Begin typing your search above and press return to search.

ਪਾਕਿਸਤਾਨ ਵਿਚ ਜਨਵਰੀ ਦੇ ਆਖਰੀ ਹਫਤੇ ਹੋਣਗੀਆਂ ਆਮ ਚੋਣਾਂ

ਇਸਲਾਮਾਬਾਦ, 22 ਸਤੰਬਰ, ਹ.ਬ. : ਇਮਰਾਨ ਖਾਨ ਅਤੇ ਬਿਲਾਵਲ ਭੁੱਟੋ ਵਲੋਂ ਛੇਤੀ ਚੋਣਾਂ ਦੀ ਮੰਗ ਨੂੰ ਨਜ਼ਰਅੰਦਾਜ਼ ਕਰਦੇ ਹੋਏ, ਪਾਕਿਸਤਾਨ ਦੇ ਚੋਣ ਕਮਿਸ਼ਨ ਨੇ ਵੀਰਵਾਰ ਨੂੰ ਐਲਾਨ ਕੀਤਾ ਕਿ ਦੇਸ਼ ਵਿੱਚ ਆਮ ਚੋਣਾਂ ਜਨਵਰੀ 2024 ਦੇ ਆਖਰੀ ਹਫਤੇ ਵਿੱਚ ਹੋਣਗੀਆਂ।ਕਮਿਸ਼ਨ ਨੇ ਇੱਥੇ ਜਾਰੀ ਇੱਕ ਬਿਆਨ ਵਿੱਚ ਕਿਹਾ ਕਿ ਉਸ ਨੇ ਹਲਕਿਆਂ ਦੀ ਹੱਦਬੰਦੀ ਦੇ ਕੰਮ […]

ਪਾਕਿਸਤਾਨ ਵਿਚ ਜਨਵਰੀ ਦੇ ਆਖਰੀ ਹਫਤੇ ਹੋਣਗੀਆਂ ਆਮ ਚੋਣਾਂ
X

Hamdard Tv AdminBy : Hamdard Tv Admin

  |  22 Sept 2023 5:15 AM IST

  • whatsapp
  • Telegram


ਇਸਲਾਮਾਬਾਦ, 22 ਸਤੰਬਰ, ਹ.ਬ. : ਇਮਰਾਨ ਖਾਨ ਅਤੇ ਬਿਲਾਵਲ ਭੁੱਟੋ ਵਲੋਂ ਛੇਤੀ ਚੋਣਾਂ ਦੀ ਮੰਗ ਨੂੰ ਨਜ਼ਰਅੰਦਾਜ਼ ਕਰਦੇ ਹੋਏ, ਪਾਕਿਸਤਾਨ ਦੇ ਚੋਣ ਕਮਿਸ਼ਨ ਨੇ ਵੀਰਵਾਰ ਨੂੰ ਐਲਾਨ ਕੀਤਾ ਕਿ ਦੇਸ਼ ਵਿੱਚ ਆਮ ਚੋਣਾਂ ਜਨਵਰੀ 2024 ਦੇ ਆਖਰੀ ਹਫਤੇ ਵਿੱਚ ਹੋਣਗੀਆਂ।
ਕਮਿਸ਼ਨ ਨੇ ਇੱਥੇ ਜਾਰੀ ਇੱਕ ਬਿਆਨ ਵਿੱਚ ਕਿਹਾ ਕਿ ਉਸ ਨੇ ਹਲਕਿਆਂ ਦੀ ਹੱਦਬੰਦੀ ਦੇ ਕੰਮ ਦੀ ਸਮੀਖਿਆ ਕੀਤੀ ਹੈ ਅਤੇ ਸੀਮਤ ਹਲਕਿਆਂ ਦੀ ਮੁੱਢਲੀ ਸੂਚੀ 27 ਸਤੰਬਰ ਨੂੰ ਜਾਰੀ ਕੀਤੀ ਜਾਵੇਗੀ। ਮੰਨਿਆ ਜਾ ਰਿਹਾ ਹੈ ਕਿ ਫੌਜ ਇਸ ਚੋਣ ’ਚ ਨਵਾਜ਼ ਸ਼ਰੀਫ ਦਾ ਸਮਰਥਨ ਕਰ ਸਕਦੀ ਹੈ ਅਤੇ ਉਹ ਇਕ ਵਾਰ ਫਿਰ ਤੋਂ ਵਾਪਸੀ ਕਰ ਸਕਦੇ ਹਨ।

