੀਂ ਜਾਤ ਅਧਾਰਤ ਮਰਦਮਸ਼ੁਮਾਰੀ ਦੀ ਗੱਲ ਕਰਦੇ ਹਾਂ, ਦੂਜੇ ਪਾਸੇ ਸਮੁੱਚੇ ਹਿੰਦੂ ਸਮਾਜ ਦਾ ਵਿਰੋਧ ਕਰਦੇ ਦੇਖਿਆ ਜਾਂਦਾ ਹੈ। ਇਹ ਕਾਰਜਸ਼ੈਲੀ ਜਨਤਾ ਨੂੰ ਇਹ ਸੁਨੇਹਾ ਦੇ ਰਹੀ ਹੈ ਕਿ ਪਾਰਟੀ ਇੱਕ ਵਿਸ਼ੇਸ਼ ਧਰਮ ਦੀ ਸਮਰਥਕ ਹੈ। ਇਹ ਕਾਂਗਰਸ ਦੇ ਮੂਲ ਸਿਧਾਂਤਾਂ ਦੇ ਵਿਰੁੱਧ ਹੈ।

ਇਹ ਖ਼ਬਰ ਵੀ ਪੜ੍ਹੋ

ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਨੇ ‘ਆਪ’ ਤੇ ਕਾਂਗਰਸ ’ਤੇ ਸਿਆਸੀ ਨਿਸ਼ਾਨੇ ਸਾਧੇ ਹਨ। ਉਸ ਨੇ ਸੋਸ਼ਲ ਮੀਡੀਆ ਅਕਾਊਂਟ ਐਕਸ ’ਤੇ ਦੋ ਤਸਵੀਰਾਂ ਵੀ ਸ਼ੇਅਰ ਕੀਤੀਆਂ ਹਨ। ਇਸ ਵਿੱਚ ਇੱਕ ਫੋਟੋ ਸੀਐਮ ਭਗਵੰਤ ਮਾਨ ਅਤੇ ਕਾਂਗਰਸ ਨੇਤਾ ਰਾਹੁਲ ਗਾਂਧੀ ਦੀ ਹੈ।

ਜਦਕਿ ਦੂਜੀ ਫੋਟੋ ਕਾਂਗਰਸ ਚੇਅਰਪਰਸਨ ਸੋਨੀਆ ਗਾਂਧੀ ਅਤੇ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਦੀ ਹੈ। ਉਨ੍ਹਾਂ ਲਿਖਿਆ ਹੈ ਕਿ ਪੰਜਾਬੀਓ, ਇਹ ਹੈ ਗੱਠਜੋੜ। ਸਭ ਮਿਲੇ ਹੋਏ ਹਨ। ਅੰਤ ’ਚ ਉਨ੍ਹਾਂ ਲਿਖਿਆ ਕਿ ਅਸੀਂ ਇਸ ਦੋਸਤੀ ਨੂੰ ਨਹੀਂ ਤੋੜਾਂਗੇ।

ਦਰਅਸਲ, ‘ਆਪ’ ਅਤੇ ਕਾਂਗਰਸ ਦੋਵੇਂ ਹੀ ‘ਇੰਡੀਆ’ ਗਠਜੋੜ ਦਾ ਹਿੱਸਾ ਹਨ, ਪਰ ਦੋਵੇਂ ਪੰਜਾਬ ’ਚ ਵੱਖਰੇ ਤੌਰ ’ਤੇ ਚੋਣ ਲੜ ਰਹੇ ਹਨ। ਕਿਉਂਕਿ ‘ਆਪ’ ਸੂਬੇ ’ਚ ਸੱਤਾਧਾਰੀ ਪਾਰਟੀ ਹੈ ਜਦਕਿ ਕਾਂਗਰਸ ਵਿਰੋਧੀ ਪਾਰਟੀ ਹੈ। ਇਸ ਦੇ ਨਾਲ ਹੀ ਦੋਵਾਂ ਪਾਰਟੀਆਂ ਦੇ ਆਗੂ ਵੀ ਇਸ ਗੱਲ ਦੇ ਹੱਕ ਵਿੱਚ ਨਹੀਂ ਸਨ। ਕੁਝ ਦਿਨ ਪਹਿਲਾਂ ‘ਆਪ’ ਦੇ ਕੌਮੀ ਕਨਵੀਨਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਰਾਮਲੀਲਾ ਮੈਦਾਨ ਵਿੱਚ ਰੈਲੀ ਕੀਤੀ ਗਈ ਸੀ।

ਇਸ ’ਚ ਕਾਂਗਰਸ ਦੇ ਸੀਨੀਅਰ ਨੇਤਾ ਰਾਹੁਲ ਗਾਂਧੀ ਅਤੇ ਸੋਨੀਆ ਗਾਂਧੀ ਸਮੇਤ ਵੱਡੇ ਨੇਤਾ ਮੌਜੂਦ ਸਨ। ਸਟੇਜ ’ਤੇ ਸਾਰੇ ਇਕੱਠੇ ਬੈਠੇ ਸਨ। ਇਸ ਬਹਾਨੇ ਉਨ੍ਹਾਂ ਦੋਵਾਂ ਪਾਰਟੀਆਂ ਨੂੰ ਘੇਰ ਲਿਆ ਹੈ।

