ਗੌਤਮ ਅਡਾਨੀ ਨੇ 1 ਦਿਨ ‘ਚ ਕਮਾਏ 15,000 ਕਰੋੜ

ਗੌਤਮ ਅਡਾਨੀ ਨੇ 1 ਦਿਨ ‘ਚ ਕਮਾਏ 15,000 ਕਰੋੜ

ਨਵੀਂ ਦਿੱਲੀ : ਭਾਰਤ ਦੇ ਦੂਜੇ ਸਭ ਤੋਂ ਅਮੀਰ ਵਿਅਕਤੀ ਅਤੇ ਅਡਾਨੀ ਗਰੁੱਪ ਦੇ ਚੇਅਰਮੈਨ ਗੌਤਮ ਅਡਾਨੀ ਦੀ ਕੁੱਲ ਜਾਇਦਾਦ ‘ਚ ਵੀਰਵਾਰ ਨੂੰ ਕਾਫੀ ਵਾਧਾ ਹੋਇਆ ਹੈ। ਬਲੂਮਬਰਗ ਬਿਲੀਨੇਅਰਸ ਇੰਡੈਕਸ ਦੇ ਮੁਤਾਬਕ, ਗੌਤਮ ਅਡਾਨੀ ਦੀ ਸੰਪੱਤੀ ਵਿੱਚ ਇੱਕ ਦਿਨ ਵਿੱਚ 1.80 ਬਿਲੀਅਨ ਡਾਲਰ ਯਾਨੀ ਕਰੀਬ 15,000 ਕਰੋੜ ਰੁਪਏ ਦਾ ਵਾਧਾ ਹੋਇਆ ਹੈ। ਇਸ ਨਾਲ ਗੌਤਮ ਅਡਾਨੀ ਦੀ ਕੁੱਲ ਜਾਇਦਾਦ 99 ਅਰਬ ਡਾਲਰ ਹੋ ਗਈ ਹੈ।

ਇਹ ਖ਼ਬਰ ਵੀ ਪੜ੍ਹੋ : CM ਯੋਗੀ ਦੀ ਵੱਡੀ ਮੀਟਿੰਗ, ਯੂਪੀ ‘ਚ ਧਾਰਾ 144 ਲਾਗੂ

ਨੈੱਟਵਰਥ ‘ਚ ਇਸ ਵਾਧੇ ਨਾਲ ਗੌਤਮ ਅਡਾਨੀ ਦੁਨੀਆ ਦੇ ਸਭ ਤੋਂ ਅਮੀਰ ਲੋਕਾਂ ਦੀ ਸੂਚੀ ‘ਚ ਇਕ ਸਥਾਨ ਉੱਪਰ ਆ ਗਿਆ ਹੈ। ਹੁਣ ਉਹ ਦੁਨੀਆ ਦੇ 14ਵੇਂ ਸਭ ਤੋਂ ਅਮੀਰ ਵਿਅਕਤੀ ਬਣ ਗਏ ਹਨ। ਇਸ ਸਾਲ ਗੌਤਮ ਅਡਾਨੀ ਦੀ ਦੌਲਤ ਵਿੱਚ ਕੁੱਲ 14.7 ਬਿਲੀਅਨ ਡਾਲਰ ਦਾ ਵਾਧਾ ਹੋਇਆ ਹੈ।

ਦੁਨੀਆ ਦੇ ਸਭ ਤੋਂ ਅਮੀਰ ਲੋਕਾਂ ਦੀ ਸੂਚੀ ‘ਚ ਮਾਈਕਲ ਡੇਲ 13ਵੇਂ ਸਥਾਨ ‘ਤੇ ਹੈ। ਡੈੱਲ ਅਤੇ ਅਡਾਨੀ ਦੀ ਕੁੱਲ ਜਾਇਦਾਦ ਵਿੱਚ ਬਹੁਤ ਘੱਟ ਅੰਤਰ ਹੈ। ਡੈਲ ਦੀ ਕੁੱਲ ਜਾਇਦਾਦ $99.4 ਬਿਲੀਅਨ ਹੈ। ਅਜਿਹੇ ‘ਚ ਗੌਤਮ ਅਡਾਨੀ ਦੀ ਨੈੱਟਵਰਥ ਜਲਦ ਹੀ ਡੇਲ ਦੀ ਨੈੱਟਵਰਥ ਤੋਂ ਉੱਪਰ ਜਾ ਸਕਦੀ ਹੈ।

Related post

ਹੈਲੀਕਾਪਟਰ ’ਚ ਚੜ੍ਹਦੇ ਸਮੇਂ ਮਮਤਾ ਬੈਨਰਜੀ ਡਿੱਗੀ

ਹੈਲੀਕਾਪਟਰ ’ਚ ਚੜ੍ਹਦੇ ਸਮੇਂ ਮਮਤਾ ਬੈਨਰਜੀ ਡਿੱਗੀ

ਦੁਰਗਾਪੁਰ, 27 ਅਪ੍ਰੈਲ, ਨਿਰਮਲ : ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਸ਼ਨਿੱਚਰਵਾਰ ਨੂੰ ਹੈਲੀਕਾਪਟਰ ਵਿਚ ਚੜ੍ਹਨ ਦੌਰਾਨ ਡਿੱਗ ਗਈ। ਇਹ…
ਅਮਰੀਕਾ ਵਿੱਚ ਭਾਰਤੀ-ਅਮਰੀਕੀ ਪਰਿਵਾਰ ਦੇ ਚਾਰ ਮੈਂਬਰਾਂ ਦੀ ਮੌਤ

ਅਮਰੀਕਾ ਵਿੱਚ ਭਾਰਤੀ-ਅਮਰੀਕੀ ਪਰਿਵਾਰ ਦੇ ਚਾਰ ਮੈਂਬਰਾਂ ਦੀ ਮੌਤ

ਨਿਰਮਲ ਨਿਊਯਾਰਕ, 27 ਅਪ੍ਰੈਲ (ਰਾਜ ਗੋਗਨਾ)- ਬੀਤੀ ਰਾਤ ਅਮਰੀਕਾ ਦੇ ਸੂਬੇ ਕੈਲੀਫੋਰਨੀਆ ਵਿਚ ਇੱਕ ਕਾਰ ਸੜਕ ਹਾਦਸੇ ਚ’ ਭਾਰਤ ਦੇ ਕੇਰਲਾ…
ਅਮਰੀਕਾ : ਸੜਕ ਹਾਦਸੇ ’ਚ 3 ਗੁਜਰਾਤੀ ਔਰਤਾਂ ਦੀ ਮੌਤ

ਅਮਰੀਕਾ : ਸੜਕ ਹਾਦਸੇ ’ਚ 3 ਗੁਜਰਾਤੀ ਔਰਤਾਂ ਦੀ…

ਨਿਊਯਾਰਕ, 27 ਅਪ੍ਰੈਲ (ਰਾਜ ਗੋਗਨਾ)-ਬੀਤੇਂ ਦਿਨ ਅਮਰੀਕਾ ਦੇ ਅਟਲਾਟਾਂ ਰਾਜ ਤੋਂ ਇੱਕ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਜਿਸ ਵਿੱਚ ਇੱਕ ਕਾਰ…