ਕਮਿਸ਼ਨ ਨੇ ਕਿਹਾ ਕਿ ਸੂਚੀ ਸਬੰਧੀ ਇਤਰਾਜ਼ਾਂ ਅਤੇ ਸੁਝਾਵਾਂ ’ਤੇ ਵਿਚਾਰ ਕਰਨ ਤੋਂ ਬਾਅਦ ਅੰਤਿਮ ਸੂਚੀ 30 ਨਵੰਬਰ ਨੂੰ ਜਾਰੀ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਆਮ ਚੋਣਾਂ ਜਨਵਰੀ 2024 ਦੇ ਆਖਰੀ ਹਫ਼ਤੇ ਹੋਣਗੀਆਂ। ਪਾਕਿਸਤਾਨ ਵਿੱਚ ਕਾਨੂੰਨ ਦੇ ਤਹਿਤ, ਨੈਸ਼ਨਲ ਅਸੈਂਬਲੀ ਦੇ ਭੰਗ ਹੋਣ ਦੇ 90 ਦਿਨਾਂ ਦੇ ਅੰਦਰ ਆਮ ਚੋਣਾਂ ਹੋਣੀਆਂ ਚਾਹੀਦੀਆਂ ਹਨ, ਜੋ 9 ਅਗਸਤ ਨੂੰ ਭੰਗ ਹੋ ਗਈ ਸੀ। ਪਿਛਲੀ ਸਰਕਾਰ ਨੇ ਆਪਣਾ ਕਾਰਜਕਾਲ ਪੂਰਾ ਹੋਣ ਤੋਂ ਕੁਝ ਦਿਨ ਪਹਿਲਾਂ ਹੀ ਐਲਾਨ ਕੀਤਾ ਸੀ ਕਿ ਨਵੀਂ ਜਨਗਣਨਾ ਰਿਪੋਰਟ ਆਉਣ ਤੋਂ ਬਾਅਦ ਇਸ ਦੇ ਆਧਾਰ ’ਤੇ ਹਲਕਿਆਂ ਦੀ ਹੱਦਬੰਦੀ ਕੀਤੀ ਜਾਵੇਗੀ ਅਤੇ ਉਸ ਤੋਂ ਬਾਅਦ ਆਮ ਚੋਣਾਂ ਕਰਵਾਈਆਂ ਜਾਣਗੀਆਂ।

ਉਦੋਂ ਤੋਂ ਇਹ ਖਦਸ਼ਾ ਪ੍ਰਗਟਾਇਆ ਜਾ ਰਿਹਾ ਸੀ ਕਿ ਨੈਸ਼ਨਲ ਅਸੈਂਬਲੀ ਭੰਗ ਹੋਣ ਦੇ 90 ਦਿਨਾਂ ਦੇ ਅੰਦਰ ਚੋਣਾਂ ਕਰਵਾਉਣ ਦੀ ਸਮਾਂ ਸੀਮਾ ਦਾ ਪਾਲਣ ਨਹੀਂ ਕੀਤਾ ਜਾਵੇਗਾ ਅਤੇ ਚੋਣਾਂ ਅਗਲੇ ਸਾਲ ਤੱਕ ਕਰਵਾਈਆਂ ਜਾਣਗੀਆਂ ਕਿਉਂਕਿ ਹੱਦਬੰਦੀ ਦੀ ਪ੍ਰਕਿਰਿਆ ਨੂੰ ਚਾਰ ਮਹੀਨੇ ਲੱਗ ਜਾਂਦੇ ਹਨ। ਪਾਕਿਸਤਾਨ ਦੇ ਸੰਵਿਧਾਨ ਦੇ ਤਹਿਤ ਚੋਣ ਕਮਿਸ਼ਨ ਨੂੰ 120 ਦਿਨਾਂ ਦੀ ਮਿਆਦ ਦੇ ਅੰਦਰ ਹੱਦਬੰਦੀ ਦਾ ਕੰਮ ਪੂਰਾ ਕਰਨਾ ਹੁੰਦਾ ਹੈ। ਪਾਕਿਸਤਾਨ ’ਚ ਹੋਣ ਵਾਲੀਆਂ ਚੋਣਾਂ ’ਚ ਇਮਰਾਨ ਖਾਨ ਦੇ ਹਿੱਸਾ ਲੈਣ ਦੀਆਂ ਸੰਭਾਵਨਾਵਾਂ ਹੁਣ ਨਾਮੁਮਕਿਨ ਹਨ।

ਇਮਰਾਨ ਖਾਨ ਫਿਲਹਾਲ ਜੇਲ ’ਚ ਹਨ ਅਤੇ ਕਈ ਵਿਸ਼ਲੇਸ਼ਕਾਂ ਦਾ ਕਹਿਣਾ ਹੈ ਕਿ ਚੋਣਾਂ ਤੋਂ ਬਾਅਦ ਹੀ ਉਨ੍ਹਾਂ ਨੂੰ ਜ਼ਮਾਨਤ ਮਿਲੇਗੀ। ਫਿਲਹਾਲ ਸਭ ਦੀਆਂ ਨਜ਼ਰਾਂ ਸੁਪਰੀਮ ਕੋਰਟ ਦੇ ਨਵੇਂ ਚੀਫ ਜਸਟਿਸ ’ਤੇ ਟਿਕੀਆਂ ਹੋਈਆਂ ਹਨ।

Next Story
ਤਾਜ਼ਾ ਖਬਰਾਂ
Share it