ਇਸ ਤੋਂ ਪਹਿਲਾਂ ਭਾਜਪਾ ਪ੍ਰਧਾਨ ਸੁਨੀਲ ਜਾਖੜ ਵੀ ਇਸੇ ਮੁੱਦੇ ’ਤੇ ਰਾਹੁਲ ਗਾਂਧੀ ਨੂੰ ਘੇਰ ਚੁੱਕੇ ਹਨ। ਉਨ੍ਹਾਂ ਕਿਹਾ ਸੀ ਕਿ ਰੈਲੀ ਵਿੱਚ ਰਾਹੁਲ ਗਾਂਧੀ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਆਹਮੋ-ਸਾਹਮਣੇ ਬੈਠੇ ਸਨ। ਉਨ੍ਹਾਂ ਰਾਹੁਲ ਗਾਂਧੀ ਤੋਂ ਪੁੱਛਿਆ ਸੀ ਕਿ ਕੀ ਉਹ ਭਗਵੰਤ ਮਾਨ ਵੱਲੋਂ ਕਾਂਗਰਸ ਦੀ ਪੰਜਾਬ ਇਕਾਈ ’ਤੇ ਲਾਏ ਗਏ ਦੋਸ਼ਾਂ ਨੂੰ ਮੰਨਦੇ ਹਨ। ਭਗਵੰਤ ਮਾਨ ਨੇ ਪੰਜਾਬ ਦੇ ਕਾਂਗਰਸੀਆਂ ’ਤੇ ਜੋ ਕੀਤਾ ਉਹ ਸਹੀ ਹੈ। ਕੇਜਰੀਵਾਲ ਨਾਲ ਕੁਝ ਗਲਤ ਹੋ ਰਿਹਾ ਹੈ।

ਉਨ੍ਹਾਂ ਕਿਹਾ ਕਿ ਭਗਵੰਤ ਮਾਨ ਨੇ ਪੰਜਾਬ ਕਾਂਗਰਸ ਦਾ ਕੋਈ ਵੀ ਅਜਿਹਾ ਵੱਡਾ ਆਗੂ ਨਹੀਂ ਛੱਡਿਆ ਜਿਸ ਨੂੰ ਜੇਲ੍ਹ ਵਿੱਚ ਡੱਕਿਆ ਨਾ ਗਿਆ ਹੋਵੇ ਜਾਂ ਚੋਰੀ ਅਤੇ ਤਸਕਰੀ ਦਾ ਦੋਸ਼ ਨਾ ਲਾਇਆ ਹੋਵੇ। ਇਸ ਵਿੱਚ ਕਾਂਗਰਸ ਪ੍ਰਧਾਨ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੀ ਸ਼ਾਮਲ ਹਨ। ਪਰ ਕਾਂਗਰਸ ਅੱਜ ਉਸ ਦੇ ਨਾਲ ਬੈਠੀ ਹੈ।

Related post

ਅਫਗਾਨਿਸਤਾਨ ‘ਚ ਮੀਂਹ ਅਤੇ ਹੜ੍ਹ ਨੇ ਮਚਾਈ ਤਬਾਹੀ, 370 ਲੋਕਾਂ ਦੀ ਮੌਤ, 1600 ਲੋਕ ਜ਼ਖਮੀ

ਅਫਗਾਨਿਸਤਾਨ ‘ਚ ਮੀਂਹ ਅਤੇ ਹੜ੍ਹ ਨੇ ਮਚਾਈ ਤਬਾਹੀ, 370…

ਅਫਗਾਨਿਸਤਾਨ, 19 ਮਈ, ਪਰਦੀਪ ਸਿੰਘ : ਅਫਗਾਨਿਸਤਾਨ ‘ਚ ਤਿੰਨ ਹਫਤਿਆਂ ਤੋਂ ਹੋ ਰਹੀ ਭਾਰੀ ਬਾਰਿਸ਼ ਕਾਰਨ 370 ਤੋਂ ਵੱਧ ਲੋਕਾਂ ਦੀ…
ਪੀਐੱਮ ਮੋਦੀ 23 ਤੇ 24 ਮਈ ਨੂੰ ਆਉਣਗੇ ਪੰਜਾਬ

ਪੀਐੱਮ ਮੋਦੀ 23 ਤੇ 24 ਮਈ ਨੂੰ ਆਉਣਗੇ ਪੰਜਾਬ

ਨਵੀਂ ਦਿੱਲੀ, 19 ਮਈ, ਪਰਦੀਪ ਸਿੰਘ: ‘ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲੋਕ ਸਭਾ ਚੋਣਾਂ ਦੌਰਾਨ ਪੰਜਾਬ ‘ਚ ਭਾਜਪਾ ਦੇ ਉਮੀਦਵਾਰਾਂ…